ਹੁਕਮਨਾਮਾ ਸਾਹਿਬ

Hukamnama Sahib

Thursday, 24 March 2005

ਵੀਰਵਾਰ, ੧੧ ਚੇਤ (ਸੰਮਤ ੫੩੭ ਨਾਨਕਸ਼ਾਹੀ)

Ang 627 · Raag Sorath · Guru Arjan Dev Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੫ ॥

soraTh mahalaa panjavaa ||

ਪਰਮੇਸਰਿ ਦਿਤਾ ਬੰਨਾ ॥

paramesar dhitaa ba(n)naa ||

ਦੁਖ ਰੋਗ ਕਾ ਡੇਰਾ ਭੰਨਾ ॥

dhukh rog kaa dderaa bha(n)naa ||

ਅਨਦ ਕਰਹਿ ਨਰ ਨਾਰੀ ॥

anadh kareh nar naaree ||

ਹਰਿ ਹਰਿ ਪ੍ਰਭਿ ਕਿਰਪਾ ਧਾਰੀ ॥੧॥

har har prabh kirapaa dhaaree ||1||

ਸੰਤਹੁ ਸੁਖੁ ਹੋਆ ਸਭ ਥਾਈ ॥

sa(n)tahu sukh hoaa sabh thaiee ||

ਪਾਰਬ੍ਰਹਮੁ ਪੂਰਨ ਪਰਮੇਸਰੁ ਰਵਿ ਰਹਿਆ ਸਭਨੀ ਜਾਈ ॥ ਰਹਾਉ ॥

paarabraham pooran paramesar rav rahiaa sabhanee jaiee || rahaau ||

ਧੁਰ ਕੀ ਬਾਣੀ ਆਈ ॥

dhur kee baanee aaiee ||

ਤਿਨਿ ਸਗਲੀ ਚਿੰਤ ਮਿਟਾਈ ॥

tin sagalee chi(n)t miTaiee ||

ਦਇਆਲ ਪੁਰਖ ਮਿਹਰਵਾਨਾ ॥

dhiaal purakh miharavaanaa ||

ਹਰਿ ਨਾਨਕ ਸਾਚੁ ਵਖਾਨਾ ॥੨॥੧੩॥੭੭॥

har naanak saach vakhaanaa ||2||13||77||

English Translation

Sorat'h, Fifth Mehla:

The Transcendent Lord has given me His support.

The house of pain and disease has been demolished.

The men and women celebrate.

The Lord God, Har, Har, has extended His Mercy. ||1||

O Saints, there is peace everywhere.

The Supreme Lord God, the Perfect Transcendent Lord, is pervading everywhere. ||Pause||

The Bani of His Word emanated from the Primal Lord.

It eradicates all anxiety.

The Lord is merciful, kind and compassionate.

Nanak chants the Naam, the Name of the True Lord. ||2||13||77||

ਪੰਜਾਬੀ ਵਿਆਖਿਆ (Punjabi Explanation)

ਸੋਰਠਿ ਪੰਜਵੀਂ ਪਾਤਿਸ਼ਾਹੀ।

ਹੇ ਸੰਤ ਜਨੋ! (ਜਿਸ ਮਨੁੱਖ ਦੇ ਆਤਮਕ ਜੀਵਨ ਵਾਸਤੇ) ਪਰਮੇਸਰ ਨੇ (ਵਿਕਾਰਾਂ ਦੇ ਰਾਹ ਵਿਚ) ਡੱਕਾ ਮਾਰ ਦਿੱਤਾ,

ਉਸ ਮਨੁੱਖ ਦੇ ਅੰਦਰੋਂ) ਪਰਮੇਸਰ ਨੇ ਦੁੱਖਾਂ ਤੇ ਰੋਗਾਂ ਦਾ ਡੇਰਾ ਹੀ ਮੁਕਾ ਦਿੱਤਾ ।

ਉਹ ਸਾਰੇ ਜੀਵ ਆਤਮਕ ਆਨੰਦ ਮਾਣਦੇ ਹਨ

ਜਿਨ੍ਹਾਂ ਜੀਵਾਂ ਉਤੇ ਪ੍ਰਭੂ ਨੇ (ਇਹ) ਕਿਰਪਾ ਕਰ ਦਿੱਤੀ

ਉਸ ਮਨੁੱਖ ਨੂੰ) ਸਭ ਥਾਵਾਂ ਵਿਚ ਸੁਖ ਹੀ ਪ੍ਰਤੀਤ ਹੁੰਦਾ ਹੈ ।ਰਹਾਉ।

ਹੇ ਸੰਤ ਜਨੋ! (ਜਿਸ ਮਨੁੱਖ ਨੂੰ ਇਹ ਯਕੀਨ ਹੋ ਜਾਂਦਾ ਹੈ ਕਿ) ਪਾਰਬ੍ਰਹਮ ਪੂਰਨ ਪਰਮੇਸਰ ਸਭ ਥਾਵਾਂ ਵਿਚ ਮੌਜੂਦ ਹੈ

ਹੇ ਸੰਤ ਜਨੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਜਿਸ ਮਨੁੱਖ ਦੇ ਅੰਦਰ ਆ ਵੱਸੀ

ਉਸ ਨੇ ਆਪਣੀ ਸਾਰੀ ਚਿੰਤਾ ਦੂਰ ਕਰ ਲਈ

ਹੇ ਨਾਨਕ! ਦਇਆ ਦਾ ਸੋਮਾ ਪ੍ਰਭੂ ਉਸ ਮਨੁੱਖ ਉੱਤੇ ਮੇਹਰਵਾਨ ਹੋਇਆ ਰਹਿੰਦਾ ਹੈ

ਉਹ ਮਨੁੱਖ ਉਸ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦਾ ਨਾਮ (ਸਦਾ) ਉਚਾਰਦਾ ਹੈ ।੨।੧੩।੭੭।

Source: BaniDB · Read Ang 627 in Sri Guru Granth Sahib Ji

On this day in earlier years

  • Wednesday, 24 March 2004 ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ Ang 683 · Raag Dhanaasree
  • Monday, 24 March 2003 ਤੁਧੁ ਚਿਤਿ ਆਏ ਮਹਾ ਅਨੰਦਾ ਜਿਸੁ ਵਿਸਰਹਿ ਸੋ ਮਰਿ ਜਾਏ ॥ Ang 749 · Raag Soohee
  • Sunday, 24 March 2002 ਜੇ ਭੁਲੀ ਜੇ ਚੁਕੀ ਸਾੲਂੀ ਭੀ ਤਹਿੰਜੀ ਕਾਢੀਆ ॥ Ang 761 · Raag Soohee