ਹੁਕਮਨਾਮਾ ਸਾਹਿਬ
Hukamnama Sahib
Monday, 13 December 2004
ਸੋਮਵਾਰ, ੩੦ ਮੱਘਰ (ਸੰਮਤ ੫੩੬ ਨਾਨਕਸ਼ਾਹੀ)
Ang 913 · Raag Raamkalee · Guru Arjan Dev Ji
ਗੁਰਮੁਖੀ (Gurmukhi)
ਰਾਮਕਲੀ ਮਹਲਾ ੫ ॥
raamakalee mahalaa panjavaa ||
ਇਸੁ ਪਾਨੀ ਤੇ ਜਿਨਿ ਤੂ ਘਰਿਆ ॥
eis paanee te jin too ghariaa ||
ਮਾਟੀ ਕਾ ਲੇ ਦੇਹੁਰਾ ਕਰਿਆ ॥
maaTee kaa le dhehuraa kariaa ||
ਉਕਤਿ ਜੋਤਿ ਲੈ ਸੁਰਤਿ ਪਰੀਖਿਆ ॥
aukat jot lai surat pareekhiaa ||
ਮਾਤ ਗਰਭ ਮਹਿ ਜਿਨਿ ਤੂ ਰਾਖਿਆ ॥੧॥
maat garabh meh jin too raakhiaa ||1||
ਰਾਖਨਹਾਰੁ ਸਮ੍ਹਾਰਿ ਜਨਾ ॥
raakhanahaar samhaar janaa ||
ਸਗਲੇ ਛੋਡਿ ਬੀਚਾਰ ਮਨਾ ॥੧॥ ਰਹਾਉ ॥
sagale chhodd beechaar manaa ||1|| rahaau ||
ਜਿਨਿ ਦੀਏ ਤੁਧੁ ਬਾਪ ਮਹਤਾਰੀ ॥
jin dhe'ee tudh baap mahataaree ||
ਜਿਨਿ ਦੀਏ ਭ੍ਰਾਤ ਪੁਤ ਹਾਰੀ ॥
jin dhe'ee bhraat put haaree ||
ਜਿਨਿ ਦੀਏ ਤੁਧੁ ਬਨਿਤਾ ਅਰੁ ਮੀਤਾ ॥
jin dhe'ee tudh banitaa ar meetaa ||
ਤਿਸੁ ਠਾਕੁਰ ਕਉ ਰਖਿ ਲੇਹੁ ਚੀਤਾ ॥੨॥
tis Thaakur kau rakh leh cheetaa ||2||
ਜਿਨਿ ਦੀਆ ਤੁਧੁ ਪਵਨੁ ਅਮੋਲਾ ॥
jin dheeaa tudh pavan amolaa ||
ਜਿਨਿ ਦੀਆ ਤੁਧੁ ਨੀਰੁ ਨਿਰਮੋਲਾ ॥
jin dheeaa tudh neer niramolaa ||
ਜਿਨਿ ਦੀਆ ਤੁਧੁ ਪਾਵਕੁ ਬਲਨਾ ॥
jin dheeaa tudh paavak balanaa ||
ਤਿਸੁ ਠਾਕੁਰ ਕੀ ਰਹੁ ਮਨ ਸਰਨਾ ॥੩॥
tis Thaakur kee rahu man saranaa ||3||
ਛਤੀਹ ਅੰਮ੍ਰਿਤ ਜਿਨਿ ਭੋਜਨ ਦੀਏ ॥
chhateeh a(n)mirat jin bhojan dhe'ee ||
ਅੰਤਰਿ ਥਾਨ ਠਹਰਾਵਨ ਕਉ ਕੀਏ ॥
a(n)tar thaan Thaharaavan kau ke'ee ||
ਬਸੁਧਾ ਦੀਓ ਬਰਤਨਿ ਬਲਨਾ ॥
basudhaa dheeo baratan balanaa ||
ਤਿਸੁ ਠਾਕੁਰ ਕੇ ਚਿਤਿ ਰਖੁ ਚਰਨਾ ॥੪॥
tis Thaakur ke chit rakh charanaa ||4||
ਪੇਖਨ ਕਉ ਨੇਤ੍ਰ ਸੁਨਨ ਕਉ ਕਰਨਾ ॥
pekhan kau netr sunan kau karanaa ||
ਹਸਤ ਕਮਾਵਨ ਬਾਸਨ ਰਸਨਾ ॥
hasat kamaavan baasan rasanaa ||
ਚਰਨ ਚਲਨ ਕਉ ਸਿਰੁ ਕੀਨੋ ਮੇਰਾ ॥
charan chalan kau sir keeno meraa ||
ਮਨ ਤਿਸੁ ਠਾਕੁਰ ਕੇ ਪੂਜਹੁ ਪੈਰਾ ॥੫॥
man tis Thaakur ke poojahu pairaa ||5||
ਅਪਵਿਤ੍ਰ ਪਵਿਤ੍ਰੁ ਜਿਨਿ ਤੂ ਕਰਿਆ ॥
apavitr pavitr jin too kariaa ||
ਸਗਲ ਜੋਨਿ ਮਹਿ ਤੂ ਸਿਰਿ ਧਰਿਆ ॥
sagal jon meh too sir dhariaa ||
ਅਬ ਤੂ ਸੀਝੁ ਭਾਵੈ ਨਹੀ ਸੀਝੈ ॥
ab too seejh bhaavai nahee seejhai ||
ਕਾਰਜੁ ਸਵਰੈ ਮਨ ਪ੍ਰਭੁ ਧਿਆਈਜੈ ॥੬॥
kaaraj savarai man prabh dhiaaieejai ||6||
ਈਹਾ ਊਹਾ ਏਕੈ ਓਹੀ ॥
e'eehaa uoohaa ekai ohee ||
ਜਤ ਕਤ ਦੇਖੀਐ ਤਤ ਤਤ ਤੋਹੀ ॥
jat kat dhekheeaai tat tat tohee ||
ਤਿਸੁ ਸੇਵਤ ਮਨਿ ਆਲਸੁ ਕਰੈ ॥
tis sevat man aalas karai ||
ਜਿਸੁ ਵਿਸਰਿਐ ਇਕ ਨਿਮਖ ਨ ਸਰੈ ॥੭॥
jis visariaai ik nimakh na sarai ||7||
ਹਮ ਅਪਰਾਧੀ ਨਿਰਗੁਨੀਆਰੇ ॥
ham aparaadhee niraguneeaare ||
ਨਾ ਕਿਛੁ ਸੇਵਾ ਨਾ ਕਰਮਾਰੇ ॥
naa kichh sevaa naa karamaare ||
ਗੁਰੁ ਬੋਹਿਥੁ ਵਡਭਾਗੀ ਮਿਲਿਆ ॥
gur bohith vaddabhaagee miliaa ||
ਨਾਨਕ ਦਾਸ ਸੰਗਿ ਪਾਥਰ ਤਰਿਆ ॥੮॥੨॥
naanak dhaas sa(n)g paathar tariaa ||8||2||
English Translation
RAAMKALEE, FIFTH MEHL:
He created you out of this water. From clay, He fashioned your body. He blessed you with the light of reason and clear consciousness. In your mother’s womb, He preserved you. || 1 ||
Contemplate your Savior Lord. Give up all others thoughts, O mind. || 1 || Pause ||
He gave you your mother and father; he gave you your charming children and siblings; he gave you your spouse and friends; enshrine that Lord and Master in your consciousness. || 2 ||
He gave you the invaluable air; He gave you the priceless water; He gave you burning fire; let your mind remain in the Sanctuary of that Lord and Master. || 3 ||
He gave you the thirty-six varieties of tasty foods; He gave you a place within to hold them; He gave you the earth, and things to use; enshrine in your consciousness the feet of that Lord and Master. || 4 ||
He gave you eyes to see, and ears to hear; He gave you hands to work with, and a nose and a tongue; He gave you feet to walk upon, and the crowning glory of your head; O mind, worship the Feet of that Lord and Master. || 5 ||
He transformed you from impure to pure; He installed you above the heads of all creatures; now, you may fulfill your destiny or not; Your affairs shall be resolved, O mind, meditating on God. || 6 ||
Here and there, only the One God exists. Wherever I look, there You are. My mind is reluctant to serve Him; forgetting Him, I cannot survive, even for an instant. || 7 ||
I am a sinner, without any virtue at all. I do not serve You, or do any good deeds. By great good fortune, I have found the boat — the Guru. Slave Nanak has crossed over, with Him. || 8 || 2 ||
ਪੰਜਾਬੀ ਵਿਆਖਿਆ (Punjabi Explanation)
ਹੇ ਭਾਈ! ਜਿਸ ਪ੍ਰਭੂ ਨੇ ਪਿਤਾ ਦੀ ਬੂੰਦ ਤੋਂ ਤੈਨੂੰ ਬਣਾਇਆ, ਤੇਰਾ ਇਹ ਮਿੱਟੀ ਦਾ ਪੁਤਲਾ ਘੜ ਦਿੱਤਾ; ਜਿਸ ਪ੍ਰਭੂ ਨੇ ਬੁੱਧੀ, ਜਿੰਦ ਅਤੇ ਪਰਖਣ ਦੀ ਤਾਕਤ ਤੇਰੇ ਅੰਦਰ ਪਾ ਕੇ ਤੈਨੂੰ ਮਾਂ ਦੇ ਪੇਟ ਵਿਚ (ਸਹੀ ਸਲਾਮਤ) ਰੱਖਿਆ (ਉਸ ਨੂੰ ਸਦਾ ਯਾਦ ਰੱਖ)।੧।
ਹੇ ਭਾਈ! ਸਦਾ ਰੱਖਿਆ ਕਰ ਸਕਣ ਵਾਲੇ ਪਰਮਾਤਮਾ ਨੂੰ ਯਾਦ ਕਰਿਆ ਕਰ । ਹੇ ਮੇਰੇ ਮਨ! (ਪ੍ਰਭੂ ਦੀ ਯਾਦ ਤੋਂ ਬਿਨਾ) ਹੋਰ ਸਾਰੇ ਵਿਚਾਰ (ਜਿਹੜੇ ਵਿਚਾਰ ਪ੍ਰਭੂ ਦੀ ਯਾਦ ਭੁਲਾਂਦੇ ਹਨ, ਉਹ) ਛੱਡ ਦੇਹ।੧।ਰਹਾਉ।
ਹੇ ਭਾਈ! ਜਿਸ ਪ੍ਰਭੂ ਨੇ ਤੈਨੂੰ ਮਾਪੇ ਦਿੱਤੇ, ਜਿਸ ਪ੍ਰਭੂ ਨੇ ਤੈਨੂੰ ਭਰਾ ਪੁੱਤਰ ਤੇ ਨੌਕਰ ਦਿੱਤੇ, ਜਿਸ ਪ੍ਰਭੂ ਨੇ ਤੈਨੂੰ ਇਸਤ੍ਰੀ ਅਤੇ ਸੱਜਣ-ਮਿੱਤਰ ਦਿੱਤੇ, ਉਸ ਮਾਲਕ-ਪ੍ਰਭੂ ਨੂੰ ਸਦਾ ਆਪਣੇ ਚਿੱਤ ਵਿਚ ਟਿਕਾਈ ਰੱਖ।੨।
ਹੇ ਭਾਈ! ਜਿਸ ਪ੍ਰਭੂ ਨੇ ਤੈਨੂੰ ਕਿਸੇ ਭੀ ਮੁੱਲ ਤੋਂ ਨਾਹ ਮਿਲ ਸਕਣ ਵਾਲੀ ਹਵਾ ਦਿੱਤੀ, ਜਿਸ ਪ੍ਰਭੂ ਨੇ ਤੈਨੂੰ ਨਿਰਮੋਲਕ ਪਾਣੀ ਦਿੱਤਾ, ਜਿਸ ਪ੍ਰਭੂ ਨੇ ਤੈਨੂੰ ਅੱਗ ਦਿੱਤੀ, ਬਾਲਣ ਦਿੱਤਾ, ਹੇ ਮਨ! ਤੂੰ ਉਸ ਮਾਲਕ-ਪ੍ਰਭੂ ਦੀ ਸਰਨ ਪਿਆ ਰਹੁ।੩।
ਹੇ ਭਾਈ! ਜਿਸ ਪਰਮਾਤਮਾ ਨੇ ਤੈਨੂੰ ਅਨੇਕਾਂ ਕਿਸਮਾਂ ਦੇ ਸੁਆਦਲੇ ਖਾਣੇ ਦਿੱਤੇ, ਇਹਨਾਂ ਖਾਣਿਆਂ ਨੂੰ ਹਜ਼ਮ ਕਰਨ ਲਈ ਤੇਰੇ ਅੰਦਰ ਮਿਹਦਾ ਆਦਿਕ ਅੰਗ ਬਣਾਏ, ਤੈਨੂੰ ਧਰਤੀ ਦਿੱਤੀ, ਤੈਨੂੰ ਹੋਰ ਵਰਤਣ-ਵਲੇਵਾ ਦਿੱਤਾ, ਉਸ ਮਾਲਕ-ਪ੍ਰਭੂ ਦੇ ਚਰਨ ਆਪਣੇ ਚਿੱਤ ਵਿੱਚ ਪੋ੍ਰ ਰੱਖ।੪।
ਹੇ ਮੇਰੇ ਮਨ! ਉਸ ਮਾਲਕ-ਪ੍ਰਭੂ ਦੇ ਪੈਰ ਸਦਾ ਪੂਜਦਾ ਰਹੁ (ਨਿਮ੍ਰਤਾ ਧਾਰਨ ਕਰ ਕੇ ਉਸ ਪ੍ਰਭੂ ਦਾ ਸਿਮਰਨ ਕਰਦਾ ਰਹੁ, ਜਿਸ ਨੇ) ਤੈਨੂੰ (ਦੁਨੀਆ ਦੇ ਰੰਗ-ਤਮਾਸ਼ੇ) ਵੇਖਣ ਵਾਸਤੇ ਅੱਖਾਂ ਦਿੱਤੀਆਂ ਹਨ ਅਤੇ ਸੁਣਨ ਵਾਸਤੇ ਕੰਨ ਦਿੱਤੇ ਹਨ, ਜਿਸ ਨੇ ਕਾਰ ਕਰਨ ਲਈ ਤੈਨੂੰ ਹੱਥ ਦਿੱਤੇ ਹਨ, ਅਤੇ ਨੱਕ ਤੇ ਜੀਭ ਦਿੱਤੀ ਹੈ, ਜਿਸ ਨੇ ਤੁਰਨ ਲਈ ਤੈਨੂੰ ਪੈਰ ਦਿੱਤੇ ਹਨ ਅਤੇ ਸਿਰ (ਸਾਰੇ ਅੰਗਾਂ ਵਿਚੋਂ) ਸ਼ਿਰੋਮਣੀ ਬਣਾਇਆ ਹੈ । (ਹੇ ਭਾਈ! ਉਸ ਪਰਮਾਤਮਾ ਨੂੰ ਸਿਮਰਿਆ ਕਰ) ਜਿਸ ਨੇ ਗੰਦ ਤੋਂ ਤੈਨੂੰ ਪਵਿੱਤਰ ਬਣਾ ਦਿੱਤਾ, ਜਿਸ ਨੇ ਤੈਨੂੰ ਸਾਰੀਆਂ ਜੂਨੀਆਂ ਉਤੇ ਸਰਦਾਰ ਬਣਾ ਦਿੱਤਾ । ਤੇਰੀ ਮਰਜ਼ੀ ਹੈ ਹੁਣ ਤੂੰ (ਉਸ ਦਾ ਸਿਮਰਨ ਕਰ ਕੇ ਜ਼ਿੰਦਗੀ ਵਿਚ) ਕਾਮਯਾਬ ਹੋ ਚਾਹੇ ਨਾਹ ਹੋ । ਪਰ ਹੇ ਮਨ! ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ, (ਸਿਮਰਨ ਕੀਤੀਆਂ ਹੀ ਮਨੁੱਖਾ ਜੀਵਨ ਦਾ) ਮਨੋਰਥ ਸਫਲ ਹੁੰਦਾ ਹੈ।੬।
ਹੇ ਭਾਈ! ਇਸ ਲੋਕ ਵਿਚ ਤੇ ਪਰਲੋਕ ਵਿਚ ਇਕ ਉਹ ਪਰਮਾਤਮਾ ਹੀ (ਸਹਾਈ) ਹੈ, ਜਿੱਥੇ ਕਿੱਥੇ ਝਾਤੀ ਮਾਰੀ ਜਾਏ ਉਥੇ ਉਥੇ (ਪਰਮਾਤਮਾ ਹੀ) ਤੇਰੇ ਨਾਲ ਹੈ । (ਪਰ ਵੇਖੋ ਮਨੁੱਖ ਦੀ ਮੰਦ-ਭਾਗਤਾ!) ਉਸ ਪਰਮਾਤਮਾ ਨੂੰ ਸਿਮਰਦਿਆਂ (ਮਨੁੱਖ) ਮਨ ਵਿਚ ਆਲਸ ਕਰਦਾ ਹੈ, ਜਿਸ ਨੂੰ ਵਿਸਾਰਿਆਂ ਇਕ ਪਲ-ਭਰ ਸਮਾ ਭੀ ਸੌਖਾ ਨਹੀਂ ਲੰਘ ਸਕਦਾ।੭।
(ਹੇ ਭਾਈ! ਮਾਇਆ ਦੇ ਮੋਹ ਵਿਚ ਫਸ ਕੇ) ਅਸੀ ਸੰਸਾਰੀ ਜੀਵ ਪਾਪੀ ਬਣ ਜਾਂਦੇ ਹਾਂ, ਗੁਣ-ਹੀਣ ਹੋ ਜਾਂਦੇ ਹਾਂ, ਅਸੀ ਨਾਹ ਕੋਈ ਸੇਵਾ-ਭਗਤੀ ਕਰਦੇ ਹਾਂ, ਨਾਹ ਹੀ ਸਾਡੇ ਕੰਮ ਚੰਗੇ ਹੁੰਦੇ ਹਨ । ਹੇ ਦਾਸ ਨਾਨਕ! (ਆਖ—ਜਿਨ੍ਹਾਂ ਮਨੁੱਖਾਂ ਨੂੰ ਵੱਡੇ ਭਾਗਾਂ ਨਾਲ ਗੁਰੂ-ਜਹਾਜ਼ ਮਿਲ ਪਿਆ, ਉਸ ਜਹਾਜ਼ ਦੀ ਸੰਗਤਿ ਵਿਚ ਉਹ ਪੱਥਰ-ਦਿਲ ਮਨੁੱਖ ਭੀ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਏ।੮।੨।
Source: SGPC Official; BaniDB · Read Ang 913 in Sri Guru Granth Sahib Ji