ਹੁਕਮਨਾਮਾ ਸਾਹਿਬ

Hukamnama Sahib

Saturday, 03 July 2004

ਸ਼ਨਿੱਚਰਵਾਰ, ੨੦ ਹਾੜ (ਸੰਮਤ ੫੩੬ ਨਾਨਕਸ਼ਾਹੀ)

Ang 421 · Raag Aasaa · Guru Nanak Dev Ji

Reading: Permalink

ਗੁਰਮੁਖੀ (Gurmukhi)

ਆਸਾ ਮਹਲਾ ੧ ॥

aasaa mahalaa pehilaa ||

ਮਨੁ ਰਾਤਉ ਹਰਿ ਨਾਇ ਸਚੁ ਵਖਾਣਿਆ ॥

man raatau har nai sach vakhaaniaa ||

ਲੋਕਾ ਦਾ ਕਿਆ ਜਾਇ ਜਾ ਤੁਧੁ ਭਾਣਿਆ ॥੧॥

lokaa dhaa kiaa jai jaa tudh bhaaniaa ||1||

ਜਉ ਲਗੁ ਜੀਉ ਪਰਾਣ ਸਚੁ ਧਿਆਈਐ ॥

jau lag jeeau paraan sach dhiaaieeaai ||

ਲਾਹਾ ਹਰਿ ਗੁਣ ਗਾਇ ਮਿਲੈ ਸੁਖੁ ਪਾਈਐ ॥੧॥ ਰਹਾਉ ॥

laahaa har gun gai milai sukh paieeaai ||1|| rahaau ||

ਸਚੀ ਤੇਰੀ ਕਾਰ ਦੇਹਿ ਦਇਆਲ ਤੂੰ ॥

sachee teree kaar dheh dhiaal too(n) ||

ਹਉ ਜੀਵਾ ਤੁਧੁ ਸਾਲਾਹਿ ਮੈ ਟੇਕ ਅਧਾਰੁ ਤੂੰ ॥੨॥

hau jeevaa tudh saalaeh mai Tek adhaar too(n) ||2||

ਦਰਿ ਸੇਵਕੁ ਦਰਵਾਨੁ ਦਰਦੁ ਤੂੰ ਜਾਣਹੀ ॥

dhar sevak dharavaan dharadh too(n) jaanahee ||

ਭਗਤਿ ਤੇਰੀ ਹੈਰਾਨੁ ਦਰਦੁ ਗਵਾਵਹੀ ॥੩॥

bhagat teree hairaan dharadh gavaavahee ||3||

ਦਰਗਹ ਨਾਮੁ ਹਦੂਰਿ ਗੁਰਮੁਖਿ ਜਾਣਸੀ ॥

dharageh naam hadhoor gurmukh jaanasee ||

ਵੇਲਾ ਸਚੁ ਪਰਵਾਣੁ ਸਬਦੁ ਪਛਾਣਸੀ ॥੪॥

velaa sach paravaan sabadh pachhaanasee ||4||

ਸਤੁ ਸੰਤੋਖੁ ਕਰਿ ਭਾਉ ਤੋਸਾ ਹਰਿ ਨਾਮੁ ਸੇਇ ॥

sat sa(n)tokh kar bhaau tosaa har naam sei ||

ਮਨਹੁ ਛੋਡਿ ਵਿਕਾਰ ਸਚਾ ਸਚੁ ਦੇਇ ॥੫॥

manahu chhodd vikaar sachaa sach dhei ||5||

ਸਚੇ ਸਚਾ ਨੇਹੁ ਸਚੈ ਲਾਇਆ ॥

sache sachaa neh sachai laiaa ||

ਆਪੇ ਕਰੇ ਨਿਆਉ ਜੋ ਤਿਸੁ ਭਾਇਆ ॥੬॥

aape kare niaau jo tis bhaiaa ||6||

ਸਚੇ ਸਚੀ ਦਾਤਿ ਦੇਹਿ ਦਇਆਲੁ ਹੈ ॥

sache sachee dhaat dheh dhiaal hai ||

ਤਿਸੁ ਸੇਵੀ ਦਿਨੁ ਰਾਤਿ ਨਾਮੁ ਅਮੋਲੁ ਹੈ ॥੭॥

tis sevee dhin raat naam amol hai ||7||

ਤੂੰ ਉਤਮੁ ਹਉ ਨੀਚੁ ਸੇਵਕੁ ਕਾਂਢੀਆ ॥

too(n) utam hau neech sevak kaa(n)ddeeaa ||

ਨਾਨਕ ਨਦਰਿ ਕਰੇਹੁ ਮਿਲੈ ਸਚੁ ਵਾਂਢੀਆ ॥੮॥੨੧॥

naanak nadhar kareh milai sach vaa(n)ddeeaa ||8||21||

English Translation

Aasaa, First Mehla:

One whose mind is attuned to the Lord's Name speaks the truth.

What would the people lose, if I became pleasing to You, O Lord? ||1||

As long as there is the breath of life, meditate on the True Lord.

You shall receive the profit of singing the Glorious Praises of the Lord, and find peace. ||1||Pause||

True is Your Service; bless me with it, O Merciful Lord.

I live by praising You; You are my Anchor and Support. ||2||

I am Your servant, the gate-keeper at Your Gate; You alone know my pain.

How wonderful is Your devotional worship! It removes all pains. ||3||

The Gurmukhs know that by chanting the Naam, they shall dwell in His Court, in His Presence.

True and acceptable is that time, when one recognizes the Word of the Shabad. ||4||

Those who practice Truth, contentment and love, obtain the supplies of the Lord's Name.

So banish corruption from your mind, and the True One will grant you Truth. ||5||

The True Lord inspires true love in the truthful.

He Himself administers justice, as it pleases His Will. ||6||

True is the gift of the True, Compassionate Lord.

Day and night, I serve the One whose Name is priceless. ||7||

You are so sublime, and I am so lowly, but I am called Your slave.

Please, shower Nanak with Your Glance of Grace, that he, the separated one, may merge with You again, O Lord. ||8||21||

ਪੰਜਾਬੀ ਵਿਆਖਿਆ (Punjabi Explanation)

ਆਸਾ ਪਹਿਲੀ ਪਾਤਸ਼ਾਹੀ।

ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗਿਆ ਜਾਏ, ਜੋ ਮਨੁੱਖ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰੇ (ਉਹ ਪਰਮਾਤਮਾ ਨੂੰ ਪਿਆਰਾ ਲੱਗਦਾ ਹੈ) ।

(ਤੇ, ਹੇ ਪ੍ਰਭੂ!) ਜਦੋਂ (ਤੇਰੀ ਸੇਵਾ-ਭਗਤੀ ਦੇ ਕਾਰਨ ਕੋਈ ਵਡਭਾਗੀ ਜੀਵ) ਤੈਨੂੰ ਪਿਆਰਾ ਲੱਗਣ ਲੱਗ ਪਏ ਤਾਂ ਇਸ ਵਿਚ ਲੋਕਾਂ ਦਾ ਕੁਝ ਨਹੀਂ ਵਿਗੜਦਾ ਕਿਉਂਕਿ ਤੇਰੀ ਸਿਫ਼ਤਿ-ਸਾਲਾਹ ਕਰਨ ਵਾਲਾ ਤੇਰੇ ਪੈਦਾ ਕੀਤੇ ਬੰਦਿਆਂ ਦਾ ਦੋਖੀ ਹੋ ਹੀ ਨਹੀਂ ਸਕਦਾ) ।੧।

ਜਦੋਂ ਤਕ (ਸਰੀਰ ਵਿਚ) ਜਿੰਦ ਹੈ ਤੇ ਸੁਆਸ ਹਨ (ਤਦ ਤਕ) ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਸਿਮਰਨਾ ਚਾਹੀਦਾ ਹੈ ।

ਜਿਹੜਾ ਸਿਮਰਦਾ ਹੈ ਉਸ ਨੂੰ) ਪ੍ਰਭੂ ਦੇ ਗੁਣ ਗਾ ਕੇ (ਸਿਫ਼ਤਿ-ਸਾਲਾਹ ਕਰ ਕੇ) ਆਤਮਕ ਆਨੰਦ-ਰੂਪ ਲਾਭ ਮਿਲਦਾ ਹੈ ।੧।ਰਹਾਉ।

ਹੇ ਦਇਆਲ ਪ੍ਰਭੂ! ਤੂੰ ਮੈਨੂੰ ਆਪਣੀ (ਭਗਤੀ ਦੀ) ਕਾਰ ਬਖ਼ਸ਼ (ਇਹ ਕਾਰ ਐਸੀ ਹੈ ਕਿ) ਇਸ ਵਿਚ ਕੋਈ ਉਕਾਈ ਨਹੀਂ ਹੈ ।

ਜਿਉਂ ਜਿਉਂ ਮੈਂ ਤੇਰੀ ਸਿਫ਼ਤਿ-ਸਾਲਾਹ ਕਰਦਾ ਹਾਂ, ਮੇਰਾ ਆਤਮਕ ਜੀਵਨ ਪਲਰਦਾ ਹੈ । ਹੇ ਪ੍ਰਭੂ! ਤੂੰ ਮੇਰੇ ਜੀਵਨ ਦੀ ਟੇਕ ਹੈਂ, ਤੂੰ ਮੇਰਾ ਆਸਰਾ ਹੈਂ ।੨।

ਹੇ ਪ੍ਰਭੂ! ਜੋ ਮਨੁੱਖ ਤੇਰੇ ਦਰ ਤੇ ਸੇਵਕ ਬਣਦਾ ਹੈ ਜੋ ਤੇਰਾ ਦਰ ਮੱਲਦਾ ਹੈ, ਤੂੰ ਉਸ (ਦੇ ਦਿਲ) ਦਾ ਦੁਖ-ਦਰਦ ਜਾਣਦਾ ਹੈਂ ।

ਜਗਤ ਵੇਖ ਕੇ ਹੈਰਾਨ ਹੰੁਦਾ ਹੈ ਕਿ ਜੇਹੜਾ ਤੇਰੀ ਭਗਤੀ ਕਰਦਾ ਹੈ ਤੂੰ ਉਸ ਦਾ ਦੁਖ-ਦਰਦ ਦੂਰ ਕਰ ਦੇਂਦਾ ਹੈਂ ।੩।

ਜੇਹੜਾ ਮਨੁੱਖ ਗੁਰੂ ਦੇ ਸਨਮੁਖ ਹੰੁਦਾ ਹੈ ਉਸ ਨੂੰ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਦੀ ਦਰਗਾਹ ਵਿਚ ਹਜ਼ੂਰੀ ਵਿਚ ਉਸ ਦਾ ਨਾਮ (-ਸਿਮਰਨ ਹੀ) ਪਰਵਾਨ ਹੰੁਦਾ ਹੈ ।

ਜੇਹੜਾ ਮਨੁੱਖ ਗੁਰੂ ਦੇ ਸ਼ਬਦ ਨੂੰ ਪਛਾਣਦਾ ਹੈ (ਸ਼ਬਦ ਨਾਲ ਸਾਂਝ ਪਾਂਦਾ ਹੈ) ਉਸ ਦਾ ਜੀਵਨ-ਸਮਾ ਸਫਲ ਹੈ, ਕਬੂਲ ਹੈ ।੪।

ਜਿਨ੍ਹਾਂ ਬੰਦਿਆਂ ਨੂੰ ਸਦਾ-ਥਿਰ ਪ੍ਰਭੂ ਆਪਣਾ ਸਦਾ-ਥਿਰ ਨਾਮ ਦੇਂਦਾ ਹੈ

ਉਹ ਆਪਣੇ ਮਨ ਵਿਚੋਂ ਵਿਕਾਰ ਛੱਡ ਕੇ ਸਤ ਸੰਤੋਖ ਪ੍ਰੇਮ ਅਤੇ ਹਰਿ-ਨਾਮ ਨੂੰ (ਜੀਵਨ-ਸਫ਼ਰ ਵਿਚ) ਰਸਤੇ ਦਾ ਖ਼ਰਚ ਬਣਾਂਦੇ ਹਨ (ਆਪਣੇ ਆਤਮਕ ਜੀਵਨ ਦਾ ਆਧਾਰ ਬਣਾਂਦੇ ਹਨ) ।੫।

(ਜੇ ਕਿਸੇ ਜੀਵ ਨੂੰ) ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਪ੍ਰੇਮ ਲੱਗਾ ਹੈ (ਤਾਂ ਇਹ ਪ੍ਰੇਮ) ਸਦਾ-ਥਿਰ ਪ੍ਰਭੂ ਨੇ ਆਪ ਹੀ ਲਾਇਆ ਹੈ ।

ਉਹ ਆਪ ਹੀ ਨਿਆਂ ਕਰਦਾ ਹੈ (ਕਿ ਕਿਸ ਨੂੰ ਪ੍ਰੇਮ ਦੀ ਦਾਤਿ ਦੇਣੀ ਹੈ), ਜੋ ਉਸ ਨੂੰ ਪਸੰਦ ਆਉਂਦਾ ਹੈ (ਉਹੀ ਨਿਆਂ ਹੈ) ।੬।

ਮੈਂ (ਭੀ) ਦਿਨ ਰਾਤ ਉਸ ਪ੍ਰਭੂ ਦਾ ਸਿਮਰਨ ਕਰਦਾ ਹਾਂ ਜਿਸ ਦਾ ਨਾਮ ਅਮੋਲਕ ਹੈ ਜੋ ਸਦਾ ਜੀਵਾਂ ਉਤੇ ਦਇਆ ਕਰਦਾ ਹੈ ।

(ਮੈਂ ਉਸ ਦੇ ਦਰ ਤੇ ਅਰਦਾਸ ਕਰਦਾ ਹਾਂ—) ਹੇ ਸਦਾ-ਥਿਰ ਰਹਿਣ ਵਾਲੇ ਪ੍ਰਭੂ! ਮੈਨੂੰ ਆਪਣੇ ਨਾਮ ਦੀ ਦਾਤਿ ਦੇਹ, ਇਹ ਦਾਤਿ ਸਦਾ ਕਾਇਮ ਰਹਿਣ ਵਾਲੀ ਹੈ ।੭।

ਹੇ ਨਾਨਕ! (ਪ੍ਰਭੂ-ਦਰ ਤੇ ਸਦਾ ਇਉਂ ਅਰਦਾਸ ਕਰ—ਹੇ ਪ੍ਰਭੂ!) ਤੂੰ ਉੱਤਮ ਹੈਂ, ਮੈਂ ਨੀਚ ਹਾਂ (ਪਰ ਫਿਰ ਭੀ ਮੈਂ ਤੇਰਾ) ਸੇਵਕ ਅਖਵਾਂਦਾ ਹਾਂ ।

ਮੇਰੇ ਉੱਤੇ ਮੇਹਰ ਦੀ ਨਜ਼ਰ ਕਰ, (ਤਾ ਕਿ) ਮੈਨੂੰ (ਤੇਰੇ ਚਰਨਾਂ ਤੋਂ) ਵਿਛੁੜੇ ਹੋਏ ਨੂੰ ਤੇਰਾ ਸਦਾ-ਥਿਰ ਨਾਮ ਮਿਲ ਜਾਏ ।੮।੨੧।

Source: BaniDB · Read Ang 421 in Sri Guru Granth Sahib Ji

On this day in earlier years

  • Thursday, 03 July 2003 ਆਪੇ ਹੀ ਆਪਿ ਆਪਿ ਵਰਤੈ ਆਪੇ ਨਾਮਿ ਓੁਮਾਹਾ ਰਾਮ ॥੧॥ Ang 699 · Raag Jaithsree
  • Wednesday, 03 July 2002 ਜਨਮੁ ਪਦਾਰਥੁ ਖੋਇ ਗਵਾਰਾ ॥ ਰਹਾਉ ॥ Ang 676 · Raag Dhanaasree