ਹੁਕਮਨਾਮਾ ਸਾਹਿਬ

Hukamnama Sahib

Wednesday, 15 September 2004

ਬੁੱਧਵਾਰ, ੩੧ ਭਾਦੋਂ (ਸੰਮਤ ੫੩੬ ਨਾਨਕਸ਼ਾਹੀ)

Ang 676 · Raag Dhanaasree · Guru Arjan Dev Ji

Reading: Permalink

ਗੁਰਮੁਖੀ (Gurmukhi)

ਧਨਾਸਰੀ ਮਹਲਾ ੫ ਘਰੁ ੨ ਚਉਪਦੇ

dhanaasaree mahalaa panjavaa ghar doojaa chaupadhe

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਛੋਡਿ ਜਾਹਿ ਸੇ ਕਰਹਿ ਪਰਾਲ ॥

chhodd jaeh se kareh paraal ||

ਕਾਮਿ ਨ ਆਵਹਿ ਸੇ ਜੰਜਾਲ ॥

kaam na aaveh se ja(n)jaal ||

ਸੰਗਿ ਨ ਚਾਲਹਿ ਤਿਨ ਸਿਉ ਹੀਤ ॥

sa(n)g na chaaleh tin siau heet ||

ਜੋ ਬੈਰਾਈ ਸੇਈ ਮੀਤ ॥੧॥

jo bairaiee seiee meet ||1||

ਐਸੇ ਭਰਮਿ ਭੁਲੇ ਸੰਸਾਰਾ ॥

aaise bharam bhule sa(n)saaraa ||

ਜਨਮੁ ਪਦਾਰਥੁ ਖੋਇ ਗਵਾਰਾ ॥ ਰਹਾਉ ॥

janam padhaarath khoi gavaaraa || rahaau ||

ਸਾਚੁ ਧਰਮੁ ਨਹੀ ਭਾਵੈ ਡੀਠਾ ॥

saach dharam nahee bhaavai ddeeThaa ||

ਝੂਠ ਧੋਹ ਸਿਉ ਰਚਿਓ ਮੀਠਾ ॥

jhooTh dhoh siau rachio meeThaa ||

ਦਾਤਿ ਪਿਆਰੀ ਵਿਸਰਿਆ ਦਾਤਾਰਾ ॥

dhaat piaaree visariaa dhaataaraa ||

ਜਾਣੈ ਨਾਹੀ ਮਰਣੁ ਵਿਚਾਰਾ ॥੨॥

jaanai naahee maran vichaaraa ||2||

ਵਸਤੁ ਪਰਾਈ ਕਉ ਉਠਿ ਰੋਵੈ ॥

vasat paraiee kau uTh rovai ||

ਕਰਮ ਧਰਮ ਸਗਲਾ ਈ ਖੋਵੈ ॥

karam dharam sagalaa iee khovai ||

ਹੁਕਮੁ ਨ ਬੂਝੈ ਆਵਣ ਜਾਣੇ ॥

hukam na boojhai aavan jaane ||

ਪਾਪ ਕਰੈ ਤਾ ਪਛੋਤਾਣੇ ॥੩॥

paap karai taa pachhotaane ||3||

ਜੋ ਤੁਧੁ ਭਾਵੈ ਸੋ ਪਰਵਾਣੁ ॥

jo tudh bhaavai so paravaan ||

ਤੇਰੇ ਭਾਣੇ ਨੋ ਕੁਰਬਾਣੁ ॥

tere bhaane no kurabaan ||

ਨਾਨਕੁ ਗਰੀਬੁ ਬੰਦਾ ਜਨੁ ਤੇਰਾ ॥

naanak gareeb ba(n)dhaa jan teraa ||

ਰਾਖਿ ਲੇਇ ਸਾਹਿਬੁ ਪ੍ਰਭੁ ਮੇਰਾ ॥੪॥੧॥੨੨॥

raakh lei saahib prabh meraa ||4||1||22||

English Translation

Dhanaasaree, Fifth Mehla, Second House, Chau-Padhay:

One Universal Creator God. By The Grace Of The True Guru:

You shall have to abandon the straw which you have collected.

These entanglements shall be of no use to you.

You are in love with those things that will not go with you.

You think that your enemies are friends. ||1||

In such confusion, the world has gone astray.

The foolish mortal wastes this precious human life. ||Pause||

He does not like to see Truth and righteousness.

He is attached to falsehood and deception; they seem sweet to him.

He loves gifts, but he forgets the Giver.

The wretched creature does not even think of death. ||2||

He cries for the possessions of others.

He forfeits all the merits of his good deeds and religion.

He does not understand the Hukam of the Lord's Command, and so he continues coming and going in reincarnation.

He sins, and then regrets and repents. ||3||

Whatever pleases You, Lord, that alone is acceptable.

I am a sacrifice to Your Will.

Poor Nanak is Your slave, Your humble servant.

Save me, O my Lord God Master! ||4||1||22||

ਪੰਜਾਬੀ ਵਿਆਖਿਆ (Punjabi Explanation)

ਧਨਾਸਰੀ ਪੰਜਵੀਂ ਪਾਤਿਸ਼ਾਹੀ। ਚਉਪਦੇ।

ਵਾਹਿਗੁਰੂ ਕੇਵਲ ਇਕ ਹੈ। ਸੱਚੇ ਗੁਰਾਂ ਦੀ ਰਹਿਮਤ ਸਦਕਾ ਉਹ ਪ੍ਰਾਪਤ ਹੁੰਦਾ ਹੈ।

ਹੇ ਭਾਈ! ਮਾਇਆ-ਵੇੜ੍ਹੇ ਜੀਵ ਉਹੀ ਨਿਕੰਮੇ ਕੰਮ ਕਰਦੇ ਰਹਿੰਦੇ ਹਨ, ਜਿਨ੍ਹਾਂ ਨੂੰ ਆਖ਼ਰ ਛੱਡ ਕੇ ਇਥੋਂ ਚਲੇ ਜਾਂਦੇ ਹਨ

ਉਹੀ ਜੰਜਾਲ ਸਹੇੜੀ ਰੱਖਦੇ ਹਨ, ਜੇਹੜੇ ਇਹਨਾਂ ਦੇ ਕਿਸੇ ਕੰਮ ਨਹੀਂ ਆਉਂਦੇ ।

ਉਹਨਾਂ ਨਾਲ ਮੋਹ-ਪਿਆਰ ਬਣਾਈ ਰੱਖਦੇ ਹਨ, ਜੇਹੜੇ (ਅੰਤ ਵੇਲੇ) ਨਾਲ ਨਹੀਂ ਜਾਂਦੇ ।

ਉਹਨਾਂ (ਵਿਕਾਰਾਂ) ਨੂੰ ਮਿੱਤਰ ਸਮਝਦੇ ਰਹਿੰਦੇ ਹਨ ਜੋ (ਅਸਲ ਵਿਚ ਆਤਮਕ ਜੀਵਨ ਦੇ) ਵੈਰੀ ਹਨ ।੧।

ਹੇ ਭਾਈ! ਮੂਰਖ ਜਗਤ (ਮਾਇਆ ਦੀ) ਭਟਕਣਾ ਵਿਚ ਪੈ ਕੇ ਅਜੇ ਕੁਰਾਹੇ ਪਿਆ ਹੋਇਆ ਹੈ

ਕਿ ਆਪਣਾ) ਕੀਮਤੀ ਮਨੁੱਖਾ ਜਨਮ ਗਵਾ ਰਿਹਾ ਹੈ ।ਰਹਾਉ।

ਹੇ ਭਾਈ! (ਮਾਇਆ-ਵੇੜ੍ਹੇ ਮੂਰਖ ਮਨੁੱਖ ਨੂੰ) ਸਦਾ-ਥਿਰ ਹਰਿ-ਨਾਮ ਸਿਮਰਨ (ਵਾਲਾ) ਧਰਮ ਅੱਖੀਂ ਵੇਖਿਆ ਨਹੀਂ ਭਾਉਂਦਾ

ਝੂਠ ਨੂੰ ਠੱਗੀ ਨੂੰ ਮਿੱਠਾ ਜਾਣ ਕੇ ਇਹਨਾਂ ਨਾਲ ਮਸਤ ਰਹਿੰਦਾ ਹੈ

ਦਾਤਾਰ-ਪ੍ਰਭੂ ਨੂੰ ਭੁਲਾਈ ਰੱਖਦਾ ਹੈ, ਉਸ ਦੀ ਦਿੱਤੀ ਹੋਈ ਦਾਤਿ ਇਸ ਨੂੰ ਪਿਆਰੀ ਲੱਗਦੀ ਹੈ ।

ਮੋਹ ਵਿਚ) ਬੇਬਸ ਹੋਇਆ ਜੀਵ ਆਪਣੀ ਮੌਤ ਨੂੰ ਚੇਤੇ ਨਹੀਂ ਕਰਦਾ ।੨।

ਭਾਈ! (ਭਟਕਣਾ ਵਿਚ ਪਿਆ ਹੋਇਆ ਜੀਵ) ਉਸ ਚੀਜ਼ ਲਈ ਦੌੜ ਦੌੜ ਤਰਲੇ ਲੈਂਦਾ ਹੈ ਜੋ ਆਖ਼ਰ ਬਿਗਾਨੀ ਹੋ ਜਾਣੀ ਹੈ

ਆਪਣਾ ਇਨਸਾਨੀ ਫ਼ਰਜ਼ ਸਾਰਾ ਹੀ ਭੁਲਾ ਦੇਂਦਾ ਹੈ

ਮਨੁੱਖ ਪਰਮਾਤਮਾ ਦੀ ਰਜ਼ਾ ਨੂੰ ਨਹੀਂ ਸਮਝਦਾ

(ਜਿਸ ਕਰਕੇ ਇਸ ਦੇ ਵਾਸਤੇ) ਜਨਮ ਮਰਨ ਦੇ ਗੇੜ (ਬਣੇ ਰਹਿੰਦੇ ਹਨ) ਨਿੱਤ ਪਾਪ ਕਰਦਾ ਰਹਿੰਦਾ ਹੈ, ਆਖ਼ਰ ਪਛੁਤਾਂਦਾ ਹੈ ।੩।

ਪਰ, ਹੇ ਪ੍ਰਭੂ! ਜੀਵਾਂ ਦੇ ਕੀਹ ਵੱਸ?) ਜੋ ਤੈਨੂੰ ਚੰਗਾ ਲੱਗਦਾ ਹੈ, ਉਹੀ ਅਸਾਂ ਜੀਵਾਂ ਨੂੰ ਕਬੂਲ ਹੁੰਦਾ ਹੈ

ਹੇ ਪ੍ਰਭੂ! ਮੈਂ ਤੇਰੀ ਮਰਜ਼ੀ ਤੋਂ ਸਦਕੇ ਹਾਂ

ਗਰੀਬ ਨਾਨਕ ਤੇਰਾ ਦਾਸ ਹੈ ਤੇਰਾ ਗ਼ੁਲਾਮ ਹੈ

ਹੇ ਭਾਈ! ਮੇਰਾ ਮਾਲਕ-ਪ੍ਰਭੂ (ਆਪਣੇ ਦਾਸ ਦੀ ਲਾਜ ਆਪ) ਰੱਖ ਲੈਂਦਾ ਹੈ

Source: BaniDB · Read Ang 676 in Sri Guru Granth Sahib Ji

On this day in earlier years

  • Monday, 15 September 2003 ਜੈਸੀ ਮੈ ਆਵੈ ਖਸਮ ਕੀ ਬਾਣੀ ਤੈਸੜਾ ਕਰੀ ਗਿਆਨੁ ਵੇ ਲਾਲੋ ॥ Ang 722 · Raag Tilang