ਹੁਕਮਨਾਮਾ ਸਾਹਿਬ

Hukamnama Sahib

Tuesday, 28 June 2005

ਮੰਗਲਵਾਰ, ੧੪ ਹਾੜ (ਸੰਮਤ ੫੩੭ ਨਾਨਕਸ਼ਾਹੀ)

Ang 643 · Raag Sorath · Guru Amar Daas Ji

Reading: Permalink

ਗੁਰਮੁਖੀ (Gurmukhi)

ਸਲੋਕੁ ਮਃ ੩ ॥

salok mahalaa teejaa ||

ਮਾਇਆ ਮਮਤਾ ਮੋਹਣੀ ਜਿਨਿ ਵਿਣੁ ਦੰਤਾ ਜਗੁ ਖਾਇਆ ॥

maiaa mamataa mohanee jin vin dha(n)taa jag khaiaa ||

ਮਨਮੁਖ ਖਾਧੇ ਗੁਰਮੁਖਿ ਉਬਰੇ ਜਿਨੀ ਸਚਿ ਨਾਮਿ ਚਿਤੁ ਲਾਇਆ ॥

manmukh khaadhe gurmukh ubare jinee sach naam chit laiaa ||

ਬਿਨੁ ਨਾਵੈ ਜਗੁ ਕਮਲਾ ਫਿਰੈ ਗੁਰਮੁਖਿ ਨਦਰੀ ਆਇਆ ॥

bin naavai jag kamalaa firai gurmukh nadharee aaiaa ||

ਧੰਧਾ ਕਰਤਿਆ ਨਿਹਫਲੁ ਜਨਮੁ ਗਵਾਇਆ ਸੁਖਦਾਤਾ ਮਨਿ ਨ ਵਸਾਇਆ ॥

dha(n)dhaa karatiaa nihafal janam gavaiaa sukhadhaataa man na vasaiaa ||

ਨਾਨਕ ਨਾਮੁ ਤਿਨਾ ਕਉ ਮਿਲਿਆ ਜਿਨ ਕਉ ਧੁਰਿ ਲਿਖਿ ਪਾਇਆ ॥੧॥

naanak naam tinaa kau miliaa jin kau dhur likh paiaa ||1||

English Translation

Shalok, Third Mehla:

The love of Maya is enticing; without teeth, it has eaten up the world.

The self-willed manmukhs are eaten away, while the Gurmukhs are saved; they focus their consciousness on the True Name.

Without the Name, the world wanders around insane; the Gurmukhs come to see this.

Involved in worldly affairs, he wastes his life in vain; the peace-giving Lord does not come to abide in his mind.

O Nanak, they alone obtain the Name, who have such pre-ordained destiny. ||1||

ਪੰਜਾਬੀ ਵਿਆਖਿਆ (Punjabi Explanation)

ਸਲੋਕ ਤੀਜੀ ਪਾਤਿਸ਼ਾਹੀ।

ਮਾਇਆ ਦੀ ਅਪਣੱਤ (ਭਾਵ, ਇਹ ਖ਼ਿਆਲ ਕਿ ਏਹ ਸ਼ੈ ਮੇਰੀ ਹੈ, ਇਹ ਧਨ ਮੇਰਾ ਹੈ,) ਮਨ ਨੂੰ ਮੋਹਣ ਵਾਲੀ ਹੈ, ਇਸ ਨੇ ਸੰਸਾਰ ਨੂੰ ਬਿਨਾਂ ਦੰਦਾਂ ਤੋਂ ਹੀ ਖਾ ਲਿਆ ਹੈ

ਮਨਮੁਖ (ਇਸ ‘ਮਮਤਾ’ ਵਿਚ) ਗ੍ਰਸੇ ਗਏ ਹਨ, ਤੇ ਜਿਨ੍ਹਾਂ ਗੁਰਮੁਖਾਂ ਨੇ ਸੱਚੇ ਨਾਮ ਵਿਚ ਚਿੱਤ ਜੋੜਿਆ ਹੈ ਉਹ ਬਚ ਗਏ ਹਨ ।

ਸਤਿਗੁਰੂ ਦੇ ਸਨਮੁਖ ਹੋ ਕੇ ਇਹ ਦਿੱਸ ਪੈਂਦਾ ਹੈ ਕਿ ਸੰਸਾਰ ਨਾਮ ਤੋਂ ਬਿਨਾ ਕਮਲਾ ਹੋਇਆ ਭਟਕਦਾ ਹੈ,

ਮਾਇਆ ਦੇ ਕਜ਼ੀਏ ਕਰਦਿਆਂ ਮਨੱੁਖਾ ਜਨਮ ਨਿਸਫਲ ਗਵਾ ਲੈਂਦਾ ਹੈ ਤੇ ਸੁਖਦਾਤਾ ਨਾਮ ਮਨ ਵਿਚ ਨਹੀਂ ਵਸਾਉਂਦਾ ।

ਪਰ) ਹੇ ਨਾਨਕ! ਨਾਮ ਉਹਨਾਂ ਮਨੁੱਖਾਂ ਨੂੰ ਹੀ ਮਿਲਦਾ ਹੈ ਜਿਨ੍ਹਾਂ ਦੇ ਹਿਰਦੇ ਵਿਚ ਮੁੱਢ ਤੋਂ (ਕੀਤੇ ਕਰਮਾਂ ਦੇ ਅਨੁਸਾਰ) (ਸੰਸਕਾਰ-ਰੂਪ ਲੇਖ) ਉੱਕਰ ਕੇ ਪ੍ਰਭੂ ਨੇ ਰੱਖ ਦਿੱਤਾ ਹੈ ।

Source: BaniDB · Read Ang 643 in Sri Guru Granth Sahib Ji

On this day in earlier years

  • Monday, 28 June 2004 ਬਿਘਨੁ ਨ ਲਾਗੈ ਜਪਿ ਅਲਖ ਅਭੇਵ ॥੧॥ Ang 801 · Raag Bilaaval
  • Saturday, 28 June 2003 ਚਿਤ ਸਿਮਰਨੁ ਕਰਉ ਨੈਨ ਅਵਿਲੋਕਨੋ ਸ੍ਰਵਨ ਬਾਨੀ ਸੁਜਸੁ ਪੂਰਿ ਰਾਖਉ ॥ Ang 694 · Raag Dhanaasree
  • Friday, 28 June 2002 ਜੋ ਜੋ ਕਰਮ ਕੀਓ ਲਾਲਚ ਲਗਿ ਤਿਹ ਤਿਹ ਆਪੁ ਬੰਧਾਇਓ ॥੧॥ ਰਹਾਉ ॥ Ang 702 · Raag Jaithsree