ਹੁਕਮਨਾਮਾ ਸਾਹਿਬ

Hukamnama Sahib

Friday, 17 June 2005

ਸ਼ੁੱਕਰਵਾਰ, ੩ ਹਾੜ (ਸੰਮਤ ੫੩੭ ਨਾਨਕਸ਼ਾਹੀ)

Ang 687 · Raag Dhanaasree · Guru Nanak Dev Ji

Reading: Permalink

ਗੁਰਮੁਖੀ (Gurmukhi)

ਧਨਾਸਰੀ ਮਹਲਾ ੧ ਛੰਤ

dhanaasaree mahalaa pehilaa chha(n)t

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਤੀਰਥਿ ਨਾਵਣ ਜਾਉ ਤੀਰਥੁ ਨਾਮੁ ਹੈ ॥

teerath naavan jaau teerath naam hai ||

ਤੀਰਥੁ ਸਬਦ ਬੀਚਾਰੁ ਅੰਤਰਿ ਗਿਆਨੁ ਹੈ ॥

teerath sabadh beechaar a(n)tar giaan hai ||

ਗੁਰ ਗਿਆਨੁ ਸਾਚਾ ਥਾਨੁ ਤੀਰਥੁ ਦਸ ਪੁਰਬ ਸਦਾ ਦਸਾਹਰਾ ॥

gur giaan saachaa thaan teerath dhas purab sadhaa dhasaaharaa ||

ਹਉ ਨਾਮੁ ਹਰਿ ਕਾ ਸਦਾ ਜਾਚਉ ਦੇਹੁ ਪ੍ਰਭ ਧਰਣੀਧਰਾ ॥

hau naam har kaa sadhaa jaachau dheh prabh dharaneedharaa ||

ਸੰਸਾਰੁ ਰੋਗੀ ਨਾਮੁ ਦਾਰੂ ਮੈਲੁ ਲਾਗੈ ਸਚ ਬਿਨਾ ॥

sa(n)saar rogee naam dhaaroo mail laagai sach binaa ||

ਗੁਰ ਵਾਕੁ ਨਿਰਮਲੁ ਸਦਾ ਚਾਨਣੁ ਨਿਤ ਸਾਚੁ ਤੀਰਥੁ ਮਜਨਾ ॥੧॥

gur vaak niramal sadhaa chaanan nit saach teerath majanaa ||1||

ਸਾਚਿ ਨ ਲਾਗੈ ਮੈਲੁ ਕਿਆ ਮਲੁ ਧੋਈਐ ॥

saach na laagai mail kiaa mal dhoieeaai ||

ਗੁਣਹਿ ਹਾਰੁ ਪਰੋਇ ਕਿਸ ਕਉ ਰੋਈਐ ॥

guneh haar paroi kis kau roieeaai ||

ਵੀਚਾਰਿ ਮਾਰੈ ਤਰੈ ਤਾਰੈ ਉਲਟਿ ਜੋਨਿ ਨ ਆਵਏ ॥

veechaar maarai tarai taarai ulaT jon na aave ||

ਆਪਿ ਪਾਰਸੁ ਪਰਮ ਧਿਆਨੀ ਸਾਚੁ ਸਾਚੇ ਭਾਵਏ ॥

aap paaras param dhiaanee saach saache bhaave ||

ਆਨੰਦੁ ਅਨਦਿਨੁ ਹਰਖੁ ਸਾਚਾ ਦੂਖ ਕਿਲਵਿਖ ਪਰਹਰੇ ॥

aana(n)dh anadhin harakh saachaa dhookh kilavikh parahare ||

ਸਚੁ ਨਾਮੁ ਪਾਇਆ ਗੁਰਿ ਦਿਖਾਇਆ ਮੈਲੁ ਨਾਹੀ ਸਚ ਮਨੇ ॥੨॥

sach naam paiaa gur dhikhaiaa mail naahee sach mane ||2||

ਸੰਗਤਿ ਮੀਤ ਮਿਲਾਪੁ ਪੂਰਾ ਨਾਵਣੋ ॥

sa(n)gat meet milaap pooraa naavano ||

ਗਾਵੈ ਗਾਵਣਹਾਰੁ ਸਬਦਿ ਸੁਹਾਵਣੋ ॥

gaavai gaavanahaar sabadh suhaavano ||

ਸਾਲਾਹਿ ਸਾਚੇ ਮੰਨਿ ਸਤਿਗੁਰੁ ਪੁੰਨ ਦਾਨ ਦਇਆ ਮਤੇ ॥

saalaeh saache ma(n)n satigur pu(n)n dhaan dhiaa mate ||

ਪਿਰ ਸੰਗਿ ਭਾਵੈ ਸਹਜਿ ਨਾਵੈ ਬੇਣੀ ਤ ਸੰਗਮੁ ਸਤ ਸਤੇ ॥

pir sa(n)g bhaavai sahaj naavai benee ta sa(n)gam sat sate ||

ਆਰਾਧਿ ਏਕੰਕਾਰੁ ਸਾਚਾ ਨਿਤ ਦੇਇ ਚੜੈ ਸਵਾਇਆ ॥

aaraadh eka(n)kaar saachaa nit dhei chaRai savaiaa ||

ਗਤਿ ਸੰਗਿ ਮੀਤਾ ਸੰਤਸੰਗਤਿ ਕਰਿ ਨਦਰਿ ਮੇਲਿ ਮਿਲਾਇਆ ॥੩॥

gat sa(n)g meetaa sa(n)tasa(n)gat kar nadhar mel milaiaa ||3||

ਕਹਣੁ ਕਹੈ ਸਭੁ ਕੋਇ ਕੇਵਡੁ ਆਖੀਐ ॥

kahan kahai sabh koi kevadd aakheeaai ||

ਹਉ ਮੂਰਖੁ ਨੀਚੁ ਅਜਾਣੁ ਸਮਝਾ ਸਾਖੀਐ ॥

hau moorakh neech ajaan samajhaa saakheeaai ||

ਸਚੁ ਗੁਰ ਕੀ ਸਾਖੀ ਅੰਮ੍ਰਿਤ ਭਾਖੀ ਤਿਤੁ ਮਨੁ ਮਾਨਿਆ ਮੇਰਾ ॥

sach gur kee saakhee a(n)mirat bhaakhee tit man maaniaa meraa ||

ਕੂਚੁ ਕਰਹਿ ਆਵਹਿ ਬਿਖੁ ਲਾਦੇ ਸਬਦਿ ਸਚੈ ਗੁਰੁ ਮੇਰਾ ॥

kooch kareh aaveh bikh laadhe sabadh sachai gur meraa ||

ਆਖਣਿ ਤੋਟਿ ਨ ਭਗਤਿ ਭੰਡਾਰੀ ਭਰਿਪੁਰਿ ਰਹਿਆ ਸੋਈ ॥

aakhan toT na bhagat bha(n)ddaaree bharipur rahiaa soiee ||

ਨਾਨਕ ਸਾਚੁ ਕਹੈ ਬੇਨੰਤੀ ਮਨੁ ਮਾਂਜੈ ਸਚੁ ਸੋਈ ॥੪॥੧॥

naanak saach kahai bena(n)tee man maa(n)jai sach soiee ||4||1||

English Translation

Dhanaasaree, First Mehla, Chhant:

One Universal Creator God. By The Grace Of The True Guru:

Why should I bathe at sacred shrines of pilgrimage? The Naam, the Name of the Lord, is the sacred shrine of pilgrimage.

My sacred shrine of pilgrimage is spiritual wisdom within, and contemplation on the Word of the Shabad.

The spiritual wisdom given by the Guru is the True sacred shrine of pilgrimage, where the ten festivals are always observed.

I constantly beg for the Name of the Lord; grant it to me, O God, Sustainer of the world.

The world is sick, and the Naam is the medicine to cure it; without the True Lord, filth sticks to it.

The Guru's Word is immaculate and pure; it radiates a steady Light. Constantly bathe in such a true shrine of pilgrimage. ||1||

Filth does not stick to the true ones; what filth do they have to wash off?

If one strings a garland of virtues for oneself, what is there to cry for?

One who conquers his own self through contemplation is saved, and saves others as well; he does not come to be born again.

The supreme meditator is Himself the philosopher's stone, which transforms lead into gold. The true man is pleasing to the True Lord.

He is in ecstasy, truly happy, night and day; his sorrows and sins are taken away.

He finds the True Name, and beholds the Guru; with the True Name in his mind, no filth sticks to him. ||2||

O friend, association with the Holy is the perfect cleansing bath.

The singer who sings the Lord's Praises is adorned with the Word of the Shabad.

Worship the True Lord, and believe in the True Guru; this brings the merit of making donations to charity, kindness and compassion.

The soul-bride who loves to be with her Husband Lord bathes at the true Triveni of the soul, which she regards as the sacred place where the Ganges, Jamuna and Saraswaati Rivers converge.

Worship and adore the One Creator, the True Lord, who constantly gives, whose gifts continually increase.

Salvation is attained by associating with the Society of the Saints, O friend; granting His Grace, God unites us in His Union. ||3||

Everyone speaks and talks; how great should I say He is?

I am foolish, lowly and ignorant; it is only through the Guru's Teachings that I understand.

True are the Teachings of the Guru. His Words are Ambrosial Nectar; my mind is pleased and appeased by them.

Loaded down with corruption and sin, people depart, and then come back again; the True Shabad is found through my Guru.

There is no end to the treasure of devotion; the Lord is pervading everywhere.

Nanak utters this true prayer; one who purifies his mind is True. ||4||1||

ਪੰਜਾਬੀ ਵਿਆਖਿਆ (Punjabi Explanation)

ਧਨਾਸਰੀ ਪਹਿਲੀ ਪਾਤਿਸ਼ਾਹੀ ਛੰਤ।

ਵਾਹਿਗੁਰੂ ਕੇਵਲ ਇਕ ਹੈ। ਸੱਚੇ ਗੁਰਾਂ ਦੀ ਦਇਆ ਦੁਆਰਾ ਉਹ ਪ੍ਰਾਪਤ ਹੁੰਦਾ ਹੈ।

ਮੈਂ (ਭੀ) ਤੀਰਥ ਉਤੇ ਇਸ਼ਨਾਨ ਕਰਨ ਜਾਂਦਾ ਹਾਂ (ਪਰ ਮੇਰੇ ਵਾਸਤੇ ਪਰਮਾਤਮਾ ਦਾ) ਨਾਮ (ਹੀ) ਤੀਰਥ ਹੈ ।

ਗੁਰੂ ਦੇ ਸ਼ਬਦ ਨੂੰ ਵਿਚਾਰ-ਮੰਡਲ ਵਿਚ ਟਿਕਾਣਾ (ਮੇਰੇ ਵਾਸਤੇ) ਤੀਰਥ ਹੈ (ਕਿਉਂਕਿ ਇਸ ਦੀ ਬਰਕਤਿ ਨਾਲ) ਮੇਰੇ ਅੰਦਰ ਪਰਮਾਤਮਾ ਨਾਲ ਡੂੰਘੀ ਸਾਂਝ ਬਣਦੀ ਹੈ ।

ਸਤਿਗੁਰੂ ਦਾ ਬਖ਼ਸ਼ਿਆ ਇਹ ਗਿਆਨ ਮੇਰੇ ਵਾਸਤੇ ਸਦਾ ਕਾਇਮ ਰਹਿਣ ਵਾਲਾ ਤੀਰਥ-ਅਸਥਾਨ ਹੈ, ਮੇਰੇ ਵਾਸਤੇ ਦਸ ਪਵਿਤ੍ਰ ਦਿਹਾੜੇ ਹੈ, ਮੇਰੇ ਵਾਸਤੇ ਗੰਗਾ ਦਾ ਜਨਮ-ਦਿਨ ਹੈ ।

ਮੈਂ ਤਾਂ ਸਦਾ ਪ੍ਰਭੂ ਦਾ ਨਾਮ ਹੀ ਮੰਗਦਾ ਹਾਂ ਤੇ (ਅਰਦਾਸ ਕਰਦਾ ਹਾਂ—) ਹੇ ਧਰਤੀ ਦੇ ਆਸਰੇ ਪ੍ਰਭੂ! (ਮੈਨੂੰ ਆਪਣਾ ਨਾਮ) ਦੇਹ ।

ਜਗਤ (ਵਿਕਾਰਾਂ ਵਿਚ) ਰੋਗੀ ਹੋਇਆ ਪਿਆ ਹੈ, ਪਰਮਾਤਮਾ ਦਾ ਨਾਮ (ਇਹਨਾਂ ਰੋਗਾਂ ਦਾ) ਇਲਾਜ ਹੈ । ਸਦਾ-ਥਿਰ ਪ੍ਰਭੂ ਦੇ ਨਾਮ ਤੋਂ ਬਿਨਾ (ਮਨ ਨੂੰ ਵਿਕਾਰਾਂ ਦੀ) ਮੈਲ ਲੱਗ ਜਾਂਦੀ ਹੈ ।

ਗੁਰੂ ਦਾ ਪਵਿਤ੍ਰ ਸ਼ਬਦ (ਮਨੁੱਖ ਨੂੰ) ਸਦਾ (ਆਤਮਕ) ਚਾਨਣ (ਦੇਂਦਾ ਹੈ, ਇਹੀ) ਨਿੱਤ ਸਦਾ ਕਾਇਮ ਰਹਿਣ ਵਾਲਾ ਤੀਰਥ ਹੈ, ਇਹੀ ਤੀਰਥ-ਇਸ਼ਨਾਨ ਹੈ ।੧।

ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਜੁੜਿਆਂ ਮਨ ਨੂੰ (ਵਿਕਾਰਾਂ ਦੀ) ਮੈਲ ਨਹੀਂ ਲੱਗਦੀ, (ਫਿਰ ਤੀਰਥ ਆਦਿਕਾਂ ਤੇ ਜਾ ਕੇ) ਕੋਈ ਮੈਲ ਧੋਣ ਦੀ ਲੋੜ ਹੀ ਨਹੀਂ ਪੈਂਦੀ ।

ਪਰਮਾਤਮਾ ਦੇ ਗੁਣਾਂ ਦਾ ਹਾਰ (ਹਿਰਦੇ ਵਿਚ) ਪ੍ਰੋ ਕੇ ਕਿਸੇ ਅੱਗੇ ਪੁਕਾਰ ਕਰਨ ਦੀ ਭੀ ਲੋੜ ਨਹੀਂ ਪੈਂਦੀ ।

ਜੇਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਵਿਚਾਰ ਰਾਹੀਂ (ਆਪਣੇ ਮਨ ਨੂੰ ਵਿਕਾਰਾਂ ਵਲੋਂ) ਮਾਰ ਲੈਂਦਾ ਹੈ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ, (ਹੋਰਨਾਂ ਨੂੰ ਭੀ) ਪਾਰ ਲੰਘਾ ਲੈਂਦਾ ਹੈ, ਉਹ ਮੁੜ ਜੂਨਾਂ (ਦੇ ਚੱਕਰ) ਵਿਚ ਨਹੀਂ ਆਉਂਦਾ ।

ਉਹ ਮਨੁੱਖ ਆਪ ਪਾਰਸ ਬਣ ਜਾਂਦਾ ਹੈ, ਬੜੀ ਹੀ ਉੱਚੀ ਸੁਰਤਿ ਦਾ ਮਾਲਕ ਹੋ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਦਾ ਰੂਪ ਬਣ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ ।

ਉਸ ਦੇ ਅੰਦਰ ਹਰ ਵੇਲੇ ਆਨੰਦ ਬਣਿਆ ਰਹਿੰਦਾ ਹੈ, ਸਦਾ-ਥਿਰ ਰਹਿਣ ਵਾਲੀ ਖ਼ੁਸ਼ੀ ਪੈਦਾ ਹੋ ਜਾਂਦੀ ਹੈ, ਉਹ ਮਨੁੱਖ ਆਪਣੇ (ਸਾਰੇ) ਦੁੱਖ ਪਾਪ ਦੂਰ ਕਰ ਲੈਂਦਾ ਹੈ ।

ਜਿਸ ਮਨੁੱਖ ਨੇ ਸਦਾ-ਥਿਰ ਪ੍ਰਭੂ-ਨਾਮ ਪ੍ਰਾਪਤ ਕਰ ਲਿਆ, ਜਿਸ ਨੂੰ ਗੁਰੂ ਨੇ (ਪ੍ਰਭੂ) ਵਿਖਾ ਦਿੱਤਾ, ਉਸ ਦੇ ਸਦਾ-ਥਿਰ ਨਾਮ ਜਪਦੇ ਮਨ ਨੂੰ ਕਦੇ ਵਿਕਾਰਾਂ ਦੀ ਮੈਲ ਨਹੀਂ ਲੱਗਦੀ ।੨।

ਸਾਧ ਸੰਗਤਿ ਵਿਚ ਮਿੱਤਰ-ਪ੍ਰਭੂ ਦਾ ਮਿਲਾਪ ਹੋ ਜਾਣਾ—ਇਹੀ ਉਹ ਤੀਰਥ-ਇਸ਼ਨਾਨ ਹੈ ਜਿਸ ਵਿਚ ਕੋਈ ਉਕਾਈ ਨਹੀਂ ਰਹਿ ਜਾਂਦੀ ।

ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਗਾਵਣ-ਜੋਗ ਪ੍ਰਭੂ (ਦੇ ਗੁਣ) ਗਾਂਦਾ ਹੈ ਉਸ ਦਾ ਜੀਵਨ ਸੋਹਣਾ ਬਣ ਜਾਂਦਾ ਹੈ ।

ਸਤਿਗੁਰੂ ਨੂੰ (ਜੀਵਨ-ਦਾਤਾ) ਮੰਨ ਕੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰ ਕੇ ਮਨੁੱਖ ਦੀ ਮਤਿ ਦੂਜਿਆਂ ਦੀ ਸੇਵਾ ਕਰਨ ਵਾਲੀ ਸਭ ਤੇ ਦਇਆ ਕਰਨ ਵਾਲੀ ਬਣ ਜਾਂਦੀ ਹੈ ।

ਪਤੀ-ਪ੍ਰਭੂ ਦੀ ਸੰਗਤਿ ਵਿਚ ਰਹਿ ਕੇ ਉਸ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ ਆਤਮਕ ਅਡੋਲਤਾ ਵਿਚ (ਮਾਨੋ, ਆਤਮਕ) ਇਸ਼ਨਾਨ ਕਰਦਾ ਹੈ; ਇਹੀ ਉਸ ਦੇ ਵਾਸਤੇ ਸੁੱਚੇ ਤੋਂ ਸੁੱਚਾ ਤ੍ਰਿਬੇਣੀ ਸੰਗਮ (ਦਾ ਇਸ਼ਨਾਨ) ਹੈ ।

ਉਸ ਸਦਾ-ਥਿਰ ਰਹਿਣ ਵਾਲੇ ਇੱਕ ਅਕਾਲ ਪੁਰਖ ਨੂੰ ਸਿਮਰ, ਜੋ ਸਦਾ (ਸਭ ਜੀਵਾਂ ਨੂੰ ਦਾਤਾਂ) ਦੇਂਦਾ ਹੈ ਤੇ (ਜਿਸ ਦੀਆਂ ਦਿੱਤੀਆਂ ਦਾਤਾਂ ਦਿਨੋ ਦਿਨ) ਵਧਦੀਆਂ ਹਨ ।

ਮਿੱਤਰ-ਪ੍ਰਭੂ ਦੀ ਸੰਗਤਿ ਵਿਚ, ਗੁਰੂ ਸੰਤ ਦੀ ਸੰਗਤਿ ਵਿਚ ਆਤਮਕ ਅਵਸਥਾ ਉੱਚੀ ਹੋ ਜਾਂਦੀ ਹੈ, ਪ੍ਰਭੂ ਮੇਹਰ ਦੀ ਨਜ਼ਰ ਕਰ ਕੇ ਆਪਣੀ ਸੰਗਤਿ ਵਿਚ ਮਿਲਾ ਲੈਂਦਾ ਹੈ ।੩।

ਹਰੇਕ ਜੀਵ (ਪਰਮਾਤਮਾ ਬਾਰੇ) ਕਥਨ ਕਰਦਾ ਹੈ (ਤੇ ਆਖਦਾ ਹੈ ਕਿ ਪਰਮਾਤਮਾ ਬਹੁਤ ਵੱਡਾ ਹੈ, ਪਰ) ਕੋਈ ਨਹੀਂ ਦੱਸ ਸਕਦਾ ਕਿ ਉਹ ਕੇਡਾ ਵੱਡਾ ਹੈ ।

ਮੈਂ (ਤਾਂ) ਮੂਰਖ ਹਾਂ, ਨੀਵੇਂ ਸੁਭਾਵ ਦਾ ਹਾਂ, ਅੰਞਾਣ ਹਾਂ, ਮੈਂ ਤਾਂ ਗੁਰੂ ਦੇ ਉਪਦੇਸ਼ ਨਾਲ ਹੀ (ਕੁਝ) ਸਮਝ ਸਕਦਾ ਹਾਂ।

ਮੇਰਾ ਮਨ ਤਾਂ ਉਸ ਗੁਰ-ਸ਼ਬਦ ਵਿਚ ਹੀ ਪਤੀਜ ਗਿਆ ਹੈ ਜੋ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ ਤੇ ਜੋ ਆਤਮਕ ਜੀਵਨ ਦੇਣ ਵਾਲਾ ਹੈ ।

ਜੇਹੜੇ ਜੀਵ (ਮਾਇਆ-ਮੋਹ ਦੇ) ਜ਼ਹਰ ਨਾਲ ਲੱਦੇ ਹੋਏ ਜਗਤ ਵਿਚ ਆਉਂਦੇ ਹਨ (ਗੁਰੂ ਦੇ ਸ਼ਬਦ ਨੂੰ ਵਿਸਾਰ ਕੇ ਤੇ ਤੀਰਥ-ਇਸ਼ਨਾਨ ਆਦਿਕ ਦੀ ਟੇਕ ਰੱਖ ਕੇ, ਉਸੇ ਜ਼ਹਰ ਨਾਲ ਲੱਦੇ ਹੋਏ ਹੀ ਜਗਤ ਤੋਂ) ਕੂਚ ਕਰ ਜਾਂਦੇ ਹਨ, ਪਰ ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ ਜੁੜਦੇ ਹਨ, ਉਹਨਾਂ ਨੂੰ ਮੇਰਾ ਗੁਰੂ

ਬਿਆਨ ਕਰਨ ਨਾਲ ਮੁੱਕਦੇ ਨਹੀਂ, (ਪਰਮਾਤਮਾ ਦੀ ਭਗਤੀ ਦੇ ਖ਼ਜ਼ਾਨੇ ਭਰੇ ਪਏ ਹਨ, ਜੀਵਾਂ ਨੂੰ ਭਗਤੀ ਦੀ ਦਾਤਿ ਵੰਡਿਆਂ) ਭਗਤੀ ਦੇ ਖ਼ਜ਼ਾਨਿਆਂ ਵਿਚ ਕੋਈ ਕਮੀ ਨਹੀਂ ਹੁੰਦੀ, (ਪਰ ਭਗਤੀ ਕਰਨ ਨਾਲ ਤੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਨਾਲ ਮਨੁੱਖ ਨੂੰ ਇਹ ਨਿਸ਼ਚਾ ਬਣ ਜਾਂਦਾ ਹੈ ਕਿ) ਪਰਮਾਤਮਾ ਹੀ ਹਰ ਥਾਂ ਵਿਆਪਕ ਹੈ ।

ਹੇ ਨਾਨਕ! ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਦਾ ਸਿਮਰਨ ਕਰਦਾ ਹੈ, ਜੋ ਪ੍ਰਭੂ-ਦਰ ਤੇ ਅਰਦਾਸਾਂ ਕਰਦਾ ਹੈ (ਤੇ ਇਸ ਤਰ੍ਹਾਂ) ਆਪਣੇ ਮਨ ਨੂੰ ਵਿਕਾਰਾਂ ਦੀ ਮੈਲ ਤੋਂ ਸਾਫ਼ ਕਰ ਲੈਂਦਾ ਹੈ ਉਸ ਨੂੰ ਹਰ ਥਾਂ ਉਹ ਸਦਾ-ਥਿਰ ਪ੍ਰਭੂ ਹੀ ਦਿੱਸਦਾ ਹੈ (ਤੀਰਥ-ਇਸ਼ਨਾਨਾਂ ਨਾਲ ਇਹ ਆਤਮਕ ਅਵਸਥਾ ਪ੍ਰਾਪਤ ਨਹੀਂ ਹੁੰਦੀ) ।੪।੧।

Source: BaniDB · Read Ang 687 in Sri Guru Granth Sahib Ji

On this day in earlier years

  • Thursday, 17 June 2004 ਸਹੀ ਸਲਾਮਤਿ ਸਭਿ ਥੋਕ ਉਬਾਰੇ ਗੁਰ ਕਾ ਸਬਦੁ ਵੀਚਾਰੇ ॥ ਰਹਾਉ ॥ Ang 625 · Raag Sorath
  • Tuesday, 17 June 2003 ਕਿਤੈ ਪ੍ਰਕਾਰਿ ਨ ਤੂਟਉ ਪ੍ਰੀਤਿ ॥ ਦਾਸ ਤੇਰੇ ਕੀ ਨਿਰਮਲ ਰੀਤਿ ॥੧॥ ਰਹਾਉ ॥ Ang 684 · Raag Dhanaasree
  • Monday, 17 June 2002 ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ Ang 644 · Raag Sorath