ਹੁਕਮਨਾਮਾ ਸਾਹਿਬ

Hukamnama Sahib

Tuesday, 05 April 2005

ਮੰਗਲਵਾਰ, ੨੩ ਚੇਤ (ਸੰਮਤ ੫੩੭ ਨਾਨਕਸ਼ਾਹੀ)

Ang 783 · Raag Soohee · Guru Arjan Dev Ji

Reading: Permalink

ਗੁਰਮੁਖੀ (Gurmukhi)

ਸੂਹੀ ਮਹਲਾ ੫ ॥

soohee mahalaa panjavaa ||

ਸੰਤਾ ਕੇ ਕਾਰਜਿ ਆਪਿ ਖਲੋਇਆ ਹਰਿ ਕੰਮੁ ਕਰਾਵਣਿ ਆਇਆ ਰਾਮ ॥

sa(n)taa ke kaaraj aap khaloiaa har ka(n)m karaavan aaiaa raam ||

ਧਰਤਿ ਸੁਹਾਵੀ ਤਾਲੁ ਸੁਹਾਵਾ ਵਿਚਿ ਅੰਮ੍ਰਿਤ ਜਲੁ ਛਾਇਆ ਰਾਮ ॥

dharat suhaavee taal suhaavaa vich a(n)mirat jal chhaiaa raam ||

ਅੰਮ੍ਰਿਤ ਜਲੁ ਛਾਇਆ ਪੂਰਨ ਸਾਜੁ ਕਰਾਇਆ ਸਗਲ ਮਨੋਰਥ ਪੂਰੇ ॥

a(n)mirat jal chhaiaa pooran saaj karaiaa sagal manorath poore ||

ਜੈ ਜੈ ਕਾਰੁ ਭਇਆ ਜਗ ਅੰਤਰਿ ਲਾਥੇ ਸਗਲ ਵਿਸੂਰੇ ॥

jai jai kaar bhiaa jag a(n)tar laathe sagal visoore ||

ਪੂਰਨ ਪੁਰਖ ਅਚੁਤ ਅਬਿਨਾਸੀ ਜਸੁ ਵੇਦ ਪੁਰਾਣੀ ਗਾਇਆ ॥

pooran purakh achut abinaasee jas vedh puraanee gaiaa ||

ਅਪਨਾ ਬਿਰਦੁ ਰਖਿਆ ਪਰਮੇਸਰਿ ਨਾਨਕ ਨਾਮੁ ਧਿਆਇਆ ॥੧॥

apanaa biradh rakhiaa paramesar naanak naam dhiaaiaa ||1||

ਨਵ ਨਿਧਿ ਸਿਧਿ ਰਿਧਿ ਦੀਨੇ ਕਰਤੇ ਤੋਟਿ ਨ ਆਵੈ ਕਾਈ ਰਾਮ ॥

nav nidh sidh ridh dheene karate toT na aavai kaiee raam ||

ਖਾਤ ਖਰਚਤ ਬਿਲਛਤ ਸੁਖੁ ਪਾਇਆ ਕਰਤੇ ਕੀ ਦਾਤਿ ਸਵਾਈ ਰਾਮ ॥

khaat kharachat bilachhat sukh paiaa karate kee dhaat savaiee raam ||

ਦਾਤਿ ਸਵਾਈ ਨਿਖੁਟਿ ਨ ਜਾਈ ਅੰਤਰਜਾਮੀ ਪਾਇਆ ॥

dhaat savaiee nikhuT na jaiee a(n)tarajaamee paiaa ||

ਕੋਟਿ ਬਿਘਨ ਸਗਲੇ ਉਠਿ ਨਾਠੇ ਦੂਖੁ ਨ ਨੇੜੈ ਆਇਆ ॥

koT bighan sagale uTh naaThe dhookh na neRai aaiaa ||

ਸਾਂਤਿ ਸਹਜ ਆਨੰਦ ਘਨੇਰੇ ਬਿਨਸੀ ਭੂਖ ਸਬਾਈ ॥

saa(n)t sahaj aana(n)dh ghanere binasee bhookh sabaiee ||

ਨਾਨਕ ਗੁਣ ਗਾਵਹਿ ਸੁਆਮੀ ਕੇ ਅਚਰਜੁ ਜਿਸੁ ਵਡਿਆਈ ਰਾਮ ॥੨॥

naanak gun gaaveh suaamee ke acharaj jis vaddiaaiee raam ||2||

ਜਿਸ ਕਾ ਕਾਰਜੁ ਤਿਨ ਹੀ ਕੀਆ ਮਾਣਸੁ ਕਿਆ ਵੇਚਾਰਾ ਰਾਮ ॥

jis kaa kaaraj tin hee keeaa maanas kiaa vechaaraa raam ||

ਭਗਤ ਸੋਹਨਿ ਹਰਿ ਕੇ ਗੁਣ ਗਾਵਹਿ ਸਦਾ ਕਰਹਿ ਜੈਕਾਰਾ ਰਾਮ ॥

bhagat sohan har ke gun gaaveh sadhaa kareh jaikaaraa raam ||

ਗੁਣ ਗਾਇ ਗੋਬਿੰਦ ਅਨਦ ਉਪਜੇ ਸਾਧਸੰਗਤਿ ਸੰਗਿ ਬਨੀ ॥

gun gai gobi(n)dh anadh upaje saadhasa(n)gat sa(n)g banee ||

ਜਿਨਿ ਉਦਮੁ ਕੀਆ ਤਾਲ ਕੇਰਾ ਤਿਸ ਕੀ ਉਪਮਾ ਕਿਆ ਗਨੀ ॥

jin udham keeaa taal keraa tis kee upamaa kiaa ganee ||

ਅਠਸਠਿ ਤੀਰਥ ਪੁੰਨ ਕਿਰਿਆ ਮਹਾ ਨਿਰਮਲ ਚਾਰਾ ॥

aThasaTh teerath pu(n)n kiriaa mahaa niramal chaaraa ||

ਪਤਿਤ ਪਾਵਨੁ ਬਿਰਦੁ ਸੁਆਮੀ ਨਾਨਕ ਸਬਦ ਅਧਾਰਾ ॥੩॥

patit paavan biradh suaamee naanak sabadh adhaaraa ||3||

ਗੁਣ ਨਿਧਾਨ ਮੇਰਾ ਪ੍ਰਭੁ ਕਰਤਾ ਉਸਤਤਿ ਕਉਨੁ ਕਰੀਜੈ ਰਾਮ ॥

gun nidhaan meraa prabh karataa usatat kaun kareejai raam ||

ਸੰਤਾ ਕੀ ਬੇਨੰਤੀ ਸੁਆਮੀ ਨਾਮੁ ਮਹਾ ਰਸੁ ਦੀਜੈ ਰਾਮ ॥

sa(n)taa kee bena(n)tee suaamee naam mahaa ras dheejai raam ||

ਨਾਮੁ ਦੀਜੈ ਦਾਨੁ ਕੀਜੈ ਬਿਸਰੁ ਨਾਹੀ ਇਕ ਖਿਨੋ ॥

naam dheejai dhaan keejai bisar naahee ik khino ||

ਗੁਣ ਗੋਪਾਲ ਉਚਰੁ ਰਸਨਾ ਸਦਾ ਗਾਈਐ ਅਨਦਿਨੋ ॥

gun gopaal uchar rasanaa sadhaa gaieeaai anadhino ||

ਜਿਸੁ ਪ੍ਰੀਤਿ ਲਾਗੀ ਨਾਮ ਸੇਤੀ ਮਨੁ ਤਨੁ ਅੰਮ੍ਰਿਤ ਭੀਜੈ ॥

jis preet laagee naam setee man tan a(n)mirat bheejai ||

ਬਿਨਵੰਤਿ ਨਾਨਕ ਇਛ ਪੁੰਨੀ ਪੇਖਿ ਦਰਸਨੁ ਜੀਜੈ ॥੪॥੭॥੧੦॥

binava(n)t naanak ichh pu(n)nee pekh dharasan jeejai ||4||7||10||

English Translation

Soohee, Fifth Mehla:

The Lord Himself has stood up to resolve the affairs of the Saints; He has come to complete their tasks.

The land is beautiful, and the pool is beautiful; within it is contained the Ambrosial Water.

The Ambrosial Water is filling it, and my job is perfectly complete; all my desires are fulfilled.

Congratulations are pouring in from all over the world; all my sorrows are eliminated.

The Vedas and the Puraanas sing the Praises of the Perfect, Unchanging, Imperishable Primal Lord.

The Transcendent Lord has kept His promise, and confirmed His nature; Nanak meditates on the Naam, the Name of the Lord. ||1||

The Creator has given me the nine treasures, wealth and spiritual powers, and I do not lack anything.

Eating, spending and enjoying, I have found peace; the gifts of the Creator Lord continually increase.

His gifts increase and shall never be exhausted; I have found the Inner-knower, the Searcher of hearts.

Millions of obstacles have all been removed, and pain does not even approach me.

Tranquility, peace, poise and bliss in abundance prevail, and all my hunger is satisfied.

Nanak sings the Glorious Praises of his Lord and Master, whose Glorious Greatness is wonderful and amazing. ||2||

It was His job, and He has done it; what can the mere mortal being do?

The devotees are adorned, singing the Glorious Praises of the Lord; they proclaim His eternal victory.

Singing the Glorious Praises of the Lord of the Universe, bliss wells up, and we are friends with the Saadh Sangat, the Company of the Holy.

He who made the effort to construct this sacred pool - how can his praises be recounted?

The merits of the sixty-eight sacred shrines of pilgrimage, charity, good deeds and immaculate lifestyle, are found in this sacred pool.

It is the natural way of the Lord and Master to purify sinners; Nanak takes the Support of the Word of the Shabad. ||3||

The treasure of virtue is my God, the Creator Lord; what Praises of Yours should I sing, O Lord?

The prayer of the Saints is, ""O Lord and Master, please bless us with the supreme, sublime essence of Your Name.""

Please, grant us Your Name, grant us this blessing, and do not forget us, even for an instant.

Chant the Glorious Praises of the World-Lord, O my tongue; sing them forever, night and day.

One who enshrines love for the Naam, the Name of the Lord, his mind and body are drenched with Ambrosial Nectar.

Prays Nanak, my desires have been fulfilled; gazing upon the Blessed Vision of the Lord, I live. ||4||7||10||

ਪੰਜਾਬੀ ਵਿਆਖਿਆ (Punjabi Explanation)

ਸੂਹੀ ਪੰਜਵੀਂ ਪਾਤਿਸ਼ਾਹੀ।

ਹੇ ਭਾਈ! (ਪਰਮਾਤਮਾ ਦਾ ਇਹ ਮੁੱਢ-ਕਦੀਮਾਂ ਦਾ ਸੁਭਾਉ ਹੈ ਕਿ ਆਪਣੇ) ਸੰਤਾਂ ਦੇ ਕੰਮ ਵਿਚ ਉਹ ਆਪ ਸਹਾਈ ਹੁੰਦਾ ਰਿਹਾ ਹੈ, ਆਪਣੇ ਸੰਤਾਂ ਦਾ ਕੰਮ ਸਿਰੇ ਚੜ੍ਹਾਣ ਲਈ ਉਹ ਆਪ ਆਉਂਦਾ ਰਿਹਾ ਹੈ ।

ਹੇ ਭਾਈ! (ਪਰਮਾਤਮਾ ਦੀ ਮਿਹਰ ਨਾਲ ਜਿਸ ਮਨੁੱਖ ਦੇ ਅੰਦਰ ਪਰਮਾਤਮਾ ਦਾ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਆਪਣਾ ਪੂਰਾ ਪ੍ਰਭਾਵ ਪਾ ਲੈਂਦਾ ਹੈ, ਉਸ ਮਨੁੱਖ ਦੀ (ਕਾਂਇਆਂ-) ਧਰਤੀ ਸੋਹਣੀ ਬਣ ਜਾਂਦੀ ਹੈ, ਉਸ ਮਨੁੱਖ ਦਾ (ਹਿਰਦਾ) ਤਲਾਬ ਸੋਹਣਾ ਹੋ ਜਾਂਦਾ ਹੈ ।

ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਨਕਾ-ਨਕ ਭਰ ਜਾਂਦਾ ਹੈ, (ਆਤਮਕ ਜੀਵਨ ਉੱਚਾ ਕਰਨ ਵਾਲਾ ਉਸ ਮਨੁੱਖ ਦਾ) ਸਾਰਾ ਉੱਦਮ ਪਰਮਾਤਮਾ ਸਿਰੇ ਚਾੜ੍ਹ ਦੇਂਦਾ ਹੈ,

ਸਾਰੀਆਂ ਮੁਰਾਦਾਂ ਪੂਰੀਆਂ ਹੋ ਜਾਂਦੀਆਂ ਹਨ । (ਉਸ ਮਨੁੱਖ ਦੀ) ਸੋਭਾ ਸਾਰੇ ਜਗਤ ਵਿਚ ਹੋਣ ਲੱਗ ਪੈਂਦੀ ਹੈ, (ਉਸ ਦੇ) ਸਾਰੇ ਚਿੰਤਾ-ਝੋਰੇ ਮੁੱਕ ਜਾਂਦੇ ਹਨ ।

ਉਸ ਸਰਬ-ਵਿਆਪਕ ਅਤੇ ਕਦੇ ਨਾਹ ਨਾਸ ਹੋਣ ਵਾਲੇ ਪਰਮਾਤਮਾ ਦੀ (ਇਹੀ) ਸਿਫ਼ਤਿ (ਪੁਰਾਣੇ ਧਰਮ-ਪੁਸਤਕਾਂ) ਵੇਦਾਂ ਅਤੇ ਪੁਰਾਣਾਂ ਨੇ (ਭੀ) ਕੀਤੀ ਹੈ ।

ਹੇ ਨਾਨਕ! ਪਰਮੇਸਰ ਨੇ ਆਪਣਾ ਇਹ ਮੁੱਢ-ਕਦੀਮਾਂ ਦਾ ਸੁਭਾਉ ਸਦਾ ਹੀ ਕਾਇਮ ਰੱਖਿਆ ਹੈ (ਕਿ ਜਿਸ ਉਤੇ ਉਸ ਨੇ ਮਿਹਰ ਕੀਤੀ, ਉਸ ਨੇ ਉਸ ਦਾ) ਨਾਮ ਸਿਮਰਨਾ ਸ਼ੁਰੂ ਕਰ ਦਿੱਤਾ ।

ਹੇ ਭਾਈ! (ਜਿਹੜੇ ਮਨੁੱਖ ਮਾਲਕ-ਪ੍ਰਭੂ ਦੀ ਮਿਹਰ ਨਾਲ ਉਸ ਦੇ ਗੁਣ ਗਾਂਦੇ ਹਨ ਉਹਨਾਂ ਨੂੰ) ਕਰਤਾਰ ਨੇ ਇਹ ਇਕ ਅਜਿਹੀ ਦਾਤਿ ਬਖ਼ਸ਼ੀ ਹੈ ਜੋ, ਮਾਨੋ, ਧਰਤੀ ਦੇ ਸਾਰੇ ਹੀ ਨੌ ਖ਼ਜ਼ਾਨੇ ਹੈ ਜੋ, ਮਾਨੋ, ਸਾਰੀਆਂ ਕਰਾਮਾਤੀ ਤਾਕਤਾਂ ਹੈ, ਇਸ ਦਾਤਿ ਵਿਚ ਕਦੇ ਕੋਈ ਕਮੀ ਨਹੀਂ ਹੁੰਦੀ ।

ਇਸ ਨਾਮ-ਦਾਤਿ ਨੂੰ ਖਾਂਦਿਆਂ ਵੰਡਦਿਆਂ ਤੇ ਮਾਣਦਿਆਂ ਉਹ ਆਤਮਕ ਆਨੰਦ ਮਾਣਦੇ ਹਨ, ਕਰਤਾਰ ਦੀ ਇਹ ਬਖ਼ਸ਼ਸ਼ (ਦਿਨੋ ਦਿਨ) ਵਧਦੀ ਰਹਿੰਦੀ ਹੈ ।

ਦਾਤਿ ਵਧਦੀ ਰਹਿੰਦੀ ਹੈ, ਕਦੇ ਮੁੱਕਦੀ ਨਹੀਂ, ਇਸ ਦਾਤਿ ਦੀ ਬਰਕਤਿ ਨਾਲ ਉਹਨਾਂ ਨੂੰ ਹਰੇਕ ਦਿਲ ਦੀ ਜਾਣਨ ਵਾਲਾ ਪਰਮਾਤਮਾ ਮਿਲ ਪੈਂਦਾ ਹੈ,

ਕੋ੍ਰੜਾਂ ਰੁਕਾਵਟਾਂ (ਉਹਨਾਂ ਦੇ ਰਸਤੇ ਵਿਚੋਂ) ਸਾਰੀਆਂ ਹੀ ਦੂਰ ਹੋ ਜਾਂਦੀਆਂ ਹਨ, ਕੋਈ ਦੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ ।

ਸਾਰੀ ਹੀ ਭੁੱਖ ਨਾਸ ਹੋ ਜਾਂਦੀ ਹੈ, (ਉਹਨਾਂ ਦੇ ਅੰਦਰ) ਠੰਢ ਵਰਤੀ ਰਹਿੰਦੀ ਹੈ, ਆਤਮਕ ਅਡੋਲਤਾ ਦੇ ਅਨੇਕਾਂ ਆਨੰਦ ਬਣੇ ਰਹਿੰਦੇ ਹਨ ।

ਹੇ ਨਾਨਕ! ਉਹ ਮਨੁੱਖ ਉਸ ਮਾਲਕ-ਪ੍ਰਭੂ ਦੇ ਗੁਣ ਗਾਂਦੇ ਰਹਿੰਦੇ ਹਨ, ਜਿਸ ਦੀ ਵਡਿਆਈ ਕਰਨਾ ਹੈਰਾਨ ਕਰ ਦੇਣ ਵਾਲਾ ਉੱਦਮ ਹੈ ।੨।

ਹੇ ਭਾਈ! (ਸੰਤ ਜਨਾਂ ਨੂੰ ਆਪਣੇ ਚਰਨਾਂ ਨਾਲ ਜੋੜਨਾ—ਇਹ) ਕੰਮ ਜਿਸ (ਪਰਮਾਤਮਾ) ਦਾ (ਆਪਣਾ) ਹੈ, ਉਸ ਨੇ ਹੀ (ਸਦਾ ਇਹ ਕੰਮ) ਕੀਤਾ ਹੈ, ਇਹ ਕੰਮ ਕਰਨ ਲਈ) ਮਨੁੱਖ ਦੀ ਕੋਈ ਸਮਰਥਾ ਨਹੀਂ ।

ਭਗਤ (ਉਸ) ਹਰੀ ਦੇ ਗੁਣ ਗਾਂਦੇ ਰਹਿੰਦੇ ਹਨ, ਸਦਾ ਸਿਫ਼ਤਿ-ਸਾਲਾਹ ਕਰਦੇ ਰਹਿੰਦੇ ਹਨ, ਅਤੇ ਸੋਹਣੇ ਆਤਮਕ ਜੀਵਨ ਵਾਲੇ ਬਣਦੇ ਜਾਂਦੇ ਹਨ ।

ਪਰਮਾਤਮਾ ਦੇ ਗੁਣ ਗਾ ਗਾ ਕੇ (ਉਹਨਾਂ ਦੇ ਅੰਦਰ ਆਤਮਕ) ਆਨੰਦ (ਦੇ ਹੁਲਾਰੇ) ਪੈਦਾ ਹੁੰਦੇ ਰਹਿੰਦੇ ਹਨ, ਸਾਧ ਸੰਗਤਿ ਵਿਚ (ਟਿਕ ਕੇ ਪਰਮਾਤਮਾ) ਨਾਲ (ਉਹਨਾਂ ਦੀ ਪ੍ਰੀਤ) ਬਣੀ ਰਹਿੰਦੀ ਹੈ ।

ਹੇ ਭਾਈ! ਜਿਸ (ਪਰਮਾਤਮਾ) ਨੇ (ਸੰਤ ਜਨਾਂ ਦੇ ਹਿਰਦੇ-) ਤਾਲ (ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਭਰਨ) ਦਾ ਉੱਦਮ (ਸਦਾ) ਕੀਤਾ ਹੈ, ਮੈਂ ਉਸ ਦੀ ਕੋਈ ਵਡਿਆਈ ਬਿਆਨ ਕਰਨ ਜੋਗਾ ਨਹੀਂ ਹਾਂ ।

ਹੇ ਭਾਈ! ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਮ ਭਰਪੂਰ ਇਸ ਸੰਤ-ਹਿਰਦੇ ਵਿਚ ਹੀ) ਅਠਾਹਠ ਤੀਰਥ ਆ ਜਾਂਦੇ ਹਨ, ਵੱਡੇ ਵੱਡੇ ਪਵਿੱਤਰ ਤੇ ਸੰੁਦਰ ਪੁੰਨ-ਕਰਮ ਆ ਜਾਂਦੇ ਹਨ ।

ਹੇ ਨਾਨਕ! ਗੁਰੂ ਦੇ ਸ਼ਬਦ ਦਾ ਆਸਰਾ (ਦੇ ਕੇ) ਵੱਡੇ ਵੱਡੇ ਵਿਕਾਰੀਆਂ ਨੂੰ ਪਵਿੱਤਰ ਕਰ ਦੇਣਾ—ਮਾਲਕ-ਪ੍ਰਭੂ ਦਾ ਇਹ ਮੁੱਢ-ਕਦੀਮਾਂ ਦਾ ਸੁਭਾਉ ਤੁਰਿਆ ਆ ਰਿਹਾ ਹੈ ।੩।

ਹੇ ਭਾਈ! ਮੇਰਾ ਕਰਤਾਰ ਮੇਰਾ ਪ੍ਰਭੂ ਸਾਰੇ ਗੁਣਾਂ ਦਾ ਖ਼ਜ਼ਾਨਾ ਹੈ । ਕੋਈ ਭੀ ਅਜਿਹਾ ਮਨੁੱਖ ਨਹੀਂ, ਜਿਸ ਪਾਸੋਂ (ਉਸ ਦੀ ਪੂਰੀ) ਵਡਿਆਈ ਕੀਤੀ ਜਾ ਸਕੇ ।

ਸੰਤ-ਜਨਾਂ ਦੀ (ਉਸ ਦੇ ਦਰ ਤੇ ਸਦਾ ਇਹ) ਅਰਦਾਸ ਹੁੰਦੀ ਹੈ—ਹੇ ਮਾਲਕ ਪ੍ਰਭੂ! ਬੇਅੰਤ ਸੁਆਦਲਾ ਆਪਣਾ ਨਾਮ ਬਖ਼ਸ਼ੀ ਰੱਖ;

ਇਹ ਮਿਹਰ ਕਰ ਕਿ ਆਪਣਾ ਨਾਮ ਬਖ਼ਸ਼ੀ ਰੱਖ, ਇਕ ਖਿਨ ਭਰ ਭੀ (ਸਾਡੇ ਹਿਰਦੇ ਵਿਚੋਂ) ਨਾਹ ਭੁੱਲ ।

ਹੇ ਭਾਈ! (ਆਪਣੀ) ਜੀਭ ਨਾਲ ਗੋਪਾਲ ਦੇ ਗੁਣ ਉਚਾਰਦਾ ਰਿਹਾ ਕਰ । ਹਰ ਵੇਲੇ ਉਸ ਦੀ ਸਿਫ਼ਤਿ-ਸਾਲਾਹ ਕਰਦੇ ਰਹਿਣਾ ਚਾਹੀਦਾ ਹੈ ।

ਪਰਮਾਤਮਾ ਦੇ ਨਾਮ ਨਾਲ ਜਿਸ ਮਨੁੱਖ ਦਾ ਪਿਆਰ ਬਣ ਜਾਂਦਾ ਹੈ, ਉਸ ਦਾ ਮਨ ਉਸ ਦਾ ਤਨ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਲ (ਸਦਾ) ਤਰ ਰਹਿੰਦਾ ਹੈ ।

ਨਾਨਕ ਬੇਨਤੀ ਕਰਦਾ ਹੈ—ਹੇ ਭਾਈ! (ਪਰਮਾਤਮਾ ਦਾ) ਦਰਸਨ ਕਰ ਕੇ ਆਤਮਕ ਜੀਵਨ ਮਿਲ ਜਾਂਦਾ ਹੈ, ਹਰੇਕ ਇੱਛਾ ਪੂਰੀ ਹੋ ਜਾਂਦੀ ਹੈ ।੪।੭।੧੦।

Source: BaniDB · Read Ang 783 in Sri Guru Granth Sahib Ji

On this day in earlier years

  • Monday, 05 April 2004 ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ Ang 673 · Raag Dhanaasree
  • Saturday, 05 April 2003 ਮਨੁ ਮਾਇਆ ਕੈ ਹਾਥਿ ਬਿਕਾਨਉ ॥੧॥ ਰਹਾਉ ॥ Ang 710 · Raag Jaithsree