ਹੁਕਮਨਾਮਾ ਸਾਹਿਬ
Hukamnama Sahib
Tuesday, 28 September 2004
ਮੰਗਲਵਾਰ, ੧੩ ਅੱਸੂ (ਸੰਮਤ ੫੩੬ ਨਾਨਕਸ਼ਾਹੀ)
Ang 879 · Raag Raamkalee · Guru Nanak Dev Ji
ਗੁਰਮੁਖੀ (Gurmukhi)
ਰਾਮਕਲੀ ਮਹਲਾ ੧ ॥
raamakalee mahalaa pehilaa ||
ਛਾਦਨੁ ਭੋਜਨੁ ਮਾਗਤੁ ਭਾਗੈ ॥
chhaadhan bhojan maagat bhaagai ||
ਖੁਧਿਆ ਦੁਸਟ ਜਲੈ ਦੁਖੁ ਆਗੈ ॥
khudhiaa dhusaT jalai dhukh aagai ||
ਗੁਰਮਤਿ ਨਹੀ ਲੀਨੀ ਦੁਰਮਤਿ ਪਤਿ ਖੋਈ ॥
gurmat nahee leenee dhuramat pat khoiee ||
ਗੁਰਮਤਿ ਭਗਤਿ ਪਾਵੈ ਜਨੁ ਕੋਈ ॥੧॥
gurmat bhagat paavai jan koiee ||1||
ਜੋਗੀ ਜੁਗਤਿ ਸਹਜ ਘਰਿ ਵਾਸੈ ॥
jogee jugat sahaj ghar vaasai ||
ਏਕ ਦ੍ਰਿਸਟਿ ਏਕੋ ਕਰਿ ਦੇਖਿਆ ਭੀਖਿਆ ਭਾਇ ਸਬਦਿ ਤ੍ਰਿਪਤਾਸੈ ॥੧॥ ਰਹਾਉ ॥
ek dhirasaT eko kar dhekhiaa bheekhiaa bhai sabadh tirapataasai ||1|| rahaau ||
ਪੰਚ ਬੈਲ ਗਡੀਆ ਦੇਹ ਧਾਰੀ ॥
pa(n)ch bail gaddeeaa dheh dhaaree ||
ਰਾਮ ਕਲਾ ਨਿਬਹੈ ਪਤਿ ਸਾਰੀ ॥
raam kalaa nibahai pat saaree ||
ਧਰ ਤੂਟੀ ਗਾਡੋ ਸਿਰ ਭਾਰਿ ॥
dhar tooTee gaaddo sir bhaar ||
ਲਕਰੀ ਬਿਖਰਿ ਜਰੀ ਮੰਝ ਭਾਰਿ ॥੨॥
lakaree bikhar jaree ma(n)jh bhaar ||2||
ਗੁਰ ਕਾ ਸਬਦੁ ਵੀਚਾਰਿ ਜੋਗੀ ॥
gur kaa sabadh veechaar jogee ||
ਦੁਖੁ ਸੁਖੁ ਸਮ ਕਰਣਾ ਸੋਗ ਬਿਓਗੀ ॥
dhukh sukh sam karanaa sog biogee ||
ਭੁਗਤਿ ਨਾਮੁ ਗੁਰ ਸਬਦਿ ਬੀਚਾਰੀ ॥
bhugat naam gur sabadh beechaaree ||
ਅਸਥਿਰੁ ਕੰਧੁ ਜਪੈ ਨਿਰੰਕਾਰੀ ॥੩॥
asathir ka(n)dh japai nira(n)kaaree ||3||
ਸਹਜ ਜਗੋਟਾ ਬੰਧਨ ਤੇ ਛੂਟਾ ॥
sahaj jagoTaa ba(n)dhan te chhooTaa ||
ਕਾਮੁ ਕ੍ਰੋਧੁ ਗੁਰ ਸਬਦੀ ਲੂਟਾ ॥
kaam karodh gur sabadhee looTaa ||
ਮਨ ਮਹਿ ਮੁੰਦ੍ਰਾ ਹਰਿ ਗੁਰ ਸਰਣਾ ॥
man meh mu(n)dhraa har gur saranaa ||
ਨਾਨਕ ਰਾਮ ਭਗਤਿ ਜਨ ਤਰਣਾ ॥੪॥੧੧॥
naanak raam bhagat jan taranaa ||4||11||
English Translation
Raamkalee, First Mehla:
He runs around, begging for clothes and food.
He burns with hunger and corruption, and will suffer in the world hereafter.
He does not follow the Guru's Teachings; through his evil-mindedness, he loses his honor.
Only through the Guru's Teachings will such a person become devoted. ||1||
The way of the Yogi is to dwell in the celestial home of bliss.
He looks impartially, equally upon all. He receives the charity of the Lord's Love, and the Word of the Shabad, and so he is satisfied. ||1||Pause||
The five bulls, the senses, pull the wagon of the body around.
By the Lord's power, one's honor is preserved.
But when the axle breaks, the wagon falls and crashes.
It falls apart, like a pile of logs. ||2||
Contemplate the Word of the Guru's Shabad, Yogi.
Look upon pain and pleasure as one and the same, sorrow and separation.
Let your food be contemplative meditation upon the Naam, the Name of the Lord, and the Word of the Guru's Shabad.
Your wall shall be permanent, by meditating on the Formless Lord. ||3||
Wear the loin-cloth of poise, and be free of entanglements.
The Guru's Word shall release you from sexual desire and anger.
In your mind, let your ear-rings be the Sanctuary of the Guru, the Lord.
O Nanak, worshipping the Lord in deep devotion, the humble are carried across. ||4||11||
ਪੰਜਾਬੀ ਵਿਆਖਿਆ (Punjabi Explanation)
ਰਾਮਕਲੀ ਪਹਿਲੀ ਪਾਤਿਸ਼ਾਹੀ।
(ਪਰ ਜੇਹੜਾ ਜੋਗੀ) ਅੰਨ ਬਸਤ੍ਰ (ਹੀ) ਮੰਗਦਾ ਫਿਰਦਾ ਹ।
ਇਥੇ ਚੰਦਰੀ ਭੁੱਖ (ਦੀ ਅੱਗ) ਵਿਚੋਂ ਸੜਦਾ ਰਹਿੰਦਾ ਹੈ (ਕੋਈ ਆਤਮਕ ਪੂੰਜੀ ਤਾਂ ਬਣਾਂਦਾ ਹੀ ਨਹੀਂ, ਇਸ ਵਾਸਤੇ) ਅਗਾਂਹ (ਪਰਲੋਕ ਵਿਚ ਭੀ) ਦੁੱਖ ਪਾਂਦਾ ਹੈ ।
ਜਿਸ (ਜੋਗੀ) ਨੇ ਗੁਰੂ ਦੀ ਮਤਿ ਨਾਹ ਲਈ ਉਸ ਨੇ ਭੈੜੀ ਮੱਤੇ ਲੱਗ ਕੇ ਆਪਣੀ ਇੱਜ਼ਤ ਗਵਾ ਲਈ ।
ਕੋਈ ਕੋਈ (ਵਡ-ਭਾਗੀ) ਮਨੁੱਖ ਗੁਰੂ ਦੀ ਸਿੱਖਿਆ ਉਤੇ ਤੁਰ ਕੇ ਪਰਮਾਤਮਾ ਦੀ ਭਗਤੀ ਦਾ ਲਾਹਾ ਖੱਟਦਾ ਹੈ ।੧।
ਅਸਲ ਜੋਗੀ ਦੀ ਰਹਿਤ-ਬਹਿਤ ਇਹ ਹੈ ਕਿ ਉਹ ਅਡੋਲਤਾ ਦੇ ਘਰ ਵਿਚ ਟਿਕਿਆ ਰਹਿੰਦਾ ਹੈ (ਉਸ ਦਾ ਮਨ ਸਦਾ ਸ਼ਾਂਤ ਰਹਿੰਦਾ ਹੈ) ।
ਉਹ ਸਮਾਨ ਨਿਗਾਹ ਨਾਲ (ਸਭ ਜੀਵਾਂ ਵਿਚ) ਇੱਕ ਪਰਮਾਤਮਾ ਨੂੰ ਹੀ ਰਮਿਆ ਹੋਇਆ ਵੇਖਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜ ਕੇ ਉਹ ਪੇ੍ਰਮ-ਭਿੱਛਿਆ ਨਾਲ ਆਪਣੀ (ਆਤਮਕ) ਭੁੱਖ ਮਿਟਾਂਦਾ ਹੈ (ਆਪਣੇ ਮਨ ਨੂੰ ਤ੍ਰਿਸ਼ਨਾ ਵਲੋਂ ਬਚਾਈ ਰੱਖਦਾ ਹੈ) ।੧।ਰਹਾਉ।
ਮਨੁੱਖਾ ਸਰੀਰ, ਮਾਨੋ, ਇਕ ਨਿੱਕਾ ਜਿਹਾ ਗੱਡਾ ਹੈ ਜਿਸ ਨੂੰ ਪੰਜ (ਗਿਆਨ-ਇੰਦ੍ਰੇ) ਬੈਲ ਚਲਾ ਰਹੇ ਹਨ ।
ਜਤਨਾ ਚਿਰ ਇਸ ਵਿਚ ਸਰਬ-ਵਿਆਪਕ ਪ੍ਰਭੂ ਦੀ ਜੋਤਿ-ਸੱਤਾ ਮੌਜੂਦ ਹੈ, ਇਸ ਦਾ ਸਾਰਾ ਆਦਰ ਬਣਿਆ ਰਹਿੰਦਾ ਹੈ ।
(ਜਿਵੇਂ) ਜਦੋਂ ਗੱਡੇ ਦਾ ਧੁਰਾ ਟੁੱਟ ਜਾਂਦਾ ਹੈ ਤਾਂ ਗੱਡਾ ਸਿਰ-ਪਰਨੇ ਹੋ ਜਾਂਦਾ ਹੈ (ਨਕਾਰਾ ਹੋ ਜਾਂਦਾ ਹੈ)
ਉਸ ਦੀਆਂ ਲੱਕੜਾਂ ਖਿਲਰ ਜਾਂਦੀਆਂ ਹਨ (ਉਸ ਦੇ ਅੰਗ ਵੱਖ ਵੱਖ ਹੋ ਜਾਂਦੇ ਹਨ), ਉਹ ਆਪਣੇ ਵਿਚਲੇ ਲੱਦੇ ਹੋਏ ਭਾਰ ਹੇਠ ਹੀ ਦੱਬਿਆ ਪਿਆ ਗਲ-ਸੜ ਜਾਂਦਾ ਹੈ (ਤਿਵੇਂ ਜਦੋਂ ਗੁਰ-ਸ਼ਬਦ ਦੀ ਅਗਵਾਈ ਤੋਂ ਬਿਨਾ ਗਿਆਨ-ਇੰਦ੍ਰੇ ਆਪ-ਹੁਦਰੇ ਹੋ ਜਾਂਦੇ ਹਨ, ਮਨੁੱਖਾ ਜੀਵਨ ਦੀ ਪੱਧਰੀ ਚਾਲ ਉਲਟ-ਪੁਲਟ ਹੋ ਜਾਂਦੀ ਹੈ, ਸਿਮਰਨ-ਰ
ਹੇ ਜੋਗੀ! ਤੂੰ ਗੁਰੂ ਦੇ ਸ਼ਬਦ ਨੂੰ ਸਮਝ (ਉਸ ਸ਼ਬਦ ਦੀ ਅਗਵਾਈ ਵਿਚ)
ਦੁਖ ਸੁਖ ਨੂੰ, ਨਿਰਾਸਤਾ-ਭਰੇ ਗ਼ਮ ਅਤੇ ਆਸਾਂ-ਭਰੇ ਦੁੱਖ ਨੂੰ ਇੱਕ-ਸਮਾਨ ਸਹਾਰਨ (ਦੀ ਜਾਚ ਸਿੱਖ) ।
ਗੁਰੂ ਦੇ ਸ਼ਬਦ ਵਿਚ ਜੁੜ ਕੇ ਪ੍ਰਭੂ ਦੇ ਨਾਮ ਨੂੰ ਚਿੱਤ ਵਿਚ ਵਸਾ—ਇਹ ਤੇਰਾ ਭੰਡਾਰਾ ਬਣੇ (ਇਹ ਤੇਰੇ ਆਤਮਾ ਦੀ ਖ਼ੁਰਾਕ ਬਣੇ) ।
ਨਿਰੰਕਾਰ ਦਾ ਨਾਮ ਜਪ, (ਇਸ ਦੀ ਬਰਕਤਿ ਨਾਲ) ਗਿਆਨ ਇੰਦ੍ਰੇ ਵਿਕਾਰਾਂ ਵਲ ਡੋਲਣੋਂ ਬਚੇ ਰਹਿਣਗੇ ।੩।
ਜਿਸ ਜੋਗੀ ਨੇ ਮਨ ਦੀ ਅਡੋਲਤਾ ਨੂੰ ਆਪਣੇ ਲੱਕ ਨਾਲ ਬੰਨ੍ਹਣ ਵਾਲਾ ਉੱਨ ਦਾ ਰੱਸਾ ਬਣਾ ਲਿਆ ਹ।
ਉਹ ਮਾਇਆ ਦੇ ਬੰਧਨਾਂ ਤੋਂ ਬਚ ਗਿਆ ਹੈ; ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਨੇ ਕਾਮ ਕੋ੍ਰਧ (ਆਦਿਕ) ਨੂੰ ਵੱਸ ਵਿਚ ਕਰ ਲਿਆ ਹੈ ।
ਜੇਹੜਾ ਜੋਗੀ ਪਰਮਾਤਮਾ ਦੀ ਸਰਨ ਗੁਰੂ ਦੀ ਸਰਨ ਪਿਆ ਰਹਿੰਦਾ ਹੈ ਉਸ ਨੇ (ਕੰਨਾਂ ਵਿਚ ਮੁੰਦ੍ਰਾਂ ਪਾਣ ਦੇ ਥਾਂ) ਮਨ ਵਿਚ ਮੁੰਦ੍ਰਾਂ ਪਾ ਲਈਆਂ ਹਨ (ਮਨ ਨੂੰ ਵਿਕਾਰਾਂ ਵਲੋਂ ਬਚਾ ਲਿਆ ਹੈ) ।
ਹੇ ਨਾਨਕ! (ਸੰਸਾਰ-ਸਮੁੰਦਰ ਦੇ ਵਿਕਾਰਾਂ ਦੇ ਹੜ੍ਹ ਵਿਚੋਂ) ਉਹੀ ਮਨੁੱਖ ਪਾਰ ਲੰਘਦੇ ਹਨ ਜੋ ਪਰਮਾਤਮਾ ਦੀ ਭਗਤੀ ਕਰਦੇ ਹਨ ।੪।੧੧।
Source: BaniDB · Read Ang 879 in Sri Guru Granth Sahib Ji