ਹੁਕਮਨਾਮਾ ਸਾਹਿਬ

Hukamnama Sahib

Monday, 21 February 2005

ਸੋਮਵਾਰ, ੧੦ ਫੱਗਣ (ਸੰਮਤ ੫੩੬ ਨਾਨਕਸ਼ਾਹੀ)

Ang 730 · Raag Soohee · Guru Nanak Dev Ji

Reading: Permalink

ਗੁਰਮੁਖੀ (Gurmukhi)

ਸੂਹੀ ਮਹਲਾ ੧ ॥

soohee mahalaa pehilaa ||

ਭਾਂਡਾ ਹਛਾ ਸੋਇ ਜੋ ਤਿਸੁ ਭਾਵਸੀ ॥

bhaa(n)ddaa hachhaa soi jo tis bhaavasee ||

ਭਾਂਡਾ ਅਤਿ ਮਲੀਣੁ ਧੋਤਾ ਹਛਾ ਨ ਹੋਇਸੀ ॥

bhaa(n)ddaa at maleen dhotaa hachhaa na hoisee ||

ਗੁਰੂ ਦੁਆਰੈ ਹੋਇ ਸੋਝੀ ਪਾਇਸੀ ॥

guroo dhuaarai hoi sojhee paisee ||

ਏਤੁ ਦੁਆਰੈ ਧੋਇ ਹਛਾ ਹੋਇਸੀ ॥

et dhuaarai dhoi hachhaa hoisee ||

ਮੈਲੇ ਹਛੇ ਕਾ ਵੀਚਾਰੁ ਆਪਿ ਵਰਤਾਇਸੀ ॥

maile hachhe kaa veechaar aap varataisee ||

ਮਤੁ ਕੋ ਜਾਣੈ ਜਾਇ ਅਗੈ ਪਾਇਸੀ ॥

mat ko jaanai jai agai paisee ||

ਜੇਹੇ ਕਰਮ ਕਮਾਇ ਤੇਹਾ ਹੋਇਸੀ ॥

jehe karam kamai tehaa hoisee ||

ਅੰਮ੍ਰਿਤੁ ਹਰਿ ਕਾ ਨਾਉ ਆਪਿ ਵਰਤਾਇਸੀ ॥

a(n)mrit har kaa naau aap varataisee ||

ਚਲਿਆ ਪਤਿ ਸਿਉ ਜਨਮੁ ਸਵਾਰਿ ਵਾਜਾ ਵਾਇਸੀ ॥

chaliaa pat siau janam savaar vaajaa vaisee ||

ਮਾਣਸੁ ਕਿਆ ਵੇਚਾਰਾ ਤਿਹੁ ਲੋਕ ਸੁਣਾਇਸੀ ॥

maanas kiaa vechaaraa tih lok sunaisee ||

ਨਾਨਕ ਆਪਿ ਨਿਹਾਲ ਸਭਿ ਕੁਲ ਤਾਰਸੀ ॥੧॥੪॥੬॥

naanak aap nihaal sabh kul taarasee ||1||4||6||

English Translation

Soohee, First Mehla:

That vessel alone is pure, which is pleasing to Him.

The filthiest vessel does not become pure, simply by being washed.

Through the Gurdwara, the Guru's Gate, one obtains understanding.

By being washed through this Gate, it becomes pure.

The Lord Himself sets the standards to differentiate between the dirty and the pure.

Do not think that you will automatically find a place of rest hereafter.

According to the actions one has committed, so does the mortal become.

He Himself bestows the Ambrosial Name of the Lord.

Such a mortal departs with honor and renown; his life is embellished and redeemed, and the trumpets resound with his glory.

Why speak of poor mortals? His glory shall echo throughout the three worlds.

O Nanak, he himself shall be enraptured, and he shall save his entire ancestry. ||1||4||6||

ਪੰਜਾਬੀ ਵਿਆਖਿਆ (Punjabi Explanation)

ਸੂਹੀ ਪਹਿਲੀ ਪਾਤਿਸ਼ਾਹੀ।

ਉਹੀ ਹਿਰਦਾ ਪਵਿੱਤ੍ਰ ਹੈ ਜੇਹੜਾ ਉਸ ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ ।

ਜੇ ਮਨੁੱਖ ਦਾ ਹਿਰਦਾ (ਅੰਦਰੋਂ ਵਿਕਾਰਾਂ ਨਾਲ) ਬਹੁਤ ਗੰਦਾ ਹੋਇਆ ਪਿਆ ਹੈ ਤਾਂ ਬਾਹਰੋਂ ਸਰੀਰ ਨੂੰ ਤੀਰਥ ਆਦਿਕ ਤੇ ਇਸ਼ਨਾਨ ਕਰਾਇਆਂ ਹਿਰਦਾ ਅੰਦਰੋਂ ਸੁੱਧ ਨਹੀਂ ਹੋ ਸਕਦਾ ।

ਜੇ ਗੁਰੂ ਦੇ ਦਰ ਤੇ (ਆਪਾ-ਭਾਵ ਦੂਰ ਕਰ ਕੇ ਸਵਾਲੀ) ਬਣੀਏ, ਤਾਂ ਹੀ (ਹਿਰਦੇ ਨੂੰ ਪਵਿਤ੍ਰ ਕਰਨ ਦੀ) ਅਕਲ ਮਿਲਦੀ ਹੈ ।

ਗੁਰੂ ਦੇ ਦਰ ਤੇ ਰਹਿ ਕੇ ਹੀ (ਵਿਕਾਰਾਂ ਦੀ ਮੈਲ) ਧੋਤਿਆਂ ਹਿਰਦਾ ਪਵਿਤ੍ਰ ਹੁੰਦਾ ਹੈ ।

ਪਰਮਾਤਮਾ ਆਪ ਹੀ ਇਹ (ਵਿਚਾਰਨ ਦੀ) ਸਮਝ ਬਖ਼ਸ਼ਦਾ ਹੈ ਕਿ ਅਸੀ ਚੰਗੇ ਹਾਂ ਜਾਂ ਮੰਦੇ ।

ਕੋਈ ਜੀਵ ਇਹ ਨਾਹ ਸਮਝ ਲਏ ਕਿ (ਇਥੋਂ ਖ਼ਾਲੀ-ਹੱਥ) ਜਾ ਕੇ ਪਰਲੋਕ ਵਿਚ (ਜੀਵਨ ਪਵਿਤ੍ਰ ਕਰਨ ਦੀ ਸੂਝ) ਮਿਲੇਗੀ ।

ਮਨੁੱਖ ਜੇਹੋ ਜੇਹੇ ਕਰਮ ਕਰਦਾ ਹੈ ਉਹੋ ਜੇਹਾ ਉਹ ਬਣ ਜਾਂਦਾ ਹੈ ।

ਆਤਮਕ ਜੀਵਨ ਦੇਣ ਵਾਲਾ ਆਪਣਾ ਨਾਮ ਆਪ ਬਖ਼ਸ਼ਦਾ ਹੈ ।

ਉਹ ਆਪਣਾ ਮਨੁੱਖਾ ਜਨਮ ਸੁਚੱਜਾ ਬਣਾ ਕੇ ਇੱਜ਼ਤ ਖੱਟ ਕੇ ਇਥੋਂ ਜਾਂਦਾ ਹੈ, ਉਹ ਆਪਣੀ ਸੋਭਾ ਦਾ ਵਾਜਾ (ਇਥੇ) ਵਜਾ ਜਾਂਦਾ ਹੈ ।

ਕੋਈ ਇੱਕ ਮਨੁੱਖ ਕੀਹ? ਤਿੰਨਾਂ ਹੀ ਲੋਕਾਂ ਵਿਚ ਪਰਮਾਤਮਾ ਉਸ ਦੀ ਸੋਭਾ ਖਿਲਾਰਦਾ ਹੈ ।

ਹੇ ਨਾਨਕ! ਉਹ ਮਨੁੱਖ ਆਪ ਸਦਾ ਪ੍ਰਸੰਨ-ਚਿੱਤ ਰਹਿੰਦਾ ਹੈ, ਤੇ ਆਪਣੀਆਂ ਸਾਰੀਆਂ ਕੁਲਾਂ ਨੂੰ ਹੀ ਤਾਰ ਲੈਂਦਾ ਹੈ (ਸੋਭਾ ਦਿਵਾਂਦਾ ਹੈ) ।੧।੪।੬।

Source: BaniDB · Read Ang 730 in Sri Guru Granth Sahib Ji

On this day in earlier years

  • Saturday, 21 February 2004 ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥ Ang 677 · Raag Dhanaasree
  • Friday, 21 February 2003 ਜੇ ਲੋੜਹਿ ਵਰੁ ਬਾਲੜੀਏ ਤਾ ਗੁਰ ਚਰਣੀ ਚਿਤੁ ਲਾਏ ਰਾਮ ॥ Ang 771 · Raag Soohee
  • Thursday, 21 February 2002 ਜੋ ਨਰੁ ਦੁਖ ਮੈ ਦੁਖੁ ਨਹੀ ਮਾਨੈ ॥ Ang 633 · Raag Sorath