ਹੁਕਮਨਾਮਾ ਸਾਹਿਬ

Hukamnama Sahib

Monday, 06 December 2004

ਸੋਮਵਾਰ, ੨੧ ਮੱਘਰ (ਸੰਮਤ ੫੩੬ ਨਾਨਕਸ਼ਾਹੀ)

Ang 470 · Raag Aasaa · Guru Nanak Dev Ji

Reading: Permalink

ਗੁਰਮੁਖੀ (Gurmukhi)

ਸਲੋਕੁ ਮਃ ੧ ॥

salok mahalaa pehilaa ||

ਸਿੰਮਲ ਰੁਖੁ ਸਰਾਇਰਾ ਅਤਿ ਦੀਰਘ ਅਤਿ ਮੁਚੁ ॥

si(n)mal rukh sarairaa at dheeragh at much ||

ਓਇ ਜਿ ਆਵਹਿ ਆਸ ਕਰਿ ਜਾਹਿ ਨਿਰਾਸੇ ਕਿਤੁ ॥

oi j aaveh aas kar jaeh niraase kit ||

ਫਲ ਫਿਕੇ ਫੁਲ ਬਕਬਕੇ ਕੰਮਿ ਨ ਆਵਹਿ ਪਤ ॥

fal fike ful bakabake ka(n)m na aaveh pat ||

ਮਿਠਤੁ ਨੀਵੀ ਨਾਨਕਾ ਗੁਣ ਚੰਗਿਆਈਆ ਤਤੁ ॥

miThat neevee naanakaa gun cha(n)giaaieeaa tat ||

ਸਭੁ ਕੋ ਨਿਵੈ ਆਪ ਕਉ ਪਰ ਕਉ ਨਿਵੈ ਨ ਕੋਇ ॥

sabh ko nivai aap kau par kau nivai na koi ||

ਧਰਿ ਤਾਰਾਜੂ ਤੋਲੀਐ ਨਿਵੈ ਸੁ ਗਉਰਾ ਹੋਇ ॥

dhar taaraajoo toleeaai nivai su gauraa hoi ||

ਅਪਰਾਧੀ ਦੂਣਾ ਨਿਵੈ ਜੋ ਹੰਤਾ ਮਿਰਗਾਹਿ ॥

aparaadhee dhoonaa nivai jo ha(n)taa miragaeh ||

ਸੀਸਿ ਨਿਵਾਇਐ ਕਿਆ ਥੀਐ ਜਾ ਰਿਦੈ ਕੁਸੁਧੇ ਜਾਹਿ ॥੧॥

sees nivaiaai kiaa theeaai jaa ridhai kusudhe jaeh ||1||

ਮਃ ੧ ॥

mahalaa pehilaa ||

ਪੜਿ ਪੁਸਤਕ ਸੰਧਿਆ ਬਾਦੰ ॥

paR pusatak sa(n)dhiaa baadha(n) ||

ਸਿਲ ਪੂਜਸਿ ਬਗੁਲ ਸਮਾਧੰ ॥

sil poojas bagul samaadha(n) ||

ਮੁਖਿ ਝੂਠ ਬਿਭੂਖਣ ਸਾਰੰ ॥

mukh jhooTh bibhookhan saara(n) ||

ਤ੍ਰੈਪਾਲ ਤਿਹਾਲ ਬਿਚਾਰੰ ॥

traipaal tihaal bichaara(n) ||

ਗਲਿ ਮਾਲਾ ਤਿਲਕੁ ਲਿਲਾਟੰ ॥

gal maalaa tilak lilaaTa(n) ||

ਦੁਇ ਧੋਤੀ ਬਸਤ੍ਰ ਕਪਾਟੰ ॥

dhui dhotee basatr kapaaTa(n) ||

ਜੇ ਜਾਣਸਿ ਬ੍ਰਹਮੰ ਕਰਮੰ ॥

je jaanas brahama(n) karama(n) ||

ਸਭਿ ਫੋਕਟ ਨਿਸਚਉ ਕਰਮੰ ॥

sabh fokaT nisachau karama(n) ||

ਕਹੁ ਨਾਨਕ ਨਿਹਚਉ ਧਿਆਵੈ ॥

kahu naanak nihachau dhiaavai ||

ਵਿਣੁ ਸਤਿਗੁਰ ਵਾਟ ਨ ਪਾਵੈ ॥੨॥

vin satigur vaaT na paavai ||2||

ਪਉੜੀ ॥

pauRee ||

ਕਪੜੁ ਰੂਪੁ ਸੁਹਾਵਣਾ ਛਡਿ ਦੁਨੀਆ ਅੰਦਰਿ ਜਾਵਣਾ ॥

kapaR roop suhaavanaa chhadd dhuneeaa a(n)dhar jaavanaa ||

ਮੰਦਾ ਚੰਗਾ ਆਪਣਾ ਆਪੇ ਹੀ ਕੀਤਾ ਪਾਵਣਾ ॥

ma(n)dhaa cha(n)gaa aapanaa aape hee keetaa paavanaa ||

ਹੁਕਮ ਕੀਏ ਮਨਿ ਭਾਵਦੇ ਰਾਹਿ ਭੀੜੈ ਅਗੈ ਜਾਵਣਾ ॥

hukam ke'ee man bhaavadhe raeh bheeRai agai jaavanaa ||

ਨੰਗਾ ਦੋਜਕਿ ਚਾਲਿਆ ਤਾ ਦਿਸੈ ਖਰਾ ਡਰਾਵਣਾ ॥

na(n)gaa dhojak chaaliaa taa dhisai kharaa ddaraavanaa ||

ਕਰਿ ਅਉਗਣ ਪਛੋਤਾਵਣਾ ॥੧੪॥

kar aaugan pachhotaavanaa ||14||

English Translation

Shalok, First Mehla:

The simmal tree is straight as an arrow; it is very tall, and very thick.

But those birds which visit it hopefully, depart disappointed.

Its fruits are tasteless, its flowers are nauseating, and its leaves are useless.

Sweetness and humility, O Nanak, are the essence of virtue and goodness.

Everyone bows down to himself; no one bows down to another.

When something is placed on the balancing scale and weighed, the side which descends is heavier.

The sinner, like the deer hunter, bows down twice as much.

But what can be achieved by bowing the head, when the heart is impure? ||1||

First Mehla:

You read your books and say your prayers, and then engage in debate;

you worship stones and sit like a stork, pretending to be in Samaadhi.

With your mouth you utter falsehood, and you adorn yourself with precious decorations;

you recite the three lines of the Gayatri three times a day.

Around your neck is a rosary, and on your forehead is a sacred mark;

upon your head is a turban, and you wear two loin cloths.

If you knew the nature of God,

you would know that all of these beliefs and rituals are in vain.

Says Nanak, meditate with deep faith;

without the True Guru, no one finds the Way. ||2||

Pauree:

Abandoning the world of beauty, and beautiful clothes, one must depart.

He obtains the rewards of his good and bad deeds.

He may issue whatever commands he wishes, but he shall have to take to the narrow path hereafter.

He goes to hell naked, and he looks hideous then.

He regrets the sins he committed. ||14||

ਪੰਜਾਬੀ ਵਿਆਖਿਆ (Punjabi Explanation)

ਸਲੋਕ ਪਹਿਲੀ ਪਾਤਸ਼ਾਹੀ।

ਸਿੰਮਲ ਦਾ ਰੱੁਖ ਕੇਡਾ ਸਿੱਧਾ, ਲੰਮਾ ਤੇ ਮੋਟਾ ਹੁੰਦਾ ਹੈ ।

(ਪਰ) ਉਹ ਪੰਛੀ ਜੋ (ਫਲ ਖਾਣ ਦੀ) ਆਸ ਰੱਖ ਕੇ (ਇਸ ਉਤੇ) ਆ ਬੈਠਦੇ ਹਨ, ਉਹ ਨਿਰਾਸ ਹੋ ਕੇ ਕਿਉਂ ਜਾਂਦੇ ਹਨ?

ਇਸ ਦਾ ਕਾਰਨ ਇਹ ਹੈ ਕਿ ਰੱੁਖ ਭਾਵੇਂ ਏਡਾ ਉੱਚਾ, ਲੰਮਾ ਤੇ ਮੋਟਾ ਹੈ, ਪਰ (ਇਸ ਦੇ) ਫਲ ਫਿੱਕੇ ਹੁੰਦੇ ਹਨ, ਤੇ ਫੁੱਲ ਬੇਸੁਆਦੇ ਹਨ, ਪੱਤਰ ਭੀ ਕਿਸੇ ਕੰਮ ਨਹੀਂ ਆਉਂਦੇ ।

ਹੇ ਨਾਨਕ! ਨੀਵੇਂ ਰਹਿਣ ਵਿਚ ਮਿਠਾਸ ਹੈ, ਗੁਣ ਹਨ, ਨੀਵਾਂ ਰਹਿਣਾ ਸਾਰੇ ਗੁਣਾਂ ਦਾ ਸਾਰ ਹੈ, ਭਾਵ, ਸਭ ਤੋਂ ਚੰਗਾ ਗੁਣ ਹੈ ।

(ਭਾਵੇਂ ਆਮ ਤੌਰ ਤੇ ਜਗਤ ਵਿਚ) ਹਰੇਕ ਜੀਵ ਆਪਣੇ ਸੁਆਰਥ ਲਈ ਲਿਫਦਾ ਹੈ, ਕਿਸੇ ਦੂਜੇ ਦੀ ਖ਼ਾਤਰ ਨਹੀਂ,

(ਇਹ ਭੀ ਵੇਖ ਲਵੋ ਕਿ) ਜੇ ਤੱਕੜੀ ਉਤੇ ਧਰ ਕੇ ਤੋਲਿਆ ਜਾਏ (ਭਾਵ, ਜੇ ਚੰਗੀ ਤਰ੍ਹਾਂ ਪਰਖ ਕੀਤੀ ਜਾਏ ਤਾਂ ਭੀ) ਨੀਵਾਂ ਪੱਲੜਾ ਹੀ ਭਾਰਾ ਹੁੰਦਾ ਹੈ, (ਭਾਵ ਜੋ ਲਿਫਦਾ ਹੈ ਉਹੀ ਵੱਡਾ ਗਿਣੀਦਾ ਹੈ) ।

(ਪਰ ਨਿਊਣ ਦਾ ਭਾਵ, ਮਨੋਂ ਨਿਊਣਾ ਹੈ, ਨਿਰਾ ਸਰੀਰ ਨਿਵਾਉਣਾ ਨਹੀਂ ਹੈ; ਜੇ ਸਰੀਰ ਦੇ ਨਿਵਾਉਣ ਨੂੰ ਨੀਵਾਂ ਰਹਿਣਾ ਆਖੀਦਾ ਹੋਵੇ ਤਾਂ) ਸ਼ਿਕਾਰੀ ਜੋ ਮਿਰਗ ਮਾਰਦਾ ਫਿਰਦਾ ਹੈ, ਲਿਫ ਕੇ ਦੋਹਰਾ ਹੋ ਜਾਂਦਾ ਹੈ,

ਪਰ ਜੇ ਨਿਰਾ ਸਿਰ ਹੀ ਨਿਵਾ ਦਿੱਤਾ ਜਾਏ, ਤੇ ਅੰਦਰੋਂ ਜੀਵ ਖੋਟੇ ਹੀ ਰਹਿਣ ਤਾਂ ਇਸ ਨਿਊਣ ਦਾ ਕੋਈ ਲਾਭ ਨਹੀਂ ਹੋ ਸਕਦਾ ਹੈ ।੧।

ਪਹਿਲੀ ਪਾਤਿਸ਼ਾਹੀ।

(ਪੰਡਤ ਵੇਦ ਆਦਿਕ ਧਾਰਮਿਕ) ਪੁਸਤਕਾਂ ਪੜ੍ਹ ਕੇ ਸੰਧਿਆ ਕਰਦਾ ਹੈ ਅਤੇ (ਹੋਰਨਾਂ ਨਾਲ) ਚਰਚਾ ਛੇੜਦਾ ਹੈ,

ਮੂਰਤੀ ਪੂਜਦਾ ਹੈ ਅਤੇ ਬਗਲੇ ਵਾਂਗ ਸਮਾਧੀ ਲਾਂਦਾ ਹੈ; ਮੁਖੋਂ ਝੂਠ ਬੋਲਦਾ ਹੈ;

(ਪਰ ਉਸ ਝੂਠ ਨੂੰ) ਬੜੇ ਸੋਹਣੇ ਗਹਿਣਿਆਂ ਵਾਂਗ ਸੋਹਣਾ ਕਰਕੇ ਵਿਖਾਲਦਾ ਹੈ;

(ਹਰ ਰੋਜ਼) ਤਿੰਨ ਵੇਲੇ ਗਾਯਤ੍ਰੀ ਮੰਤਰ ਨੂੰ ਵਿਚਾਰਦਾ ਹੈ;

ਗਲ ਵਿਚ ਮਾਲਾ ਰੱਖਦਾ ਹੈ, ਤੇ ਮੱਥੇ ਉਤੇ ਤਿਲਕ ਲਾਂਦਾ ਹੈ;

(ਸਦਾ) ਦੋ ਧੋਤੀਆਂ ਪਾਸ ਰੱਖਦਾ ਹੈ ਤੇ (ਸੰਧਿਆ ਕਰਨ ਵੇਲੇ) ਸਿਰ ਉੱਤੇ ਇਕ ਵਸਤਰ ਧਰ ਲੈਂਦਾ ਹੈ ।

ਪਰ ਜੇ ਇਹ ਪੰਡਤ ਰੱਬ (ਦੀ ਸਿਫ਼ਤਿ-ਸਾਲਾਹ) ਦਾ ਕੰਮ ਜਾਣਦਾ ਹੋਵੇ,

ਤਦ ਨਿਸਚਾ ਕਰ ਕੇ ਜਾਣ ਲਵੋ ਕਿ, ਇਹ ਸਭ ਕੰਮ ਫੋਕੇ ਹਨ ।

ਆਖ, ਹੇ ਨਾਨਕ! (ਮਨੁੱਖ) ਸਰਧਾ ਧਾਰ ਕੇ ਰੱਬ ਨੂੰ ਸਿਮਰ

ਕੇਵਲ ਇਹੋ ਰਸਤਾ ਗੁਣਕਾਰੀ ਹੈ, (ਪਰ) ਇਹ ਰਸਤਾ ਸਤਿਗੁਰੂ ਤੋਂ ਬਿਨਾ ਨਹੀਂ ਲੱਭਦਾ ।੨।

ਪਉੜੀ।

ਸਰੀਰ ਤੇ ਸੋਹਣਾ ਰੂਪ (ਇਸੇ ਜਗਤ ਵਿਚ) (ਜੀਵਾਂ ਨੇ) ਛੱਡ ਕੇ ਤੁਰ ਜਾਣਾ ਹੈ ।

(ਹਰੇਕ ਜੀਵ ਨੇ) ਆਪੋ ਆਪਣੇ ਕੀਤੇ ਹੋਏ ਚੰਗੇ ਤੇ ਮੰਦੇ ਕਰਮਾਂ ਦਾ ਫਲ ਆਪ ਭੋਗਣਾ ਹੈ ।

ਜਿਸ ਮਨੁੱਖ ਨੇ ਮਨ-ਮੰਨੀਆਂ ਹਕੂਮਤਾਂ ਕੀਤੀਆਂ ਹਨ, ਉਸ ਨੂੰ ਅਗਾਂਹ ਔਖੀਆਂ ਘਾਟੀਆਂ ਵਿਚੋਂ ਦੀ ਲੰਘਣਾ ਪਵੇਗਾ (ਭਾਵ, ਆਪਣੀਆਂ ਕੀਤੀਆਂ ਹੋਈਆਂ ਵਧੀਕੀਆਂ ਦੇ ਵੱਟੇ ਕਸ਼ਟ ਸਹਿਣੇ ਪੈਣਗੇ) ।

(ਇਹੋ ਜਿਹਾ ਜੀਵ) ਨੰਗਾ (ਕੀਤਾ ਜਾਂਦਾ ਹੈ, ਭਾਵ, ਉਸ ਦੇ ਕੀਤੇ ਹੋਏ ਪਾਪ ਕਰਮਾਂ ਦਾ ਨਕਸ਼ਾ ਉਸਦੇ ਸਾਮ੍ਹਣੇ ਰੱਖਿਆ ਜਾਂਦਾ ਹੈ) ਦੋਜ਼ਕ ਵਿਚ ਧਕਿਆ ਜਾਂਦਾ ਹੈ,

ਅਤੇ ਉਸ ਵੇਲੇ (ਉਸ ਨੂੰ ਆਪਣੇ ਆਪ ਨੂੰ) ਬੜਾ ਡਰਾਉਣਾ ਰੂਪ ਦਿਸਦਾ ਹੈ । ਭੈੜੇ ਕੰਮ ਕਰਕੇ ਅੰਤ ਪਛਤਾਉਣਾ ਹੀ ਪੈਂਦਾ ਹੈ ।੧੪।

Source: BaniDB · Read Ang 470 in Sri Guru Granth Sahib Ji

On this day in earlier years

  • Saturday, 06 December 2003 ਆਪੇ ਸੇਵਾ ਲਾਇਦਾ ਪਿਆਰਾ ਆਪੇ ਭਗਤਿ ਉਮਾਹਾ ॥ Ang 606 · Raag Sorath
  • Friday, 06 December 2002 ਹਉਮੈ ਜਲਤੇ ਜਲਿ ਮੁਏ ਭ੍ਰਮਿ ਆਏ ਦੂਜੈ ਭਾਇ ॥ Ang 643 · Raag Sorath