ਹੁਕਮਨਾਮਾ ਸਾਹਿਬ

Hukamnama Sahib

Thursday, 05 August 2004

ਵੀਰਵਾਰ, ੨੧ ਸਾਵਣ (ਸੰਮਤ ੫੩੬ ਨਾਨਕਸ਼ਾਹੀ)

Ang 696 · Raag Bihaagraa · Guru Arjan Dev Ji

Reading: Permalink

ਗੁਰਮੁਖੀ (Gurmukhi)

ਬਿਹਾਗੜਾ ਮਹਲਾ ੫ ॥

bihaagaRaa mahalaa panjavaa ||

ਕਰਿ ਕਿਰਪਾ ਗੁਰ ਪਾਰਬ੍ਰਹਮ ਪੂਰੇ ਅਨਦਿਨੁ ਨਾਮੁ ਵਖਾਣਾ ਰਾਮ ॥

kar kirapaa gur paarabraham poore anadhin naam vakhaanaa raam ||

ਅੰਮ੍ਰਿਤ ਬਾਣੀ ਉਚਰਾ ਹਰਿ ਜਸੁ ਮਿਠਾ ਲਾਗੈ ਤੇਰਾ ਭਾਣਾ ਰਾਮ ॥

a(n)mirat baanee ucharaa har jas miThaa laagai teraa bhaanaa raam ||

ਕਰਿ ਦਇਆ ਮਇਆ ਗੋਪਾਲ ਗੋਬਿੰਦ ਕੋਇ ਨਾਹੀ ਤੁਝ ਬਿਨਾ ॥

kar dhiaa miaa gopaal gobi(n)dh koi naahee tujh binaa ||

ਸਮਰਥ ਅਗਥ ਅਪਾਰ ਪੂਰਨ ਜੀਉ ਤਨੁ ਧਨੁ ਤੁਮੑ ਮਨਾ ॥

samarath agath apaar pooran jeeau tan dhan tum(h) manaa ||

ਮੂਰਖ ਮੁਗਧ ਅਨਾਥ ਚੰਚਲ ਬਲਹੀਨ ਨੀਚ ਅਜਾਣਾ ॥

moorakh mugadh anaath cha(n)chal balaheen neech ajaanaa ||

ਬਿਨਵੰਤਿ ਨਾਨਕ ਸਰਣਿ ਤੇਰੀ ਰਖਿ ਲੇਹੁ ਆਵਣ ਜਾਣਾ ॥੧॥

binava(n)t naanak saran teree rakh leh aavan jaanaa ||1||

ਸਾਧਹ ਸਰਣੀ ਪਾਈਐ ਹਰਿ ਜੀਉ ਗੁਣ ਗਾਵਹ ਹਰਿ ਨੀਤਾ ਰਾਮ ॥

saadheh saranee paieeaai har jeeau gun gaaveh har neetaa raam ||

ਧੂਰਿ ਭਗਤਨ ਕੀ ਮਨਿ ਤਨਿ ਲਗਉ ਹਰਿ ਜੀਉ ਸਭ ਪਤਿਤ ਪੁਨੀਤਾ ਰਾਮ ॥

dhoor bhagatan kee man tan lagau har jeeau sabh patit puneetaa raam ||

ਪਤਿਤਾ ਪੁਨੀਤਾ ਹੋਹਿ ਤਿਨੑ ਸੰਗਿ ਜਿਨੑ ਬਿਧਾਤਾ ਪਾਇਆ ॥

patitaa puneetaa hoh tin(h) sa(n)g jin(h) bidhaataa paiaa ||

ਨਾਮ ਰਾਤੇ ਜੀਅ ਦਾਤੇ ਨਿਤ ਦੇਹਿ ਚੜਹਿ ਸਵਾਇਆ ॥

naam raate jeea dhaate nit dheh chaReh savaiaa ||

ਰਿਧਿ ਸਿਧਿ ਨਵ ਨਿਧਿ ਹਰਿ ਜਪਿ ਜਿਨੀ ਆਤਮੁ ਜੀਤਾ ॥

ridh sidh nav nidh har jap jinee aatam jeetaa ||

ਬਿਨਵੰਤਿ ਨਾਨਕੁ ਵਡਭਾਗਿ ਪਾਈਅਹਿ ਸਾਧ ਸਾਜਨ ਮੀਤਾ ॥੨॥

binava(n)t naanak vaddabhaag paie'eeh saadh saajan meetaa ||2||

ਜਿਨੀ ਸਚੁ ਵਣੰਜਿਆ ਹਰਿ ਜੀਉ ਸੇ ਪੂਰੇ ਸਾਹਾ ਰਾਮ ॥

jinee sach vana(n)jiaa har jeeau se poore saahaa raam ||

ਬਹੁਤੁ ਖਜਾਨਾ ਤਿੰਨ ਪਹਿ ਹਰਿ ਜੀਉ ਹਰਿ ਕੀਰਤਨੁ ਲਾਹਾ ਰਾਮ ॥

bahut khajaanaa ti(n)n peh har jeeau har keeratan laahaa raam ||

ਕਾਮੁ ਕ੍ਰੋਧੁ ਨ ਲੋਭੁ ਬਿਆਪੈ ਜੋ ਜਨ ਪ੍ਰਭ ਸਿਉ ਰਾਤਿਆ ॥

kaam karodh na lobh biaapai jo jan prabh siau raatiaa ||

ਏਕੁ ਜਾਨਹਿ ਏਕੁ ਮਾਨਹਿ ਰਾਮ ਕੈ ਰੰਗਿ ਮਾਤਿਆ ॥

ek jaaneh ek maaneh raam kai ra(n)g maatiaa ||

ਲਗਿ ਸੰਤ ਚਰਣੀ ਪੜੇ ਸਰਣੀ ਮਨਿ ਤਿਨਾ ਓਮਾਹਾ ॥

lag sa(n)t charanee paRe saranee man tinaa omaahaa ||

ਬਿਨਵੰਤਿ ਨਾਨਕੁ ਜਿਨ ਨਾਮੁ ਪਲੈ ਸੇਈ ਸਚੇ ਸਾਹਾ ॥੩॥

binava(n)t naanak jin naam palai seiee sache saahaa ||3||

ਨਾਨਕ ਸੋਈ ਸਿਮਰੀਐ ਹਰਿ ਜੀਉ ਜਾ ਕੀ ਕਲ ਧਾਰੀ ਰਾਮ ॥

naanak soiee simareeaai har jeeau jaa kee kal dhaaree raam ||

ਗੁਰਮੁਖਿ ਮਨਹੁ ਨ ਵੀਸਰੈ ਹਰਿ ਜੀਉ ਕਰਤਾ ਪੁਰਖੁ ਮੁਰਾਰੀ ਰਾਮ ॥

gurmukh manahu na veesarai har jeeau karataa purakh muraaree raam ||

ਦੂਖੁ ਰੋਗੁ ਨ ਭਉ ਬਿਆਪੈ ਜਿਨੑੀ ਹਰਿ ਹਰਿ ਧਿਆਇਆ ॥

dhookh rog na bhau biaapai jin(h)ee har har dhiaaiaa ||

ਸੰਤ ਪ੍ਰਸਾਦਿ ਤਰੇ ਭਵਜਲੁ ਪੂਰਬਿ ਲਿਖਿਆ ਪਾਇਆ ॥

sa(n)t prasaadh tare bhavajal poorab likhiaa paiaa ||

ਵਜੀ ਵਧਾਈ ਮਨਿ ਸਾਂਤਿ ਆਈ ਮਿਲਿਆ ਪੁਰਖੁ ਅਪਾਰੀ ॥

vajee vadhaiee man saa(n)t aaiee miliaa purakh apaaree ||

ਬਿਨਵੰਤਿ ਨਾਨਕੁ ਸਿਮਰਿ ਹਰਿ ਹਰਿ ਇਛ ਪੁੰਨੀ ਹਮਾਰੀ ॥੪॥੩॥

binava(n)t naanak simar har har ichh pu(n)nee hamaaree ||4||3||

English Translation

JAITSREE, FOURTH MEHL, FIRST HOUSE, CHAU-PADAS:

ONE UNIVERSAL CREATOR GOD. BY THE GRACE OF THE TRUE GURU:

The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 ||

O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause ||

Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 ||

Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 ||

I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਜਦੋਂ ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ ਵਰਗਾ ਕੀਮਤੀ ਨਾਮ ਆ ਵੱਸਿਆ। ਹੇ ਭਾਈ! ਜਿਸ ਭੀ ਮਨੁੱਖ ਨੂੰ ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, ਉਸ ਦੇ ਸਿਰੋਂ ਪਾਪਾਂ ਦਾ ਕਰਜ਼ਾ ਉਤਰ ਗਿਆ।੧।

ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਪਰਮਾਤਮਾ ਸਾਰੇ ਪਦਾਰਥ ਦੇਣ ਵਾਲਾ ਹੈ। ਹੇ ਮੇਰੇ ਮਨ! ਗੁਰੂ ਦੀ ਸ਼ਰਨ ਪਿਆ ਰਹੁ, ਪੂਰੇ ਗੁਰੂ ਨੇ ਹੀ ਪਰਮਾਤਮਾ ਦਾ ਨਾਮ ਹਿਰਦੇ ਵਿਚ ਪੱਕਾ ਕੀਤਾ ਹੈ ਤੇ ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ ਦੀ ਸ਼ਰਨ ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ, ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।

ਹੇ ਗੁਰੂ! ਅਸੀਂ ਜੀਵ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀਂ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀਂ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

Source: SGPC Official; BaniDB · Read Ang 696 in Sri Guru Granth Sahib Ji

On this day in earlier years

  • Tuesday, 05 August 2003 ਤਜੀ ਸਿਆਨਪ ਚਿੰਤ ਵਿਸਾਰੀ ਅਹੰ ਛੋਡਿਓ ਹੈ ਤਿਆਗੵਿ ॥੧॥ ਰਹਾਉ ॥ Ang 701 · Raag Jaithsree
  • Monday, 05 August 2002 ਜੁਗ ਚਾਰੇ ਧਨ ਜੇ ਭਵੈ ਬਿਨੁ ਸਤਿਗੁਰ ਸੋਹਾਗੁ ਨ ਹੋਈ ਰਾਮ ॥ Ang 769 · Raag Soohee