ਹੁਕਮਨਾਮਾ ਸਾਹਿਬ

Hukamnama Sahib

Monday, 12 July 2004

ਸੋਮਵਾਰ, ੨੯ ਹਾੜ (ਸੰਮਤ ੫੩੬ ਨਾਨਕਸ਼ਾਹੀ)

Ang 847 · Raag Bilaaval · Guru Arjan Dev Ji

Reading: Permalink

ਗੁਰਮੁਖੀ (Gurmukhi)

ਬਿਲਾਵਲੁ ਮਹਲਾ ੫ ਛੰਤ ਮੰਗਲ

bilaaval mahalaa panjavaa chha(n)t ma(n)gal

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਸਲੋਕੁ ॥

salok ||

ਸੁੰਦਰ ਸਾਂਤਿ ਦਇਆਲ ਪ੍ਰਭ ਸਰਬ ਸੁਖਾ ਨਿਧਿ ਪੀਉ ॥

su(n)dhar saa(n)t dhiaal prabh sarab sukhaa nidh peeau ||

ਸੁਖ ਸਾਗਰ ਪ੍ਰਭ ਭੇਟਿਐ ਨਾਨਕ ਸੁਖੀ ਹੋਤ ਇਹੁ ਜੀਉ ॥੧॥

sukh saagar prabh bheTiaai naanak sukhee hot ih jeeau ||1||

English Translation

Bilaaval, Fifth Mehla, Chhant, Mangal ~ The Song Of Joy:

One Universal Creator God. By The Grace Of The True Guru:

Shalok:

God is beautiful, tranquil and merciful; He is the treasure of absolute peace, my Husband Lord.

Meeting with God, the Ocean of Peace, O Nanak, this soul becomes happy. ||1||

ਪੰਜਾਬੀ ਵਿਆਖਿਆ (Punjabi Explanation)

ਬਿਲਾਵਲ ਪੰਜਵੀਂ ਪਾਤਿਸ਼ਾਹੀ ਛੰਤ ਮੰਗਲ।

ਵਾਹਿਗੁਰੂ ਕੇਵਲ ਇਕ ਹੈ। ਸੱਚੇ ਗੁਰਾਂ ਦੀ ਦਇਆ ਦੁਆਰਾ ਉਹ ਪਾਇਆ ਜਾਂਦਾ ਹੈ।

ਸਲੋਕ।

ਪ੍ਰਭੂ-ਪਤੀ ਸੋਹਣਾ ਹੈ ਸ਼ਾਂਤੀ-ਰੂਪ ਹੈ, ਦਇਆ ਦਾ ਸੋਮਾ ਹੈ ਅਤੇ ਸਾਰੇ ਸੁਖਾਂ ਦਾ ਖ਼ਜ਼ਾਨਾ ਹੈ ।

ਹੇ ਨਾਨਕ! ਜੇ ਉਹ ਸੁਖਾਂ ਦਾ ਸਮੁੰਦਰ ਪ੍ਰਭੂ ਮਿਲ ਪਏ, ਤਾਂ ਇਹ ਜਿੰਦ ਸੁਖੀ ਹੋ ਜਾਂਦੀ ਹੈ ।੧।

Source: BaniDB · Read Ang 847 in Sri Guru Granth Sahib Ji

On this day in earlier years

  • Saturday, 12 July 2003 ਮਾਨੁਖ ਕਉ ਜਾਚਤ ਸ੍ਰਮੁ ਪਾਈਐ ਪ੍ਰਭ ਕੈ ਸਿਮਰਨਿ ਮੋਖ ॥੧॥ ਰਹਾਉ ॥ Ang 682 · Raag Dhanaasree