ਹੁਕਮਨਾਮਾ ਸਾਹਿਬ

Hukamnama Sahib

Friday, 25 March 2005

ਸ਼ੁੱਕਰਵਾਰ, ੧੨ ਚੇਤ (ਸੰਮਤ ੫੩੭ ਨਾਨਕਸ਼ਾਹੀ)

Ang 882 · Raag Raamkalee · Guru Raam Daas Ji

Reading: Permalink

ਗੁਰਮੁਖੀ (Gurmukhi)

ਰਾਮਕਲੀ ਮਹਲਾ ੪ ॥

raamakalee mahalaa chauthhaa ||

ਸਤਗੁਰ ਦਇਆ ਕਰਹੁ ਹਰਿ ਮੇਲਹੁ ਮੇਰੇ ਪ੍ਰੀਤਮ ਪ੍ਰਾਣ ਹਰਿ ਰਾਇਆ ॥

satagur dhiaa karahu har melahu mere preetam praan har raiaa ||

ਹਮ ਚੇਰੀ ਹੋਇ ਲਗਹ ਗੁਰ ਚਰਣੀ ਜਿਨਿ ਹਰਿ ਪ੍ਰਭ ਮਾਰਗੁ ਪੰਥੁ ਦਿਖਾਇਆ ॥੧॥

ham cheree hoi lageh gur charanee jin har prabh maarag pa(n)th dhikhaiaa ||1||

ਰਾਮ ਮੈ ਹਰਿ ਹਰਿ ਨਾਮੁ ਮਨਿ ਭਾਇਆ ॥

raam mai har har naam man bhaiaa ||

ਮੈ ਹਰਿ ਬਿਨੁ ਅਵਰੁ ਨ ਕੋਈ ਬੇਲੀ ਮੇਰਾ ਪਿਤਾ ਮਾਤਾ ਹਰਿ ਸਖਾਇਆ ॥੧॥ ਰਹਾਉ ॥

mai har bin avar na koiee belee meraa pitaa maataa har sakhaiaa ||1|| rahaau ||

ਮੇਰੇ ਇਕੁ ਖਿਨੁ ਪ੍ਰਾਨ ਨ ਰਹਹਿ ਬਿਨੁ ਪ੍ਰੀਤਮ ਬਿਨੁ ਦੇਖੇ ਮਰਹਿ ਮੇਰੀ ਮਾਇਆ ॥

mere ik khin praan na raheh bin preetam bin dhekhe mareh meree maiaa ||

ਧਨੁ ਧਨੁ ਵਡ ਭਾਗ ਗੁਰ ਸਰਣੀ ਆਏ ਹਰਿ ਗੁਰ ਮਿਲਿ ਦਰਸਨੁ ਪਾਇਆ ॥੨॥

dhan dhan vadd bhaag gur saranee aae har gur mil dharasan paiaa ||2||

ਮੈ ਅਵਰੁ ਨ ਕੋਈ ਸੂਝੈ ਬੂਝੈ ਮਨਿ ਹਰਿ ਜਪੁ ਜਪਉ ਜਪਾਇਆ ॥

mai avar na koiee soojhai boojhai man har jap japau japaiaa ||

ਨਾਮਹੀਣ ਫਿਰਹਿ ਸੇ ਨਕਟੇ ਤਿਨ ਘਸਿ ਘਸਿ ਨਕ ਵਢਾਇਆ ॥੩॥

naamaheen fireh se nakaTe tin ghas ghas nak vaddaiaa ||3||

ਮੋ ਕਉ ਜਗਜੀਵਨ ਜੀਵਾਲਿ ਲੈ ਸੁਆਮੀ ਰਿਦ ਅੰਤਰਿ ਨਾਮੁ ਵਸਾਇਆ ॥

mo kau jagajeevan jeevaal lai suaamee ridh a(n)tar naam vasaiaa ||

ਨਾਨਕ ਗੁਰੂ ਗੁਰੂ ਹੈ ਪੂਰਾ ਮਿਲਿ ਸਤਿਗੁਰ ਨਾਮੁ ਧਿਆਇਆ ॥੪॥੫॥

naanak guroo guroo hai pooraa mil satigur naam dhiaaiaa ||4||5||

English Translation

Raamkalee, Fourth Mehla:

O True Guru, please have compassion, and unite me with the Lord. My Sovereign Lord is the Beloved of my breath of life.

I am a slave; I fall at the Guru's feet. He has shown me the Path, the Way to my Lord God. ||1||

The Name of my Lord, Har, Har, is pleasing to my mind.

I have no friend except the Lord; the Lord is my father, my mother, my companion. ||1||Pause||

My breath of life will not survive for an instant, without my Beloved; unless I see Him, I will die, O my mother!

Blessed, blessed is my great, high destiny, that I have come to the Guru's Sanctuary. Meeting with the Guru, I have obtained the Blessed Vision of the Lord's Darshan. ||2||

I do not know or understand any other within my mind; I meditate and chant the Lord's Chant.

Those who lack the Naam, wander in shame; their noses are chopped off, bit by bit. ||3||

O Life of the World, rejuvenate me! O my Lord and Master, enshrine Your Name deep within my heart.

O Nanak, perfect is the Guru, the Guru. Meeting the True Guru, I meditate on the Naam. ||4||5||

ਪੰਜਾਬੀ ਵਿਆਖਿਆ (Punjabi Explanation)

ਰਾਮਕਲੀ ਚੌਥੀ ਪਾਤਿਸ਼ਾਹੀ।

ਹੇ ਹਰੀ! ਹੇ ਮੇਰੇ ਪ੍ਰੀਤਮ! ਹੇ ਮੇਰੀ ਜਿੰਦ ਦੇ ਪਾਤਿਸ਼ਾਹ! ਮੇਹਰ ਕਰ, ਮੈਨੂੰ ਗੁਰੂ ਮਿਲਾ ।

ਹੇ ਭਾਈ! ਜਿਸ ਗੁਰੂ ਨੇ (ਸਦਾ) ਪਰਮਾਤਮਾ ਦੇ ਮਿਲਾਪ ਦਾ ਰਸਤਾ ਵਿਖਾਇਆ ਹੈ, ਮੈਂ ਉਸ ਦਾ ਦਾਸ ਬਣ ਕੇ ਉਸ ਦੇ ਚਰਨਾਂ ਉੱਤੇ ਡਿੱਗਾ ਰਹਾਂ ।੧।

ਹੇ (ਮੇਰੇ) ਰਾਮ! ਹੇ ਹਰੀ! ਮੇਰੇ ਮਨ ਵਿਚ ਤੇਰਾ ਨਾਮ ਪਿਆਰਾ ਲੱਗਦਾ ਹੈ ।

ਹੇ ਭਾਈ! ਪਰਮਾਤਮਾ ਤੋਂ ਬਿਨਾ ਮੈਨੂੰ ਕੋਈ ਹੋਰ ਮਦਦਗਾਰ ਨਹੀਂ ਦਿੱਸਦਾ । ਪਰਮਾਤਮਾ ਹੀ ਮੇਰੀ ਮਾਂ ਹੈ, ਪਰਮਾਤਮਾ ਹੀ ਮੇਰਾ ਪਿਉ ਹੈ, ਪਰਮਾਤਮਾ ਹੀ ਮੇਰਾ ਸਾਥੀ ਹੈ ।੧।ਰਹਾਉ।

ਹੇ ਮੇਰੀ ਮਾਂ! ਪ੍ਰੀਤਮ (ਗੁਰੂ ਦੇ ਮਿਲਾਪ) ਤੋਂ ਬਿਨਾ ਮੇਰੀ ਜਿੰਦ ਇਕ ਖਿਨ ਵਾਸਤੇ ਭੀ ਨਹੀਂ ਰਹਿ ਸਕਦੀ, ਗੁਰੂ ਦਾ ਦਰਸ਼ਨ ਕਰਨ ਤੋਂ ਬਿਨਾ ਮੇਰੀ (ਆਤਮਕ) ਮੌਤ ਹੰੁਦੀ ਹੈ ।

ਉਹ ਮਨੁੱਖ ਧੰਨ ਹਨ ਧੰਨ ਹਨ, ਵੱਡੇ ਭਾਗਾਂ ਵਾਲੇ ਹਨ, ਜੇਹੜੇ ਗੁਰੂ ਦੀ ਸਰਨ ਆ ਪੈਂਦੇ ਹਨ । ਗੁਰੂ ਨੂੰ ਮਿਲ ਕੇ ਉਹਨਾਂ ਨੇ ਪਰਮਾਤਮਾ ਦਾ ਦਰਸ਼ਨ ਕਰ ਲਿਆ ਹੈ ।੨।

(ਹੇ ਮੇਰੀ ਮਾਂ! ਪ੍ਰਭੂ ਦੇ ਨਾਮ ਦੇ ਜਾਪ ਤੋਂ ਬਿਨਾ) ਮੈਨੂੰ ਕੋਈ ਭੀ ਹੋਰ ਕੰਮ ਨਹੀਂ ਸੁੱਝਦਾ (ਚੰਗਾ ਨਹੀਂ ਲੱਗਦਾ) । ਜਿਵੇਂ ਗੁਰੂ ਜਪਣ ਲਈ ਪੇ੍ਰਰਦਾ ਹੈ, ਮੈਂ ਆਪਣੇ ਮਨ ਵਿਚ ਪ੍ਰਭੂ ਦਾ ਨਾਮ ਦਾ ਜਾਪ ਹੀ ਜਪਦਾ ਹਾਂ ।

ਹੇ ਭਾਈ! ਜੇਹੜੇ ਮਨੁੱਖ ਨਾਮ ਤੋਂ ਵਾਂਜੇ ਰਹਿੰਦੇ ਹਨ, ਉਹ ਬੇਸ਼ਰਮਾਂ ਵਾਂਗ (ਦੁਨੀਆ ਵਿਚ) ਤੁਰੇ ਫਿਰਦੇ ਹਨ, ਉਹ ਅਨੇਕਾਂ ਵਾਰੀ ਬੇ-ਇੱਜ਼ਤੀ ਕਰਾ ਕੇ ਖ਼ੁਆਰ ਹੁੰਦੇ ਹਨ ।੩।

ਹੇ ਜਗਤ ਦੇ ਜੀਵਨ-ਪ੍ਰਭੂ! ਹੇ ਮੇਰੇ ਮਾਲਕ-ਪ੍ਰਭੂ! ਮੇਰੇ ਹਿਰਦੇ ਵਿਚ ਆਪਣਾ ਨਾਮ ਵਸਾਈ ਰੱਖ, ਤੇ, ਮੈਨੂੰ ਆਤਮਕ ਜੀਵਨ ਬਖ਼ਸ਼ੀ ਰੱਖ ।

ਹੇ ਨਾਨਕ! (ਇਹ ਨਾਮ ਦੀ ਦਾਤਿ ਦੇਣ-ਜੋਗਾ) ਗੁਰੂ ਪੂਰਾ ਹੀ ਹੈ ਗੁਰੂ ਪੂਰਾ ਹੀ ਹੈ । ਗੁਰੂ ਨੂੰ ਮਿਲ ਕੇ ਹੀ ਪ੍ਰਭੂ ਦਾ ਨਾਮ ਸਿਮਰਿਆ ਜਾ ਸਕਦਾ ਹੈ ।੪।੫।

Source: BaniDB · Read Ang 882 in Sri Guru Granth Sahib Ji

On this day in earlier years

  • Thursday, 25 March 2004 ਕੋਈ ਜਾਨੈ ਕਵਨੁ ਈਹਾ ਜਗਿ ਮੀਤੁ ॥ Ang 700 · Raag Jaithsree
  • Tuesday, 25 March 2003 ਦਰਸਨੁ ਦੇਹੁ ਪੂਰਨ ਕਿਰਪਾਲਾ ॥ ਰਹਾਉ ॥ Ang 744 · Raag Soohee