ਹੁਕਮਨਾਮਾ ਸਾਹਿਬ

Hukamnama Sahib

Sunday, 14 November 2004

ਐਤਵਾਰ, ੨੯ ਕੱਤਕ (ਸੰਮਤ ੫੩੬ ਨਾਨਕਸ਼ਾਹੀ)

Ang 591 · Raag Vadhans · Guru Amar Daas Ji

Reading: Permalink

ਗੁਰਮੁਖੀ (Gurmukhi)

ਸਲੋਕੁ ਮਃ ੩ ॥

salok mahalaa teejaa ||

ਬਿਨੁ ਸਤਿਗੁਰ ਸੇਵੇ ਜਗਤੁ ਮੁਆ ਬਿਰਥਾ ਜਨਮੁ ਗਵਾਇ ॥

bin satigur seve jagat muaa birathaa janam gavai ||

ਦੂਜੈ ਭਾਇ ਅਤਿ ਦੁਖੁ ਲਗਾ ਮਰਿ ਜੰਮੈ ਆਵੈ ਜਾਇ ॥

dhoojai bhai at dhukh lagaa mar ja(n)mai aavai jai ||

ਵਿਸਟਾ ਅੰਦਰਿ ਵਾਸੁ ਹੈ ਫਿਰਿ ਫਿਰਿ ਜੂਨੀ ਪਾਇ ॥

visaTaa a(n)dhar vaas hai fir fir joonee pai ||

ਨਾਨਕ ਬਿਨੁ ਨਾਵੈ ਜਮੁ ਮਾਰਸੀ ਅੰਤਿ ਗਇਆ ਪਛੁਤਾਇ ॥੧॥

naanak bin naavai jam maarasee a(n)t giaa pachhutai ||1||

ਮਃ ੩ ॥

mahalaa teejaa ||

ਇਸੁ ਜਗ ਮਹਿ ਪੁਰਖੁ ਏਕੁ ਹੈ ਹੋਰ ਸਗਲੀ ਨਾਰਿ ਸਬਾਈ ॥

eis jag meh purakh ek hai hor sagalee naar sabaiee ||

ਸਭਿ ਘਟ ਭੋਗਵੈ ਅਲਿਪਤੁ ਰਹੈ ਅਲਖੁ ਨ ਲਖਣਾ ਜਾਈ ॥

sabh ghaT bhogavai alipat rahai alakh na lakhanaa jaiee ||

ਪੂਰੈ ਗੁਰਿ ਵੇਖਾਲਿਆ ਸਬਦੇ ਸੋਝੀ ਪਾਈ ॥

poorai gur vekhaaliaa sabadhe sojhee paiee ||

ਪੁਰਖੈ ਸੇਵਹਿ ਸੇ ਪੁਰਖ ਹੋਵਹਿ ਜਿਨੀ ਹਉਮੈ ਸਬਦਿ ਜਲਾਈ ॥

purakhai seveh se purakh hoveh jinee haumai sabadh jalaiee ||

ਤਿਸ ਕਾ ਸਰੀਕੁ ਕੋ ਨਹੀ ਨਾ ਕੋ ਕੰਟਕੁ ਵੈਰਾਈ ॥

tis kaa sareek ko nahee naa ko ka(n)Tak vairaiee ||

ਨਿਹਚਲ ਰਾਜੁ ਹੈ ਸਦਾ ਤਿਸੁ ਕੇਰਾ ਨਾ ਆਵੈ ਨਾ ਜਾਈ ॥

nihachal raaj hai sadhaa tis keraa naa aavai naa jaiee ||

ਅਨਦਿਨੁ ਸੇਵਕੁ ਸੇਵਾ ਕਰੇ ਹਰਿ ਸਚੇ ਕੇ ਗੁਣ ਗਾਈ ॥

anadhin sevak sevaa kare har sache ke gun gaiee ||

ਨਾਨਕੁ ਵੇਖਿ ਵਿਗਸਿਆ ਹਰਿ ਸਚੇ ਕੀ ਵਡਿਆਈ ॥੨॥

naanak vekh vigasiaa har sache kee vaddiaaiee ||2||

English Translation

Shalok, Third Mehla:

Without serving the True Guru, the people of the world are dead; they waste their lives away in vain.

In love with duality, they suffer terrible pain; they die, and are reincarnated, and continue coming and going.

They live in manure, and are reincarnated again and again.

O Nanak, without the Name, the Messenger of Death punishes them; in the end, they depart regretting and repenting. ||1||

Third Mehla:

In this world, there is one Husband Lord; all other beings are His brides.

He enjoys the hearts of all, and yet He remains detached; He is unseen; He cannot be described.

The Perfect Guru reveals Him, and through the Word of His Shabad, we come to understand Him.

Those who serve their Husband Lord, become like Him; their egos are burnt away by His Shabad.

He has no rival, no attacker, no enemy.

His rule is unchanging and eternal; He does not come or go.

Night and day, His servant serves Him, singing the Glorious Praises of the True Lord.

Beholding the Glorious Greatness of the True Lord, Nanak blossoms forth. ||2||

ਪੰਜਾਬੀ ਵਿਆਖਿਆ (Punjabi Explanation)

ਸਲੋਕ ਤੀਜੀ ਪਾਤਿਸ਼ਾਹੀ।

ਸਤਿਗੁਰੂ ਦੇ ਦੱਸੇ ਰਾਹ ਤੇ ਤੁਰਨ ਤੋਂ ਬਿਨਾ ਮਨੁੱਖਾ ਜਨਮ ਵਿਅਰਥ ਗਵਾ ਕੇ ਸੰਸਾਰ ਮੁਇਆ ਹੋਇਆ ਹੈ;

ਮਾਇਆ ਦੇ ਪਿਆਰ ਵਿਚ ਭਾਰੀ ਕਲੇਸ਼ ਲੱਗਦਾ ਹੈ ਤੇ (ਇਸੇ ਵਿਚ ਹੀ) ਮਰਦਾ ਹੈ ਫੇਰ ਜੰਮਦਾ ਹੈ, ਆਉਂਦਾ ਹੈ ਫੇਰ ਜਾਂਦਾ ਹੈ;

(ਜਦ ਤਾਈਂ ਜੀਊਂਦਾ ਹੈ, ਇਸ ਦਾ ਵਿਕਾਰਾਂ ਦੇ) ਗੰਦ ਵਿਚ ਵਾਸ ਰਹਿੰਦਾ ਹੈ, (ਮੁਇਆਂ) ਪਰਤ ਪਰਤ ਕੇ ਜੂਨਾਂ ਵਿਚ ਪੈਂਦਾ ਹੈ;

ਹੇ ਨਾਨਕ! ਅਖ਼ੀਰਲੇ ਵੇਲੇ ਪਛੁਤਾਉਂਦਾ ਹੋਇਆ ਜਾਂਦਾ ਹੈ (ਕਿਉਂਕਿ ਉਸ ਵੇਲੇ ਚੇਤਾ ਆਉਂਦਾ ਹੈ) ਕਿ ਨਾਮ ਤੋਂ ਬਿਨਾ ਜਮ ਸਜ਼ਾ ਦੇਵੇਗਾ ।੧।

ਤੀਜੀ ਪਾਤਿਸ਼ਾਹੀ।

ਇਸ ਸੰਸਾਰ ਵਿਚ ਪਤੀ ਇੱਕੋ ਪਰਮਾਤਮਾ ਹੀ ਹੈ, ਹੋਰ ਸਾਰੀ ਸ੍ਰਿਸ਼ਟੀ (ਉਸ ਦੀਆਂ) ਇਸਤ੍ਰੀਆਂ ਹਨ;

ਪਰਮਾਤਮਾ ਪਤੀ ਸਾਰੇ ਘਟਾਂ ਨੂੰ ਭੋਗਦਾ ਹੈ (ਭਾਵ, ਸਾਰੇ ਸਰੀਰਾਂ ਵਿਚ ਵਿਆਪਕ ਹੈ) ਤੇ ਨਿਰਲੇਪ ਭੀ ਹੈ, ਇਸ ਅਲੱਖ ਪ੍ਰਭੂ ਦੀ ਸਮਝ ਨਹੀਂ ਪੈਂਦੀ ।

(ਜਿਸ ਮਨੁੱਖ ਨੂੰ) ਪੂਰੇ ਸਤਿਗੁਰੂ ਨੇ (ਉਸ ਅਲੱਖ ਪ੍ਰਭੂ ਦਾ) ਦਰਸ਼ਨ ਕਰਾ ਦਿੱਤਾ, ਉਸ ਨੂੰ ਸਤਿਗੁਰੂ ਦੇ ਸ਼ਬਦ ਦੁਆਰਾ ਸਮਝ ਪੈ ਗਈ;

ਜਿਨ੍ਹਾਂ ਮਨੁੱਖਾਂ ਨੇ ਸ਼ਬਦ ਦੀ ਰਾਹੀਂ ਅਹੰਕਾਰ ਦੂਰ ਕੀਤਾ ਹੈ, ਜੋ ਪ੍ਰਭੂ ਪੁਰਖ ਨੂੰ ਜਪਦੇ ਹਨ, ਉਹ ਭੀ ਉਸ ਪੁਰਖ ਦਾ ਰੂਪ ਹੋ ਜਾਂਦੇ ਹਨ!

ਉਸ ਅਲੱਖ ਹਰੀ ਦਾ ਕੋਈ ਸ਼ਰੀਕ ਨਹੀਂ, ਨਾ ਕੋਈ ਦੁਖੀ ਕਰਨ ਵਾਲਾ (ਕੰਟਕ-ਰੂਪ) ਉਸ ਦਾ ਵੈਰੀ ਹੈ;

ਉਸ ਦਾ ਰਾਜ ਸਦਾ ਅਟੱਲ ਹੈ, ਨਾ ਉਹ ਜੰਮਦਾ ਹੈ ਨਾ ਮਰਦਾ ਹੈ ।

(ਸੱਚਾ) ਸੇਵਕ ਉਸ ਸੱਚੇ ਹਰੀ ਦੀ ਸਿਫ਼ਤਿ-ਸਾਲਾਹ ਕਰ ਕੇ ਹਰ ਵੇਲੇ ਉਸ ਦਾ ਸਿਮਰਨ ਕਰਦਾ ਹੈ;

ਨਾਨਕ (ਭੀ ਉਸ) ਸੱਚੇ ਦੀ ਵਡਿਆਈ ਵੇਖ ਕੇ ਪ੍ਰਸੰਨ ਹੋ ਰਿਹਾ ਹੈ ।੨।

Source: BaniDB · Read Ang 591 in Sri Guru Granth Sahib Ji

On this day in earlier years

  • Friday, 14 November 2003 ਕ੍ਰਿਸ੍ਨਾ ਤੇ ਜਾਨਊ ਹਰਿ ਹਰਿ ਨਾਚੰਤੀ ਨਾਚਨਾ ॥੧॥ Ang 693 · Raag Dhanaasree
  • Thursday, 14 November 2002 ਹਰਿ ਰਸਨ ਰਸਾਏ ਮੇਰੇ ਪ੍ਰਭ ਭਾਏ ਮਿਲਿਆ ਸਹਜਿ ਸੁਭਾਏ ॥ Ang 774 · Raag Soohee