ਹੁਕਮਨਾਮਾ ਸਾਹਿਬ

Hukamnama Sahib

Sunday, 05 December 2004

ਐਤਵਾਰ, ੨੦ ਮੱਘਰ (ਸੰਮਤ ੫੩੬ ਨਾਨਕਸ਼ਾਹੀ)

Ang 539 · Raag Bihaagraa · Guru Raam Daas Ji

Reading: Permalink

ਗੁਰਮੁਖੀ (Gurmukhi)

ਬਿਹਾਗੜਾ ਮਹਲਾ ੪ ॥

bihaagaRaa mahalaa chauthhaa ||

ਜਗਿ ਸੁਕ੍ਰਿਤੁ ਕੀਰਤਿ ਨਾਮੁ ਹੈ ਮੇਰੀ ਜਿੰਦੁੜੀਏ ਹਰਿ ਕੀਰਤਿ ਹਰਿ ਮਨਿ ਧਾਰੇ ਰਾਮ ॥

jag sukirat keerat naam hai meree ji(n)dhuRe'e har keerat har man dhaare raam ||

ਹਰਿ ਹਰਿ ਨਾਮੁ ਪਵਿਤੁ ਹੈ ਮੇਰੀ ਜਿੰਦੁੜੀਏ ਜਪਿ ਹਰਿ ਹਰਿ ਨਾਮੁ ਉਧਾਰੇ ਰਾਮ ॥

har har naam pavit hai meree ji(n)dhuRe'e jap har har naam udhaare raam ||

ਸਭ ਕਿਲਵਿਖ ਪਾਪ ਦੁਖ ਕਟਿਆ ਮੇਰੀ ਜਿੰਦੁੜੀਏ ਮਲੁ ਗੁਰਮੁਖਿ ਨਾਮਿ ਉਤਾਰੇ ਰਾਮ ॥

sabh kilavikh paap dhukh kaTiaa meree ji(n)dhuRe'e mal gurmukh naam utaare raam ||

ਵਡ ਪੁੰਨੀ ਹਰਿ ਧਿਆਇਆ ਜਨ ਨਾਨਕ ਹਮ ਮੂਰਖ ਮੁਗਧ ਨਿਸਤਾਰੇ ਰਾਮ ॥੧॥

vadd pu(n)nee har dhiaaiaa jan naanak ham moorakh mugadh nisataare raam ||1||

ਜੋ ਹਰਿ ਨਾਮੁ ਧਿਆਇਦੇ ਮੇਰੀ ਜਿੰਦੁੜੀਏ ਤਿਨਾ ਪੰਚੇ ਵਸਗਤਿ ਆਏ ਰਾਮ ॥

jo har naam dhiaaidhe meree ji(n)dhuRe'e tinaa pa(n)che vasagat aae raam ||

ਅੰਤਰਿ ਨਵ ਨਿਧਿ ਨਾਮੁ ਹੈ ਮੇਰੀ ਜਿੰਦੁੜੀਏ ਗੁਰੁ ਸਤਿਗੁਰੁ ਅਲਖੁ ਲਖਾਏ ਰਾਮ ॥

a(n)tar nav nidh naam hai meree ji(n)dhuRe'e gur satigur alakh lakhaae raam ||

ਗੁਰਿ ਆਸਾ ਮਨਸਾ ਪੂਰੀਆ ਮੇਰੀ ਜਿੰਦੁੜੀਏ ਹਰਿ ਮਿਲਿਆ ਭੁਖ ਸਭ ਜਾਏ ਰਾਮ ॥

gur aasaa manasaa pooreeaa meree ji(n)dhuRe'e har miliaa bhukh sabh jaae raam ||

ਧੁਰਿ ਮਸਤਕਿ ਹਰਿ ਪ੍ਰਭਿ ਲਿਖਿਆ ਮੇਰੀ ਜਿੰਦੁੜੀਏ ਜਨ ਨਾਨਕ ਹਰਿ ਗੁਣ ਗਾਏ ਰਾਮ ॥੨॥

dhur masatak har prabh likhiaa meree ji(n)dhuRe'e jan naanak har gun gaae raam ||2||

ਹਮ ਪਾਪੀ ਬਲਵੰਚੀਆ ਮੇਰੀ ਜਿੰਦੁੜੀਏ ਪਰਦ੍ਰੋਹੀ ਠਗ ਮਾਇਆ ਰਾਮ ॥

ham paapee balava(n)cheeaa meree ji(n)dhuRe'e paradhrohee Thag maiaa raam ||

ਵਡਭਾਗੀ ਗੁਰੁ ਪਾਇਆ ਮੇਰੀ ਜਿੰਦੁੜੀਏ ਗੁਰਿ ਪੂਰੈ ਗਤਿ ਮਿਤਿ ਪਾਇਆ ਰਾਮ ॥

vaddabhaagee gur paiaa meree ji(n)dhuRe'e gur poorai gat mit paiaa raam ||

ਗੁਰਿ ਅੰਮ੍ਰਿਤੁ ਹਰਿ ਮੁਖਿ ਚੋਇਆ ਮੇਰੀ ਜਿੰਦੁੜੀਏ ਫਿਰਿ ਮਰਦਾ ਬਹੁੜਿ ਜੀਵਾਇਆ ਰਾਮ ॥

gur a(n)mrit har mukh choiaa meree ji(n)dhuRe'e fir maradhaa bahuR jeevaiaa raam ||

ਜਨ ਨਾਨਕ ਸਤਿਗੁਰ ਜੋ ਮਿਲੇ ਮੇਰੀ ਜਿੰਦੁੜੀਏ ਤਿਨ ਕੇ ਸਭ ਦੁਖ ਗਵਾਇਆ ਰਾਮ ॥੩॥

jan naanak satigur jo mile meree ji(n)dhuRe'e tin ke sabh dhukh gavaiaa raam ||3||

ਅਤਿ ਊਤਮੁ ਹਰਿ ਨਾਮੁ ਹੈ ਮੇਰੀ ਜਿੰਦੁੜੀਏ ਜਿਤੁ ਜਪਿਐ ਪਾਪ ਗਵਾਤੇ ਰਾਮ ॥

at uootam har naam hai meree ji(n)dhuRe'e jit japiaai paap gavaate raam ||

ਪਤਿਤ ਪਵਿਤ੍ਰ ਗੁਰਿ ਹਰਿ ਕੀਏ ਮੇਰੀ ਜਿੰਦੁੜੀਏ ਚਹੁ ਕੁੰਡੀ ਚਹੁ ਜੁਗਿ ਜਾਤੇ ਰਾਮ ॥

patit pavitr gur har ke'ee meree ji(n)dhuRe'e chahu ku(n)ddee chahu jug jaate raam ||

ਹਉਮੈ ਮੈਲੁ ਸਭ ਉਤਰੀ ਮੇਰੀ ਜਿੰਦੁੜੀਏ ਹਰਿ ਅੰਮ੍ਰਿਤਿ ਹਰਿ ਸਰਿ ਨਾਤੇ ਰਾਮ ॥

haumai mail sabh utaree meree ji(n)dhuRe'e har a(n)mirat har sar naate raam ||

ਅਪਰਾਧੀ ਪਾਪੀ ਉਧਰੇ ਮੇਰੀ ਜਿੰਦੁੜੀਏ ਜਨ ਨਾਨਕ ਖਿਨੁ ਹਰਿ ਰਾਤੇ ਰਾਮ ॥੪॥੩॥

aparaadhee paapee udhare meree ji(n)dhuRe'e jan naanak khin har raate raam ||4||3||

English Translation

Bihaagraa, Fourth Mehla:

In this world, the best occupation is to sing the Praises of the Naam, O my soul. Singing the Praises of the Lord, the Lord is enshrined in the mind.

The Name of the Lord, Har, Har, is immaculate and pure, O my soul. Chanting the Name of the Lord, Har, Har, one is saved.

All sins and errors are erased, O my soul; with the Naam, the Gurmukh washes off this filth.

By great good fortune, servant Nanak meditates on the Lord; even fools and idiots like me have been saved. ||1||

Those who meditate on the Lord's Name, O my soul, overpower the five passions.

The nine treasures of the Naam are within, O my soul; the Great Guru has made me see the unseen Lord.

The Guru has fulfilled my hopes and desires, O my soul; meeting the Lord, all my hunger is satisfied.

O servant Nanak, he alone sings the Glorious Praises of the Lord, O my soul, upon whose forehead God has inscribed such pre-ordained destiny. ||2||

I am a deceitful sinner, O my soul, a cheat, and a robber of others' wealth.

But, by great good fortune, I have found the Guru, O my soul; through the Perfect Guru, I have found the way to salvation.

The Guru has poured the Ambrosial Nectar of the Lord's Name into my mouth, O my soul, and now, my dead soul has come to life again.

O servant Nanak: those who meet the True Guru, O my soul, have all of their pains taken away. ||3||

The Name of the Lord is sublime, O my soul; chanting it, one's sins are washed away.

The Guru, the Lord, has purified even the sinners, O my soul; now, they are famous and respected in the four directions and throughout the four ages.

The filth of egotism is totally wiped away, O my soul, by bathing in the Ambrosial Pool of the Lord's Name.

Even sinners are carried across, O my soul, if they are imbued with the Lord's Name, even for an instant, O servant Nanak. ||4||3||

ਪੰਜਾਬੀ ਵਿਆਖਿਆ (Punjabi Explanation)

ਬਿਹਾਗੜਾ ਚੌਥੀ ਪਾਤਸ਼ਾਹੀ।

ਹੇ ਮੇਰੀ ਸੋਹਣੀ ਜਿੰਦੇ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ, ਪਰਮਾਤਮਾ ਦਾ ਨਾਮ ਜਪਣਾ, ਜਗਤ ਵਿਚ ਸਭ ਤੋਂ ਸ੍ਰੇਸ਼ਟ ਕਰਮ ਹੈ । ਤੂੰ ਭੀ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਿਆ ਕਰ, ਪਰਮਾਤਮਾ ਦਾ ਨਾਮ ਆਪਣੇ ਮਨ ਵਿਚ ਟਿਕਾਈ ਰੱਖ ।

ਹੇ ਮੇਰੀ ਸੋਹਣੀ ਜਿੰਦੇ! ਪਰਮਾਤਮਾ ਦਾ ਨਾਮ (ਵਿਕਾਰੀਆਂ ਨੂੰ) ਪਵਿਤ੍ਰ ਕਰਨ ਵਾਲਾ ਹੈ, ਤੂੰ ਭੀ ਪਰਮਾਤਮਾ ਦਾ ਨਾਮ ਜਪਿਆ ਕਰ, ਨਾਮ (ਸੰਸਾਰ-ਸਮੁੰਦਰ ਵਿਚ ਡੱੁਬਣੋਂ) ਬਚਾ ਲੈਂਦਾ ਹੈ ।

ਹੇ ਮੇਰੀ ਸੋਹਣੀ ਜਿੰਦੇ! (ਜਿਸ ਮਨੁੱਖ ਨੇ ਹਰਿ-ਨਾਮ ਸਿਮਰਿਆ, ਉਸ ਨੇ ਆਪਣੇ ਅੰਦਰੋਂ) ਸਾਰੇ ਵਿਕਾਰ ਸਾਰੇ ਪਾਪ ਸਾਰੇ ਦੁੱਖ ਦੂਰ ਕਰ ਲਏ, ਉਹ ਮਨੁੱਖ ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਦੀ ਬਰਕਤਿ ਨਾਲ ਵਿਕਾਰਾਂ ਦੀ ਮੈਲ ਲਾਹ ਲੈਂਦਾ ਹੈ ।

ਹੇ ਦਾਸ ਨਾਨਕ! (ਆਖ—) ਵੱਡੇ ਭਾਗਾਂ ਨਾਲ ਹੀ ਪਰਮਾਤਮਾ ਦਾ ਨਾਮ ਸਿਮਰਿਆ ਜਾ ਸਕਦਾ ਹੈ । ਪਰਮਾਤਮਾ ਦਾ ਨਾਮ ਸਾਡੇ ਵਰਗੇ ਮੂਰਖਾਂ ਨੂੰ, ਮਹਾਂ ਮੂਰਖਾਂ ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ ।੧।

ਹੇ ਮੇਰੀ ਸੋਹਣੀ ਜਿੰਦੇ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਰਹਿੰਦੇ ਹਨ, ਕਾਮਾਦਿਕ ਪੰਜੇ ਵੈਰੀ ਉਹਨਾਂ ਦੇ ਵੱਸ ਵਿਚ ਆ ਜਾਂਦੇ ਹਨ, ਦੁਨੀਆ ਦੇ ਨੌ ਖ਼ਜ਼ਾਨਿਆਂ ਦੀ ਬਰਾਬਰੀ ਕਰਨ ਵਾਲਾ ਹਰਿ-ਨਾਮ ਉਹਨਾਂ ਦੇ ਮਨ ਵਿਚ ਆ ਵੱਸਦਾ ਹੈ ।

ਹੇ ਮੇਰੀ ਸੋਹਣੀ ਜਿੰਦੇ! ਗੁਰੂ ਉਹਨਾਂ ਨੂੰ ਉਸ ਪਰਮਾਤਮਾ ਦੀ ਸਮਝ ਬਖ਼ਸ਼ ਦੇਂਦਾ ਹੈ ਜਿਸ ਤਕ ਮਨੁੱਖ ਦੀ ਆਪਣੀ ਸਮਝ ਨਹੀਂ ਪਹੰੁਚ ਸਕਦੀ ।

ਹੇ ਮੇਰੀ ਸੋਹਣੀ ਜਿੰਦੇ! ਗੁਰੂ ਨੇ ਜਿਨ੍ਹਾਂ ਮਨੁੱਖਾਂ ਦੀ ਆਸਾ ਤੇ ਮਨ ਦਾ ਫੁਰਨਾ ਪੂਰਾ ਕਰ ਦਿੱਤਾ, ਉਹਨਾਂ ਨੂੰ ਪਰਮਾਤਮਾ ਮਿਲ ਪਿਆ, ਉਹਨਾਂ ਦੀ ਮਾਇਆ ਦੀ ਸਾਰੀ ਭੁੱਖ ਲਹਿ ਜਾਂਦੀ ਹੈ ।

ਹੇ ਦਾਸ ਨਾਨਕ! (ਆਖ—) ਧੁਰ ਦਰਗਾਹ ਤੋਂ ਪਰਮਾਤਮਾ ਨੇ ਜਿਸ ਮਨੁੱਖ ਦੇ ਮੱਥੇ ਉੱਤੇ (ਸਿਮਰਨ ਦਾ ਲੇਖ) ਲਿਖ ਦਿੱਤਾ, ਉਹ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ ।੨।

ਹੇ ਮੇਰੀ ਸੋਹਣੀ ਜਿੰਦੇ! ਅਸੀ ਜੀਵ ਪਾਪੀ ਹਾਂ, ਵਲ-ਛਲ ਕਰਨ ਵਾਲੇ ਹਾਂ, ਦੂਜਿਆਂ ਨਾਲ ਦਗ਼ਾ-ਫ਼ਰੇਬ ਕਰਨ ਵਾਲੇ ਹਾਂ, ਮਾਇਆ ਦੀ ਖ਼ਾਤਰ ਠੱਗੀਆਂ ਕਰਨ ਵਾਲੇ ਹਾਂ ।

ਹੇ ਮੇਰੀ ਸੋਹਣੀ ਜਿੰਦੇ! ਜਿਸ ਵੱਡੇ ਭਾਗਾਂ ਵਾਲੇ ਨੇ ਗੁਰੂ ਲੱਭ ਲਿਆ ਉਸਨੇ ਪੂਰੇ ਗੁਰੂ ਦੀ ਰਾਹੀਂ ਉੱਚੇ ਆਤਮਕ ਜੀਵਨ ਦੀ ਮਰਯਾਦਾ ਹਾਸਲ ਕਰ ਲਈ ।

ਹੇ ਮੇਰੀ ਸੋਹਣੀ ਜਿੰਦੇ! ਜਿਸ ਮਨੁੱਖ ਦੇ ਮੂੰਹ ਵਿਚ ਗੁਰੂ ਨੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਚੋਅ ਦਿੱਤਾ, ਉਸ ਆਤਮਕ ਮੌਤੇ ਮਰ ਰਹੇ ਮਨੁੱਖ ਨੂੰ ਗੁਰੂ ਨੇ ਮੁੜ ਆਤਮਕ ਜੀਵਨ ਬਖ਼ਸ਼ ਦਿੱਤਾ ।

ਹੇ ਦਾਸ ਨਾਨਕ! (ਆਖ—) ਹੇ ਮੇਰੀ ਸੋਹਣੀ ਜਿੰਦੇ! ਜੇਹੜੇ ਮਨੁੱਖ ਗੁਰੂ ਨੂੰ ਮਿਲ ਪਏ, ਗੁਰੂ ਨੇ ਉਹਨਾਂ ਦੇ ਸਾਰੇ ਦੁੱਖ ਦੂਰ ਕਰ ਦਿੱਤੇ ।੩।

ਹੇ ਮੇਰੀ ਸੋਹਣੀ ਜਿੰਦੇ! ਪਰਮਾਤਮਾ ਦਾ ਨਾਮ ਬੜਾ ਹੀ ਸ੍ਰੇਸ਼ਟ ਹੈ, ਇਸ ਨਾਮ ਦੇ ਜਪਣ ਨਾਲ ਸਾਰੇ (ਪਿਛਲੇ) ਪਾਪ ਦੂਰ ਹੋ ਜਾਂਦੇ ਹਨ ।

ਹੇ ਮੇਰੀ ਸੋਹਣੀ ਜਿੰਦੇ! ਗੁਰੂ ਨੇ ਹਰਿ-ਨਾਮ ਦੇ ਕੇ ਵਿਕਾਰਾਂ ਵਿਚ ਡਿੱਗਿਆਂ ਹੋਇਆਂ ਨੂੰ ਭੀ ਪਵਿਤ੍ਰ ਬਣਾ ਦਿੱਤਾ, ਉਹ ਸਾਰੇ ਸੰਸਾਰ ਵਿਚ ਸਦਾ ਲਈ ਹੀ ਨਾਮਣੇ ਵਾਲੇ ਹੋ ਗਏ ।

ਹੇ ਮੇਰੀ ਸੋਹਣੀ ਜਿੰਦੇ! ਜਿਨ੍ਹਾਂ ਮਨੁੱਖਾਂ ਨੇ ਆਤਮਕ ਜੀਵਨ ਦੇਣ ਵਾਲੇ ਹਰਿ-ਨਾਮ ਜਲ ਵਿਚ, ਹਰਿ-ਨਾਮ ਸਰੋਵਰ ਵਿਚ ਇਸ਼ਨਾਨ ਕੀਤਾ, ਉਹਨਾਂ ਦੀ ਹਉਮੈ ਦੀ ਸਾਰੀ ਮੈਲ ਲਹਿ ਗਈ ।

ਹੇ ਦਾਸ ਨਾਨਕ! (ਆਖ—) ਹੇ ਮੇਰੀ ਸੋਹਣੀ ਜਿੰਦੇ! ਜੇਹੜੇ ਵਿਕਾਰੀ ਤੇ ਪਾਪੀ ਭੀ ਇਕ ਖਿਨ ਵਾਸਤੇ ਹਰਿ-ਨਾਮ-ਰੰਗ ਵਿਚ ਰੰਗੇ ਗਏ, ਉਹ ਸੰਸਾਰ-ਸਮੁੰਦਰ ਵਿਚ ਡੁੱਬਣੋਂ ਬਚ ਗਏ ।੪।੩।

Source: BaniDB · Read Ang 539 in Sri Guru Granth Sahib Ji

On this day in earlier years

  • Friday, 05 December 2003 ਗੁਰ ਕੇ ਚਰਨ ਬਸੇ ਰਿਦ ਭੀਤਰਿ ਸੁਭ ਲਖਣ ਪ੍ਰਭਿ ਕੀਨੇ ॥ Ang 618 · Raag Sorath
  • Thursday, 05 December 2002 ਨਿੰਦਕੁ ਗੁਰ ਕਿਰਪਾ ਤੇ ਹਾਟਿਓ ॥ Ang 714 · Raag Todee