ਹੁਕਮਨਾਮਾ ਸਾਹਿਬ
Hukamnama Sahib
Friday, 05 August 2005
ਸ਼ੁੱਕਰਵਾਰ, ੨੧ ਸਾਵਣ (ਸੰਮਤ ੫੩੭ ਨਾਨਕਸ਼ਾਹੀ)
Ang 617 · Raag Sorath · Guru Arjan Dev Ji
ਗੁਰਮੁਖੀ (Gurmukhi)
ਸੋਰਠਿ ਮਹਲਾ ੫ ॥
soraTh mahalaa panjavaa ||
ਅਬਿਨਾਸੀ ਜੀਅਨ ਕੋ ਦਾਤਾ ਸਿਮਰਤ ਸਭ ਮਲੁ ਖੋਈ ॥
abinaasee jeean ko dhaataa simarat sabh mal khoiee ||
ਗੁਣ ਨਿਧਾਨ ਭਗਤਨ ਕਉ ਬਰਤਨਿ ਬਿਰਲਾ ਪਾਵੈ ਕੋਈ ॥੧॥
gun nidhaan bhagatan kau baratan biralaa paavai koiee ||1||
ਮੇਰੇ ਮਨ ਜਪਿ ਗੁਰ ਗੋਪਾਲ ਪ੍ਰਭੁ ਸੋਈ ॥
mere man jap gur gopaal prabh soiee ||
ਜਾ ਕੀ ਸਰਣਿ ਪਇਆਂ ਸੁਖੁ ਪਾਈਐ ਬਾਹੁੜਿ ਦੂਖੁ ਨ ਹੋਈ ॥੧॥ ਰਹਾਉ ॥
jaa kee saran piaa(n) sukh paieeaai baahuR dhookh na hoiee ||1|| rahaau ||
ਵਡਭਾਗੀ ਸਾਧਸੰਗੁ ਪਰਾਪਤਿ ਤਿਨ ਭੇਟਤ ਦੁਰਮਤਿ ਖੋਈ ॥
vaddabhaagee saadhasa(n)g paraapat tin bheTat dhuramat khoiee ||
ਤਿਨ ਕੀ ਧੂਰਿ ਨਾਨਕੁ ਦਾਸੁ ਬਾਛੈ ਜਿਨ ਹਰਿ ਨਾਮੁ ਰਿਦੈ ਪਰੋਈ ॥੨॥੫॥੩੩॥
tin kee dhoor naanak dhaas baachhai jin har naam ridhai paroiee ||2||5||33||
English Translation
Sorat'h, Fifth Mehla:
He is imperishable, the Giver of all beings; meditating on Him, all filth is removed.
He is the treasure of excellence, the object of His devotees, but rare are those who find Him. ||1||
O my mind, meditate on the Guru, and God, the Cherisher of the world.
Seeking His Sanctuary, one finds peace, and he shall not suffer in pain again. ||1||Pause||
By great good fortune, one obtains the Saadh Sangat, the Company of the Holy. Meeting them, evil-mindedness is eliminated.
Slave Nanak yearns for the dust of the feet of those, who have woven the Lord's Name into their hearts. ||2||5||33||
ਪੰਜਾਬੀ ਵਿਆਖਿਆ (Punjabi Explanation)
ਸੋਰਠਿ ਪੰਜਵੀਂ ਪਾਤਿਸ਼ਾਹੀ।
ਹੇ ਭਾਈ! ਉਸ ਪਰਮਾਤਮਾ ਦਾ ਸਿਮਰਨ ਕੀਤਿਆਂ (ਮਨ ਤੋਂ ਵਿਕਾਰਾਂ ਦੀ) ਸਾਰੀ ਮੈਲ ਲਹਿ ਜਾਂਦੀ ਹੈ ਜੋ ਨਾਸ-ਰਹਿਤ ਹੈ, ਤੇ, ਜੋ ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ ।
ਉਹ ਪ੍ਰਭੂ ਸਾਰੇ ਗੁਣਾਂ ਦਾ ਖ਼ਜ਼ਾਨਾ ਹੈ, ਭਗਤਾਂ ਵਾਸਤੇ ਹਰ ਵੇਲੇ ਦਾ ਸਹਾਰਾ ਹੈ । ਪਰ ਕੋਈ ਵਿਰਲਾ ਮਨੁੱਖ ਉਸ ਦਾ ਮਿਲਾਪ ਹਾਸਲ ਕਰਦਾ ਹੈ ।੧।
ਹੇ ਮੇਰੇ ਮਨ! ਉਸ ਪ੍ਰਭੂ ਨੂੰ ਜਪਿਆ ਕਰੋ ਜੋ ਸਭ ਤੋਂ ਵੱਡਾ ਹੈ, ਜੋ ਸ੍ਰਿਸ਼ਟੀ ਦਾ ਪਾਲਣ ਵਾਲਾ ਹੈ,
ਜਿਸ ਦਾ ਆਸਰਾ ਲਿਆਂ ਸੁਖ ਪ੍ਰਾਪਤ ਕਰ ਲਈਦਾ ਹੈ, ਫਿਰ ਕਦੇ ਦੁੱਖ ਨਹੀਂ ਵਿਆਪਦਾ ।੧।ਰਹਾਉ।
ਹੇ ਭਾਈ! ਵੱਡੀ ਕਿਸਮਤਿ ਨਾਲ ਭਲੇ ਮਨੁੱਖਾਂ ਦੀ ਸੰਗਤਿ ਹਾਸਲ ਹੁੰਦੀ ਹੈ, ਉਹਨਾਂ ਨੂੰ ਮਿਲਿਆਂ ਖੋਟੀ ਬੁੱਧ ਨਾਸ ਹੋ ਜਾਂਦੀ ਹੈ ।
ਦਾਸ ਨਾਨਕ (ਭੀ) ਉਹਨਾਂ ਦੇ ਚਰਨਾਂ ਦੀ ਧੂੜ ਮੰਗਦਾ ਹੈ, ਜਿਨ੍ਹਾਂ ਨੇ ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਪ੍ਰੋ ਰੱਖਿਆ ਹੈ ।੨।੫।੩੩।
Source: BaniDB · Read Ang 617 in Sri Guru Granth Sahib Ji