ਹੁਕਮਨਾਮਾ ਸਾਹਿਬ

Hukamnama Sahib

Tuesday, 23 November 2004

ਮੰਗਲਵਾਰ, ੮ ਮੱਘਰ (ਸੰਮਤ ੫੩੬ ਨਾਨਕਸ਼ਾਹੀ)

Ang 748 · Raag Soohee · Guru Arjan Dev Ji

Reading: Permalink

ਗੁਰਮੁਖੀ (Gurmukhi)

ਸੂਹੀ ਮਹਲਾ ੫ ॥

soohee mahalaa panjavaa ||

ਜੋ ਕਿਛੁ ਕਰੈ ਸੋਈ ਪ੍ਰਭ ਮਾਨਹਿ ਓਇ ਰਾਮ ਨਾਮ ਰੰਗਿ ਰਾਤੇ ॥

jo kichh karai soiee prabh maaneh oi raam naam ra(n)g raate ||

ਤਿਨੑ ਕੀ ਸੋਭਾ ਸਭਨੀ ਥਾਈ ਜਿਨੑ ਪ੍ਰਭ ਕੇ ਚਰਣ ਪਰਾਤੇ ॥੧॥

tin(h) kee sobhaa sabhanee thaiee jin(h) prabh ke charan paraate ||1||

ਮੇਰੇ ਰਾਮ ਹਰਿ ਸੰਤਾ ਜੇਵਡੁ ਨ ਕੋਈ ॥

mere raam har sa(n)taa jevadd na koiee ||

ਭਗਤਾ ਬਣਿ ਆਈ ਪ੍ਰਭ ਅਪਨੇ ਸਿਉ ਜਲਿ ਥਲਿ ਮਹੀਅਲਿ ਸੋਈ ॥੧॥ ਰਹਾਉ ॥

bhagataa ban aaiee prabh apane siau jal thal maheeal soiee ||1|| rahaau ||

ਕੋਟਿ ਅਪ੍ਰਾਧੀ ਸੰਤਸੰਗਿ ਉਧਰੈ ਜਮੁ ਤਾ ਕੈ ਨੇੜਿ ਨ ਆਵੈ ॥

koT apraadhee sa(n)tasa(n)g udharai jam taa kai neR na aavai ||

ਜਨਮ ਜਨਮ ਕਾ ਬਿਛੁੜਿਆ ਹੋਵੈ ਤਿਨੑ ਹਰਿ ਸਿਉ ਆਣਿ ਮਿਲਾਵੈ ॥੨॥

janam janam kaa bichhuRiaa hovai tin(h) har siau aan milaavai ||2||

ਮਾਇਆ ਮੋਹ ਭਰਮੁ ਭਉ ਕਾਟੈ ਸੰਤ ਸਰਣਿ ਜੋ ਆਵੈ ॥

maiaa moh bharam bhau kaaTai sa(n)t saran jo aavai ||

ਜੇਹਾ ਮਨੋਰਥੁ ਕਰਿ ਆਰਾਧੇ ਸੋ ਸੰਤਨ ਤੇ ਪਾਵੈ ॥੩॥

jehaa manorath kar aaraadhe so sa(n)tan te paavai ||3||

ਜਨ ਕੀ ਮਹਿਮਾ ਕੇਤਕ ਬਰਨਉ ਜੋ ਪ੍ਰਭ ਅਪਨੇ ਭਾਣੇ ॥

jan kee mahimaa ketak baranau jo prabh apane bhaane ||

ਕਹੁ ਨਾਨਕ ਜਿਨ ਸਤਿਗੁਰੁ ਭੇਟਿਆ ਸੇ ਸਭ ਤੇ ਭਏ ਨਿਕਾਣੇ ॥੪॥੪॥੫੧॥

kahu naanak jin satigur bheTiaa se sabh te bhe nikaane ||4||4||51||

English Translation

Soohee, Fifth Mehla:

Whatever God causes to happen is accepted, by those who are attuned to the Love of the Lord's Name.

Those who fall at the Feet of God are respected everywhere. ||1||

O my Lord, no one is as great as the Lord's Saints.

The devotees are in harmony with their God; He is in the water, the land, and the sky. ||1||Pause||

Millions of sinners have been saved in the Saadh Sangat, the Company of the Holy; the Messenger of Death does not even approach them.

Those who have been separated from the Lord, for countless incarnations, are reunited with the Lord again. ||2||

Attachment to Maya, doubt and fear are eradicated, when one enters the Sanctuary of the Saints.

Whatever wishes one harbors, are obtained from the Saints. ||3||

How can I describe the glory of the Lord's humble servants? They are pleasing to their God.

Says Nanak, those who meet the True Guru, become independent of all obligations. ||4||4||51||

ਪੰਜਾਬੀ ਵਿਆਖਿਆ (Punjabi Explanation)

ਸੂਹੀ ਪੰਜਵੀਂ ਪਾਤਿਸ਼ਾਹੀ।

ਹੇ ਭਾਈ! ਉਹ ਸੰਤ ਜਨ ਪਰਮਾਤਮਾ ਦੇ ਨਾਮ ਦੇ ਰੰਗ ਵਿਚ ਰੰਗੇ ਰਹਿੰਦੇ ਹਨ । ਜੋ ਕੁਝ ਪਰਮਾਤਮਾ ਕਰਦਾ ਹੈ, ਉਸ ਨੂੰ ਉਹ ਪਰਮਾਤਮਾ ਦਾ ਕੀਤਾ ਹੀ ਮੰਨਦੇ ਹਨ

ਹੇ ਭਾਈ! ਜਿਨ੍ਹਾਂ ਪਰਮਾਤਮਾ ਦੇ ਚਰਨਾਂ ਨਾਲ ਸਾਂਝ ਪਾ ਲਈ, ਉਹਨਾਂ ਦੀ ਵਡਿਆਈ ਸਭ ਥਾਵਾਂ ਵਿਚ (ਖਿੱਲਰ ਜਾਂਦੀ ਹੈ) ।੧।

ਹੇ ਮੇਰੇ ਪ੍ਰਭੂ! ਤੇਰੇ ਸੰਤਾਂ ਦੇ ਬਰਾਬਰ ਦਾ ਹੋਰ ਕੋਈ ਨਹੀਂ ਹੈ

ਹੇ ਭਾਈ! ਸੰਤ ਜਨਾਂ ਦੀ ਪਰਮਾਤਮਾ ਨਾਲ ਡੂੰਘੀ ਪ੍ਰੀਤਿ ਬਣੀ ਰਹਿੰਦੀ ਹੈ, ਉਹਨਾਂ ਨੂੰ ਪਰਮਾਤਮਾ ਪਾਣੀ ਵਿਚ, ਧਰਤੀ ਵਿਚ, ਆਕਾਸ਼ ਵਿਚ ਹਰ ਥਾਂ ਵੱਸਦਾ ਦਿੱਸਦਾ ਹੈ ।੧।ਰਹਾਉ।

ਹੇ ਭਾਈ! ਕ੍ਰੋੜਾਂ ਅਪਰਾਧ ਕਰਨ ਵਾਲਾ ਮਨੁੱਖ ਭੀ ਸੰਤ ਦੀ ਸੰਗਤਿ ਵਿਚ (ਟਿਕ ਕੇ) ਵਿਕਾਰਾਂ ਤੋਂ ਬਚ ਜਾਂਦਾ ਹੈ, (ਫਿਰ) ਜਮ ਉਸ ਦੇ ਨੇੜੇ ਨਹੀਂ ਆਉਂਦਾ ।

ਜੇ ਕੋਈ ਮਨੁੱਖ ਅਨੇਕਾਂ ਜਨਮਾਂ ਤੋਂ ਪਰਮਾਤਮਾ ਨਾਲੋਂ ਵਿਛੁੜਿਆ ਹੋਵੇ—ਸੰਤ ਅਜੇਹੇ ਅਨੇਕਾਂ ਮਨੁੱਖਾਂ ਨੂੰ ਲਿਆ ਕੇ ਪਰਮਾਤਮਾ ਨਾਲ ਮਿਲਾ ਦੇਂਦਾ ਹੈ ।੨।

ਹੇ ਭਾਈ! ਜੇਹੜਾ ਭੀ ਮਨੁੱਖ ਸੰਤ ਦੀ ਸਰਨ ਆ ਪੈਂਦਾ ਹੈ, ਸੰਤ ਉਸ ਦੇ ਅੰਦਰੋਂ ਮਾਇਆ ਦਾ ਮੋਹ, ਭਟਕਣਾ, ਡਰ ਦੂਰ ਕਰ ਦੇਂਦਾ ਹੈ ।

ਮਨੁੱਖ ਜਿਹੋ ਜਿਹੀ ਵਾਸਨਾ ਧਾਰ ਕੇ ਪ੍ਰਭੂ ਦਾ ਸਿਮਰਨ ਕਰਦਾ ਹੈ ਉਹ ਉਹੀ ਫ਼ਲ ਸੰਤ ਜਨਾਂ ਤੋਂ ਪ੍ਰਾਪਤ ਕਰ ਲੈਂਦਾ ਹੈ ।੩।

ਹੇ ਭਾਈ! ਜੇਹੜੇ ਸੇਵਕ ਆਪਣੇ ਪ੍ਰਭੂ ਨੂੰ ਪਿਆਰੇ ਲੱਗ ਚੁਕੇ ਹਨ, ਮੈਂ ਉਹਨਾਂ ਦੀ ਕਿਤਨੀ ਕੁ ਵਡਿਆਈ ਬਿਆਨ ਕਰਾਂ?

ਹੇ ਨਾਨਕ! ਆਖ—ਜਿਨ੍ਹਾਂ ਮਨੁੱਖਾਂ ਨੂੰ ਗੁਰੂ ਮਿਲ ਪਿਆ, ਉਹ ਸਾਰੀ ਲੁਕਾਈ ਤੋਂ ਬੇ-ਮੁਥਾਜ ਹੋ ਗਏ ।੪।੪।੫੧।

Source: BaniDB · Read Ang 748 in Sri Guru Granth Sahib Ji

On this day in earlier years

  • Saturday, 23 November 2002 ਮਨੁ ਮਾਇਆ ਕੈ ਹਾਥਿ ਬਿਕਾਨਉ ॥੧॥ ਰਹਾਉ ॥ Ang 710 · Raag Jaithsree