ਹੁਕਮਨਾਮਾ ਸਾਹਿਬ

Hukamnama Sahib

Tuesday, 03 May 2005

ਮੰਗਲਵਾਰ, ੨੧ ਵੈਸਾਖ (ਸੰਮਤ ੫੩੭ ਨਾਨਕਸ਼ਾਹੀ)

Ang 493 · Raag Gujri · Guru Raam Daas Ji

Reading: Permalink

ਗੁਰਮੁਖੀ (Gurmukhi)

ਗੂਜਰੀ ਮਹਲਾ ੪ ॥

goojaree mahalaa chauthhaa ||

ਗੁਰਮੁਖਿ ਸਖੀ ਸਹੇਲੀ ਮੇਰੀ ਮੋ ਕਉ ਦੇਵਹੁ ਦਾਨੁ ਹਰਿ ਪ੍ਰਾਨ ਜੀਵਾਇਆ ॥

gurmukh sakhee sahelee meree mo kau dhevahu dhaan har praan jeevaiaa ||

ਹਮ ਹੋਵਹ ਲਾਲੇ ਗੋਲੇ ਗੁਰਸਿਖਾ ਕੇ ਜਿਨੑਾ ਅਨਦਿਨੁ ਹਰਿ ਪ੍ਰਭੁ ਪੁਰਖੁ ਧਿਆਇਆ ॥੧॥

ham hoveh laale gole gursikhaa ke jin(h)aa anadhin har prabh purakh dhiaaiaa ||1||

ਮੇਰੈ ਮਨਿ ਤਨਿ ਬਿਰਹੁ ਗੁਰਸਿਖ ਪਗ ਲਾਇਆ ॥

merai man tan birahu gursikh pag laiaa ||

ਮੇਰੇ ਪ੍ਰਾਨ ਸਖਾ ਗੁਰ ਕੇ ਸਿਖ ਭਾਈ ਮੋ ਕਉ ਕਰਹੁ ਉਪਦੇਸੁ ਹਰਿ ਮਿਲੈ ਮਿਲਾਇਆ ॥੧॥ ਰਹਾਉ ॥

mere praan sakhaa gur ke sikh bhaiee mo kau karahu upadhes har milai milaiaa ||1|| rahaau ||

ਜਾ ਹਰਿ ਪ੍ਰਭ ਭਾਵੈ ਤਾ ਗੁਰਮੁਖਿ ਮੇਲੇ ਜਿਨੑ ਵਚਨ ਗੁਰੂ ਸਤਿਗੁਰ ਮਨਿ ਭਾਇਆ ॥

jaa har prabh bhaavai taa gurmukh mele jin(h) vachan guroo satigur man bhaiaa ||

ਵਡਭਾਗੀ ਗੁਰ ਕੇ ਸਿਖ ਪਿਆਰੇ ਹਰਿ ਨਿਰਬਾਣੀ ਨਿਰਬਾਣ ਪਦੁ ਪਾਇਆ ॥੨॥

vaddabhaagee gur ke sikh piaare har nirabaanee nirabaan padh paiaa ||2||

ਸਤਸੰਗਤਿ ਗੁਰ ਕੀ ਹਰਿ ਪਿਆਰੀ ਜਿਨ ਹਰਿ ਹਰਿ ਨਾਮੁ ਮੀਠਾ ਮਨਿ ਭਾਇਆ ॥

satasa(n)gat gur kee har piaaree jin har har naam meeThaa man bhaiaa ||

ਜਿਨ ਸਤਿਗੁਰ ਸੰਗਤਿ ਸੰਗੁ ਨ ਪਾਇਆ ਸੇ ਭਾਗਹੀਣ ਪਾਪੀ ਜਮਿ ਖਾਇਆ ॥੩॥

jin satigur sa(n)gat sa(n)g na paiaa se bhaagaheen paapee jam khaiaa ||3||

ਆਪਿ ਕ੍ਰਿਪਾਲੁ ਕ੍ਰਿਪਾ ਪ੍ਰਭੁ ਧਾਰੇ ਹਰਿ ਆਪੇ ਗੁਰਮੁਖਿ ਮਿਲੈ ਮਿਲਾਇਆ ॥

aap kirapaal kirapaa prabh dhaare har aape gurmukh milai milaiaa ||

ਜਨੁ ਨਾਨਕੁ ਬੋਲੇ ਗੁਣ ਬਾਣੀ ਗੁਰਬਾਣੀ ਹਰਿ ਨਾਮਿ ਸਮਾਇਆ ॥੪॥੫॥

jan naanak bole gun baanee gurbaanee har naam samaiaa ||4||5||

English Translation

Goojaree, Fourth Mehla:

O Gurmukhs, O my friends and companions, give me the gift of the Lord's Name, the life of my very life.

I am the slave, the servant of the Guru's Sikhs, who meditate on the Lord God, the Primal Being, night and day. ||1||

Within my mind and body, I have enshrined love for the feet of the Guru's Sikhs.

O my life-mates, O Sikhs of the Guru, O Siblings of Destiny, instruct me in the Teachings, that I might merge in the Lord's Merger. ||1||Pause||

When it pleases the Lord God, he causes us to meet the Gurmukhs; the Hymns of the Guru, the True Guru, are very sweet to their minds.

Very fortunate are the beloved Sikhs of the Guru; through the Lord, they attain the supreme state of Nirvaanaa. ||2||

The Sat Sangat, the True Congregation of the Guru, is loved by the Lord. The Naam, the Name of the Lord, Har, Har, is sweet and pleasing to their minds.

One who does not obtain the Association of the True Guru, is a most unfortunate sinner; he is consumed by the Messenger of Death. ||3||

If God, the Kind Master, Himself shows His kindness, then the Lord causes the Gurmukh to merge into Himself.

Servant Nanak chants the Glorious Words of the Guru's Bani; through them, one is absorbed into the Naam, the Name of the Lord. ||4||5||

ਪੰਜਾਬੀ ਵਿਆਖਿਆ (Punjabi Explanation)

ਗੂਜਰੀ ਚੌਥੀ ਪਾਤਿਸ਼ਾਹੀ।

ਹੇ ਗੁਰੂ ਦੇ ਸਨਮੁਖ ਰਹਿਣ ਵਾਲੇ ਸਿੱਖੋ! ਹੇ ਮੇਰੀ ਸਖੀ ਸਹੇਲੀਹੋ! ਮੈਨੂੰ ਆਤਮਕ ਜੀਵਨ ਦੇਣ ਵਾਲੇ ਹਰਿ-ਨਾਮ ਦੀ ਦਾਤਿ ਦਿਉ ।

ਮੈਂ ਉਹਨਾਂ ਗੁਰਸਿੱਖਾਂ ਦਾ ਦਾਸ ਹਾਂ, ਗ਼ੁਲਾਮ ਹਾਂ, ਜੇਹੜੇ ਹਰ ਵੇਲੇ ਸਰਬ-ਵਿਆਪਕ ਪਰਮਾਤਮਾ ਨੂੰ ਸਿਮਰਦੇ ਰਹਿੰਦੇ ਹਨ ।੧।

ਹੇ ਮੇਰੀ ਜਿੰਦ ਦੇ ਸਾਥੀ ਗੁਰ-ਸਿੱਖੋ! ਹੇ ਭਰਾਵੋ! (ਮੇਰੇ ਚੰਗੇ ਭਾਗਾਂ ਨੂੰ ਪਰਮਾਤਮਾ ਨੇ) ਮੇਰੇ ਮਨ ਵਿਚ ਮੇਰੇ ਹਿਰਦੇ ਵਿਚ ਗੁਰਸਿੱਖਾਂ ਦੇ ਚਰਨਾਂ ਦਾ ਪ੍ਰੇਮ ਪੈਦਾ ਕਰ ਦਿੱਤਾ ਹੈ ।

ਤੁਸੀ ਮੈਨੂੰ ਇਹੋ ਜਿਹਾ ਉਪਦੇਸ਼ ਕਰੋ, (ਜਿਸ ਦੀ ਬਰਕਤਿ ਨਾਲ) ਤੁਹਾਡਾ ਮਿਲਾਇਆ ਪਰਮਾਤਮਾ ਮੈਨੂੰ ਮਿਲ ਪਏ ।੧।ਰਹਾਉ।

ਹੇ ਭਰਾਵੋ! ਜਦੋਂ ਪਰਮਾਤਮਾ ਨੂੰ ਚੰਗਾ ਲੱਗਦਾ ਹੈ ਤਦੋਂ ਉਹਨਾਂ ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖਾਂ ਦਾ ਮਿਲਾਪ ਕਰਾਂਦਾ ਹੈ ਜਿਨ੍ਹਾਂ ਨੂੰ ਗੁਰੂ ਦੇ ਬਚਨ ਆਪਣੇ ਮਨ ਵਿਚ ਪਿਆਰੇ ਲੱਗਦੇ ਹਨ ।

ਗੁਰੂ ਦੇ ਉਹ ਪਿਆਰੇ ਸਿੱਖ ਵੱਡੇ ਭਾਗਾਂ ਵਾਲੇ ਹਨ ਜੇਹੜੇ ਨਿਰਲੇਪ ਪਰਮਾਤਮਾ ਨੂੰ ਮਿਲ ਕੇ ਵਾਸ਼ਨਾ-ਰਹਿਤ ਆਤਮਕ ਦਰਜਾ ਹਾਸਲ ਕਰ ਲੈਂਦੇ ਹਨ ।੨।

ਹੇ ਭਰਾਵੋ! ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਦਾ ਮਿੱਠਾ ਨਾਮ ਆਪਣੇ ਮਨ ਵਿਚ ਪਿਆਰਾ ਲੱਗਦਾ ਹੈ ਉਹਨਾਂ ਨੂੰ ਸਤਿਗੁਰੂ ਦੀ ਸਾਧ ਸੰਗਤਿ ਭੀ ਪਿਆਰੀ ਲੱਗਦੀ ਹੈ ।

ਪਰ ਜਿਨ੍ਹਾਂ ਮਨੁੱਖਾਂ ਨੂੰ ਸਤਿਗੁਰੂ ਦੀ ਸੰਗਤਿ ਦਾ ਸਾਥ ਪਸੰਦ ਨਹੀਂ ਆਉਂਦਾ, ਉਹ ਬਦ-ਕਿਸਮਤ ਰਹਿ ਜਾਂਦੇ ਹਨ, ਉਹਨਾਂ ਪਾਪੀਆਂ ਨੂੰ ਆਤਮਕ ਮੌਤ ਨੇ ਸਮੂਲਚਾ ਖਾ ਲਿਆ ਹੰੁਦਾ ਹੈ ।੩।

ਹੇ ਭਰਾਵੋ! ਜਦੋਂ ਦਇਆਵਾਨ ਪਰਮਾਤਮਾ ਆਪ ਕਿਸੇ ਮਨੁੱਖ ਉਤੇ ਦਇਆ ਕਰਦਾ ਹੈ, ਤਦੋਂ ਉਹ ਆਪ ਹੀ ਉਸ ਮਨੁੱਖ ਨੂੰ ਗੁਰੂ ਦੀ ਰਾਹੀਂ ਮਿਲਾਇਆ ਹੋਇਆ ਮਿਲ ਪੈਂਦਾ ਹੈ ।

ਦਾਸ ਨਾਨਕ ਭੀ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ ਗੁਰਬਾਣੀ ਹੀ (ਨਿੱਤ) ਉਚਾਰਦਾ ਹੈ । ਗੁਰਬਾਣੀ ਦੀ ਬਰਕਤਿ ਨਾਲ ਮਨੁੱਖ ਪਰਮਾਤਮਾ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ ।੪।੫।

Source: BaniDB · Read Ang 493 in Sri Guru Granth Sahib Ji

On this day in earlier years

  • Monday, 03 May 2004 ਇਛਾ ਪੂਰਕੁ ਸਰਬ ਸੁਖਦਾਤਾ ਹਰਿ ਜਾ ਕੈ ਵਸਿ ਹੈ ਕਾਮਧੇਨਾ ॥ Ang 669 · Raag Dhanaasree
  • Saturday, 03 May 2003 ਸੰਤਾ ਕੇ ਕਾਰਜਿ ਆਪਿ ਖਲੋਇਆ ਹਰਿ ਕੰਮੁ ਕਰਾਵਣਿ ਆਇਆ ਰਾਮ ॥ Ang 783 · Raag Soohee