ਹੁਕਮਨਾਮਾ ਸਾਹਿਬ

Hukamnama Sahib

Tuesday, 12 April 2005

ਮੰਗਲਵਾਰ, ੩੦ ਚੇਤ (ਸੰਮਤ ੫੩੭ ਨਾਨਕਸ਼ਾਹੀ)

Ang 893 · Raag Raamkalee · Guru Arjan Dev Ji

Reading: Permalink

ਗੁਰਮੁਖੀ (Gurmukhi)

ਰਾਮਕਲੀ ਮਹਲਾ ੫ ॥

raamakalee mahalaa panjavaa ||

ਰਤਨ ਜਵੇਹਰ ਨਾਮ ॥

ratan javehar naam ||

ਸਤੁ ਸੰਤੋਖੁ ਗਿਆਨ ॥

sat sa(n)tokh giaan ||

ਸੂਖ ਸਹਜ ਦਇਆ ਕਾ ਪੋਤਾ ॥ ਹਰਿ ਭਗਤਾ ਹਵਾਲੈ ਹੋਤਾ ॥੧॥

sookh sahaj dhiaa kaa potaa || har bhagataa havaalai hotaa ||1||

ਮੇਰੇ ਰਾਮ ਕੋ ਭੰਡਾਰੁ ॥

mere raam ko bha(n)ddaar ||

ਖਾਤ ਖਰਚਿ ਕਛੁ ਤੋਟਿ ਨ ਆਵੈ ਅੰਤੁ ਨਹੀ ਹਰਿ ਪਾਰਾਵਾਰੁ ॥੧॥ ਰਹਾਉ ॥

khaat kharach kachh toT na aavai a(n)t nahee har paaraavaar ||1|| rahaau ||

ਕੀਰਤਨੁ ਨਿਰਮੋਲਕ ਹੀਰਾ ॥

keeratan niramolak heeraa ||

ਆਨੰਦ ਗੁਣੀ ਗਹੀਰਾ ॥

aana(n)dh gunee gaheeraa ||

ਅਨਹਦ ਬਾਣੀ ਪੂੰਜੀ ॥

anahadh baanee poo(n)jee ||

ਸੰਤਨ ਹਥਿ ਰਾਖੀ ਕੂੰਜੀ ॥੨॥

sa(n)tan hath raakhee koo(n)jee ||2||

ਸੁੰਨ ਸਮਾਧਿ ਗੁਫਾ ਤਹ ਆਸਨੁ ॥

su(n)n samaadh gufaa teh aasan ||

ਕੇਵਲ ਬ੍ਰਹਮ ਪੂਰਨ ਤਹ ਬਾਸਨੁ ॥

keval braham pooran teh baasan ||

ਭਗਤ ਸੰਗਿ ਪ੍ਰਭੁ ਗੋਸਟਿ ਕਰਤ ॥

bhagat sa(n)g prabh gosaT karat ||

ਤਹ ਹਰਖ ਨ ਸੋਗ ਨ ਜਨਮ ਨ ਮਰਤ ॥੩॥

teh harakh na sog na janam na marat ||3||

ਕਰਿ ਕਿਰਪਾ ਜਿਸੁ ਆਪਿ ਦਿਵਾਇਆ ॥

kar kirapaa jis aap dhivaiaa ||

ਸਾਧਸੰਗਿ ਤਿਨਿ ਹਰਿ ਧਨੁ ਪਾਇਆ ॥

saadhasa(n)g tin har dhan paiaa ||

ਦਇਆਲ ਪੁਰਖ ਨਾਨਕ ਅਰਦਾਸਿ ॥

dhiaal purakh naanak aradhaas ||

ਹਰਿ ਮੇਰੀ ਵਰਤਣਿ ਹਰਿ ਮੇਰੀ ਰਾਸਿ ॥੪॥੨੪॥੩੫॥

har meree varatan har meree raas ||4||24||35||

English Translation

Raamkalee, Fifth Mehla:

The Naam, the Name of the Lord, is a jewel, a ruby.

It brings Truth, contentment and spiritual wisdom.

The Lord entrusts the treasures of peace, intuition and kindness to His devotees. ||1||

This is the treasure of my Lord.

Consuming and expending it, it is never used up. The Lord has no end or limitation. ||1||Pause||

The Kirtan of the Lord's Praise is a priceless diamond.

It is the ocean of bliss and virtue.

In the Word of the Guru's Bani is the wealth of the unstruck sound current.

The Saints hold the key to it in their hands. ||2||

They sit there, in the cave of deep Samaadhi;

the unique, perfect Lord God dwells there.

God holds conversations with His devotees.

There is no pleasure or pain, no birth or death there. ||3||

One whom the Lord Himself blesses with His Mercy,

obtains the Lord's wealth in the Saadh Sangat, the Company of the Holy.

Nanak prays to the merciful Primal Lord;

the Lord is my merchandise, and the Lord is my capital. ||4||24||35||

ਪੰਜਾਬੀ ਵਿਆਖਿਆ (Punjabi Explanation)

ਰਾਮਕਲੀ ਪੰਜਵੀਂ ਪਾਤਿਸ਼ਾਹੀ।

(ਹੇ ਭਾਈ! ਪਿਆਰੇ ਪ੍ਰਭੂ ਦਾ ਖ਼ਜ਼ਾਨਾ ਐਸਾ ਹੈ ਜਿਸ ਵਿਚ ਉਸ ਦਾ) ਨਾਮ (ਹੀ) ਰਤਨ ਤੇ ਜਵਾਹਰਾਤ ਹਨ।

ਉਸ ਵਿਚ ਸਤ ਸੰਤੋਖ ਤੇ ਉੱਚੇ ਆਤਮਕ ਜੀਵਨ ਦੀ ਸੂਝ ਕੀਮਤੀ ਪਦਾਰਥ ਹਨ ।

ਉਹ ਖ਼ਜ਼ਾਨਾ ਸੁਖ, ਆਤਮਕ ਅਡੋਲਤਾ ਤੇ ਦਇਆ ਦਾ ਸੋਮਾ ਹੈ । ਪਰ ਉਹ ਖ਼ਜ਼ਾਨਾ ਪਰਮਾਤਮਾ ਦੇ ਭਗਤਾਂ ਦੇ ਸਪੁਰਦ ਹੋਇਆ ਹੋਇਆ ਹੈ ।੧।

(ਹੇ ਭਾਈ!) ਪਿਆਰੇ ਪ੍ਰਭੂ ਦਾ ਖ਼ਜ਼ਾਨਾ (ਐਸਾ ਹੈ ਕਿ ਉਸ ਨੂੰ) ਆਪ ਵਰਤਦਿਆਂ ਤੇ ਹੋਰਨਾਂ ਨੂੰ ਵੰਡਦਿਆਂ (ਉਸ ਵਿਚ) ਕਮੀ ਨਹੀਂ ਆਉਂਦੀ ।

ਉਸ ਪਰਮਾਤਮਾ ਦੇ ਖ਼ਜ਼ਾਨੇ ਦਾ ਅੰਤ ਨਹੀਂ ਲੱਭਦਾ, ਉਸ ਦੀ ਹਸਤੀ ਦਾ ਉਰਲਾ ਪਾਰਲਾ ਬੰਨਾ ਨਹੀਂ ਲੱਭਦਾ ।੧।ਰਹਾਉ।

(ਹੇ ਭਾਈ! ਪਿਆਰੇ ਪ੍ਰਭੂ ਦਾ ਖ਼ਜ਼ਾਨਾ ਐਸਾ ਹੈ ਜਿਸ ਵਿਚ ਉਸ ਦਾ) ਕੀਰਤਨ ਇਕ ਅਜਿਹਾ ਹੀਰਾ ਹੈ ਜਿਸ ਦਾ ਮੁੱਲ ਨਹੀਂ ਪੈ ਸਕਦਾ।

(ਉਸ ਕੀਰਤਨ ਦੀ ਬਰਕਤਿ ਨਾਲ) ਗੁਣਾਂ ਦੇ ਮਾਲਕ ਸਮੁੰਦਰ-ਪ੍ਰਭੂ (ਦੇ ਮਿਲਾਪ) ਦਾ ਆਨੰਦ (ਪ੍ਰਾਪਤ ਹੰੁਦਾ ਹੈ) ।

(ਕੀਰਤਨ ਦੀ ਬਰਕਤ ਨਾਲ ਪੈਦਾ ਹੋਈ) ਇੱਕ-ਰਸ ਜਾਰੀ ਰਹਿਣ ਵਾਲੀ ਸਿਫ਼ਤਿ-ਸਾਲਾਹ ਦੀ ਰੌ (ਉਸ ਖ਼ਜ਼ਾਨੇ ਵਿਚ ਮਨੁੱਖ ਲਈ) ਸਰਮਾਇਆ ਹੈ ।

(ਪਰ ਪਰਮਾਤਮਾ ਨੇ ਇਸ ਖ਼ਜ਼ਾਨੇ ਦੀ) ਕੁੰਜੀ ਸੰਤਾਂ ਦੇ ਹੱਥ ਵਿਚ ਰੱਖੀ ਹੋਈ ਹੈ ।੨।

(ਹੇ ਭਾਈ! ਜਿਸ ਹਿਰਦੇ-ਘਰ ਵਿਚ ਉਹ ਖ਼ਜ਼ਾਨਾ ਆ ਵੱਸਦਾ ਹੈ) ਉਥੇ ਐਸੀ ਸਮਾਧੀ ਬਣੀ ਰਹਿੰਦੀ ਹੈ ਜਿਸ ਵਿਚ ਕੋਈ ਮਾਇਕ ਫੁਰਨਾ ਨਹੀਂ ਉੱਠਦਾ

(ਪਹਾੜਾਂ ਦੀਆਂ ਕੰਦ੍ਰਾਂ ਦੇ ਥਾਂ ਉਸ ਹਿਰਦੇ-) ਗੁਫ਼ਾ ਵਿਚ ਮਨੁੱਖ ਦੀ ਸੁਰਤੀ ਟਿਕੀ ਰਹਿੰਦੀ ਹੈ, ਉਸ ਹਿਰਦੇ-ਘਰ ਵਿਚ ਸਿਰਫ਼ ਪੂਰਨ ਪਰਮਾਤਮਾ ਦਾ ਨਿਵਾਸ ਬਣਿਆ ਰਹਿੰਦਾ ਹੈ ।

(ਜਿਸ ਭਗਤ ਦੇ ਹਿਰਦੇ ਵਿਚ ਉਹ ਖ਼ਜ਼ਾਨਾ ਪਰਗਟ ਹੋ ਪੈਂਦਾ ਹੈ ਉਸ) ਭਗਤ ਨਾਲ ਪ੍ਰਭੂ ਮਿਲਾਪ ਬਣਾ ਲੈਂਦਾ ਹੈ,

ਉਸ ਹਿਰਦੇ ਵਿਚ ਖ਼ੁਸ਼ੀ ਗ਼ਮੀ ਜਨਮ-ਮਰਨ (ਦੇ ਗੇੜ ਦੇ ਡਰ) ਦਾ ਕੋਈ ਅਸਰ ਨਹੀਂ ਹੁੰਦਾ ।੩।

(ਪਰ, ਹੇ ਭਾਈ! ਸਿਰਫ਼) ਉਸ ਮਨੁੱਖ ਨੇ ਗੁਰੂ ਦੀ ਸੰਗਤਿ ਵਿਚ ਰਹਿ ਕੇ ਉਹ ਨਾਮ-ਧਨ ਲੱਭਾ ਹੈ ਜਿਸ ਨੂੰ ਪ੍ਰਭੂ ਨੇ ਆਪ ਕਿਰਪਾ ਕਰ ਕੇ ਇਹ ਧਨ ਦਿਵਾਇਆ ਹੈ ।

(ਪਰ, ਹੇ ਭਾਈ! ਸਿਰਫ਼) ਉਸ ਮਨੁੱਖ ਨੇ ਗੁਰੂ ਦੀ ਸੰਗਤਿ ਵਿਚ ਰਹਿ ਕੇ ਉਹ ਨਾਮ-ਧਨ ਲੱਭਾ ਹੈ ਜਿਸ ਨੂੰ ਪ੍ਰਭੂ ਨੇ ਆਪ ਕਿਰਪਾ ਕਰ ਕੇ ਇਹ ਧਨ ਦਿਵਾਇਆ ਹੈ ।

ਹੇ ਦਇਆ ਦੇ ਸੋਮੇ ਅਕਾਲ ਪੁਰਖ! (ਤੇਰੇ ਸੇਵਕ) ਨਾਨਕ ਦੀ ਭੀ ਇਹੀ ਅਰਜ਼ੋਈ ਹੈ ਕਿ ਤੇਰਾ ਨਾਮ ਮੇਰਾ ਸਰਮਾਇਆ ਬਣਿਆ ਰਹੇ,

ਤੇਰੇ ਸੇਵਕ) ਨਾਨਕ ਦੀ ਭੀ ਇਹੀ ਅਰਜ਼ੋਈ ਹੈ ਕਿ ਤੇਰਾ ਨਾਮ ਮੇਰਾ ਸਰਮਾਇਆ ਬਣਿਆ ਰਹੇ, ਤੇਰਾ ਨਾਮ ਮੇਰੀ ਹਰ ਵੇਲੇ ਦੀ ਵਰਤਣ ਵਾਲੀ ਸ਼ੈ ਬਣੀ ਰਹੇ ।੪।੨੪।੩੫।

Source: BaniDB · Read Ang 893 in Sri Guru Granth Sahib Ji

On this day in earlier years

  • Monday, 12 April 2004 ਕੋਈ ਜਨੁ ਹਰਿ ਸਿਉ ਦੇਵੈ ਜੋਰਿ ॥ Ang 701 · Raag Jaithsree
  • Saturday, 12 April 2003 ਹਰਿ ਰਸਨ ਰਸਾਏ ਮੇਰੇ ਪ੍ਰਭ ਭਾਏ ਮਿਲਿਆ ਸਹਜਿ ਸੁਭਾਏ ॥ Ang 774 · Raag Soohee