ਹੁਕਮਨਾਮਾ ਸਾਹਿਬ

Hukamnama Sahib

Friday, 04 March 2005

ਸ਼ੁੱਕਰਵਾਰ, ੨੧ ਫੱਗਣ (ਸੰਮਤ ੫੩੬ ਨਾਨਕਸ਼ਾਹੀ)

Ang 527 · Raag Dayv Gandhaaree · Guru Raam Daas Ji

Reading: Permalink

ਗੁਰਮੁਖੀ (Gurmukhi)

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ikOankaar sat naam karataa purakh nirabhau niravair akaal moorat ajoonee saibha(n) gur prasaadh ||

ਰਾਗੁ ਦੇਵਗੰਧਾਰੀ ਮਹਲਾ ੪ ਘਰੁ ੧ ॥

raag dhevaga(n)dhaaree mahalaa chauthhaa ghar pehilaa ||

ਸੇਵਕ ਜਨ ਬਨੇ ਠਾਕੁਰ ਲਿਵ ਲਾਗੇ ॥

sevak jan bane Thaakur liv laage ||

ਜੋ ਤੁਮਰਾ ਜਸੁ ਕਹਤੇ ਗੁਰਮਤਿ ਤਿਨ ਮੁਖ ਭਾਗ ਸਭਾਗੇ ॥੧॥ ਰਹਾਉ ॥

jo tumaraa jas kahate gurmat tin mukh bhaag sabhaage ||1|| rahaau ||

ਟੂਟੇ ਮਾਇਆ ਕੇ ਬੰਧਨ ਫਾਹੇ ਹਰਿ ਰਾਮ ਨਾਮ ਲਿਵ ਲਾਗੇ ॥

TooTe maiaa ke ba(n)dhan faahe har raam naam liv laage ||

ਹਮਰਾ ਮਨੁ ਮੋਹਿਓ ਗੁਰ ਮੋਹਨਿ ਹਮ ਬਿਸਮ ਭਈ ਮੁਖਿ ਲਾਗੇ ॥੧॥

hamaraa man mohio gur mohan ham bisam bhiee mukh laage ||1||

ਸਗਲੀ ਰੈਣਿ ਸੋਈ ਅੰਧਿਆਰੀ ਗੁਰ ਕਿੰਚਤ ਕਿਰਪਾ ਜਾਗੇ ॥

sagalee rain soiee a(n)dhiaaree gur ki(n)chat kirapaa jaage ||

ਜਨ ਨਾਨਕ ਕੇ ਪ੍ਰਭ ਸੁੰਦਰ ਸੁਆਮੀ ਮੋਹਿ ਤੁਮ ਸਰਿ ਅਵਰੁ ਨ ਲਾਗੇ ॥੨॥੧॥

jan naanak ke prabh su(n)dhar suaamee moh tum sar avar na laage ||2||1||

English Translation

One Universal Creator God. Truth Is The Name. Creative Being Personified. No Fear. No Hatred. Image Of The Undying. Beyond Birth. Self-Existent. By Guru's Grace:

Raag Dayv-Gandhaaree, Fourth Mehla, First House:

Those who become the humble servants of the Lord and Master, lovingly focus their minds on Him.

Those who chant Your Praises, through the Guru's Teachings, have great good fortune recorded upon their foreheads. ||1||Pause||

The bonds and shackles of Maya are shattered, by lovingly focusing their minds on the Name of the Lord.

My mind is enticed by the Guru, the Enticer; beholding Him, I am wonder-struck. ||1||

I slept through the entire dark night of my life, but through the tiniest bit of the Guru's Grace, I have been awakened.

O Beautiful Lord God, Master of servant Nanak, there is none comparable to You. ||2||1||

ਪੰਜਾਬੀ ਵਿਆਖਿਆ (Punjabi Explanation)

ਵਾਹਿਗੁਰੂ ਕੇਵਲ ਇਕ ਹੈ। ਸੱਚਾ ਹੈ ਉਸ ਦਾ ਨਾਮ, ਰਚਨਹਾਰ ਉਸ ਦੀ ਵਿਅਕਤੀ ਅਤੇ ਅਮਰ ਉਸ ਦਾ ਸਰੂਪ। ਉਹ ਨਿੱਡਰ, ਦੁਸ਼ਮਨੀ-ਰਹਿਤ ਅਜਮਨਾ ਅਤੇ ਸਵੈ-ਪ੍ਰਕਾਸ਼ਵਾਨ। ਗੁਰਾਂ ਦੀ ਦਇਆ ਦੁਆਰਾ ਉਹ ਪਾਇਆ ਜਾਂਦਾ ਹੈ।

ਰਾਗ ਦੇਵ ਗੰਧਾਰੀ। ਚਉਥੀ ਪਾਤਿਸ਼ਾਹੀ।

(ਹੇ ਭਾਈ!) ਜਿਨ੍ਹਾਂ ਮਨੁੱਖ ਦੀ ਪ੍ਰੀਤਿ ਮਾਲਕ-ਪ੍ਰਭੂ (ਦੇ ਚਰਨਾਂ) ਨਾਲ ਲੱਗ ਜਾਂਦੀ ਹੈ ਉਹ ਮਾਲਕ ਦੇ (ਸੱਚੇ) ਸੇਵਕ, (ਸੱਚੇ) ਦਾਸ ਬਣ ਜਾਂਦੇ ਹਨ ।

(ਹੇ ਪ੍ਰਭੂ!) ਜੇਹੜੇ ਮਨੁੱਖ ਗੁਰੂ ਦੀ ਮਤਿ ਤੇ ਤੁਰ ਕੇ ਤੇਰੀ ਸਿਫ਼ਤਿ-ਸਾਲਾਹ ਕਰਦੇ ਹਨ, ਉਹਨਾਂ ਦੇ ਮੂੰਹ ਸੋਹਣੇ ਭਾਗਾਂ ਵਾਲੇ ਹੋ ਜਾਂਦੇ ਹਨ ।੧।ਰਹਾਉ।

(ਹੇ ਭਾਈ!) ਪਰਮਾਤਮਾ ਦੇ ਨਾਮ ਨਾਲ ਜਿਨ੍ਹਾਂ ਮਨੁੱਖਾਂ ਦੀ ਲਗਨ ਲੱਗ ਜਾਂਦੀ ਹੈ, ਉਹਨਾਂ ਦੇ ਮਾਇਆ (ਦੇ ਮੋਹ) ਦੇ ਬੰਧਨ ਟੱੁਟ ਜਾਂਦੇ ਹਨ, ਫਾਹੀਆਂ ਟੁੱਟ ਜਾਂਦੀਆਂ ਹਨ ।

(ਹੇ ਸਖੀ! ਮਨ ਨੂੰ) ਮੋਹ ਲੈਣ ਵਾਲੇ ਗੁਰੂ ਨੇ ਮੇਰਾ ਮਨ ਆਪਣੇ ਪਿਆਰ ਵਿਚ ਬੰਨ੍ਹ ਲਿਆ ਹੈ, ਉਸ ਸੋਹਣੇ ਗੁਰੂ ਦਾ ਦਰਸਨ ਕਰ ਕੇ ਮੈਂ ਮਸਤ ਹੋ ਗਈ ਹਾਂ । (ਇਸ ਵਾਸਤੇ ਮਾਇਆ ਦੇ ਮੋਹ ਦੀਆਂ ਫਾਹੀਆਂ ਮੇਰੇ ਨੇੜੇ ਨਹੀਂ ਢੁਕਦੀਆਂ) ।੧।

(ਹੇ ਸਖੀ!) ਮੈਂ (ਜ਼ਿੰਦਗੀ ਦੀ) ਸਾਰੀ ਰਾਤ ਮਾਇਆ ਦੇ ਮੋਹ ਦੇ ਹਨੇਰ ਵਿਚ ਸੁੱਤੀ ਰਹੀ (ਆਤਮਕ ਜੀਵਨ ਵੱਲੋਂ ਅਵੇਸਲੀ ਰਹੀ), ਹੁਣ ਗੁਰੂ ਦੀ ਥੋੜੀ ਕੁ ਕਿਰਪਾ ਨਾਲ ਮੈਂ ਜਾਗ ਪਈ ਹਾਂ ।

ਹੇ ਦਾਸ ਨਾਨਕ ਦੇ ਸੋਹਣੇ ਮਾਲਕ ਪ੍ਰਭੂ! ਮੈਨੂੰ (ਹੁਣ) ਤੇਰੇ ਵਰਗਾ ਕੋਈ ਹੋਰ ਨਹੀਂ ਦਿੱਸਦਾ ।੨।੧।

Source: BaniDB · Read Ang 527 in Sri Guru Granth Sahib Ji

On this day in earlier years

  • Thursday, 04 March 2004 ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ Ang 673 · Raag Dhanaasree
  • Tuesday, 04 March 2003 ਗੁਰ ਪ੍ਰਸਾਦੀ ਪ੍ਰਭੁ ਧਿਆਇਆ ਗਈ ਸੰਕਾ ਤੂਟਿ ॥ Ang 501 · Raag Gujri