ਹੁਕਮਨਾਮਾ ਸਾਹਿਬ

Hukamnama Sahib

Wednesday, 21 July 2004

ਬੁੱਧਵਾਰ, ੬ ਸਾਵਣ (ਸੰਮਤ ੫੩੬ ਨਾਨਕਸ਼ਾਹੀ)

Ang 531 · Raag Dayv Gandhaaree · Guru Arjan Dev Ji

Reading: Permalink

ਗੁਰਮੁਖੀ (Gurmukhi)

ਦੇਵਗੰਧਾਰੀ ਮਹਲਾ ੫ ॥

dhevaga(n)dhaaree mahalaa panjavaa ||

ਮਾਈ ਪ੍ਰਭ ਕੇ ਚਰਨ ਨਿਹਾਰਉ ॥

maiee prabh ke charan nihaarau ||

ਕਰਹੁ ਅਨੁਗ੍ਰਹੁ ਸੁਆਮੀ ਮੇਰੇ ਮਨ ਤੇ ਕਬਹੁ ਨ ਡਾਰਉ ॥੧॥ ਰਹਾਉ ॥

karahu anugrahu suaamee mere man te kabahu na ddaarau ||1|| rahaau ||

ਸਾਧੂ ਧੂਰਿ ਲਾਈ ਮੁਖਿ ਮਸਤਕਿ ਕਾਮ ਕ੍ਰੋਧ ਬਿਖੁ ਜਾਰਉ ॥

saadhoo dhoor laiee mukh masatak kaam karodh bikh jaarau ||

ਸਭ ਤੇ ਨੀਚੁ ਆਤਮ ਕਰਿ ਮਾਨਉ ਮਨ ਮਹਿ ਇਹੁ ਸੁਖੁ ਧਾਰਉ ॥੧॥

sabh te neech aatam kar maanau man meh ih sukh dhaarau ||1||

ਗੁਨ ਗਾਵਹ ਠਾਕੁਰ ਅਬਿਨਾਸੀ ਕਲਮਲ ਸਗਲੇ ਝਾਰਉ ॥

gun gaaveh Thaakur abinaasee kalamal sagale jhaarau ||

ਨਾਮ ਨਿਧਾਨੁ ਨਾਨਕ ਦਾਨੁ ਪਾਵਉ ਕੰਠਿ ਲਾਇ ਉਰਿ ਧਾਰਉ ॥੨॥੧੯॥

naam nidhaan naanak dhaan paavau ka(n)Th lai ur dhaarau ||2||19||

English Translation

Dayv-Gandhaaree, Fifth Mehla:

O mother, I long to see the Feet of God.

Be Merciful to me, O my Lord and Master, that I might never forsake them from my mind. ||1||Pause||

Applying the dust of the feet of the Holy to my face and forehead, I burn away the poison of sexual desire and anger.

I judge myself to be the lowest of all; in this way, I instill peace within my mind. ||1||

I sing the Glorious Praises of the Imperishable Lord and Master, and I shake off all my sins.

I have found the gift of the treasure of the Naam, O Nanak; I hug it close, and enshrine it in my heart. ||2||19||

ਪੰਜਾਬੀ ਵਿਆਖਿਆ (Punjabi Explanation)

ਦੇਵ ਗੰਧਾਰੀ ਪੰਜਵੀਂ ਪਾਤਿਸ਼ਾਹੀ।

ਹੇ (ਮੇਰੀ) ਮਾਂ! ਮੈਂ (ਸਦਾ) ਪਰਮਾਤਮਾ ਦੇ (ਸੋਹਣੇ) ਚਰਨਾਂ ਵਲ ਤੱਕਦਾ ਰਹਿੰਦਾ ਹਾਂ

ਮੇਰੇ ਮਾਲਕ! (ਮੇਰੇ ਉਤੇ) ਮੇਹਰ ਕਰ, ਮੈਂ (ਆਪਣੇ) ਮਨ ਤੋਂ (ਤੈਨੂੰ) ਕਦੇ ਭੀ ਨਾਹ ਭੁਲਾਵਾਂ ।

ਮੈਂ ਗੁਰੂ ਦੇ ਪੈਰਾਂ ਦੀ ਖ਼ਾਕ ਆਪਣੇ ਮੂੰਹ ਉੱਤੇ ਆਪਣੇ ਮੱਥੇ ਉੱਤੇ ਲਾਂਦਾ ਰਹਾਂ, (ਤੇ, ਆਪਣੇ ਅੰਦਰੋਂ ਆਤਮਕ ਜੀਵਨ ਨੂੰ ਮਾਰ ਦੇਣ ਵਾਲੀ) ਕਾਮ ਕੋ੍ਰਧ ਦੀ ਜ਼ਹਿਰ ਸਾੜਦਾ ਰਹਾਂ;

ਮੈਂ ਆਪਣੇ ਆਪ ਨੂੰ ਸਭਨਾਂ ਤੋਂ ਨੀਵਾਂ ਸਮਝਦਾ ਰਹਾਂ, ਤੇ ਆਪਣੇ ਮਨ ਵਿਚ (ਗਰੀਬੀ ਸੁਭਾਵ ਦਾ) ਇਹ ਸੁਖ (ਸਦਾ) ਟਿਕਾਈ ਰੱਖਾਂ ।੧।

ਹੇ ਭਾਈ! ਆਓ ਰਲ ਕੇ ਠਾਕੁਰ-ਪ੍ਰਭੂ ਦੇ ਗੁਣ ਗਾਵੀਏ, (ਗੁਣ ਗਾਣ ਦੀ ਬਰਕਤਿ ਨਾਲ) ਮੈਂ ਆਪਣੇ ਸਾਰੇ (ਪਿਛਲੇ) ਪਾਪ (ਮਨ ਤੋਂ) ਝਾੜ ਰਿਹਾ ਹਾਂ ।

ਹੇ ਨਾਨਕ! (ਆਖ—ਹੇ ਪ੍ਰਭੂ! ਮੈਂ ਤੇਰੇ ਪਾਸੋਂ ਇਹ) ਦਾਨ (ਮੰਗਦਾ ਹਾਂ ਕਿ) ਮੈਂ ਤੇਰਾ ਨਾਮ-ਖ਼ਜ਼ਾਨਾ ਹਾਸਲ ਕਰ ਲਵਾਂ, ਤੇ, ਇਸ ਨੂੰ ਆਪਣੇ ਗਲ ਨਾਲ ਲਾ ਕੇ ਆਪਣੇ ਹਿਰਦੇ ਵਿਚ ਟਿਕਾਈ ਰੱਖਾਂ ।

Source: BaniDB · Read Ang 531 in Sri Guru Granth Sahib Ji

On this day in earlier years

  • Monday, 21 July 2003 ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ Ang 694 · Raag Dhanaasree
  • Sunday, 21 July 2002 ਆਪੇ ਹੀ ਆਪਿ ਆਪਿ ਵਰਤੈ ਆਪੇ ਨਾਮਿ ਓੁਮਾਹਾ ਰਾਮ ॥੧॥ Ang 699 · Raag Jaithsree