ਹੁਕਮਨਾਮਾ ਸਾਹਿਬ

Hukamnama Sahib

Thursday, 24 February 2005

ਵੀਰਵਾਰ, ੧੩ ਫੱਗਣ (ਸੰਮਤ ੫੩੬ ਨਾਨਕਸ਼ਾਹੀ)

Ang 805 · Raag Bilaaval · Guru Arjan Dev Ji

Reading: Permalink

ਗੁਰਮੁਖੀ (Gurmukhi)

ਬਿਲਾਵਲੁ ਮਹਲਾ ੫ ॥

bilaaval mahalaa panjavaa ||

ਮਾਤ ਪਿਤਾ ਸੁਤ ਬੰਧਪ ਭਾਈ ॥

maat pitaa sut ba(n)dhap bhaiee ||

ਨਾਨਕ ਹੋਆ ਪਾਰਬ੍ਰਹਮੁ ਸਹਾਈ ॥੧॥

naanak hoaa paarabraham sahaiee ||1||

ਸੂਖ ਸਹਜ ਆਨੰਦ ਘਣੇ ॥

sookh sahaj aana(n)dh ghane ||

ਗੁਰੁ ਪੂਰਾ ਪੂਰੀ ਜਾ ਕੀ ਬਾਣੀ ਅਨਿਕ ਗੁਣਾ ਜਾ ਕੇ ਜਾਹਿ ਨ ਗਣੇ ॥੧॥ ਰਹਾਉ ॥

gur pooraa pooree jaa kee baanee anik gunaa jaa ke jaeh na gane ||1|| rahaau ||

ਸਗਲ ਸਰੰਜਾਮ ਕਰੇ ਪ੍ਰਭੁ ਆਪੇ ॥

sagal sara(n)jaam kare prabh aape ||

ਭਏ ਮਨੋਰਥ ਸੋ ਪ੍ਰਭੁ ਜਾਪੇ ॥੨॥

bhe manorath so prabh jaape ||2||

ਅਰਥ ਧਰਮ ਕਾਮ ਮੋਖ ਕਾ ਦਾਤਾ ॥

arath dharam kaam mokh kaa dhaataa ||

ਪੂਰੀ ਭਈ ਸਿਮਰਿ ਸਿਮਰਿ ਬਿਧਾਤਾ ॥੩॥

pooree bhiee simar simar bidhaataa ||3||

ਸਾਧਸੰਗਿ ਨਾਨਕਿ ਰੰਗੁ ਮਾਣਿਆ ॥

saadhasa(n)g naanak ra(n)g maaniaa ||

ਘਰਿ ਆਇਆ ਪੂਰੈ ਗੁਰਿ ਆਣਿਆ ॥੪॥੧੨॥੧੭॥

ghar aaiaa poorai gur aaniaa ||4||12||17||

English Translation

Bilaaval, Fifth Mehla:

Mother, father, children, relatives and siblings

- O Nanak, the Supreme Lord is our help and support. ||1||

He blesses us with peace, and abundant celestial bliss.

Perfect is the Bani, the Word of the Perfect Guru. His Virtues are so many, they cannot be counted. ||1||Pause||

God Himself makes all arrangements.

Meditating on God, desires are fulfilled. ||2||

He is the Giver of wealth, Dharmic faith, pleasure and liberation.

Meditating, meditating in remembrance on the Creator Lord, the Architect of Destiny, I am fulfilled. ||3||

In the Saadh Sangat, the Company of the Holy, Nanak enjoys the Lord's Love.

He has returned home, with the Perfect Guru. ||4||12||17||

ਪੰਜਾਬੀ ਵਿਆਖਿਆ (Punjabi Explanation)

ਬਿਲਾਵਲ ਪੰਜਵੀਂ ਪਾਤਿਸ਼ਾਹੀ।

ਹੇ ਭਾਈ! ਮਾਂ, ਪਿਉ, ਪੁੱਤਰ, ਰਿਸ਼ਤੇਦਾਰ, ਭਰਾ (ਇਹਨਾਂ ਸਭਨਾਂ ਵਾਂਗ)

ਪਰਮਾਤਮਾ ਹੀ ਨਾਨਕ ਦਾ ਮਦਦਗਾਰ ਬਣਿਆ ਹੋਇਆ ਹੈ ।੧।

ਹੇ ਭਾਈ! ਜੇਹੜਾ ਗੁਰੂ (ਸਭ ਗੁਣਾਂ ਨਾਲ) ਭਰਪੂਰ ਹੈ, ਜਿਸ ਗੁਰੂ ਦੀ ਬਾਣੀ (ਆਤਮਕ ਆਨੰਦ ਨਾਲ) ਭਰਪੂਰ ਹੈ, ਜਿਸ ਗੁਰੂ ਦੇ ਅਨੇਕਾਂ ਹੀ ਗੁਣ ਹਨ ਜੋ ਗਿਣਨ-ਗੋਚਰੇ ਨਹੀਂ,

(ਉਸ ਗੁਰੂ ਦੀ ਸਰਨ ਪਿਆਂ) ਆਤਮਕ ਅਡੋਲਤਾ ਦੇ ਅਨੇਕਾਂ ਸੁਖ ਆਨੰਦ ਮਿਲ ਜਾਂਦੇ ਹਨ ।੧।ਰਹਾਉ।

ਹੇ ਭਾਈ! ਪ੍ਰਭੂ ਆਪ ਹੀ (ਸਰਨ ਪਏ ਮਨੁੱਖ ਦੇ) ਸਾਰੇ ਕੰਮ ਸਿਰੇ ਚਾੜ੍ਹਨ ਦੇ ਪ੍ਰਬੰਧ ਕਰਦਾ ਹੈ,

ਉਸ ਪ੍ਰਭੂ ਦਾ ਨਾਮ ਜਪਿਆਂ ਮਨ ਦੀਆਂ ਸਾਰੀਆਂ ਕਾਮਨਾਂ ਪੂਰੀਆਂ ਹੋ ਜਾਂਦੀਆਂ ਹਨ ।੨।

ਹੇ ਭਾਈ! (ਦੁਨੀਆ ਦੇ ਪ੍ਰਸਿੱਧ ਮੰਨੇ ਹੋਏ ਚਾਰ ਪਦਾਰਥਾਂ) ਧਰਮ ਅਰਥ ਕਾਮ ਮੋਖ ਦਾ ਦੇਣ ਵਾਲਾ ਪਰਮਾਤਮਾ ਆਪ ਹੀ ਹੈ ।

ਉਸ ਸਿਰਜਣਹਾਰ ਪ੍ਰਭੂ ਦਾ ਨਾਮ ਸਿਮਰ ਸਿਮਰ ਕੇ (ਸਿਮਰਨ ਦੀ) ਘਾਲ-ਕਮਾਈ ਸਫਲ ਹੋ ਜਾਂਦੀ ਹੈ ।੩।

ਹੇ ਭਾਈ! ਨਾਨਕ ਨੇ (ਤਾਂ) ਗੁਰੂ ਦੀ ਸੰਗਤਿ ਵਿਚ ਰਹਿ ਕੇ ਆਤਮਕ ਆਨੰਦ ਮਾਣਿਆ ਹੈ,

(ਗੁਰੂ ਦੀ ਕਿਰਪਾ ਨਾਲ) ਪਰਮਾਤਮਾ (ਨਾਨਕ ਦੇ) ਹਿਰਦੇ ਵਿਚ ਆ ਵੱਸਿਆ ਹੈ, ਪੂਰੇ ਗੁਰੂ ਨੇ ਲਿਆ ਕੇ ਵਸਾ ਦਿੱਤਾ ਹੈ ।੪।੧੨।੧੭।

Source: BaniDB · Read Ang 805 in Sri Guru Granth Sahib Ji

On this day in earlier years

  • Tuesday, 24 February 2004 ਜਾ ਸਿਉ ਰਾਚਿ ਮਾਚਿ ਤੁਮੑ ਲਾਗੇ ਓਹ ਮੋਹਨੀ ਮੋਹਾਵਤ ਹੇ ॥੧॥ ਰਹਾਉ ॥ Ang 821 · Raag Bilaaval
  • Monday, 24 February 2003 ਮੈ ਅੰਧੁਲੇ ਕੀ ਟੇਕ ਤੇਰਾ ਨਾਮੁ ਖੁੰਦਕਾਰਾ ॥ Ang 727 · Raag Tilang
  • Sunday, 24 February 2002 ਸਹੀ ਸਲਾਮਤਿ ਸਭਿ ਥੋਕ ਉਬਾਰੇ ਗੁਰ ਕਾ ਸਬਦੁ ਵੀਚਾਰੇ ॥ ਰਹਾਉ ॥ Ang 625 · Raag Sorath