ਹੁਕਮਨਾਮਾ ਸਾਹਿਬ

Hukamnama Sahib

Saturday, 21 August 2004

ਸ਼ਨਿੱਚਰਵਾਰ, ੬ ਭਾਦੋਂ (ਸੰਮਤ ੫੩੬ ਨਾਨਕਸ਼ਾਹੀ)

Ang 709 · Raag Jaithsree · Guru Arjan Dev Ji

Reading: Permalink

ਗੁਰਮੁਖੀ (Gurmukhi)

ਸਲੋਕ ॥

salok ||

ਦਇਆ ਕਰਣੰ ਦੁਖ ਹਰਣੰ ਉਚਰਣੰ ਨਾਮ ਕੀਰਤਨਹ ॥

dhiaa karana(n) dhukh harana(n) ucharana(n) naam keerataneh ||

ਦਇਆਲ ਪੁਰਖ ਭਗਵਾਨਹ ਨਾਨਕ ਲਿਪਤ ਨ ਮਾਇਆ ॥੧॥

dhiaal purakh bhagavaaneh naanak lipat na maiaa ||1||

ਭਾਹਿ ਬਲੰਦੜੀ ਬੁਝਿ ਗਈ ਰਖੰਦੜੋ ਪ੍ਰਭੁ ਆਪਿ ॥

bhaeh bala(n)dhaRee bujh giee rakha(n)dhaRo prabh aap ||

ਜਿਨਿ ਉਪਾਈ ਮੇਦਨੀ ਨਾਨਕ ਸੋ ਪ੍ਰਭੁ ਜਾਪਿ ॥੨॥

jin upaiee medhanee naanak so prabh jaap ||2||

English Translation

Shalok:

The Lord grants His Grace, and dispels the pains of those who sing the Kirtan of the Praises of His Name.

When the Lord God shows His Kindness, O Nanak, one is no longer engrossed in Maya. ||1||

The burning fire has been put out; God Himself has saved me.

Meditate on that God, O Nanak, who created the universe. ||2||

ਪੰਜਾਬੀ ਵਿਆਖਿਆ (Punjabi Explanation)

ਜੇ ਮਨੁੱਖ ਦਿਆਲ ਸਰਬ-ਵਿਆਪੀ ਭਗਵਾਨ ਦੇ ਨਾਮ ਦੀ ਵਡਿਆਈ ਕਰੇ ਤਾਂ ਪ੍ਰਭੂ ਮੇਹਰ ਕਰਦਾ ਹੈ, ਉਸ ਦੇ ਦੁੱਖਾਂ ਦਾ ਨਾਸ ਕਰਦਾ ਹੈ।

ਹੇ ਨਾਨਕ! ਉਹ ਮਨੁੱਖ ਮਾਇਆ ਦੇ ਮੋਹ ਵਿਚ ਨਹੀਂ ਫਸਦਾ ।੧।

ਉਹ ਪ੍ਰਭੂ ਆਪ ਜੀਵ ਦਾ ਰਾਖਾ ਬਣਦਾ ਹੈ ਤੇ ਉਸ ਦੇ ਅੰਦਰ ਦੀ ਬਲਦੀ (ਤ੍ਰਿਸਨਾ ਦੀ) ਅੱਗ ਬੁੱਝ ਜਾਂਦੀ ਹੈ ।

ਹੇ ਨਾਨਕ! ਜਿਸ ਪ੍ਰਭੂ ਨੇ ਸਾਰੀ ਸ੍ਰਿਸ਼ਟੀ ਰਚੀ ਹੈ ਉਸ ਦਾ ਸਿਮਰਨ ਕਰ।

ਹੇ ਨਾਨਕ! ਜਿਸ ਪ੍ਰਭੂ ਨੇ ਸਾਰੀ ਸ੍ਰਿਸ਼ਟੀ ਰਚੀ ਹੈ ਉਸ ਦਾ ਸਿਮਰਨ ਕਰ, (ਸਿਮਰਨ ਕੀਤਿਆਂ) ਉਹ ਪ੍ਰਭੂ ਆਪ ਜੀਵ ਦਾ ਰਾਖਾ ਬਣਦਾ ਹੈ ਤੇ ਉਸ ਦੇ ਅੰਦਰ ਦੀ ਬਲਦੀ (ਤ੍ਰਿਸਨਾ ਦੀ) ਅੱਗ ਬੁੱਝ ਜਾਂਦੀ ਹੈ ॥੨॥

Source: BaniDB · Read Ang 709 in Sri Guru Granth Sahib Ji

On this day in earlier years

  • Thursday, 21 August 2003 ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ Ang 715 · Raag Todee
  • Wednesday, 21 August 2002 ਹਮ ਮੈਲੇ ਤੁਮ ਊਜਲ ਕਰਤੇ ਹਮ ਨਿਰਗੁਨ ਤੂ ਦਾਤਾ ॥ Ang 613 · Raag Sorath