ਹੁਕਮਨਾਮਾ ਸਾਹਿਬ
Hukamnama Sahib
Sunday, 11 July 2004
ਐਤਵਾਰ, ੨੮ ਹਾੜ (ਸੰਮਤ ੫੩੬ ਨਾਨਕਸ਼ਾਹੀ)
Ang 841 · Raag Bilaaval · Guru Amar Daas Ji
ਗੁਰਮੁਖੀ (Gurmukhi)
ਬਿਲਾਵਲੁ ਮਹਲਾ ੩ ਵਾਰ ਸਤ ਘਰੁ ੧੦
bilaaval mahalaa teejaa vaar sat ghar dasvaa
ੴ ਸਤਿਗੁਰ ਪ੍ਰਸਾਦਿ ॥
ikOankaar satigur prasaadh ||
ਆਦਿਤ ਵਾਰਿ ਆਦਿ ਪੁਰਖੁ ਹੈ ਸੋਈ ॥
aadhit vaar aadh purakh hai soiee ||
ਆਪੇ ਵਰਤੈ ਅਵਰੁ ਨ ਕੋਈ ॥
aape varatai avar na koiee ||
ਓਤਿ ਪੋਤਿ ਜਗੁ ਰਹਿਆ ਪਰੋਈ ॥
ot pot jag rahiaa paroiee ||
ਆਪੇ ਕਰਤਾ ਕਰੈ ਸੁ ਹੋਈ ॥
aape karataa karai su hoiee ||
ਨਾਮਿ ਰਤੇ ਸਦਾ ਸੁਖੁ ਹੋਈ ॥
naam rate sadhaa sukh hoiee ||
ਗੁਰਮੁਖਿ ਵਿਰਲਾ ਬੂਝੈ ਕੋਈ ॥੧॥
gurmukh viralaa boojhai koiee ||1||
ਹਿਰਦੈ ਜਪਨੀ ਜਪਉ ਗੁਣਤਾਸਾ ॥
hiradhai japanee japau gunataasaa ||
ਹਰਿ ਅਗਮ ਅਗੋਚਰੁ ਅਪਰੰਪਰ ਸੁਆਮੀ ਜਨ ਪਗਿ ਲਗਿ ਧਿਆਵਉ ਹੋਇ ਦਾਸਨਿ ਦਾਸਾ ॥੧॥ ਰਹਾਉ ॥
har agam agochar apara(n)par suaamee jan pag lag dhiaavau hoi dhaasan dhaasaa ||1|| rahaau ||
ਸੋਮਵਾਰਿ ਸਚਿ ਰਹਿਆ ਸਮਾਇ ॥
somavaar sach rahiaa samai ||
ਤਿਸ ਕੀ ਕੀਮਤਿ ਕਹੀ ਨ ਜਾਇ ॥
tis kee keemat kahee na jai ||
ਆਖਿ ਆਖਿ ਰਹੇ ਸਭਿ ਲਿਵ ਲਾਇ ॥
aakh aakh rahe sabh liv lai ||
ਜਿਸੁ ਦੇਵੈ ਤਿਸੁ ਪਲੈ ਪਾਇ ॥
jis dhevai tis palai pai ||
ਅਗਮ ਅਗੋਚਰੁ ਲਖਿਆ ਨ ਜਾਇ ॥
agam agochar lakhiaa na jai ||
ਗੁਰ ਕੈ ਸਬਦਿ ਹਰਿ ਰਹਿਆ ਸਮਾਇ ॥੨॥
gur kai sabadh har rahiaa samai ||2||
ਮੰਗਲਿ ਮਾਇਆ ਮੋਹੁ ਉਪਾਇਆ ॥
ma(n)gal maiaa moh upaiaa ||
ਆਪੇ ਸਿਰਿ ਸਿਰਿ ਧੰਧੈ ਲਾਇਆ ॥
aape sir sir dha(n)dhai laiaa ||
ਆਪਿ ਬੁਝਾਏ ਸੋਈ ਬੂਝੈ ॥
aap bujhaae soiee boojhai ||
ਗੁਰ ਕੈ ਸਬਦਿ ਦਰੁ ਘਰੁ ਸੂਝੈ ॥
gur kai sabadh dhar ghar soojhai ||
ਪ੍ਰੇਮ ਭਗਤਿ ਕਰੇ ਲਿਵ ਲਾਇ ॥
prem bhagat kare liv lai ||
ਹਉਮੈ ਮਮਤਾ ਸਬਦਿ ਜਲਾਇ ॥੩॥
haumai mamataa sabadh jalai ||3||
ਬੁਧਵਾਰਿ ਆਪੇ ਬੁਧਿ ਸਾਰੁ ॥
budhavaar aape budh saar ||
ਗੁਰਮੁਖਿ ਕਰਣੀ ਸਬਦੁ ਵੀਚਾਰੁ ॥
gurmukh karanee sabadh veechaar ||
ਨਾਮਿ ਰਤੇ ਮਨੁ ਨਿਰਮਲੁ ਹੋਇ ॥
naam rate man niramal hoi ||
ਹਰਿ ਗੁਣ ਗਾਵੈ ਹਉਮੈ ਮਲੁ ਖੋਇ ॥
har gun gaavai haumai mal khoi ||
ਦਰਿ ਸਚੈ ਸਦ ਸੋਭਾ ਪਾਏ ॥
dhar sachai sadh sobhaa paae ||
ਨਾਮਿ ਰਤੇ ਗੁਰ ਸਬਦਿ ਸੁਹਾਏ ॥੪॥
naam rate gur sabadh suhaae ||4||
ਲਾਹਾ ਨਾਮੁ ਪਾਏ ਗੁਰ ਦੁਆਰਿ ॥
laahaa naam paae gur dhuaar ||
ਆਪੇ ਦੇਵੈ ਦੇਵਣਹਾਰੁ ॥
aape dhevai dhevanahaar ||
ਜੋ ਦੇਵੈ ਤਿਸ ਕਉ ਬਲਿ ਜਾਈਐ ॥
jo dhevai tis kau bal jaieeaai ||
ਗੁਰ ਪਰਸਾਦੀ ਆਪੁ ਗਵਾਈਐ ॥
gur parasaadhee aap gavaieeaai ||
ਨਾਨਕ ਨਾਮੁ ਰਖਹੁ ਉਰ ਧਾਰਿ ॥
naanak naam rakhahu ur dhaar ||
ਦੇਵਣਹਾਰੇ ਕਉ ਜੈਕਾਰੁ ॥੫॥
dhevanahaare kau jaikaar ||5||
ਵੀਰਵਾਰਿ ਵੀਰ ਭਰਮਿ ਭੁਲਾਏ ॥
veeravaar veer bharam bhulaae ||
ਪ੍ਰੇਤ ਭੂਤ ਸਭਿ ਦੂਜੈ ਲਾਏ ॥
pret bhoot sabh dhoojai laae ||
ਆਪਿ ਉਪਾਏ ਕਰਿ ਵੇਖੈ ਵੇਕਾ ॥
aap upaae kar vekhai vekaa ||
ਸਭਨਾ ਕਰਤੇ ਤੇਰੀ ਟੇਕਾ ॥
sabhanaa karate teree Tekaa ||
ਜੀਅ ਜੰਤ ਤੇਰੀ ਸਰਣਾਈ ॥
jeea ja(n)t teree saranaiee ||
ਸੋ ਮਿਲੈ ਜਿਸੁ ਲੈਹਿ ਮਿਲਾਈ ॥੬॥
so milai jis laih milaiee ||6||
ਸੁਕ੍ਰਵਾਰਿ ਪ੍ਰਭੁ ਰਹਿਆ ਸਮਾਈ ॥
sukaravaar prabh rahiaa samaiee ||
ਆਪਿ ਉਪਾਇ ਸਭ ਕੀਮਤਿ ਪਾਈ ॥
aap upai sabh keemat paiee ||
ਗੁਰਮੁਖਿ ਹੋਵੈ ਸੁ ਕਰੈ ਬੀਚਾਰੁ ॥
gurmukh hovai su karai beechaar ||
ਸਚੁ ਸੰਜਮੁ ਕਰਣੀ ਹੈ ਕਾਰ ॥
sach sa(n)jam karanee hai kaar ||
ਵਰਤੁ ਨੇਮੁ ਨਿਤਾਪ੍ਰਤਿ ਪੂਜਾ ॥ ਬਿਨੁ ਬੂਝੇ ਸਭੁ ਭਾਉ ਹੈ ਦੂਜਾ ॥੭॥
varat nem nitaaprat poojaa || bin boojhe sabh bhaau hai dhoojaa ||7||
ਛਨਿਛਰਵਾਰਿ ਸਉਣ ਸਾਸਤ ਬੀਚਾਰੁ ॥
chhanichharavaar saun saasat beechaar ||
ਹਉਮੈ ਮੇਰਾ ਭਰਮੈ ਸੰਸਾਰੁ ॥
haumai meraa bharamai sa(n)saar ||
ਮਨਮੁਖੁ ਅੰਧਾ ਦੂਜੈ ਭਾਇ ॥
manmukh a(n)dhaa dhoojai bhai ||
ਜਮ ਦਰਿ ਬਾਧਾ ਚੋਟਾ ਖਾਇ ॥
jam dhar baadhaa choTaa khai ||
ਗੁਰ ਪਰਸਾਦੀ ਸਦਾ ਸੁਖੁ ਪਾਏ ॥
gur parasaadhee sadhaa sukh paae ||
ਸਚੁ ਕਰਣੀ ਸਾਚਿ ਲਿਵ ਲਾਏ ॥੮॥
sach karanee saach liv laae ||8||
ਸਤਿਗੁਰੁ ਸੇਵਹਿ ਸੇ ਵਡਭਾਗੀ ॥
satigur seveh se vaddabhaagee ||
ਹਉਮੈ ਮਾਰਿ ਸਚਿ ਲਿਵ ਲਾਗੀ ॥
haumai maar sach liv laagee ||
ਤੇਰੈ ਰੰਗਿ ਰਾਤੇ ਸਹਜਿ ਸੁਭਾਇ ॥
terai ra(n)g raate sahaj subhai ||
ਤੂ ਸੁਖਦਾਤਾ ਲੈਹਿ ਮਿਲਾਇ ॥
too sukhadhaataa laih milai ||
ਏਕਸ ਤੇ ਦੂਜਾ ਨਾਹੀ ਕੋਇ ॥
ekas te dhoojaa naahee koi ||
ਗੁਰਮੁਖਿ ਬੂਝੈ ਸੋਝੀ ਹੋਇ ॥੯॥
gurmukh boojhai sojhee hoi ||9||
ਪੰਦ੍ਰਹ ਥਿਤਂੀ ਤੈ ਸਤ ਵਾਰ ॥
pa(n)dhreh thita(n)ee tai sat vaar ||
ਮਾਹਾ ਰੁਤੀ ਆਵਹਿ ਵਾਰ ਵਾਰ ॥
maahaa rutee aaveh vaar vaar ||
ਦਿਨਸੁ ਰੈਣਿ ਤਿਵੈ ਸੰਸਾਰੁ ॥
dhinas rain tivai sa(n)saar ||
ਆਵਾ ਗਉਣੁ ਕੀਆ ਕਰਤਾਰਿ ॥
aavaa gaun keeaa karataar ||
ਨਿਹਚਲੁ ਸਾਚੁ ਰਹਿਆ ਕਲ ਧਾਰਿ ॥
nihachal saach rahiaa kal dhaar ||
ਨਾਨਕ ਗੁਰਮੁਖਿ ਬੂਝੈ ਕੋ ਸਬਦੁ ਵੀਚਾਰਿ ॥੧੦॥੧॥
naanak gurmukh boojhai ko sabadh veechaar ||10||1||
English Translation
Bilaaval, Third Mehla, The Seven Days, Tenth House:
One Universal Creator God. By The Grace Of The True Guru:
Sunday: He, the Lord, is the Primal Being.
He Himself is the Pervading Lord; there is no other at all.
Through and through, He is woven into the fabric of the world.
Whatever the Creator Himself does, that alone happens.
Imbued with the Naam, the Name of the Lord, one is forever in peace.
But how rare is the one, who, as Gurmukh, understands this. ||1||
Within my heart, I chant the Chant of the Lord, the treasure of virtue.
The Lord, my Lord and Master, is inaccessible, unfathomable and unlimited. Grasping the feet of the Lord's humble servants, I meditate on Him, and become the slave of His slaves. ||1||Pause||
Monday: The True Lord is permeating and pervading.
His value cannot be described.
Talking and speaking about Him, all keep themselves lovingly focused on Him.
Devotion falls into the laps of those whom He so blesses.
He is inaccessible and unfathomable; He cannot be seen.
Through the Word of the Guru's Shabad, the Lord is seen to be permeating and pervading everywhere. ||2||
Tuesday: The Lord created love and attachment to Maya.
He Himself has enjoined each and every being to their tasks.
He alone understands, whom the Lord causes to understand.
Through the Word of the Guru's Shabad, one understands his heart and home.
He worships the Lord in loving devotion.
His egotism and self-conceit are burnt away by the Shabad. ||3||
Wednesday: He Himself bestows sublime understanding.
The Gurmukh does good deeds, and contemplates the Word of the Shabad.
Imbued with the Naam, the Name of the Lord, the mind become pure and immaculate.
He sings the Glorious Glorious Praises of the Lord, and washes off the filth of egotism.
In the Court of the True Lord, he obtains lasting glory.
Imbued with the Naam, he is embellished with the Word of the Guru's Shabad. ||4||
The profit of the Naam is obtained through the Door of the Guru.
The Great Giver Himself gives it.
I am a sacrifice to the One who gives it.
By Guru's Grace, self-conceit is eradicated.
O Nanak, enshrine the Naam within your heart.
I celebrate the victory of the Lord, the Great Giver. ||5||
Thursday: The fifty-two warriors were deluded by doubt.
All the goblins and demons are attached to duality.
God Himself created them, and sees each one distinct.
O Creator Lord, You are the Support of all.
The beings and creatures are under Your protection.
He alone meets You, whom You Yourself meet. ||6||
Friday: God is permeating and pervading everywhere.
He Himself created all, and appraises the value of all.
One who become Gurmukh, contemplates the Lord.
He practices truth and self-restraint.
Without genuine understanding, all fasts, religious rituals and daily worship services lead only to the love of duality. ||7||
Saturday: Contemplating good omens and the Shaastras,
in egotism and self-conceit, the world wanders in delusion.
The blind, self-willed manmukh in engrossed in the love of duality.
Bound and gagged at death's door, he is beaten and punished.
By Guru's Grace, one finds lasting peace.
He practices Truth, and lovingly focuses on the Truth. ||8||
Those who serve the True Guru are very fortunate.
Conquering their ego, they embrace love for the True Lord.
They are automatically imbued with Your Love, O Lord.
You are the Giver of peace; You merge them into Yourself.
Everything comes from the One and only Lord; there is no other at all.
The Gurmukh realizes this, and understands. ||9||
The fifteen lunar days, the seven days of the week,
the months, seasons, days and nights, come over and over again;
so the world goes on.
Coming and going were created by the Creator Lord.
The True Lord remains steady and stable, by His almighty power.
O Nanak, how rare is that Gurmukh who understands, and contemplates the Naam, the Name of the Lord. ||10||1||
ਪੰਜਾਬੀ ਵਿਆਖਿਆ (Punjabi Explanation)
ਬਿਲਾਵਲੁ ਤੀਜੀ ਪਾਤਿਸ਼ਾਹੀ। ਸਤ ਦਿਨ।
ਵਾਹਿਗੁਰੂ ਕੇਵਲ ਇਕ ਹੈ। ਸੱਚੇ ਗੁਰਾਂ ਦੀ ਰਹਿਮਤ ਸਦਕਾ, ਉਹ ਪਰਾਪਤ ਹੁੰਦਾ ਹੈ।
ਹੇ ਭਾਈ! (ਸਾਰੇ ਜਗਤ ਦਾ) ਮੂਲ ਉਹ ਅਕਾਲ ਪੁਰਖ ਆਪ ਹੀ (ਸਭ ਥਾਂ) ਮੌਜੂਦ ਹੈ,
(ਉਸ ਤੋਂ ਬਿਨਾ) ਹੋਰ ਕੋਈ ਨਹੀਂ ਹੈ ।
ਉਹ ਪਰਮਾਤਮਾ ਸਾਰੇ ਜਗਤ ਨੂੰ ਤਾਣੇ ਪੇਟੇ ਵਾਂਗ (ਆਪਣੀ ਰਜ਼ਾ ਵਿਚ) ਪ੍ਰੋ ਰਿਹਾ ਹੈ ।
(ਜਗਤ ਵਿਚ) ਉਹ ਕੁਝ ਹੁੰਦਾ ਹੈ ਜੋ ਕਰਤਾਰ ਆਪ ਹੀ ਕਰਦਾ ਹੈ ।
ਉਸ ਦੇ ਨਾਮ ਵਿਚ ਰੰਗੇ ਹੋਏ ਮਨੁੱਖ ਨੂੰ ਸਦਾ ਆਤਮਕ ਆਨੰਦ ਮਿਲਦਾ ਹੈ ।
ਪਰ ਕੋਈ ਵਿਰਲਾ ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਇਸ ਗੱਲ ਨੂੰ) ਸਮਝਦਾ ਹੈ ।੧।
ਹੇ ਭਾਈ! ਮੈਂ (ਆਪਣੇ) ਹਿਰਦੇ ਵਿਚ ਗੁਣਾਂ ਦੇ ਖ਼ਜ਼ਾਨੇ (ਪਰਮਾਤਮਾ ਦੇ ਨਾਮ) ਨੂੰ ਜਪਦਾ ਹਾਂ (ਇਹੀ ਹੈ ਮੇਰੀ) ਮਾਲਾ ।
ਪਰਮਾਤਮਾ ਅਪਹੁੰਚ ਹੈ, ਪਰੇ ਤੋਂ ਪਰੇ ਹੈ, ਸਭ ਦਾ ਮਾਲਕ ਹੈ, ਉਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ । ਮੈਂ ਤਾਂ ਸੰਤ ਜਨਾਂ ਦੀ ਚਰਨੀਂ ਲੱਗ ਕੇ ਸੰਤ ਜਨਾਂ ਦੇ ਦਾਸਾਂ ਦਾ ਦਾਸ ਬਣ ਕੇ ਉਸ ਨੂੰ ਸਿਮਰਦਾ ਹਾਂ ।੧।ਰਹਾਉ।
ਹੇ ਭਾਈ! (ਜਿਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ) ਸਦਾ-ਥਿਰ ਪਰਮਾਤਮਾ (ਦੀ ਯਾਦ) ਵਿਚ ਲੀਨ ਹੋਇਆ ਰਹਿੰਦਾ ਹੈ
(ਉਸ ਦਾ ਆਤਮਕ ਜੀਵਨ ਇਤਨਾ ਉੱਚਾ ਹੋ ਜਾਂਦਾ ਹੈ ਕਿ) ਉਸ ਦਾ ਮੁੱਲ ਨਹੀਂ ਪਾਇਆ ਜਾ ਸਕਦਾ ।
(ਆਪਣੇ ਉੱਦਮ ਨਾਲ ਸੁਰਤਾਂ ਜੋੜਨ ਵਾਲੇ ਅਤੇ ਸਿਫ਼ਤਾਂ ਆਖਣ ਵਾਲੇ ਮਨੁੱਖ) ਸਿਫ਼ਤਾਂ ਆਖ ਆਖ ਕੇ ਅਤੇ ਸੁਰਤਿ ਜੋੜ ਜੋੜ ਕੇ ਸਾਰੇ ਹੀ ਥੱਕ ਜਾਂਦੇ ਹਨ ।
(ਪਰ ਇਹ ਸਿਮਰਨ ਤੇ ਯਾਦ ਦੀ ਦਾਤਿ) ਜਿਸ (ਮਨੁੱਖ) ਨੂੰ (ਪਰਮਾਤਮਾ ਆਪ) ਦੇਂਦਾ ਹੈ, ਉਸ ਨੂੰ (ਹੀ) ਮਿਲਦੀ ਹੈ।
ਹੇ ਭਾਈ! ਪਰਮਾਤਮਾ ਅਪਹੁੰਚ ਹੈ, ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ, ਉਸ ਦਾ ਸਹੀ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ ।
ਗੁਰੂ ਦੇ ਸ਼ਬਦ ਦੀ ਰਾਹੀਂ (ਹੀ ਮਨੁੱਖ) ਪਰਮਾਤਮਾ ਵਿਚ ਲੀਨ ਰਹਿ ਸਕਦਾ ਹੈ ।੨।
ਹੇ ਭਾਈ! (ਪਰਮਾਤਮਾ ਨੇ) ਮਾਇਆ ਦਾ ਮੋਹ (ਆਪ ਹੀ) ਪੈਦਾ ਕੀਤਾ ਹੈ,
ਆਪ ਹੀ (ਇਸ ਮੋਹ ਨੂੰ) ਹਰੇਕ (ਜੀਵ ਦੇ) ਸਿਰ ਉੱਤੇ (ਥਾਪ ਕੇ ਹਰੇਕ ਨੂੰ ਮਾਇਆ ਦੇ) ਧੰਧੇ ਵਿਚ ਲਾਇਆ ਹੋਇਆ ਹੈ ।
ਜਿਸ ਮਨੁੱਖ ਨੂੰ (ਪਰਮਾਤਮਾ) ਆਪ ਸਮਝ ਬਖ਼ਸ਼ਦਾ ਹੈ, ਉਹੀ (ਇਸ ਮੋਹ ਦੀ ਖੇਡ ਨੂੰ) ਸਮਝਦਾ ਹੈ ।
ਗੁਰੂ ਦੇ ਸ਼ਬਦ ਦੀ ਬਰਕਤ ਨਾਲ ਉਸ ਨੂੰ (ਪਰਮਾਤਮਾ ਦਾ) ਦਰ-ਘਰ ਦਿੱਸ ਪੈਂਦਾ ਹੈ ।
ਉਹ ਮਨੁੱਖ ਸੁਰਤਿ ਜੋੜ ਕੇ ਪ੍ਰੇਮ ਨਾਲ ਪਰਮਾਤਮਾ ਦੀ ਭਗਤੀ ਕਰਦਾ ਹੈ,
(ਤੇ, ਇਸ ਤਰ੍ਹਾਂ) ਸ਼ਬਦ ਦੀ ਬਰਕਤਿ ਨਾਲ (ਆਪਣੇ ਅੰਦਰੋਂ) ਹਉਮੈ ਅਤੇ (ਮਾਇਆ ਦੀ) ਮਮਤਾ ਸਾੜ ਲੈਂਦਾ ਹੈ ।੩।
ਹੇ ਭਾਈ! (ਪਰਮਾਤਮਾ) ਆਪ ਹੀ (ਮਨੁੱਖ ਨੂੰ) ਗੁਰੂ ਦੀ ਸਰਨ ਵਿਚ ਰੱਖ ਕੇ ਸ੍ਰੇਸ਼ਟ ਬੁੱਧੀ,ਬਖ਼ਸ਼ਦਾ ਹੈ।
ਸਿਫ਼ਤਿ-ਸਾਲਾਹ ਅਤੇ (ਆਪਣੇ ਗੁਣਾਂ ਦੀ) ਵਿਚਾਰ (ਬਖ਼ਸ਼ਦਾ ਹੈ।
ਇਸ ਤਰ੍ਹਾਂ ਉਸ ਦੇ ਨਾਮ ਵਿਚ ਰੰਗੇ ਹੋਏ ਮਨੁੱਖ ਦਾ ਮਨ ਪਵਿੱਤਰ ਹੋ ਜਾਂਦਾ ਹੈ,
(ਮਨੁੱਖ ਆਪਣੇ ਅੰਦਰੋਂ) ਹਉਮੈ ਦੀ ਮੈਲ ਦੂਰ ਕਰ ਕੇ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ,
ਸਦਾ-ਥਿਰ ਪ੍ਰਭੂ ਦੇ ਦਰ ਤੇ ਸਦਾ ਸੋਭਾ ਖੱਟਦਾ ਹੈ ।
ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਪਰਮਾਤਮਾ ਦੇ ਨਾਮ ਵਿਚ ਰੰਗੇ ਹੋਏ ਮਨੁੱਖ ਸੋਹਣੇ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ ।੪।
ਹੇ ਭਾਈ! ਗੁਰੂ ਦੇ ਦਰ ਤੇ (ਰਹਿ ਕੇ ਮਨੁੱਖ ਪਰਮਾਤਮਾ ਦਾ) ਨਾਮ-ਲਾਭ ਖੱਟ ਲੈਂਦਾ ਹੈ,
(ਪਰ ਇਹ ਦਾਤਿ ਹੈ, ਤੇ ਇਹ ਦਾਤਿ) ਦੇਣ ਦੀ ਸਮਰਥਾ ਵਾਲਾ ਪ੍ਰਭੂ ਆਪ ਹੀ ਦੇਂਦਾ ਹੈ ।
ਸੋ, ਜਿਹੜਾ ਪ੍ਰਭੂ (ਇਹ ਦਾਤਿ) ਦੇਂਦਾ ਹੈ ਉਸ ਤੋਂ (ਸਦਾ) ਸਦਕੇ ਜਾਣਾ ਚਾਹੀਦਾ ਹੈ,
ਗੁਰੂ ਦੀ ਕਿਰਪਾ ਨਾਲ (ਆਪਣੇ ਅੰਦਰੋਂ) ਆਪਾ-ਭਾਵ ਦੂਰ ਕਰਨਾ ਚਾਹੀਦਾ ਹੈ ।
ਹੇ ਨਾਨਕ! (ਆਖ—ਹੇ ਭਾਈ!) ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਵਸਾਈ ਰੱਖੋ,
ਉਸ ਸਭ ਕੁਝ ਦੇ ਸਕਣ ਵਾਲੇ ਪ੍ਰਭੂ ਦੀ ਸਿਫ਼ਤਿ-ਸਾਲਾਹ ਸਦਾ ਕਰਦੇ ਰਹੋ ।੫।
ਹੇ ਭਾਈ! (ਬਵੰਜਾ) ਬੀਰਾਂ ਨੂੰ (ਭੀ ਪਰਮਾਤਮਾ ਨੇ) ਭਟਕਣਾ ਵਿਚ ਪਾ ਕੇ (ਮਾਇਆ ਦੇ ਮੋਹ ਵਿਚ) ਭੁਲਾਈ ਰੱਖਿਆ,
ਸਾਰੇ ਭੂਤ ਪ੍ਰੇਤ ਭੀ ਮਾਇਆ ਦੇ ਮੋਹ ਵਿਚ ਲਾਏ ਹੋਏ ਹਨ ।
ਪਰਮਾਤਮਾ ਨੇ ਆਪ (ਹੀ ਇਹ ਸਾਰੇ) ਪੈਦਾ ਕੀਤੇ, (ਇਹਨਾਂ ਨੂੰ) ਵੱਖ ਵੱਖ ਕਿਸਮਾਂ ਦੇ ਬਣਾ ਕੇ (ਸਭ ਦੀ) ਸੰਭਾਲ (ਭੀ) ਕਰਦਾ ਹੈ ।
ਹੇ ਕਰਤਾਰ! ਸਭ ਜੀਵਾਂ ਨੂੰ ਤੇਰਾ ਹੀ ਆਸਰਾ ਹੈ ।
ਸਾਰੇ ਜੀਵ ਜੰਤ ਤੇਰੀ ਸਰਨ ਹਨ ।
ਉਹ ਮਨੁੱਖ (ਹੀ ਤੈਨੂੰ) ਮਿਲਦਾ ਹੈ ਜਿਸ ਨੂੰ ਤੂੰ ਆਪ (ਆਪਣੇ ਨਾਲ) ਮਿਲਾਂਦਾ ਹੈਂ ।੬।
ਹੇ ਭਾਈ! (ਸਾਰੀ ਸ੍ਰਿਸ਼ਟੀ ਵਿਚ) ਪਰਮਾਤਮਾ ਵਿਆਪਕ ਹੈ,
(ਸ੍ਰਿਸ਼ਟੀ ਨੂੰ) ਆਪ (ਹੀ) ਪੈਦਾ ਕਰ ਕੇ ਸਾਰੀ ਸ੍ਰਿਸ਼ਟੀ ਦੀ ਕਦਰ ਭੀ ਆਪ ਹੀ ਜਾਣਦਾ ਹੈ ।
ਜਿਹੜਾ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ, ਉਹ ਮਨੁੱਖ (ਪਰਮਾਤਮਾ ਦੇ ਗੁਣਾਂ ਨੂੰ) ਆਪਣੇ ਮਨ ਵਿਚ ਵਸਾਂਦਾ ਹੈ ।
ਸਦਾ-ਥਿਰ ਹਰਿ-ਨਾਮ ਦਾ ਸਿਮਰਨ, ਅਤੇ ਇੰਦ੍ਰਿਆਂ ਨੂੰ ਵਿਕਾਰਾਂ ਵਲੋਂ ਬਚਾਈ ਰੱਖਣ ਦਾ ਉੱਦਮ—ਇਹ ਉਸ ਮਨੁੱਖ ਦਾ ਨਿੱਤ ਦਾ ਕਰਤੱਬ, ਨਿੱਤ ਦੀ ਕਾਰ ਹੋ ਜਾਂਦੀ ਹੈ ।
ਪਰ ਵਰਤ ਰੱਖਣਾ, ਕਰਮ ਕਾਂਡ ਦਾ ਹਰੇਕ ਨੇਮ ਨਿਬਾਹੁਣਾ, ਰੋਜ਼ਾਨਾ ਦੇਵ-ਪੂਜਾ—ਆਤਮਕ ਜੀਵਨ ਦੀ ਸੂਝ ਤੋਂ ਬਿਨਾ ਇਹ ਸਾਰਾ ਉੱਦਮ ਮਾਇਆ ਦਾ ਪਿਆਰ (ਹੀ ਪੈਦਾ ਕਰਨ ਵਾਲਾ) ਹੈ ।੭।
ਹੇ ਭਾਈ! (ਪਰਮਾਤਮਾ ਦਾ ਸਿਮਰਨ ਛੱਡ ਕੇ) ਸ਼ੋਨਕ ਦਾ ਜੋਤਿਸ਼ ਸ਼ਾਸਤ੍ਰ (ਆਦਿਕ) ਵਿਚਾਰਦੇ ਰਹਿਣਾ।
(ਇਸ ਦੇ ਕਾਰਣ) ਜਗਤ ਮਮਤਾ ਅਤੇ ਹਉਮੈ ਵਿਚ ਭਟਕਦਾ ਰਹਿੰਦਾ ਹੈ ।
ਆਤਮਕ ਜੀਵਨ ਵਲੋਂ ਅੰਨ੍ਹਾ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਮਾਇਆ ਦੇ ਮੋਹ ਵਿਚ ਫਸਿਆ ਰਹਿੰਦਾ ਹੈ,
(ਅਜਿਹਾ ਮਨੁੱਖ) ਜਮਰਾਜ ਦੇ ਦਰ ਤੇ ਬੱਝਾ ਹੋਇਆ (ਵਿਕਾਰਾਂ ਦੀਆਂ) ਸੱਟਾਂ ਖਾਂਦਾ ਰਹਿੰਦਾ ਹੈ ।
ਜਿਹੜਾ ਮਨੁੱਖ ਗੁਰੂ ਦੀ ਕਿਰਪਾ ਨਾਲ ਸਦਾ-ਥਿਰ ਹਰਿ-ਨਾਮ ਸਿਮਰਨ ਨੂੰ (ਆਪਣਾ ਰੋਜ਼ਾਨਾ) ਕਰਤੱਬ ਬਣਾਂਦਾ ਹੈ
ਅਤੇ ਸਦਾ-ਥਿਰ ਪ੍ਰਭੂ ਵਿਚ ਸੁਰਤਿ ਜੋੜੀ ਰੱਖਦਾ ਹੈ, ਉਹ ਸਦਾ ਆਤਮਕ ਆਨੰਦ ਮਾਣਦਾ ਹੈ ।੮।
ਹੇ ਭਾਈ! ਉਹ ਮਨੁੱਖ ਵੱਡੇ ਭਾਗਾਂ ਵਾਲੇ ਹੁੰਦੇ ਹਨ ਜਿਹੜੇ ਗੁਰੂ ਦੀ ਸਰਨ ਆ ਪੈਂਦੇ ਹਨ,
(ਆਪਣੇ ਅੰਦਰੋਂ) ਹਉਮੈ ਮੁਕਾ ਕੇ (ਉਹਨਾਂ ਦੀ) ਸੁਰਤਿ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਲੱਗ ਜਾਂਦੀ ਹੈ ।
ਹੇ ਪ੍ਰਭੂ! (ਗੁਰੂ ਦੀ ਸਰਨ ਆਉਣ ਵਾਲੇ ਮਨੁੱਖ) ਤੇਰੇ ਪਿਆਰ-ਰੰਗ ਵਿਚ ਟਿਕੇ ਰਹਿੰਦੇ ਹਨ ।
ਸਾਰੇ ਸੁਖ ਦੇਣ ਵਾਲਾ ਤੂੰ (ਆਪ ਹੀ ਉਹਨਾਂ ਨੂੰ ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈਂ ।
ਹੇ ਭਾਈ! ਇਕ ਪਰਮਾਤਮਾ ਤੋਂ ਬਿਨਾ (ਉਸ ਵਰਗਾ) ਹੋਰ ਕੋਈ ਨਹੀਂ ।
ਜਿਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ (ਇਸ ਗੱਲ ਨੂੰ) ਸਮਝ ਲੈਂਦਾ ਹੈ, (ਉਸ ਨੂੰ ਆਤਮਕ ਜੀਵਨ ਦੀ ਸੂਝ ਆ ਜਾਂਦੀ ਹੈ) ।੯।
ਹੇ ਭਾਈ! (ਜਿਵੇਂ) ਪੰਦ੍ਰਾਂ ਥਿੱਤਾਂ ਅਤੇ ਸੱਤ ਵਾਰ,ਆਉਂਦੇ ਰਹਿੰਦੇ ਹਨ,
ਹੇ ਭਾਈ! (ਜਿਵੇਂ) ਮਹੀਨੇ, ਰੁੱਤਾਂ, ਰਾਤ,ਮੁੜ ਮੁੜ ਆਉਂਦੇ ਰਹਿੰਦੇ ਹਨ,
ਹੇ ਭਾਈ! ਦਿਨ ਮੁੜ ਮੁੜ ਆਉਂਦੇ ਰਹਿੰਦੇ ਹਨ, ਤਿਵੇਂ ਇਹ ਜਗਤ ਹੈ (ਭਾਵ, ਜਗਤ ਦੇ ਜੀਵ ਜੰਮਦੇ ਮਰਦੇ ਰਹਿੰਦੇ ਹਨ ।
ਕਰਤਾਰ ਨੇ (ਆਪ ਹੀ ਜੀਵਾਂ ਵਾਸਤੇ) ਜਨਮ ਮਰਨ ਦਾ ਗੇੜ ਬਣਾ ਦਿੱਤਾ ਹੈ ।
ਅਟੱਲ ਰਹਿਣ ਵਾਲਾ ਸਦਾ-ਥਿਰ ਪ੍ਰਭੂ ਹੀ ਹੈ ਜੋ (ਸਾਰੀ ਸ੍ਰਿਸ਼ਟੀ ਵਿਚ ਆਪਣੀ) ਸੱਤਾ ਟਿਕਾ ਰਿਹਾ ਹੈ ।
ਹੇ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲਾ ਕੋਈ (ਭਾਗਾਂ ਵਾਲਾ) ਮਨੁੱਖ (ਗੁਰੂ ਦੇ) ਸ਼ਬਦ ਨੂੰ (ਆਪਣੇ) ਮਨ ਵਿਚ ਵਸਾ ਕੇ (ਇਸ ਗੱਲ ਨੂੰ) ਸਮਝ ਲੈਂਦਾ ਹੈ ।੧੦।੧।
Source: BaniDB · Read Ang 841 in Sri Guru Granth Sahib Ji