ਹੁਕਮਨਾਮਾ ਸਾਹਿਬ
Hukamnama Sahib
Sunday, 12 June 2005
ਐਤਵਾਰ, ੩੦ ਜੇਠ (ਸੰਮਤ ੫੩੭ ਨਾਨਕਸ਼ਾਹੀ)
Ang 627 · Raag Sorath · Guru Arjan Dev Ji
ਗੁਰਮੁਖੀ (Gurmukhi)
ਸੋਰਠਿ ਮਹਲਾ ੫ ॥
soraTh mahalaa panjavaa ||
ਅਪਨਾ ਗੁਰੂ ਧਿਆਏ ॥
apanaa guroo dhiaae ||
ਮਿਲਿ ਕੁਸਲ ਸੇਤੀ ਘਰਿ ਆਏ ॥
mil kusal setee ghar aae ||
ਨਾਮੈ ਕੀ ਵਡਿਆਈ ॥
naamai kee vaddiaaiee ||
ਤਿਸੁ ਕੀਮਤਿ ਕਹਣੁ ਨ ਜਾਈ ॥੧॥
tis keemat kahan na jaiee ||1||
ਸੰਤਹੁ ਹਰਿ ਹਰਿ ਹਰਿ ਆਰਾਧਹੁ ॥
sa(n)tahu har har har aaraadhahu ||
ਹਰਿ ਆਰਾਧਿ ਸਭੋ ਕਿਛੁ ਪਾਈਐ ਕਾਰਜ ਸਗਲੇ ਸਾਧਹੁ ॥ ਰਹਾਉ ॥
har aaraadh sabho kichh paieeaai kaaraj sagale saadhahu || rahaau ||
ਪ੍ਰੇਮ ਭਗਤਿ ਪ੍ਰਭ ਲਾਗੀ ॥
prem bhagat prabh laagee ||
ਸੋ ਪਾਏ ਜਿਸੁ ਵਡਭਾਗੀ ॥
so paae jis vaddabhaagee ||
ਜਨ ਨਾਨਕ ਨਾਮੁ ਧਿਆਇਆ ॥
jan naanak naam dhiaaiaa ||
ਤਿਨਿ ਸਰਬ ਸੁਖਾ ਫਲ ਪਾਇਆ ॥੨॥੧੨॥੭੬॥
tin sarab sukhaa fal paiaa ||2||12||76||
English Translation
Sorat'h, Fifth Mehla:
I meditated on my Guru.
I met with Him, and returned home in joy.
This is the glorious greatness of the Naam.
Its value cannot be estimated. ||1||
O Saints, worship and adore the Lord, Har, Har, Har.
Worship the Lord in adoration, and you shall obtain everything; your affairs shall all be resolved. ||Pause||
He alone is attached in loving devotion to God,
who realizes his great destiny.
Servant Nanak meditates on the Naam, the Name of the Lord.
He obtains the rewards of all joys and peace. ||2||12||76||
ਪੰਜਾਬੀ ਵਿਆਖਿਆ (Punjabi Explanation)
ਸੋਰਠਿ ਪੰਜਵੀਂ ਪਾਤਿਸ਼ਾਹੀ।
ਹੇ ਸੰਤ ਜਨੋ! ਜੇਹੜਾ ਮਨੁੱਖ ਆਪਣੇ ਗੁਰੂ ਦਾ ਧਿਆਨ ਧਰਦਾ ਹੈ
(ਗੁਰੂ-ਚਰਨਾਂ ਵਿਚ) ਜੁੜ ਕੇ ਆਤਮਕ ਆਨੰਦ ਨਾਲ ਹਿਰਦੇ-ਘਰ ਵਿਚ ਟਿਕ ਜਾਂਦਾ ਹੈ (ਬਾਹਰ ਭਟਕਣੋਂ ਬਚ ਜਾਂਦਾ ਹੈ) ।
ਇਹ ਨਾਮ ਦੀ ਹੀ ਬਰਕਤਿ ਹੈ (ਕਿ ਮਨੁੱਖ ਹੋਰ ਹੋਰ ਆਸਰਿਆਂ ਦੀ ਭਾਲ ਛੱਡ ਦੇਂਦਾ ਹੈ)
(ਪਰ) ਇਸ (ਹਰਿ-ਨਾਮ) ਦਾ ਮੁੱਲ ਨਹੀਂ ਦੱਸਿਆ ਜਾ ਸਕਦਾ (ਕਿਸੇ ਦੁਨੀਆਵੀ ਪਦਾਰਥ ਦੇ ਵੱਟੇ ਨਹੀਂ ਮਿਲਦਾ) ।੧।
ਹੇ ਸੰਤ ਜਨੋ! ਸਦਾ ਹੀ ਪਰਮਾਤਮਾ ਦਾ ਨਾਮ ਹੀ ਸਿਮਰਿਆ ਕਰੋ
ਪਰਮਾਤਮਾ ਦਾ ਨਾਮ ਸਿਮਰ ਕੇ ਹਰੇਕ ਚੀਜ਼ ਪ੍ਰਾਪਤ ਕਰ ਲਈਦੀ ਹੈ । (ਤੁਸੀ ਭੀ ਪਰਮਾਤਮਾ ਦਾ ਨਾਮ ਸਿਮਰ ਕੇ ਆਪਣੇ) ਸਾਰੇ ਕੰਮ ਸਵਾਰੋ ।ਰਹਾਉ।
ਹੇ ਸੰਤ ਜਨੋ! ਜੇਹੜਾ ਮਨੁੱਖ ਗੁਰੂ ਦਾ ਧਿਆਨ ਧਰਦਾ ਹੈ) ਪ੍ਰਭੂ ਦੀ ਪਿਆਰ-ਭਰੀ ਭਗਤੀ ਵਿਚ ਉਸ ਦਾ ਮਨ ਲੱਗ ਜਾਂਦਾ ਹੈ ।
ਪਰ ਇਹ ਦਾਤਿ ਉਹੀ ਮਨੁੱਖ ਹਾਸਲ ਕਰਦਾ ਹੈ ਜਿਸ ਦੇ ਵੱਡੇ ਭਾਗ ਹੋਣ ।
ਹੇ ਦਾਸ ਨਾਨਕ! (ਆਖ—) ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਸਿਮਰਿਆ ਹੈ
ਉਸ ਨੇ ਸਾਰੇ ਸੁਖ ਦੇਣ ਵਾਲੇ (ਫਲ ਪ੍ਰਾਪਤ ਕਰ ਲਏ ਹਨ ।੨।੧੨।੭੬।
Source: BaniDB · Read Ang 627 in Sri Guru Granth Sahib Ji