ਹੁਕਮਨਾਮਾ ਸਾਹਿਬ
Hukamnama Sahib
Monday, 23 May 2005
ਸੋਮਵਾਰ, ੧੦ ਜੇਠ (ਸੰਮਤ ੫੩੭ ਨਾਨਕਸ਼ਾਹੀ)
Ang 587 · Raag Vadhans · Guru Amar Daas Ji
ਗੁਰਮੁਖੀ (Gurmukhi)
ਸਲੋਕ ਮਃ ੩ ॥
salok mahalaa teejaa ||
ਸਜਣ ਮਿਲੇ ਸਜਣਾ ਜਿਨ ਸਤਗੁਰ ਨਾਲਿ ਪਿਆਰੁ ॥
sajan mile sajanaa jin satagur naal piaar ||
ਮਿਲਿ ਪ੍ਰੀਤਮ ਤਿਨੀ ਧਿਆਇਆ ਸਚੈ ਪ੍ਰੇਮਿ ਪਿਆਰੁ ॥
mil preetam tinee dhiaaiaa sachai prem piaar ||
ਮਨ ਹੀ ਤੇ ਮਨੁ ਮਾਨਿਆ ਗੁਰ ਕੈ ਸਬਦਿ ਅਪਾਰਿ ॥
man hee te man maaniaa gur kai sabadh apaar ||
ਏਹਿ ਸਜਣ ਮਿਲੇ ਨ ਵਿਛੁੜਹਿ ਜਿ ਆਪਿ ਮੇਲੇ ਕਰਤਾਰਿ ॥
eh sajan mile na vichhuReh j aap mele karataar ||
ਇਕਨਾ ਦਰਸਨ ਕੀ ਪਰਤੀਤਿ ਨ ਆਈਆ ਸਬਦਿ ਨ ਕਰਹਿ ਵੀਚਾਰੁ ॥
eikanaa dharasan kee parateet na aaieeaa sabadh na kareh veechaar ||
ਵਿਛੁੜਿਆ ਕਾ ਕਿਆ ਵਿਛੁੜੈ ਜਿਨਾ ਦੂਜੈ ਭਾਇ ਪਿਆਰੁ ॥
vichhuRiaa kaa kiaa vichhuRai jinaa dhoojai bhai piaar ||
ਮਨਮੁਖ ਸੇਤੀ ਦੋਸਤੀ ਥੋੜੜਿਆ ਦਿਨ ਚਾਰਿ ॥
manmukh setee dhosatee thoRaRiaa dhin chaar ||
ਇਸੁ ਪਰੀਤੀ ਤੁਟਦੀ ਵਿਲਮੁ ਨ ਹੋਵਈ ਇਤੁ ਦੋਸਤੀ ਚਲਨਿ ਵਿਕਾਰ ॥
eis pareetee tuTadhee vilam na hoviee it dhosatee chalan vikaar ||
ਜਿਨਾ ਅੰਦਰਿ ਸਚੇ ਕਾ ਭਉ ਨਾਹੀ ਨਾਮਿ ਨ ਕਰਹਿ ਪਿਆਰੁ ॥
jinaa a(n)dhar sache kaa bhau naahee naam na kareh piaar ||
ਨਾਨਕ ਤਿਨ ਸਿਉ ਕਿਆ ਕੀਚੈ ਦੋਸਤੀ ਜਿ ਆਪਿ ਭੁਲਾਏ ਕਰਤਾਰਿ ॥੧॥
naanak tin siau kiaa keechai dhosatee j aap bhulaae karataar ||1||
ਮਃ ੩ ॥
mahalaa teejaa ||
ਇਕਿ ਸਦਾ ਇਕਤੈ ਰੰਗਿ ਰਹਹਿ ਤਿਨ ਕੈ ਹਉ ਸਦ ਬਲਿਹਾਰੈ ਜਾਉ ॥
eik sadhaa ikatai ra(n)g raheh tin kai hau sadh balihaarai jaau ||
ਤਨੁ ਮਨੁ ਧਨੁ ਅਰਪੀ ਤਿਨ ਕਉ ਨਿਵਿ ਨਿਵਿ ਲਾਗਉ ਪਾਇ ॥
tan man dhan arapee tin kau niv niv laagau pai ||
ਤਿਨ ਮਿਲਿਆ ਮਨੁ ਸੰਤੋਖੀਐ ਤ੍ਰਿਸਨਾ ਭੁਖ ਸਭ ਜਾਇ ॥
tin miliaa man sa(n)tokheeaai tirasanaa bhukh sabh jai ||
ਨਾਨਕ ਨਾਮਿ ਰਤੇ ਸੁਖੀਏ ਸਦਾ ਸਚੇ ਸਿਉ ਲਿਵ ਲਾਇ ॥੨॥
naanak naam rate sukhe'ee sadhaa sache siau liv lai ||2||
ਪਉੜੀ ॥
pauRee ||
ਤਿਸੁ ਗੁਰ ਕਉ ਹਉ ਵਾਰਿਆ ਜਿਨਿ ਹਰਿ ਕੀ ਹਰਿ ਕਥਾ ਸੁਣਾਈ ॥
tis gur kau hau vaariaa jin har kee har kathaa sunaiee ||
ਤਿਸੁ ਗੁਰ ਕਉ ਸਦ ਬਲਿਹਾਰਣੈ ਜਿਨਿ ਹਰਿ ਸੇਵਾ ਬਣਤ ਬਣਾਈ ॥
tis gur kau sadh balihaaranai jin har sevaa banat banaiee ||
ਸੋ ਸਤਿਗੁਰੁ ਪਿਆਰਾ ਮੇਰੈ ਨਾਲਿ ਹੈ ਜਿਥੈ ਕਿਥੈ ਮੈਨੋ ਲਏ ਛਡਾਈ ॥
so satigur piaaraa merai naal hai jithai kithai maino le chhaddaiee ||
ਤਿਸੁ ਗੁਰ ਕਉ ਸਾਬਾਸਿ ਹੈ ਜਿਨਿ ਹਰਿ ਸੋਝੀ ਪਾਈ ॥
tis gur kau saabaas hai jin har sojhee paiee ||
ਨਾਨਕੁ ਗੁਰ ਵਿਟਹੁ ਵਾਰਿਆ ਜਿਨਿ ਹਰਿ ਨਾਮੁ ਦੀਆ ਮੇਰੇ ਮਨ ਕੀ ਆਸ ਪੁਰਾਈ ॥੫॥
naanak gur viTahu vaariaa jin har naam dheeaa mere man kee aas puraiee ||5||
English Translation
Shalok, Third Mehla:
The friends who love the True Guru, meet with the Lord, the True Friend.
Meeting their Beloved, they meditate on the True Lord with love and affection.
Their minds are appeased by their own minds, through the incomparable Word of the Guru's Shabad.
These friends are united, and will not be separated again; they have been united by the Creator Lord Himself.
Some do not believe in the Blessed Vision of the Guru's Darshan; they do not contemplate the Shabad.
The separated ones are in love with duality - what more separation can they suffer?
Friendship with the self-willed manmukhs lasts for only a few short days.
This friendship is broken in an instant; this friendship leads to corruption.
They do not fear the True Lord within their hearts, and they do not love the Naam.
O Nanak, why become friends with those whom the Creator Lord Himself has misled? ||1||
Third Mehla:
Some remain constantly imbued with the Lord's Love; I am forever a sacrifice to them.
I dedicate my mind, soul and wealth to them; bowing low, I fall at their feet.
Meeting them, the soul is satisfied, and one's hunger and thirst all depart.
O Nanak, those who are attuned to the Naam are happy forever; they lovingly focus their minds on the True Lord. ||2||
Pauree:
I am a sacrifice to the Guru, who recites the sermon of the Lord's Teachings.
I am forever a sacrifice to that Guru, who has led me to serve the Lord.
That Beloved True Guru is always with me; wherever I may be, He will save me.
Most blessed is that Guru, who imparts understanding of the Lord.
O Nanak, I am a sacrifice to the Guru, who has given me the Lord's Name, and fulfilled the desires of my mind. ||5||
ਪੰਜਾਬੀ ਵਿਆਖਿਆ (Punjabi Explanation)
ਸਲੋਕ ਤੀਜੀ ਪਾਤਿਸ਼ਾਹੀ।
ਜਿਨ੍ਹਾਂ (ਸਤਸੰਗੀਆਂ) ਦਾ ਗੁਰੂ ਨਾਲ ਪ੍ਰੇਮ ਹੰੁਦਾ ਹੈ, ਉਹ ਸਤਸੰਗੀਆਂ ਨੂੰ ਮਿਲਦੇ ਹਨ;
ਸਤਸੰਗੀਆਂ ਨੂੰ ਮਿਲ ਕੇ ਉਹੀ ਮਨੁੱਖ ਪ੍ਰਭੂ ਪ੍ਰੀਤਮ ਨੂੰ ਸਿਮਰਦੇ ਹਨ ਕਿਉਂਕਿ ਸੱਚੇ ਪਿਆਰ ਵਿਚ ਉਹਨਾਂ ਦੀ ਬਿਰਤੀ ਜੁੜੀ ਰਹਿੰਦੀ ਹੈ;
ਸਤਿਗੁਰੂ ਦੇ ਅਪਾਰ ਸ਼ਬਦ ਦੀ ਬਰਕਤਿ ਨਾਲ ਉਹਨਾਂ ਦਾ ਮਨ ਆਪਣੇ ਆਪ ਤੋਂ ਹੀ ਪ੍ਰਭੂ ਵਿਚ ਪਤੀਜ ਜਾਂਦਾ ਹੈ;
ਅਜੇਹੇ ਸਤਸੰਗੀ ਮਨੁੱਖ (ਇਕ ਵਾਰੀ) ਮਿਲੇ ਹੋਏ ਫਿਰ ਵਿਛੁੜਦੇ ਨਹੀਂ ਹਨ, ਕਿਉਂਕਿ ਕਰਤਾਰ ਨੇ ਆਪ ਇਹਨਾਂ ਨੂੰ ਮਿਲਾ ਦਿੱਤਾ ਹੈ ।
ਇਕਨਾਂ (ਵਿਛੁੜੇ ਹੋਇਆਂ) ਨੂੰ ਪ੍ਰਭੂ ਦੇ ਦੀਦਾਰ ਦਾ ਯਕੀਨ ਹੀ ਨਹੀਂ ਬੱਝਦਾ, ਕਿਉਂਕਿ ਉਹ ਗੁਰੂ ਦੇ ਸ਼ਬਦ ਵਿਚ ਕਦੇ ਵਿਚਾਰ ਹੀ ਨਹੀਂ ਕਰਦੇ ।
ਪਰ, ਜਿਨ੍ਹਾਂ ਮਨੁੱਖਾਂ ਦੀ ਸੁਰਤਿ ਸਦਾ ਮਾਇਆ ਦੇ ਮੋਹ ਵਿਚ ਜੁੜੀ ਰਹਿੰਦੀ ਹੈ, ਉਹਨਾਂ (ਪ੍ਰਭੂ ਤੋਂ) ਵਿਛੁੜੇ ਹੋਇਆਂ ਦਾ ਹੋਰ ਵਿਛੋੜਾ ਭੀ ਕੀਹ ਹੋਣਾ ਹੋਇਆ?
ਜੋ ਮਨੁੱਖ ਆਪਣੇ ਮਨ ਦੇ ਪਿਛੇ ਤੁਰਦਾ ਹੈ, ਉਸ ਨਾਲ ਮਿੱਤ੍ਰਤਾ ਥੋੜੇ ਹੀ ਦੋ ਚਾਰ ਦਿਨ ਲਈ ਹੀ ਰਹਿ ਸਕਦੀ ਹੈ,
ਇਸ ਮਿੱਤ੍ਰਤਾ ਦੇ ਟੁੱਟਦਿਆਂ ਚਿਰ ਨਹੀਂ ਲੱਗਦਾ, (ਉਂਞ ਭੀ) ਇਸ ਮਿੱਤ੍ਰਤਾ ਵਿਚੋਂ ਬੁਰਾਈਆਂ ਹੀ ਨਿਕਲਦੀਆਂ ਹਨ ।
ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਡਰ ਨਹੀਂ, ਜੋ ਪਰਮਾਤਮਾ ਦੇ ਨਾਮ ਵਿਚ ਕਦੇ ਪਿਆਰ ਨਹੀਂ ਪਾਉਂਦੇ
ਉਹਨਾਂ ਨਾਲ ਸਾਂਝ ਪਾਉਣੀ ਹੀ ਨਹੀਂ ਚਾਹੀਦੀ ।੧।
ਤੀਜੀ ਪਾਤਿਸ਼ਾਹੀ।
ਕਈ (ਵਡ-ਭਾਗੀ) ਮਨੁੱਖ ਇਕ (ਪ੍ਰਭੂ ਦੇ) ਰੰਗ ਵਿਚ ਹੀ (ਮਸਤ) ਰਹਿੰਦੇ ਹਨ, ਮੈਂ ਉਹਨਾਂ ਤੋਂ ਕੁਰਬਾਨ ਹਾਂ;
(ਮੇਰਾ ਚਿੱਤ ਕਰਦਾ ਹੈ) ਆਪਣਾ ਤਨ ਮਨ ਧਨ ਉਹਨਾਂ ਦੀ ਭੇਟ ਕਰ ਦਿਆਂ ਤੇ ਨਿਉਂ ਨਿਉਂ ਕੇ ਉਹਨਾਂ ਦੀ ਪੈਰੀਂ ਲੱਗਾਂ ।
ਉਹਨਾਂ ਨੂੰ ਮਿਲਿਆਂ ਮਨ ਨੂੰ ਠੰਢ ਪੈਂਦੀ ਹੈ, ਸਾਰੀ ਤ੍ਰਿਸ਼ਨਾ ਤੇ ਭੁੱਖ ਦੂਰ ਹੋ ਜਾਂਦੀ ਹੈ ।
ਹੇ ਨਾਨਕ! ਨਾਮ ਵਿਚ ਭਿੱਜੇ ਹੋਏ ਮਨੁੱਖ ਸੱਚੇ ਪ੍ਰਭੂ ਨਾਲ ਚਿੱਤ ਜੋੜ ਕੇ ਸਦਾ ਸੁਖਾਲੇ ਰਹਿੰਦੇ ਹਨ ।੨।
ਪਉੜੀ
ਮੈਂ ਸਦਕੇ ਹਾਂ ਉਸ ਸਤਿਗੁਰੂ ਤੋਂ ਜਿਸ ਨੇ ਪ੍ਰਭੂ ਦੀ ਗੱਲ ਸੁਣਾਈ ਹੈ,
ਤੇ ਜਿਸ ਨੇ ਪ੍ਰਭੂ ਦੀ ਭਗਤੀ ਦੀ ਰੀਤ ਚਲਾਈ ਹੈ ।
ਉਹ ਪਿਆਰਾ ਸਤਿਗੁਰੂ ਮੇਰੇ ਅੰਗ ਸੰਗ ਹੈ, ਸਭ ਥਾਈਂ ਮੈਨੂੰ (ਵਿਕਾਰਾਂ ਤੋਂ) ਛਡਾ ਲੈਂਦਾ ਹੈ;
ਸ਼ਾਬਾਸ਼ੇ ਉਸ ਸਤਿਗੁਰੂ ਨੂੰ ਜਿਸ ਨੇ ਮੈਨੂੰ ਪਰਮਾਤਮਾ ਦੀ ਸੂਝ ਪਾਈ ਹੈ ।
ਜਿਸ ਗੁਰੂ ਨੇ ਮੈਨੂੰ ਪਰਮਾਤਮਾ ਦਾ ਨਾਮ ਦਿੱਤਾ ਹੈ ਤੇ ਮੇਰੇ ਮਨ ਦੀ ਆਸ ਪੂਰੀ ਕੀਤੀ ਹੈ ਮੈਂ ਨਾਨਕ ਉਸ ਤੋਂ ਸਦਕੇ ਹਾਂ ।੫।
Source: BaniDB · Read Ang 587 in Sri Guru Granth Sahib Ji