ਹੁਕਮਨਾਮਾ ਸਾਹਿਬ

Hukamnama Sahib

Monday, 19 July 2004

ਸੋਮਵਾਰ, ੪ ਸਾਵਣ (ਸੰਮਤ ੫੩੬ ਨਾਨਕਸ਼ਾਹੀ)

Ang 867 · Raag Gond · Guru Arjan Dev Ji

Reading: Permalink

ਗੁਰਮੁਖੀ (Gurmukhi)

ਗੋਂਡ ਮਹਲਾ ੫ ॥

go(n)dd mahalaa panjavaa ||

ਸੰਤ ਕਾ ਲੀਆ ਧਰਤਿ ਬਿਦਾਰਉ ॥

sa(n)t kaa leeaa dharat bidhaarau ||

ਸੰਤ ਕਾ ਨਿੰਦਕੁ ਅਕਾਸ ਤੇ ਟਾਰਉ ॥

sa(n)t kaa ni(n)dhak akaas te Taarau ||

ਸੰਤ ਕਉ ਰਾਖਉ ਅਪਨੇ ਜੀਅ ਨਾਲਿ ॥

sa(n)t kau raakhau apane jeea naal ||

ਸੰਤ ਉਧਾਰਉ ਤਤਖਿਣ ਤਾਲਿ ॥੧॥

sa(n)t udhaarau tatakhin taal ||1||

ਸੋਈ ਸੰਤੁ ਜਿ ਭਾਵੈ ਰਾਮ ॥

soiee sa(n)t j bhaavai raam ||

ਸੰਤ ਗੋਬਿੰਦ ਕੈ ਏਕੈ ਕਾਮ ॥੧॥ ਰਹਾਉ ॥

sa(n)t gobi(n)dh kai ekai kaam ||1|| rahaau ||

ਸੰਤ ਕੈ ਊਪਰਿ ਦੇਇ ਪ੍ਰਭੁ ਹਾਥ ॥

sa(n)t kai uoopar dhei prabh haath ||

ਸੰਤ ਕੈ ਸੰਗਿ ਬਸੈ ਦਿਨੁ ਰਾਤਿ ॥

sa(n)t kai sa(n)g basai dhin raat ||

ਸਾਸਿ ਸਾਸਿ ਸੰਤਹ ਪ੍ਰਤਿਪਾਲਿ ॥

saas saas sa(n)teh pratipaal ||

ਸੰਤ ਕਾ ਦੋਖੀ ਰਾਜ ਤੇ ਟਾਲਿ ॥੨॥

sa(n)t kaa dhokhee raaj te Taal ||2||

ਸੰਤ ਕੀ ਨਿੰਦਾ ਕਰਹੁ ਨ ਕੋਇ ॥

sa(n)t kee ni(n)dhaa karahu na koi ||

ਜੋ ਨਿੰਦੈ ਤਿਸ ਕਾ ਪਤਨੁ ਹੋਇ ॥

jo ni(n)dhai tis kaa patan hoi ||

ਜਿਸ ਕਉ ਰਾਖੈ ਸਿਰਜਨਹਾਰੁ ॥

jis kau raakhai sirajanahaar ||

ਝਖ ਮਾਰਉ ਸਗਲ ਸੰਸਾਰੁ ॥੩॥

jhakh maarau sagal sa(n)saar ||3||

ਪ੍ਰਭ ਅਪਨੇ ਕਾ ਭਇਆ ਬਿਸਾਸੁ ॥

prabh apane kaa bhiaa bisaas ||

ਜੀਉ ਪਿੰਡੁ ਸਭੁ ਤਿਸ ਕੀ ਰਾਸਿ ॥

jeeau pi(n)dd sabh tis kee raas ||

ਨਾਨਕ ਕਉ ਉਪਜੀ ਪਰਤੀਤਿ ॥

naanak kau upajee parateet ||

ਮਨਮੁਖ ਹਾਰ ਗੁਰਮੁਖ ਸਦ ਜੀਤਿ ॥੪॥੧੬॥੧੮॥

manmukh haar gurmukh sadh jeet ||4||16||18||

English Translation

Gond, Fifth Mehla:

One who is cursed by the Saints, is thrown down on the ground.

The slanderer of the Saints is thrown down from the skies.

I hold the Saints close to my soul.

The Saints are saved instantaneously. ||1||

He alone is a Saint, who is pleasing to the Lord.

The Saints, and God, have only one job to do. ||1||Pause||

God gives His hand to shelter the Saints.

He dwells with His Saints, day and night.

With each and every breath, He cherishes His Saints.

He takes the power away from the enemies of the Saints. ||2||

Let no one slander the Saints.

Whoever slanders them, will be destroyed.

One who is protected by the Creator Lord,

cannot be harmed, no matter how much the whole world may try. ||3||

I place my faith in my God.

My soul and body all belong to Him.

This is the faith which inspires Nanak:

the self-willed manmukhs will fail, while the Gurmukhs will always win. ||4||16||18||

ਪੰਜਾਬੀ ਵਿਆਖਿਆ (Punjabi Explanation)

ਗੋਂਡ ਪੰਜਵੀਂ ਪਾਤਿਸ਼ਾਹੀ।

ਹੇ ਭਾਈ! ਤਾਹੀਏਂ ਪਰਮਾਤਮਾ ਆਖਦਾ ਹੈ—) ਜਿਸ ਮਨੁੱਖ ਨੂੰ ਸੰਤ ਫਿਟਕਾਰ ਪਾਏ, ਮੈਂ ਉਸ ਦੀਆਂ ਜੜ੍ਹਾਂ ਪੁੱਟ ਦੇਂਦਾ ਹਾਂ ।

ਸੰਤ ਦੀ ਨਿੰਦਾ ਕਰਨ ਵਾਲੇ ਨੂੰ ਮ ੈਂ ਉੱਚੇ ਮਰਾਤਬੇ ਤੋਂ ਹੇਠਾਂ ਡੇਗ ਦੇਂਦਾ ਹਾਂ ।

ਸੰਤ ਨੂੰ ਮੈਂ ਸਦਾ ਆਪਣੀ ਜਿੰਦ ਦੇ ਨਾਲ ਰੱਖਦਾ ਹਾਂ ।

ਕਿਸੇ ਭੀ ਬਿਪਤਾ ਤੋਂ) ਸੰਤ ਨੂੰ ਮੈਂ ਤੁਰਤ ਉਸੇ ਵੇਲੇ ਬਚਾ ਲੈਂਦਾ ਹਾਂ ।੧।

ਹੇ ਭਾਈ! ਜੇਹੜਾ ਮਨੁੱਖ ਪਰਮਾਤਮਾ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ, ਉਹੀ ਹੈ ਸੰਤ ।

ਸੰਤ ਦੇ ਹਿਰਦੇ ਵਿਚ ਅਤੇ ਗੋਬਿੰਦ ਦੇ ਮਨ ਵਿਚ ਇਕੋ ਜਿਹਾ ਕੰਮ ਹੁੰਦਾ ਹੈ ।੧।ਰਹਾਉ।

ਹੇ ਭਾਈ! ਪ੍ਰਭੂ ਆਪਣਾ ਹੱਥ (ਆਪਣੇ) ਸੰਤ ਉੱਤੇ ਰੱਖਦਾ ਹੈ।

ਪ੍ਰਭੂ ਆਪਣੇ ਸੰਤ ਦੇ ਨਾਲ ਦਿਨ ਰਾਤ (ਹਰ ਵੇਲੇ) ਵੱਸਦਾ ਹੈ ।

ਪ੍ਰਭੂ ਆਪਣੇ ਸੰਤਾਂ ਦੀ (ਉਹਨਾਂ ਦੇ) ਹਰੇਕ ਸਾਹ ਦੇ ਨਾਲ ਰਾਖੀ ਕਰਦਾ ਹੈ ।

ਸੰਤ ਦਾ ਬੁਰਾ ਮੰਗਣ ਵਾਲੇ ਨੂੰ ਪ੍ਰਭੂ ਰਾਜ ਤੋਂ (ਭੀ) ਹੇਠਾਂ ਡੇਗ ਦੇਂਦਾ ਹੈ ।੨।

ਹੇ ਭਾਈ! ਕੋਈ ਭੀ ਮਨੁੱਖ ਕਿਸੇ ਸੰਤ ਦੀ ਨਿੰਦਾ ਨਾਹ ਕਰਿਆ ਕਰੇ ।

ਜੇਹੜਾ ਭੀ ਮਨੁੱਖ ਨਿੰਦਾ ਕਰਦਾ ਹੈ, ਉਹ ਆਤਮਕ ਜੀਵਨ ਤੋਂ ਡਿੱਗ ਪੈਂਦਾ ਹੈ ।

ਕਰਤਾਰ ਆਪ ਜਿਸ ਮਨੁੱਖ ਦੀ ਰੱਖਿਆ ਕਰਦਾ ਹੈ।

ਸਾਰਾ ਸੰਸਾਰ (ਉਸ ਦਾ ਨੁਕਸਾਨ ਕਰਨ ਲਈ) ਬੇ-ਸ਼ੱਕ ਪਿਆ ਝਖਾਂ ਮਾਰੇ (ਉਸ ਦਾ ਕੋਈ ਵਿਗਾੜ ਨਹੀਂ ਕਰ ਸਕਦਾ) ।੩।

ਹੇ ਭਾਈ! ਜਿਸ ਮਨੁੱਖ ਨੂੰ ਆਪਣੇ ਪ੍ਰਭੂ ਉਤੇ ਭਰੋਸਾ ਬਣ ਜਾਂਦਾ ਹੈ ।

(ਉਸ ਨੂੰ ਇਹ ਨਿਸ਼ਚਾ ਹੋ ਜਾਂਦਾ ਹੈ ਕਿ) ਇਹ ਜਿੰਦ ਤੇ ਇਹ ਸਰੀਰ ਸਭ ਕੁਝ ਉਸ ਪ੍ਰਭੂ ਦਾ ਦਿੱਤਾ ਹੋਇਆ ਹੀ ਸਰਮਾਇਆ ਹੈ ।

ਹੇ ਭਾਈ! ਨਾਨਕ ਦੇ ਹਿਰਦੇ ਵਿਚ ਭੀ ਇਹ ਯਕੀਨ ਬਣ ਗਿਆ ਹੈ,

ਕਿ ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਜੀਵਨ-ਬਾਜ਼ੀ ਵਿਚ) ਹਾਰ ਜਾਂਦਾ ਹੈ, ਗੁਰੂ ਦੀ ਸਰਨ ਪੈਣ ਵਾਲੇ ਮਨੁੱਖ ਨੂੰ ਸਦਾ ਜਿੱਤ ਪ੍ਰਾਪਤ ਹੁੰਦੀ ਹੈ ।੪।੧੬।੧੮।

Source: BaniDB · Read Ang 867 in Sri Guru Granth Sahib Ji

On this day in earlier years

  • Saturday, 19 July 2003 ਜੇ ਭੁਲੀ ਜੇ ਚੁਕੀ ਸਾੲਂੀ ਭੀ ਤਹਿੰਜੀ ਕਾਢੀਆ ॥ Ang 761 · Raag Soohee
  • Friday, 19 July 2002 ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ Ang 644 · Raag Sorath