ਹੁਕਮਨਾਮਾ ਸਾਹਿਬ

Hukamnama Sahib

Sunday, 09 January 2005

ਐਤਵਾਰ, ੨੬ ਪੋਹ (ਸੰਮਤ ੫੩੬ ਨਾਨਕਸ਼ਾਹੀ)

Ang 817 · Raag Bilaaval · Guru Arjan Dev Ji

Reading: Permalink

ਗੁਰਮੁਖੀ (Gurmukhi)

ਬਿਲਾਵਲੁ ਮਹਲਾ ੫ ॥

bilaaval mahalaa panjavaa ||

ਮਨਿ ਤਨਿ ਪ੍ਰਭੁ ਆਰਾਧੀਐ ਮਿਲਿ ਸਾਧ ਸਮਾਗੈ ॥

man tan prabh aaraadheeaai mil saadh samaagai ||

ਉਚਰਤ ਗੁਨ ਗੋਪਾਲ ਜਸੁ ਦੂਰ ਤੇ ਜਮੁ ਭਾਗੈ ॥੧॥

aucharat gun gopaal jas dhoor te jam bhaagai ||1||

ਰਾਮ ਨਾਮੁ ਜੋ ਜਨੁ ਜਪੈ ਅਨਦਿਨੁ ਸਦ ਜਾਗੈ ॥

raam naam jo jan japai anadhin sadh jaagai ||

ਤੰਤੁ ਮੰਤੁ ਨਹ ਜੋਹਈ ਤਿਤੁ ਚਾਖੁ ਨ ਲਾਗੈ ॥੧॥ ਰਹਾਉ ॥

ta(n)t ma(n)t neh johiee tit chaakh na laagai ||1|| rahaau ||

ਕਾਮ ਕ੍ਰੋਧ ਮਦ ਮਾਨ ਮੋਹ ਬਿਨਸੇ ਅਨਰਾਗੈ ॥

kaam karodh madh maan moh binase anaraagai ||

ਆਨੰਦ ਮਗਨ ਰਸਿ ਰਾਮ ਰੰਗਿ ਨਾਨਕ ਸਰਨਾਗੈ ॥੨॥੪॥੬੮॥

aana(n)dh magan ras raam ra(n)g naanak saranaagai ||2||4||68||

English Translation

Bilaaval, Fifth Mehla:

Worship and adore God in your mind and body; join the Company of the Holy.

Chanting the Glorious Praises of the Lord of the Universe, the Messenger of Death runs far away. ||1||

That humble being who chants the Lord's Name, remains always awake and aware, night and day.

He is not affected by charms and spells, nor is he harmed by the evil eye. ||1||Pause||

Sexual desire, anger, the intoxication of egotism and emotional attachment are dispelled, by loving devotion.

One who enters the Lord's Sanctuary, O Nanak, remains merged in ecstasy in the subtle essence of the Lord's Love. ||2||4||68||

ਪੰਜਾਬੀ ਵਿਆਖਿਆ (Punjabi Explanation)

ਬਿਲਾਵਲ ਪੰਜਵੀਂ ਪਾਤਿਸ਼ਾਹੀ।

ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਮਨ ਨਾਲ ਹਿਰਦੇ ਨਾਲ ਪਰਮਾਤਮਾ ਦਾ ਆਰਾਧਨ ਕਰਦੇ ਰਹਿਣਾ ਚਾਹੀਦਾ ਹੈ ।

ਜਗਤ ਦੇ ਰੱਖਿਅਕ ਪ੍ਰਭੂ ਦੇ ਗੁਣ ਅਤੇ ਜਸ ਉਚਾਰਦਿਆਂ ਜਮ (ਭੀ) ਦੂਰ ਤੋਂ ਹੀ ਭੱਜ ਜਾਂਦਾ ਹੈ ।੧।

ਹੇ ਭਾਈ! ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ, ਉਹ ਹਰ ਵੇਲੇ ਸਦਾ (ਵਿਕਾਰਾਂ ਵਲੋਂ) ਸੁਚੇਤ ਰਹਿੰਦਾ ਹੈ ।

ਕੋਈ ਜਾਦੂ ਟੁਣਾ ਉਸ ਉਤੇ ਅਸਰ ਨਹੀਂ ਕਰ ਸਕਦਾ, ਕੋਈ ਭੈੜੀ ਨਜ਼ਰ ਉਸ ਨੂੰ ਨਹੀਂ ਲੱਗ ਸਕਦੀ ।੧।ਰਹਾਉ।

ਕਾਮ, ਕੋ੍ਰਧ, ਅਹੰਕਾਰ ਦੀ ਮਸਤੀ, ਮੋਹ, ਹੋਰ ਹੋਰ ਪਦਾਰਥਾਂ ਦੇ ਚਸਕੇ ਸਭ ਨਾਸ ਹੋ ਜਾਂਦੇ ਹਨ ।

ਹੇ ਨਾਨਕ! ਜੇਹੜਾ ਮਨੁੱਖ ਪਰਮਾਤਮਾ ਦੇ ਨਾਮ ਦੇ ਰਸ ਵਿਚ ਟਿਕਿਆ ਰਹਿੰਦਾ ਹੈ, ਪ੍ਰਭੂ ਦੇ ਪ੍ਰੇਮ ਵਿਚ ਮਸਤ ਰਹਿੰਦਾ ਹੈ, ਪ੍ਰਭੂ ਦੀ ਸਰਨ ਪਿਆ ਰਹਿੰਦਾ ਹੈ, ਉਹ ਸਦਾ ਆਤਮਕ ਆਨੰਦ ਵਿਚ ਮਸਤ ਰਹਿੰਦਾ ਹੈ ।੨।੪।੬੮।

Source: BaniDB · Read Ang 817 in Sri Guru Granth Sahib Ji

On this day in earlier years

  • Friday, 09 January 2004 ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥ Ang 661 · Raag Dhanaasree
  • Thursday, 09 January 2003 ਸਤਿਗੁਰ ਕੀ ਪਰਤੀਤਿ ਨ ਆਈਆ ਸਬਦਿ ਨ ਲਾਗੋ ਭਾਉ ॥ Ang 591 · Raag Vadhans