ਹੁਕਮਨਾਮਾ ਸਾਹਿਬ
Hukamnama Sahib
Sunday, 02 January 2005
ਐਤਵਾਰ, ੨੦ ਪੋਹ (ਸੰਮਤ ੫੩੬ ਨਾਨਕਸ਼ਾਹੀ)
Ang 639 · Raag Dhanaasree · Guru Nanak Dev Ji
ਗੁਰਮੁਖੀ (Gurmukhi)
ਧਨਾਸਰੀ ਮਹਲਾ ੧ ਛੰਤ
dhanaasaree mahalaa pehilaa chha(n)t
ੴ ਸਤਿਗੁਰ ਪ੍ਰਸਾਦਿ ॥
ikOankaar satigur prasaadh ||
ਤੀਰਥਿ ਨਾਵਣ ਜਾਉ ਤੀਰਥੁ ਨਾਮੁ ਹੈ ॥
teerath naavan jaau teerath naam hai ||
ਤੀਰਥੁ ਸਬਦ ਬੀਚਾਰੁ ਅੰਤਰਿ ਗਿਆਨੁ ਹੈ ॥
teerath sabadh beechaar a(n)tar giaan hai ||
ਗੁਰ ਗਿਆਨੁ ਸਾਚਾ ਥਾਨੁ ਤੀਰਥੁ ਦਸ ਪੁਰਬ ਸਦਾ ਦਸਾਹਰਾ ॥
gur giaan saachaa thaan teerath dhas purab sadhaa dhasaaharaa ||
ਹਉ ਨਾਮੁ ਹਰਿ ਕਾ ਸਦਾ ਜਾਚਉ ਦੇਹੁ ਪ੍ਰਭ ਧਰਣੀਧਰਾ ॥
hau naam har kaa sadhaa jaachau dheh prabh dharaneedharaa ||
ਸੰਸਾਰੁ ਰੋਗੀ ਨਾਮੁ ਦਾਰੂ ਮੈਲੁ ਲਾਗੈ ਸਚ ਬਿਨਾ ॥
sa(n)saar rogee naam dhaaroo mail laagai sach binaa ||
ਗੁਰ ਵਾਕੁ ਨਿਰਮਲੁ ਸਦਾ ਚਾਨਣੁ ਨਿਤ ਸਾਚੁ ਤੀਰਥੁ ਮਜਨਾ ॥੧॥
gur vaak niramal sadhaa chaanan nit saach teerath majanaa ||1||
ਸਾਚਿ ਨ ਲਾਗੈ ਮੈਲੁ ਕਿਆ ਮਲੁ ਧੋਈਐ ॥
saach na laagai mail kiaa mal dhoieeaai ||
ਗੁਣਹਿ ਹਾਰੁ ਪਰੋਇ ਕਿਸ ਕਉ ਰੋਈਐ ॥
guneh haar paroi kis kau roieeaai ||
ਵੀਚਾਰਿ ਮਾਰੈ ਤਰੈ ਤਾਰੈ ਉਲਟਿ ਜੋਨਿ ਨ ਆਵਏ ॥
veechaar maarai tarai taarai ulaT jon na aave ||
ਆਪਿ ਪਾਰਸੁ ਪਰਮ ਧਿਆਨੀ ਸਾਚੁ ਸਾਚੇ ਭਾਵਏ ॥
aap paaras param dhiaanee saach saache bhaave ||
ਆਨੰਦੁ ਅਨਦਿਨੁ ਹਰਖੁ ਸਾਚਾ ਦੂਖ ਕਿਲਵਿਖ ਪਰਹਰੇ ॥
aana(n)dh anadhin harakh saachaa dhookh kilavikh parahare ||
ਸਚੁ ਨਾਮੁ ਪਾਇਆ ਗੁਰਿ ਦਿਖਾਇਆ ਮੈਲੁ ਨਾਹੀ ਸਚ ਮਨੇ ॥੨॥
sach naam paiaa gur dhikhaiaa mail naahee sach mane ||2||
ਸੰਗਤਿ ਮੀਤ ਮਿਲਾਪੁ ਪੂਰਾ ਨਾਵਣੋ ॥
sa(n)gat meet milaap pooraa naavano ||
ਗਾਵੈ ਗਾਵਣਹਾਰੁ ਸਬਦਿ ਸੁਹਾਵਣੋ ॥
gaavai gaavanahaar sabadh suhaavano ||
ਸਾਲਾਹਿ ਸਾਚੇ ਮੰਨਿ ਸਤਿਗੁਰੁ ਪੁੰਨ ਦਾਨ ਦਇਆ ਮਤੇ ॥
saalaeh saache ma(n)n satigur pu(n)n dhaan dhiaa mate ||
ਪਿਰ ਸੰਗਿ ਭਾਵੈ ਸਹਜਿ ਨਾਵੈ ਬੇਣੀ ਤ ਸੰਗਮੁ ਸਤ ਸਤੇ ॥
pir sa(n)g bhaavai sahaj naavai benee ta sa(n)gam sat sate ||
ਆਰਾਧਿ ਏਕੰਕਾਰੁ ਸਾਚਾ ਨਿਤ ਦੇਇ ਚੜੈ ਸਵਾਇਆ ॥
aaraadh eka(n)kaar saachaa nit dhei chaRai savaiaa ||
ਗਤਿ ਸੰਗਿ ਮੀਤਾ ਸੰਤਸੰਗਤਿ ਕਰਿ ਨਦਰਿ ਮੇਲਿ ਮਿਲਾਇਆ ॥੩॥
gat sa(n)g meetaa sa(n)tasa(n)gat kar nadhar mel milaiaa ||3||
ਕਹਣੁ ਕਹੈ ਸਭੁ ਕੋਇ ਕੇਵਡੁ ਆਖੀਐ ॥
kahan kahai sabh koi kevadd aakheeaai ||
ਹਉ ਮੂਰਖੁ ਨੀਚੁ ਅਜਾਣੁ ਸਮਝਾ ਸਾਖੀਐ ॥
hau moorakh neech ajaan samajhaa saakheeaai ||
ਸਚੁ ਗੁਰ ਕੀ ਸਾਖੀ ਅੰਮ੍ਰਿਤ ਭਾਖੀ ਤਿਤੁ ਮਨੁ ਮਾਨਿਆ ਮੇਰਾ ॥
sach gur kee saakhee a(n)mirat bhaakhee tit man maaniaa meraa ||
ਕੂਚੁ ਕਰਹਿ ਆਵਹਿ ਬਿਖੁ ਲਾਦੇ ਸਬਦਿ ਸਚੈ ਗੁਰੁ ਮੇਰਾ ॥
kooch kareh aaveh bikh laadhe sabadh sachai gur meraa ||
ਆਖਣਿ ਤੋਟਿ ਨ ਭਗਤਿ ਭੰਡਾਰੀ ਭਰਿਪੁਰਿ ਰਹਿਆ ਸੋਈ ॥
aakhan toT na bhagat bha(n)ddaaree bharipur rahiaa soiee ||
ਨਾਨਕ ਸਾਚੁ ਕਹੈ ਬੇਨੰਤੀ ਮਨੁ ਮਾਂਜੈ ਸਚੁ ਸੋਈ ॥੪॥੧॥
naanak saach kahai bena(n)tee man maa(n)jai sach soiee ||4||1||
English Translation
SORAT’H, FIFTH MEHL, FIRST HOUSE, ASHTAPADEES:
ONE UNIVERSAL CREATOR GOD. BY THE GRACE OF THE TRUE GURU:
The One who created the whole world, O Siblings of Destiny, is the Almighty Lord, the Cause of causes. He fashioned the soul and the body, O Siblings of Destiny, by His own power. How can He be described? How can He be seen, O Siblings of Destiny? The Creator is One; He is indescribable. Praise the Guru, the Lord of the Universe, O Siblings of Destiny; through Him, the essence is known. || 1 ||
O my mind, meditate on the Lord, the Lord God. He blesses His servant with the gift of the Naam; He is the Destroyer of pain and suffering. || Pause ||
Everything is in His home, O Siblings of Destiny; His warehouse is overflowing with the nine treasures. His worth cannot be estimated, O Siblings of Destiny; He is lofty, inaccessible and infinite. He cherishes all beings and creatures, O Siblings of Destiny; he continually takes care of them. So meet with the Perfect True Guru, O Siblings of Destiny, and merge in the Word of the Shabad. || 2 ||
Adoring the feet of the True Guru, O Siblings of Destiny, doubt and fear are dispelled. Joining the Society of the Saints, cleanse your mind, O Siblings of Destiny, and dwell in the Name of the Lord. The darkness of ignorance shall be dispelled, O Siblings of Destiny, and the lotus of your heart shall blossom forth. By the Guru’s Word, peace wells up, O Siblings of Destiny; all fruits are with the True Guru. || 3 ||
Give up your sense of mine and yours, O Siblings of Destiny, and become the dust of the feet of all. In each and every heart, God is contained, O Siblings of Destiny; He sees, and hears, and is ever-present with us. On that day when one forgets the Supreme Lord God, O Siblings of Destiny, on that day, one ought to die crying out in pain. He is the all-powerful Cause of Causes, O Siblings of Destiny; he is totally filled with all powers. || 4 ||
The Love of the Name is the greatest treasure, O Siblings of Destiny; through it, emotional attachment to Maya is dispelled. If it is pleasing to His Will, then He unites us in His Union, O Siblings of Destiny; the Naam, the Name of the Lord, comes to abide in the mind. The heart-lotus of the Gurmukh blossoms forth, O Siblings of Destiny, and the heart is illumined. The Glory of God has been revealed, O Siblings of Destiny, and the earth and sky have blossomed forth. || 5 ||
The Perfect Guru has blessed me with contentment, O Siblings of Destiny; day and night, I remain attached to the Lord’s Love. My tongue continually chants the Lord’s Name, O Siblings of Destiny; this is the true taste, and the object of human life. Listening with my ears, I hear and so I live, O Siblings of Destiny; I have obtained the unchanging, unmoving state. That soul,which does not place its faith in the Lord shall burn, O Siblings of Destiny. || 6 ||
My Lord and Master has so many virtues, O Siblings of Destiny; I am a sacrifice to Him. He nurtures even the most worthless, O Siblings of Destiny, and gives home to the homeless. He gives us nourishment with each and every breath, O Siblings of Destiny; His Name is everlasting. One who meets with the True Guru, O Siblings of Destiny, does so only by perfect destiny. || 7 ||
Without Him, I cannot live, even for an instant, O Siblings of Destiny; He is totally filled with all powers. With every breath and morsel of food, I will not forget Him, O Siblings of Destiny; I behold Him ever-present. In the Saadh Sangat, the Company of the Holy, I meet Him, O Siblings of Destiny; He is totally pervading and permeating everywhere. Those who do not embrace love for the Lord, O Siblings of Destiny, always die crying out in pain. || 8 ||
Grasping hold of the hem of His robe, O Siblings of Destiny, we are carried across the world-ocean of fear and pain. By His Glance of Grace, He has blessed us, O Siblings of Destiny; He shall be with us until the very end. My mind and body are soothed and calmed, O Siblings of Destiny, nourished by the food of the Naam. Nanak has entered His Sanctuary, O Siblings of Destiny; the Lord is the Destroyer of sins. || 9 || 1 ||
ਪੰਜਾਬੀ ਵਿਆਖਿਆ (Punjabi Explanation)
ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ । ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ । ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤਿ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ।੧।
ਹੇ ਮੇਰੇ ਮਨ! (ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ । ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ । ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ।ਰਹਾਉ।
ਹੇ ਭਾਈ! ਜਿਸ ਪ੍ਰਭੂ ਦੇ ਘਰ ਵਿਚ ਹਰੇਕ ਚੀਜ਼ ਮੌਜੂਦ ਹੈ, ਜਿਸ ਦੇ ਘਰ ਵਿਚ ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ ਮੌਜੂਦ ਹਨ, ਜਿਸ ਦੇ ਘਰ ਵਿਚ ਭੰਡਾਰੇ ਭਰੇ ਪਏ ਹਨ ਉਸ ਦਾ ਮੁੱਲ ਨਹੀਂ ਪੈ ਸਕਦਾ, ਉਹ ਸਭ ਤੋਂ ਉੱਚਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ । ਹੇ ਭਾਈ! ਉਹ ਪ੍ਰਭੂ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਉਹ ਸਦਾ ਹੀ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ । (ਉਸ ਦਾ ਦਰਸਨ ਕਰਨ ਲਈ) ਹੇ ਭਾਈ! ਪੂਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, (ਗੁਰੂ ਹੀ ਆਪਣੇ) ਸ਼ਬਦ ਵਿਚ ਜੋੜ ਕੇ ਪਰਮਾਤਮਾ ਨਾਲ ਮਿਲਾ ਸਕਣ ਵਾਲਾ ਹੈ।੨।
ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਚਰਨ ਹਿਰਦੇ ਵਿਚ ਵਸਾਈ ਰੱਖਣੇ ਚਾਹੀਦੇ ਹਨ, (ਇਸ ਤਰ੍ਹਾਂ ਮਨ ਦੀ) ਭਟਕਣਾ ਦਾ, (ਹਰੇਕ ਕਿਸਮ ਦੇ) ਡਰ ਦਾ ਨਾਸ ਹੋ ਜਾਂਦਾ ਹੈ । ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਮਨ ਨੂੰ ਸਾਫ਼ ਕਰਨਾ ਚਾਹੀਦਾ ਹੈ (ਇਸ ਤਰ੍ਹਾਂ) ਪਰਮਾਤਮਾ ਦੇ ਨਾਮ ਵਿਚ (ਮਨ ਦਾ) ਨਿਵਾਸ ਹੋ ਜਾਂਦਾ ਹੈ । (ਸਾਧ ਸੰਗਤਿ ਦੀ ਬਰਕਤਿ ਨਾਲ) ਹੇ ਭਾਈ! ਆਤਮਕ ਜੀਵਨ ਵਲੋਂ ਬੇ-ਸਮਝੀ ਦਾ ਹਨੇਰਾ (ਮਨੁੱਖ ਦੇ ਅੰਦਰੋਂ) ਮਿਟ ਜਾਂਦਾ ਹੈ (ਹਿਰਦੇ ਦੇ) ਕੌਲ-ਫੁੱਲ ਦਾ ਖਿੜਾਉ ਹੋ ਜਾਂਦਾ ਹੈ । ਹੇ ਭਾਈ! ਗੁਰੂ ਦੇ ਬਚਨਾਂ ਉੱਤੇ ਤੁਰਿਆਂ ਆਤਮਕ ਆਨੰਦ ਪੈਦਾ ਹੁੰਦਾ ਹੈ । ਸਾਰੇ ਫਲ ਗੁਰੂ ਦੇ ਕੋਲ ਹਨ।੩।
ਹੇ ਭਾਈ! ਵਿਤਕਰਾ ਛੱਡ ਦੇਣਾ ਚਾਹੀਦਾ ਹੈ, ਸਭਨਾਂ ਦੇ ਚਰਨਾਂ ਦੀ ਧੂੜ ਬਣ ਜਾਣਾ ਚਾਹੀਦਾ ਹੈ । ਹੇ ਭਾਈ! ਪਰਮਾਤਮਾ ਹਰੇਕ ਸਰੀਰ ਵਿਚ ਵੱਸ ਰਿਹਾ ਹੈ, ਉਹ ਸਭ ਦੇ ਅੰਗ-ਸੰਗ ਹੋ ਕੇ (ਸਭ ਦੇ ਕੰਮਾਂ ਨੂੰ) ਵੇਖਦਾ ਹੈ (ਸਭਨਾਂ ਦੀਆਂ ਗੱਲਾਂ) ਸੁਣਦਾ ਹੈ । ਹੇ ਭਾਈ! ਜਿਸ ਦਿਨ ਪਰਮਾਤਮਾ ਭੁੱਲ ਜਾਏ, ਉਸ ਦਿਨ ਦੁੱਖੀ ਹੋ ਹੋ ਕੇ ਆਤਮਕ ਮੌਤ ਸਹੇੜ ਲਈਦੀ ਹੈ । ਹੇ ਭਾਈ! (ਇਹ ਯਾਦ ਰੱਖੋ ਕਿ) ਪਰਮਾਤਮਾ ਸਭ ਕੁਝ ਕਰ ਸਕਣ ਵਾਲਾ ਅਤੇ (ਜੀਵਾਂ ਪਾਸੋਂ) ਕਰਾ ਸਕਣ ਵਾਲਾ ਹੈ । ਪਰਮਾਤਮਾ ਵਿਚ ਸਾਰੀਆਂ ਤਾਕਤਾਂ ਮੌਜੂਦ ਹਨ।੪।
ਹੇ ਭਾਈ! (ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ) ਪਿਆਰ ਦਾ ਕੀਮਤੀ ਧਨ ਮੌਜੂਦ ਹੈ, ਹਰਿ-ਨਾਮ ਮੌਜੂਦ ਹੈ (ਉਸ ਦੇ ਅੰਦਰੋਂ) ਮਾਇਆ ਦੇ ਮੋਹ ਦਾ ਨਾਸ ਹੋ ਜਾਂਦਾ ਹੈ । ਹੇ ਭਾਈ! ਉਸ ਪਰਮਾਤਮਾ ਨੂੰ (ਜਦੋਂ) ਚੰਗਾ ਲੱਗੇ ਤਦੋਂ ਉਹ (ਜਿਸ ਨੂੰ ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈ (ਉਸ ਦੇ) ਹਿਰਦੇ ਵਿਚ ਉਸ ਪ੍ਰਭੂ ਦੇ ਨਾਮ ਦਾ ਨਿਵਾਸ ਹੋ ਜਾਂਦਾ ਹੈ । ਹੇ ਭਾਈ! ਗੁਰੂ ਦੇ ਸਨਮੁਖ ਹੋਇਆਂ (ਹਿਰਦੇ ਦਾ) ਕੌਲ-ਫੁੱਲ ਖਿੜ ਪੈਂਦਾ ਹੈ, ਹਿਰਦੇ ਵਿਚ (ਆਤਮਕ ਜੀਵਨ ਦੀ ਸੋਝੀ ਦਾ) ਚਾਨਣ ਹੋ ਜਾਂਦਾ ਹੈ । ਹੇ ਭਾਈ! (ਗੁਰੂ ਦੀ ਸਰਨ ਪਿਆਂ ਮਨੁੱਖ ਦੇ ਅੰਦਰ) ਪਰਮਾਤਮਾ ਦੀ ਤਾਕਤ ਪਰਗਟ ਹੋ ਜਾਂਦੀ ਹੈ (ਮਨੁੱਖ ਨੂੰ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਬੇਅੰਤ ਤਾਕਤ ਦਾ ਮਾਲਕ ਹੈ, ਅਤੇ ਪ੍ਰਭੂ ਦੀ ਤਾਕਤ ਨਾਲ ਹੀ) ਧਰਤੀ ਖਿੜੀ ਹੋਈ ਹੈ, ਆਕਾਸ਼ ਖਿੜਿਆ ਹੋਇਆ ਹੈ।੫।
ਹੇ ਭਾਈ! ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਸੰਤੋਖ ਦੀ ਦਾਤਿ ਦੇ ਦਿੱਤੀ, (ਉਸ ਦੇ ਅੰਦਰ) ਦਿਨ ਰਾਤ (ਪ੍ਰਭੂ-ਚਰਨਾਂ ਦਾ) ਪਿਆਰ ਬਣਿਆ ਰਹਿੰਦਾ ਹੈ, ਉਹ ਮਨੁੱਖ ਸਦਾ (ਆਪਣੀ) ਜੀਭ ਨਾਲ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ । (ਨਾਮ ਜਪਣ ਦਾ ਇਹ) ਸੁਆਦ (ਇਹ) ਨਿਸ਼ਾਨਾ (ਉਸ ਦੇ ਅੰਦਰ) ਸਦਾ ਕਾਇਮ ਰਹਿੰਦਾ ਹੈ । ਹੇ ਭਾਈ! ਉਹ ਮਨੁੱਖ ਆਪਣੇ ਕੰਨਾਂ ਨਾਲ (ਪਰਮਾਤਮਾ ਦੀ ਸਿਫ਼ਤਿ-ਸਾਲਾਹ) ਸੁਣ ਸੁਣ ਕੇ ਆਤਮਕ ਜੀਵਨ ਹਾਸਲ ਕਰਦਾ ਰਹਿੰਦਾ ਹੈ, ਉਹ ਪ੍ਰਭੂ-ਚਰਨਾਂ ਵਿਚ) ਅਟੱਲ ਥਾਂ ਪ੍ਰਾਪਤ ਕਰੀ ਰੱਖਦਾ ਹੈ । ਪਰ, ਹੇ ਭਾਈ! ਜਿਸ ਮਨੁੱਖ ਨੂੰ (ਗੁਰੂ ਉਤੇ) ਇਤਬਾਰ ਨਹੀਂ ਬੱਝਦਾ ਉਸ ਦੀ (ਨਿਭਾਗੀ) ਜਿੰਦ (ਵਿਕਾਰਾਂ ਵਿਚ) ਸੜ ਜਾਂਦੀ ਹੈ (ਆਤਮਕ ਮੌਤ ਸਹੇੜ ਲੈਂਦੀ ਹੈ)।੬।
ਹੇ ਭਾਈ! ਮੇਰੇ ਮਾਲਕ-ਪ੍ਰਭੂ ਵਿਚ ਬੇਅੰਤ ਗੁਣ ਹਨ, ਮੈਂ ਉਸ ਤੋਂ ਸਦਕੇ-ਕੁਰਬਾਨ ਜਾਂਦਾ ਹਾਂ । ਹੇ ਭਾਈ! ਉਹ ਮਾਲਕ ਗੁਣ-ਹੀਨ ਨੂੰ (ਭੀ) ਪਾਲਦਾ ਹੈ, ਉਹ ਨਿਆਸਰੇ ਮਨੁੱਖ ਨੂੰ ਸਹਾਰਾ ਦੇਂਦਾ ਹੈ । ਉਹ ਮਾਲਕ ਹਰੇਕ ਸਾਹ ਦੇ ਨਾਲ ਰਿਜ਼ਕ ਅਪੜਾਂਦਾ ਹੈ, ਉਸ ਦਾ ਨਾਮ (ਸਿਮਰਨ ਕਰਨ ਵਾਲੇ ਦੇ ਮਨ ਉੱਤੇ ਪ੍ਰੇਮ ਦਾ) ਗੂੜ੍ਹਾ ਰੰਗ ਚਾੜ੍ਹ ਦੇਂਦਾ ਹੈ । ਹੇ ਭਾਈ! ਜਿਸ ਮਨੁੱਖ ਨੂੰ ਸੱਚਾ ਗੁਰੂ ਮਿਲ ਪੈਂਦਾ ਹੈ (ਉਸ ਨੂੰ ਪ੍ਰਭੂ ਮਿਲ ਪੈਂਦਾ ਹੈ) ਉਸ ਦੀ ਕਿਸਮਤ ਜਾਗ ਪੈਂਦੀ ਹੈ।੭।
ਹੇ ਭਾਈ! ਉਹ ਪਰਮਾਤਮਾ ਸਾਰੀਆਂ ਤਾਕਤਾਂ ਨਾਲ ਭਰਪੂਰ ਹੈ, ਉਸ (ਦੀ ਯਾਦ) ਤੋਂ ਬਿਨਾ ਇਕ ਘੜੀ ਭਰ ਭੀ (ਮਨੁੱਖ ਦਾ) ਆਤਮਕ ਜੀਵਨ ਕਾਇਮ ਨਹੀਂ ਰਹਿ ਸਕਦਾ । ਹੇ ਭਾਈ! ਮੈਂ ਤਾਂ ਉਸ ਪਰਮਾਤਮਾ ਨੂੰ ਆਪਣੇ ਅੰਗ ਸੰਗ ਵੱਸਦਾ ਵੇਖਦਾ ਹਾਂ, ਮੈਨੂੰ ਉਹ ਖਾਂਦਿਆਂ ਸਾਹ ਲੈਂਦਿਆਂ ਕਦੇ ਭੀ ਨਹੀਂ ਭੁੱਲਦਾ । ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਨੇ ਗੁਰੂ ਦੀ ਸੰਗਤਿ ਵਿਚ ਮਿਲਾ ਦਿੱਤਾ, ਉਸ ਨੂੰ ਉਹ ਪਰਮਾਤਮਾ ਸਭ ਥਾਂ ਮੌਜੂਦ ਦਿੱਸਣ ਲੱਗ ਪੈਂਦਾ ਹੈ । ਪਰ, ਹੇ ਭਾਈ! ਜਿਨ੍ਹਾਂ ਦੇ ਅੰਦਰ ਪਰਮਾਤਮਾ ਦਾ ਪਿਆਰ ਪੈਦਾ ਨਹੀਂ ਹੁੰਦਾ, ਉਹ ਸਦਾ ਚਿੰਤਾਤੁਰ ਹੋ ਹੋ ਕੇ ਆਤਮਕ ਮੌਤ ਸਹੇੜਦੇ ਰਹਿੰਦੇ ਹਨ।੮।
ਹੇ ਭਾਈ! (ਸਰਨ ਪਏ ਮਨੁੱਖ ਨੂੰ) ਆਪਣੇ ਪੱਲੇ ਲਾ ਕੇ ਪਰਮਾਤਮਾ ਆਪ ਇਸ ਦੁੱਖ-ਰੂਪ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ । ਪਭੂ (ਉਸ ਉਤੇ) ਕਿਰਪਾ ਕਰ ਕੇ (ਉਸ ਨੂੰ) ਮੇਹਰ ਦੀ ਨਿਗਾਹ ਨਾਲ ਵੇਖਦਾ ਹੈ, ਉਸ ਦਾ ਬੇਅੰਤ ਪੱਖ ਕਰਦਾ ਹੈ । ਹੇ ਭਾਈ! ਉਸ ਮਨੁੱਖ ਦਾ ਮਨ ਠੰਢਾ ਹੋ ਜਾਂਦਾ ਹੈ, ਸਰੀਰ ਸ਼ਾਂਤ ਹੋ ਜਾਂਦਾ ਹੈ, ਉਹ (ਆਪਣੇ ਆਤਮਕ ਜੀਵਨ ਵਾਸਤੇ) ਨਾਮ ਦੀ ਖ਼ੁਰਾਕ (ਖਾਂਦਾ ਹੈ), ਨਾਮ ਦਾ ਸਹਾਰਾ ਲੈਂਦਾ ਹੈ । ਹੇ ਨਾਨਕ! (ਆਖ—) ਹੇ ਭਾਈ! ਉਸ ਪਰਮਾਤਮਾ ਦੀ ਸਰਨ ਪਵੋ, ਜੋ ਸਾਰੇ ਪਾਪ ਕੱਟ ਸਕਦਾ ਹੈ।੯।੧।
Source: SGPC Official; BaniDB · Read Ang 639 in Sri Guru Granth Sahib Ji