ਹੁਕਮਨਾਮਾ ਸਾਹਿਬ

Hukamnama Sahib

Monday, 31 October 2005

ਸੋਮਵਾਰ, ੧੭ ਕੱਤਕ (ਸੰਮਤ ੫੩੭ ਨਾਨਕਸ਼ਾਹੀ)

Ang 635 · Raag Sorath · Guru Nanak Dev Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੧ ਤਿਤੁਕੀ ॥

soraTh mahalaa pehilaa titukee ||

ਆਸਾ ਮਨਸਾ ਬੰਧਨੀ ਭਾਈ ਕਰਮ ਧਰਮ ਬੰਧਕਾਰੀ ॥

aasaa manasaa ba(n)dhanee bhaiee karam dharam ba(n)dhakaaree ||

ਪਾਪਿ ਪੁੰਨਿ ਜਗੁ ਜਾਇਆ ਭਾਈ ਬਿਨਸੈ ਨਾਮੁ ਵਿਸਾਰੀ ॥

paap pu(n)n jag jaiaa bhaiee binasai naam visaaree ||

ਇਹ ਮਾਇਆ ਜਗਿ ਮੋਹਣੀ ਭਾਈ ਕਰਮ ਸਭੇ ਵੇਕਾਰੀ ॥੧॥

eeh maiaa jag mohanee bhaiee karam sabhe vekaaree ||1||

ਸੁਣਿ ਪੰਡਿਤ ਕਰਮਾ ਕਾਰੀ ॥

sun pa(n)ddit karamaa kaaree ||

ਜਿਤੁ ਕਰਮਿ ਸੁਖੁ ਊਪਜੈ ਭਾਈ ਸੁ ਆਤਮ ਤਤੁ ਬੀਚਾਰੀ ॥ ਰਹਾਉ ॥

jit karam sukh uoopajai bhaiee su aatam tat beechaaree || rahaau ||

ਸਾਸਤੁ ਬੇਦੁ ਬਕੈ ਖੜੋ ਭਾਈ ਕਰਮ ਕਰਹੁ ਸੰਸਾਰੀ ॥

saasat bedh bakai khaRo bhaiee karam karahu sa(n)saaree ||

ਪਾਖੰਡਿ ਮੈਲੁ ਨ ਚੂਕਈ ਭਾਈ ਅੰਤਰਿ ਮੈਲੁ ਵਿਕਾਰੀ ॥

paakha(n)dd mail na chookiee bhaiee a(n)tar mail vikaaree ||

ਇਨ ਬਿਧਿ ਡੂਬੀ ਮਾਕੁਰੀ ਭਾਈ ਊਂਡੀ ਸਿਰ ਕੈ ਭਾਰੀ ॥੨॥

ein bidh ddoobee maakuree bhaiee uoo(n)ddee sir kai bhaaree ||2||

ਦੁਰਮਤਿ ਘਣੀ ਵਿਗੂਤੀ ਭਾਈ ਦੂਜੈ ਭਾਇ ਖੁਆਈ ॥

dhuramat ghanee vigootee bhaiee dhoojai bhai khuaaiee ||

ਬਿਨੁ ਸਤਿਗੁਰ ਨਾਮੁ ਨ ਪਾਈਐ ਭਾਈ ਬਿਨੁ ਨਾਮੈ ਭਰਮੁ ਨ ਜਾਈ ॥

bin satigur naam na paieeaai bhaiee bin naamai bharam na jaiee ||

ਸਤਿਗੁਰੁ ਸੇਵੇ ਤਾ ਸੁਖੁ ਪਾਏ ਭਾਈ ਆਵਣੁ ਜਾਣੁ ਰਹਾਈ ॥੩॥

satigur seve taa sukh paae bhaiee aavan jaan rahaiee ||3||

ਸਾਚੁ ਸਹਜੁ ਗੁਰ ਤੇ ਊਪਜੈ ਭਾਈ ਮਨੁ ਨਿਰਮਲੁ ਸਾਚਿ ਸਮਾਈ ॥

saach sahaj gur te uoopajai bhaiee man niramal saach samaiee ||

ਗੁਰੁ ਸੇਵੇ ਸੋ ਬੂਝੈ ਭਾਈ ਗੁਰ ਬਿਨੁ ਮਗੁ ਨ ਪਾਈ ॥

gur seve so boojhai bhaiee gur bin mag na paiee ||

ਜਿਸੁ ਅੰਤਰਿ ਲੋਭੁ ਕਿ ਕਰਮ ਕਮਾਵੈ ਭਾਈ ਕੂੜੁ ਬੋਲਿ ਬਿਖੁ ਖਾਈ ॥੪॥

jis a(n)tar lobh k karam kamaavai bhaiee kooR bol bikh khaiee ||4||

ਪੰਡਿਤ ਦਹੀ ਵਿਲੋਈਐ ਭਾਈ ਵਿਚਹੁ ਨਿਕਲੈ ਤਥੁ ॥

pa(n)ddit dhahee viloieeaai bhaiee vichahu nikalai tath ||

ਜਲੁ ਮਥੀਐ ਜਲੁ ਦੇਖੀਐ ਭਾਈ ਇਹੁ ਜਗੁ ਏਹਾ ਵਥੁ ॥

jal matheeaai jal dhekheeaai bhaiee ih jag ehaa vath ||

ਗੁਰ ਬਿਨੁ ਭਰਮਿ ਵਿਗੂਚੀਐ ਭਾਈ ਘਟਿ ਘਟਿ ਦੇਉ ਅਲਖੁ ॥੫॥

gur bin bharam vigoocheeaai bhaiee ghaT ghaT dheau alakh ||5||

ਇਹੁ ਜਗੁ ਤਾਗੋ ਸੂਤ ਕੋ ਭਾਈ ਦਹ ਦਿਸ ਬਾਧੋ ਮਾਇ ॥

eih jag taago soot ko bhaiee dheh dhis baadho mai ||

ਬਿਨੁ ਗੁਰ ਗਾਠਿ ਨ ਛੂਟਈ ਭਾਈ ਥਾਕੇ ਕਰਮ ਕਮਾਇ ॥

bin gur gaaTh na chhooTiee bhaiee thaake karam kamai ||

ਇਹੁ ਜਗੁ ਭਰਮਿ ਭੁਲਾਇਆ ਭਾਈ ਕਹਣਾ ਕਿਛੂ ਨ ਜਾਇ ॥੬॥

eih jag bharam bhulaiaa bhaiee kahanaa kichhoo na jai ||6||

ਗੁਰ ਮਿਲਿਐ ਭਉ ਮਨਿ ਵਸੈ ਭਾਈ ਭੈ ਮਰਣਾ ਸਚੁ ਲੇਖੁ ॥

gur miliaai bhau man vasai bhaiee bhai maranaa sach lekh ||

ਮਜਨੁ ਦਾਨੁ ਚੰਗਿਆਈਆ ਭਾਈ ਦਰਗਹ ਨਾਮੁ ਵਿਸੇਖੁ ॥

majan dhaan cha(n)giaaieeaa bhaiee dharageh naam visekh ||

ਗੁਰੁ ਅੰਕਸੁ ਜਿਨਿ ਨਾਮੁ ਦ੍ਰਿੜਾਇਆ ਭਾਈ ਮਨਿ ਵਸਿਆ ਚੂਕਾ ਭੇਖੁ ॥੭॥

gur a(n)kas jin naam dhiraRaiaa bhaiee man vasiaa chookaa bhekh ||7||

ਇਹੁ ਤਨੁ ਹਾਟੁ ਸਰਾਫ ਕੋ ਭਾਈ ਵਖਰੁ ਨਾਮੁ ਅਪਾਰੁ ॥

eih tan haaT saraaf ko bhaiee vakhar naam apaar ||

ਇਹੁ ਵਖਰੁ ਵਾਪਾਰੀ ਸੋ ਦ੍ਰਿੜੈ ਭਾਈ ਗੁਰ ਸਬਦਿ ਕਰੇ ਵੀਚਾਰੁ ॥

eih vakhar vaapaaree so dhiraRai bhaiee gur sabadh kare veechaar ||

ਧਨੁ ਵਾਪਾਰੀ ਨਾਨਕਾ ਭਾਈ ਮੇਲਿ ਕਰੇ ਵਾਪਾਰੁ ॥੮॥੨॥

dhan vaapaaree naanakaa bhaiee mel kare vaapaar ||8||2||

English Translation

SORAT’H, FIRST MEHL, TI-TUKAS:

Hope and desire are entrapments, O Siblings of Destiny. Religious rituals and ceremonies are traps. Because of good and bad deeds, one is born into the world, O Siblings of Destiny; forgetting the Naam, the Name of the Lord, he is ruined. This Maya is the enticer of the world, O Siblings of Destiny; all such actions are corrupt. || 1 ||

Listen, O ritualistic Pandit: that religious ritual which produces happiness, O Siblings of Destiny, is contemplation of the essence of the soul. || Pause ||

You may stand and recite the Shaastras and the Vedas, O Siblings of Destiny, but these are just worldly actions. Filth cannot be washed away by hypocrisy, O Siblings of Destiny; the filth of corruption and sin is within you. This is how the spider is destroyed, O Siblings of Destiny, by falling head-long in its own web. || 2 ||

So many are destroyed by their own evil-mindedness, O Siblings of Destiny; in the love of duality, they are ruined. Without the True Guru, the Name is not obtained, O Siblings of Destiny; without the Name, doubt does not depart. If one serves the True Guru, then he obtains peace, O Siblings of Destiny; his comings and goings are ended. || 3 ||

True celestial peace comes from the Guru, O Siblings of Destiny; the immaculate mind is absorbed into the True Lord. One who serves the Guru, understands, O Siblings of Destiny; without the Guru, the way is not found. What can anyone do, with greed within? O Siblings of Destiny, by telling lies, they eat poison. || 4 ||

O Pandit, by churning cream, butter is produced. By churning water, you shall only see water, O Siblings of Destiny; this world is like that. Without the Guru, he is ruined by doubt, O Siblings of Destiny; the unseen Divine Lord is in each and every heart. || 5 ||

This world is like a thread of cotton, O Siblings of Destiny, which Maya has tied on all ten sides. Without the Guru, the knots cannot be untied, O Siblings of Destiny; I am so tired of religious rituals. This world is deluded by doubt, O Siblings of Destiny; no one can say anything about it. || 6 ||

Meeting with the Guru, the Fear of God comes to abide in the mind; to die in the Fear of God is one’s true destiny. In the Court of the Lord, the Naam is far superior to ritualistic cleansing baths, charity and good deeds, O Siblings of Destiny. One who implants the Naam within himself, through the Guru’s halter — O Siblings of Destiny, the Lord dwells in his mind, and he is free of hypocrisy. || 7 ||

This body is the jeweller’s shop, O Siblings of Destiny; the incomparable Naam is the merchandise. The merchant secures this merchandise, O Siblings of Destiny, by contemplating the Word of the Guru’s Shabad. Blessed is the merchant, O Nanak, who meets the Guru, and engages in this trade. || 8 || 2 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! (ਤੀਰਥ ਵਰਤ ਆਦਿਕ ਧਾਰਮਿਕ ਕਰਮ ਕਰਦਿਆਂ ਭੀ ਮਾਇਆ ਵਾਲੀਆਂ ਆਸਾਂ ਤੇ ਫੁਰਨੇ ਟਿਕੇ ਹੀ ਰਹਿੰਦੇ ਹਨ, ਇਹ) ਆਸਾਂ ਤੇ ਇਹ ਫੁਰਨੇ ਮਾਇਆ ਦੇ ਮੋਹ ਵਿਚ ਬੰਨ੍ਹਣ ਵਾਲੇ ਹਨ, (ਇਹ ਰਸਮੀ) ਧਾਰਮਿਕ ਕਰਮ (ਸਗੋਂ) ਮਾਇਆ ਦੇ ਬੰਦਨ ਪੈਦਾ ਕਰਨ ਵਾਲੇ ਹਨ । ਹੇ ਭਾਈ! (ਰਸਮੀ ਤੌਰ ਤੇ ਮੰਨੇ ਹੋਏ) ਪਾਪ ਅਤੇ ਪੁੰਨ ਦੇ ਕਾਰਨ ਜਗਤ ਜੰਮਦਾ ਹੈ (ਜਨਮ ਮਰਨ ਦੇ ਗੇੜ ਵਿਚ ਆਉਂਦਾ ਹੈ), ਪਰਮਾਤਮਾ ਦਾ ਨਾਮ ਭੁਲਾ ਕੇ ਆਤਮਕ ਮੌਤੇ ਮਰਦਾ ਹੈ । ਹੇ ਭਾਈ! ਇਹ ਮਾਇਆ ਜਗਤ ਵਿਚ (ਜੀਵਾਂ ਨੂੰ) ਮੋਹਣ ਦਾ ਕੰਮ ਕਰੀ ਜਾਂਦੀ ਹੈ, ਇਹ ਸਾਰੇ (ਧਾਰਮਿਕ ਮਿਥੇ ਹੋਏ) ਕਰਮ ਵਿਅਰਥ ਹੀ ਜਾਂਦੇ ਹਨ।੧।

ਤੀਰਥ ਵਰਤ ਆਦਿਕ ਧਾਰਮਿਕ ਮਿਥੇ ਹੋਏ ਕੰਮਾਂ ਦੇ ਵਿਸ਼ਵਾਸੀ ਹੇ ਪੰਡਿਤ! ਸੁਣ (ਇਹ ਕਰਮ ਧਰਮ ਆਤਮਕ ਆਨੰਦ ਨਹੀਂ ਪੈਦਾ ਕਰ ਸਕਦੇ) । ਹੇ ਭਾਈ! ਜਿਸ ਕੰਮ ਦੀ ਰਾਹੀਂ ਆਤਮਕ ਆਨੰਦ ਪੈਦਾ ਹੁੰਦਾ ਹੈ ਉਹ (ਇਹ) ਹੈ ਕਿ ਆਤਮਕ ਜੀਵਨ ਦੇਣ ਵਾਲੇ ਜਗਤ-ਮੂਲ (ਦੇ ਗੁਣਾਂ) ਨੂੰ ਆਪਣੇ ਵਿਚਾਰ-ਮੰਡਲ ਵਿਚ (ਲਿਆਂਦਾ ਜਾਏ)।੧।ਰਹਾਉ।

ਹੇ ਪੰਡਿਤ ਜੀ! ਤੁਸੀ (ਲੋਕਾਂ ਨੂੰ ਸੁਣਾਣ ਵਾਸਤੇ) ਵੇਦ ਸ਼ਾਸਤ੍ਰ (ਆਦਿਕ ਧਰਮ-ਪੁਸਤਕ) ਖੋਲ੍ਹ ਕੇ ਉਚਾਰਦੇ ਰਹਿੰਦੇ ਹੋ, ਪਰ ਆਪ ਉਹੀ ਕਰਮ ਕਰਦੇ ਹੋ ਜੋ ਮਾਇਆ ਦੇ ਮੋਹ ਵਿਚ ਫਸਾਈ ਰੱਖਣ । ਹੇ ਪੰਡਿਤ! (ਇਸ) ਪਖੰਡ ਨਾਲ (ਮਨ ਦੀ) ਮੈਲ ਦੂਰ ਨਹੀਂ ਹੋ ਸਕਦੀ, ਵਿਕਾਰਾਂ ਦੀ ਮੈਲ ਮਨ ਦੇ ਅੰਦਰ ਟਿਕੀ ਹੀ ਰਹਿੰਦੀ ਹੈ । ਇਸ ਤਰ੍ਹਾਂ ਤਾਂ ਮੱਕੜੀ ਭੀ (ਆਪਣਾ ਜਾਲਾ ਆਪ ਤਣ ਕੇ ਉਸੇ ਜਾਲੇ ਵਿਚ) ਉਲਟੀ ਸਿਰ-ਭਾਰ ਹੋ ਕੇ ਮਰਦੀ ਹੈ।੨।

ਹੇ ਭਾਈ! ਭੈੜੀ ਮਤਿ ਦੇ ਕਾਰਨ ਬੇਅੰਤ ਲੋਕਾਈ ਖ਼ੁਆਰ ਹੋ ਰਹੀ ਹੈ, ਪਰਮਾਤਮਾ ਨੂੰ ਵਿਸਾਰ ਕੇ ਹੋਰ ਦੇ ਮੋਹ ਵਿਚ ਖੁੰਝੀ ਹੋਈ ਹੈ । ਪਰਮਾਤਮਾ ਦਾ ਨਾਮ ਗੁਰੂ ਤੋਂ ਬਿਨਾ ਨਹੀਂ ਮਿਲ ਸਕਦਾ, ਤੇ ਪ੍ਰਭੂ ਦੇ ਨਾਮ ਤੋਂ ਬਿਨਾ ਮਨ ਦੀ ਭਟਕਣਾ ਦੂਰ ਨਹੀਂ ਹੁੰਦੀ । ਜਦੋਂ ਮਨੁੱਖ ਗੁਰੂ ਦੀ (ਦੱਸੀ) ਸੇਵਾ ਕਰਦਾ ਹੈ ਤਦੋਂ ਆਤਮਕ ਆਨੰਦ ਪ੍ਰਾਪਤ ਕਰਦਾ ਹੈ, ਤੇ, ਆਪਣਾ ਜਨਮ ਮਰਨ ਦਾ ਗੇੜ ਮੁਕਾ ਲੈਂਦਾ ਹੈ।੩।

ਹੇ ਪੰਡਿਤ! ਗੁਰੂ ਦੀ ਸ਼ਰਨ ਪਿਆਂ ਸਦਾ-ਟਿਕਵੀਂ ਆਤਮਕ ਅਡੋਲਤਾ ਪੈਦਾ ਹੁੰਦੀ ਹੈ (ਇਸ ਤਰ੍ਹਾਂ) ਪਵਿਤ੍ਰ (ਹੋਇਆ) ਮਨ ਸਦਾ-ਥਿਰ ਪਰਮਾਤਮਾ ਵਿਚ ਲੀਨ ਰਹਿੰਦਾ ਹੈ । (ਜੀਵਨ ਦਾ ਇਹ ਰਸਤਾ) ਉਹ ਮਨੁੱਖ ਸਮਝਦਾ ਹੈ ਜੋ ਗੁਰੂ ਦੀ (ਦੱਸੀ) ਸੇਵਾ ਕਰਦਾ ਹੈ, ਗੁਰੂ ਤੋਂ ਬਿਨਾ (ਇਹ) ਰਸਤਾ ਨਹੀਂ ਲੱਭਦਾ । ਜਿਸ ਮਨੁੱਖ ਦੇ ਮਨ ਵਿਚ ਲੋਭ (ਦੀ ਲਹਿਰ) ਜ਼ੋਰ ਪਾ ਰਹੀ ਹੋਵੇ, ਇਹ ਰਸਮੀ ਧਾਰਮਿਕ ਕੰਮ ਕਰਨ ਦਾ ਉਸ ਨੂੰ ਕੋਈ (ਆਤਮਕ) ਲਾਭ ਨਹੀਂ ਹੋ ਸਕਦਾ । (ਮਾਇਆ ਦੀ ਖ਼ਾਤਰ) ਝੂਠ ਬੋਲ ਬੋਲ ਕੇ ਉਹ ਮਨੁੱਖ (ਆਤਮਕ ਮੌਤ ਲਿਆਉਣ ਵਾਲਾ ਇਹ ਝੂਠ-ਰੂਪ) ਜ਼ਹਿਰ ਖਾਂਦਾ ਰਹਿੰਦਾ ਹੈ।੪।

ਹੇ ਪੰਡਿਤ! ਜੇ ਦਹੀਂ ਰਿੜਕੀਏ ਤਾਂ ਉਸ ਵਿਚੋਂ ਮੱਖਣ ਨਿਕਲਦਾ ਹੈ, ਪਰ ਜੇ ਪਾਣੀ ਰਿੜਕੀਏ, ਤਾਂ ਪਾਣੀ ਹੀ ਵੇਖਣ ਵਿਚ ਆਉਂਦਾ ਹੈ । ਇਹ (ਮਾਇਆ-ਮੋਹਿਆ) ਜਗਤ (ਪਾਣੀ ਰਿੜਕ ਰਿੜਕ ਕੇ) ਇਹ ਪਾਣੀ ਹੀ ਹਾਸਲ ਕਰਦਾ ਹੈ । ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਾਇਆ ਦੀ) ਭਟਕਣਾ ਵਿਚ ਹੀ ਖ਼ੁਆਰ ਹੋਈਦਾ ਹੈ, ਘਟ ਘਟ ਵਿਚ ਵਿਆਪਕ ਅਲੱਖ ਪਰਮਾਤਮਾ ਤੋਂ ਖੁੰਝੇ ਰਹੀਦਾ ਹੈ।੫।

ਹੇ ਭਾਈ! ਇਹ ਜਗਤ ਸੂਤਰ ਦਾ ਧਾਗਾ (ਸਮਝ ਲਵੋ, ਜਿਵੇਂ ਧਾਗੇ ਨੂੰ ਗੰਢਾਂ ਪਈਆਂ ਹੋਈਆਂ ਹੋਣ, ਸੰਸਾਰਕ ਜੀਵਾਂ ਨੂੰ) ਮਾਇਆ ਦੇ ਮੋਹ ਦੀਆਂ ਦਸੀਂ ਪਾਸੀਂ ਗੰਢਾਂ ਪਈਆਂ ਹੋਈਆਂ ਹਨ (ਭਾਵ, ਮੋਹ ਵਿਚ ਫਸੇ ਜੀਵ ਦਸੀਂ ਪਾਸੀਂ ਖਿੱਚੇ ਜਾ ਰਹੇ ਹਨ) । (ਅਨੇਕਾਂ ਜੀਵ ਇਹ ਰਸਮੀ ਧਾਰਮਿਕ) ਕਰਮ ਕਰ ਕਰ ਕੇ ਹਾਰ ਗਏ, ਪਰ ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਮੋਹ ਦੀ ਗੰਢ ਖੁਲ੍ਹਦੀ ਨਹੀਂ । ਹੇ ਭਾਈ! ਇਹ ਜਗਤ (ਰਸਮੀ ਧਾਰਮਿਕ ਕਰਮ ਕਰਦਾ ਹੋਇਆ ਭੀ ਮੋਹ ਦੀ) ਭਟਕਣਾ ਵਿਚ ਇਤਨਾ ਖੁੰਝਿਆ ਹੋਇਆ ਹੈ ਕਿ ਬਿਆਨ ਨਹੀਂ ਕੀਤਾ ਜਾ ਸਕਦਾ।੬।

ਹੇ ਪੰਡਿਤ! ਜੇ ਗੁਰੂ ਮਿਲ ਪਏ ਤਾਂ ਪਰਮਾਤਮਾ ਦਾ ਡਰ-ਅਦਬ ਮਨ ਵਿਚ ਵੱਸ ਪੈਂਦਾ ਹੈ । ਉਸ ਡਰ-ਅਦਬ ਵਿਚ ਰਹਿ ਕੇ (ਮਾਇਆ ਦੇ ਮੋਹ ਵਲੋਂ) ਮਰਨਾ (ਜੀਵ ਦੇ ਮਸਤਕ ਉਤੇ ਕੀਤੇ ਕਰਮਾਂ ਦਾ ਐਸਾ) ਲੇਖ (ਹੈ ਜੋ ਇਸ ਨੂੰ ਅਟੱਲ) (ਜੀਵਨ ਦੇਂਦਾ) ਹੈ । ਹੇ ਭਾਈ! ਤੀਰਥ ਇਸ਼ਨਾਨ ਦਾਨ-ਪੁੰਨ ਤੇ ਹੋਰ ਚੰਗਿਆਈਆਂ ਪਰਮਾਤਮਾ ਦਾ ਨਾਮ ਹੀ ਹੈ, ਪਰਮਾਤਮਾ ਦੇ ਨਾਮ ਨੂੰ ਹੀ ਉਸ ਦੀ ਹਜ਼ੂਰੀ ਵਿਚ ਵਿਸ਼ੇਸ਼ਤਾ ਮਿਲਦੀ ਹੈ । (ਮਾਇਆ ਵਿਚ ਮਸਤ ਮਨ-ਹਾਥੀ ਨੂੰ ਸਿੱਧੇ ਰਸਤੇ ਤੋਰਨ ਵਾਸਤੇ) ਗੁਰੂ (ਦਾ ਸ਼ਬਦ) ਕੁੰਡਾ ਹੈ, ਗੁਰੂ ਨੇ ਹੀ ਪਰਮਾਤਮਾ ਦਾ ਨਾਮ ਮਨੁੱਖ ਨੂੰ ਦ੍ਰਿੜ੍ਹ ਕਰਾਇਆ ਹੈ । (ਗੁਰੂ ਦੀ ਮੇਹਰ ਨਾਲ ਜਦੋਂ ਨਾਮ) ਮਨ ਵਿਚ ਵੱਸਦਾ ਹੈ, ਤਾਂ ਧਾਰਮਿਕ ਵਿਖਾਵਾ ਮੁੱਕ ਜਾਂਦਾ ਹੈ।੭।

ਹੇ ਭਾਈ! ਇਹ ਮਨੁੱਖਾ ਸਰੀਰ ਪਰਮਾਤਮਾ-ਸਰਾਫ਼ ਦਾ ਦਿੱਤਾ ਹੋਇਆ ਇਕ ਹੱਟ ਹੈ ਜਿਸ ਵਿਚ ਕਦੇ ਨਾਹ ਮੁਕਣ ਵਾਲਾ ਨਾਮ-ਸੌਦਾ ਕਰਨਾ ਹੈ । ਉਹੀ ਜੀਵ-ਵਪਾਰੀ ਇਸ ਸੌਦੇ ਨੂੰ (ਆਪਣੇ ਸਰੀਰ-ਹੱਟ ਵਿਚ) ਦ੍ਰਿੜ੍ਹਤਾ ਨਾਲ ਵਣਜਦਾ ਹੈ ਜੇਹੜਾ ਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ । ਹੇ ਨਾਨਕ! ਉਹ ਜੀਵ-ਵਪਾਰੀ ਭਾਗਾਂ ਵਾਲਾ ਹੈ ਜੋ ਸਾਧ ਸੰਗਤਿ ਵਿਚ (ਰਹਿ ਕੇ) ਇਹ ਵਪਾਰ ਕਰਦਾ ਹੈ।੮।੨।

Source: SGPC Official; BaniDB · Read Ang 635 in Sri Guru Granth Sahib Ji

On this day in earlier years

  • Sunday, 31 October 2004 ਗਹਰੀ ਕਰਿ ਕੈ ਨੀਵ ਖੁਦਾਈ ਊਪਰਿ ਮੰਡਪ ਛਾਏ ॥ Ang 692 · Raag Dhanaasree
  • Friday, 31 October 2003 ਕਾਇਆ ਹੰਸ ਧੁਰਿ ਮੇਲੁ ਕਰਤੈ ਲਿਖਿ ਪਾਇਆ ॥ Ang 954 · Raag Raamkalee
  • Thursday, 31 October 2002 ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥੧॥ ਰਹਾਉ ॥ Ang 631 · Raag Sorath