ਹੁਕਮਨਾਮਾ ਸਾਹਿਬ

Hukamnama Sahib

Monday, 25 July 2005

ਸੋਮਵਾਰ, ੧੦ ਸਾਵਣ (ਸੰਮਤ ੫੩੭ ਨਾਨਕਸ਼ਾਹੀ)

Ang 519 · Raag Gujri · Guru Arjan Dev Ji

Reading: Permalink

ਗੁਰਮੁਖੀ (Gurmukhi)

ਪਉੜੀ ॥

pauRee ||

ਪਾਈਅਨਿ ਸਭਿ ਨਿਧਾਨ ਤੇਰੈ ਰੰਗਿ ਰਤਿਆ ॥

paieean sabh nidhaan terai ra(n)g ratiaa ||

ਨ ਹੋਵੀ ਪਛੋਤਾਉ ਤੁਧ ਨੋ ਜਪਤਿਆ ॥

n hovee pachhotaau tudh no japatiaa ||

ਪਹੁਚਿ ਨ ਸਕੈ ਕੋਇ ਤੇਰੀ ਟੇਕ ਜਨ ॥

pahuch na sakai koi teree Tek jan ||

ਗੁਰ ਪੂਰੇ ਵਾਹੁ ਵਾਹੁ ਸੁਖ ਲਹਾ ਚਿਤਾਰਿ ਮਨ ॥

gur poore vaahu vaahu sukh lahaa chitaar man ||

ਗੁਰ ਪਹਿ ਸਿਫਤਿ ਭੰਡਾਰੁ ਕਰਮੀ ਪਾਈਐ ॥

gur peh sifat bha(n)ddaar karamee paieeaai ||

ਸਤਿਗੁਰ ਨਦਰਿ ਨਿਹਾਲ ਬਹੁੜਿ ਨ ਧਾਈਐ ॥

satigur nadhar nihaal bahuR na dhaieeaai ||

ਰਖੈ ਆਪਿ ਦਇਆਲੁ ਕਰਿ ਦਾਸਾ ਆਪਣੇ ॥

rakhai aap dhiaal kar dhaasaa aapane ||

ਹਰਿ ਹਰਿ ਹਰਿ ਹਰਿ ਨਾਮੁ ਜੀਵਾ ਸੁਣਿ ਸੁਣੇ ॥੭॥

har har har har naam jeevaa sun sune ||7||

English Translation

Pauree:

All treasures are obtained, when we are attuned to Your Love.

One does not have to suffer regret and repentance, when he meditates on You.

No one can equal Your humble servant, who has Your Support.

Waaho! Waaho! How wonderful is the Perfect Guru! Cherishing Him in my mind, I obtain peace.

The treasure of the Lord's Praise comes from the Guru; by His Mercy, it is obtained.

When the True Guru bestows His Glance of Grace, one does not wander any more.

The Merciful Lord preserves him - He makes him His own slave.

Listening, hearing the Name of the Lord, Har, Har, Har, Har, I live. ||7||

ਪੰਜਾਬੀ ਵਿਆਖਿਆ (Punjabi Explanation)

ਪਉੜੀ।

(ਹੇ ਪ੍ਰਭੂ!) ਜੇ ਤੇਰੇ (ਪਿਆਰ ਦੇ) ਰੰਗ ਵਿਚ ਰੰਗੇ ਜਾਈਏ ਤਾਂ, ਮਾਨੋ, ਸਾਰੇ ਖ਼ਜ਼ਾਨੇ ਮਿਲ ਜਾਂਦੇ ਹਨ;

ਤੈਨੂੰ ਸਿਮਰਦਿਆਂ (ਕਿਸੇ ਗੱਲੇ) ਪਛੁਤਾਉਣਾ ਨਹੀਂ ਪੈਂਦਾ

ਜਿਨ੍ਹਾਂ ਸੇਵਕਾਂ ਨੂੰ ਤੇਰਾ ਆਸਰਾ ਹੁੰਦਾ ਹੈ ਉਹਨਾਂ ਦੀ ਬਰਾਬਰੀ ਕੋਈ ਨਹੀਂ ਕਰ ਸਕਦਾ,

ਪਰ, ਹੇ ਮਨ! ਪੂਰੇ ਗੁਰੂ ਨੂੰ ਸ਼ਾਬਾਸ਼ੇ (ਆਖ, ਜਿਸ ਦੀ ਰਾਹੀਂ ‘ਨਾਮ’) ਚਿਤਾਰ ਕੇ ਸੁਖ ਮਿਲਦਾ ਹੈ,

ਸਿਫ਼ਤਿ-ਸਾਲਾਹ ਦਾ ਖ਼ਜ਼ਾਨਾ ਸਤਿਗੁਰੂ ਦੇ ਪਾਸ ਹੀ ਹੈ, ਮਿਲਦਾ ਹੈ ਪਰਮਾਤਮਾ ਦੀ ਕਿਰਪਾ ਨਾਲ;

ਜੇ ਸਤਿਗੁਰੂ ਮੇਹਰ ਦੀ ਨਜ਼ਰ ਨਾਲ ਤੱਕੇ ਤਾਂ ਮੁੜ ਮੁੜ ਨਹੀਂ ਭਟਕੀਦਾ ।

ਦਇਆ ਦਾ ਘਰ ਪ੍ਰਭੂ ਆਪ ਆਪਣੇ ਸੇਵਕ ਬਣਾ ਕੇ (ਇਸ ਭਟਕਣਾ ਤੋਂ) ਬਚਾਂਦਾ ਹੈ;

ਮੈਂ ਭੀ ਉਸੇ ਪ੍ਰਭੂ ਦਾ ਨਾਮ ਸੁਣ ਸੁਣ ਕੇ ਜੀਊ ਰਿਹਾ ਹਾਂ ।੭।

Source: BaniDB · Read Ang 519 in Sri Guru Granth Sahib Ji

On this day in earlier years

  • Sunday, 25 July 2004 ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ Ang 676 · Raag Dhanaasree
  • Friday, 25 July 2003 ਤਿਸੁ ਜਨ ਕਰਮਿ ਪਰਾਪਤਿ ਹੋਇ ॥੧॥ Ang 741 · Raag Soohee