ਹੁਕਮਨਾਮਾ ਸਾਹਿਬ

Hukamnama Sahib

Monday, 26 December 2005

ਸੋਮਵਾਰ, ੧੨ ਪੋਹ (ਸੰਮਤ ੫੩੭ ਨਾਨਕਸ਼ਾਹੀ)

Ang 825 · Raag Bilaaval · Guru Arjan Dev Ji

Reading: Permalink

ਗੁਰਮੁਖੀ (Gurmukhi)

ਬਿਲਾਵਲੁ ਮਹਲਾ ੫ ॥

bilaaval mahalaa panjavaa ||

ਦੋਵੈ ਥਾਵ ਰਖੇ ਗੁਰ ਸੂਰੇ ॥

dhovai thaav rakhe gur soore ||

ਹਲਤ ਪਲਤ ਪਾਰਬ੍ਰਹਮਿ ਸਵਾਰੇ ਕਾਰਜ ਹੋਏ ਸਗਲੇ ਪੂਰੇ ॥੧॥ ਰਹਾਉ ॥

halat palat paarabraham savaare kaaraj hoe sagale poore ||1|| rahaau ||

ਹਰਿ ਹਰਿ ਨਾਮੁ ਜਪਤ ਸੁਖ ਸਹਜੇ ਮਜਨੁ ਹੋਵਤ ਸਾਧੂ ਧੂਰੇ ॥

har har naam japat sukh sahaje majan hovat saadhoo dhoore ||

ਆਵਣ ਜਾਣ ਰਹੇ ਥਿਤਿ ਪਾਈ ਜਨਮ ਮਰਣ ਕੇ ਮਿਟੇ ਬਿਸੂਰੇ ॥੧॥

aavan jaan rahe thit paiee janam maran ke miTe bisoore ||1||

ਭ੍ਰਮ ਭੈ ਤਰੇ ਛੁਟੇ ਭੈ ਜਮ ਕੇ ਘਟਿ ਘਟਿ ਏਕੁ ਰਹਿਆ ਭਰਪੂਰੇ ॥

bhram bhai tare chhuTe bhai jam ke ghaT ghaT ek rahiaa bharapoore ||

ਨਾਨਕ ਸਰਣਿ ਪਰਿਓ ਦੁਖ ਭੰਜਨ ਅੰਤਰਿ ਬਾਹਰਿ ਪੇਖਿ ਹਜੂਰੇ ॥੨॥੨੨॥੧੦੮॥

naanak saran pario dhukh bha(n)jan a(n)tar baahar pekh hajoore ||2||22||108||

English Translation

Bilaaval, Fifth Mehla:

Both here and hereafter, the Mighty Guru protects me.

God has embellished this world and the next for me, and all my affairs are perfectly resolved. ||1||Pause||

Chanting the Name of the Lord, Har, Har, I have found peace and poise, bathing in the dust of the feet of the Holy.

Comings and goings have ceased, and I have found stability; the pains of birth and death are eradicated. ||1||

I cross over the ocean of doubt and fear, and the fear of death is gone; the One Lord is permeating and pervading in each and every heart.

Nanak has entered the Sanctuary of the Destroyer of pain; I behold His Presence deep within, and all around as well. ||2||22||108||

ਪੰਜਾਬੀ ਵਿਆਖਿਆ (Punjabi Explanation)

ਬਿਲਾਵਲ ਪੰਜਵੀਂ ਪਾਤਿਸ਼ਾਹੀ।

ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਦਾ ਹੈ) ਸੂਰਮਾ ਗੁਰੂ (ਉਸ ਦਾ ਇਹ ਲੋਕ ਅਤੇ ਪਰਲੋਕ) ਦੋਵੇਂ ਹੀ (ਵਿਗੜਨ ਤੋਂ) ਬਚਾ ਲੈਂਦਾ ਹੈ ।

ਪਰਮਾਤਮਾ ਨੇ (ਸਦਾ ਹੀ ਅਜੇਹੇ ਮਨੁੱਖ ਦੇ) ਇਹ ਲੋਕ ਅਤੇ ਪਰਲੋਕ ਸੋਹਣੇ ਬਣਾ ਦਿੱਤੇ, ਉਸ ਮਨੁੱਖ ਦੇ ਸਾਰੇ ਹੀ ਕੰਮ ਸਫਲ ਹੋ ਜਾਂਦੇ ਹਨ ।੧।ਰਹਾਉ।

(ਹੇ ਭਾਈ! ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦਾ ਨਾਮ ਜਪਦਿਆਂ ਆਨੰਦ ਪ੍ਰਾਪਤ ਹੁੰਦਾ ਹੈ, ਆਤਮਕ ਅਡੋਲਤਾ ਵਿਚ ਟਿਕੇ ਰਹੀਦਾ ਹੈ, ਗੁਰੂ ਦੇ ਚਰਨਾਂ ਦੀ ਧੂੜ ਵਿਚ ਇਸ਼ਨਾਨ ਪ੍ਰਾਪਤ ਹੁੰਦਾ ਹੈ,

ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ, (ਪ੍ਰਭੂ-ਚਰਨਾਂ ਵਿਚ) ਟਿਕਾਉ ਪ੍ਰਾਪਤ ਹੁੰਦਾ ਹੈ, ਜਨਮ ਤੋਂ ਮਰਨ ਤਕ ਦੇ ਸਾਰੇ ਚਿੰਤਾ-ਝੋਰੇ ਮਿਟ ਜਾਂਦੇ ਹਨ ।੧।

(ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਜਪਦਾ ਹੈ, ਉਹ ਸੰਸਾਰ-ਸਮੁੰਦਰ ਦੇ ਸਾਰੇ) ਡਰਾਂ ਭਰਮਾਂ ਤੋਂ ਪਾਰ ਲੰਘ ਜਾਂਦਾ ਹੈ, ਜਮਦੂਤਾਂ ਬਾਰੇ ਭੀ ਉਸ ਦੇ ਸਾਰੇ ਡਰ ਮੁੱਕ ਜਾਂਦੇ ਹਨ,

ਹੇ ਨਾਨਕ! ਉਹ ਮਨੁੱਖ ਸਾਰੇ ਦੁਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਦੀ ਸਰਨ ਪਿਆ ਰਹਿੰਦਾ ਹੈ, ਅਤੇ ਅੰਦਰ ਬਾਹਰ ਹਰ ਥਾਂ ਪ੍ਰਭੂ ਨੂੰ ਆਪਣੇ ਅੰਗ-ਸੰਗ ਵੱਸਦਾ ਵੇਖਦਾ ਹੈ ।੨।੨੨।੧੦੮।

Source: BaniDB · Read Ang 825 in Sri Guru Granth Sahib Ji

On this day in earlier years

  • Sunday, 26 December 2004 ਹਰਿ ਕੇ ਦਾਸ ਕੀ ਚਿਤਵੈ ਬੁਰਿਆਈ ਤਿਸ ਹੀ ਕਉ ਫਿਰਿ ਮਾਰਿ ॥੧॥ ਰਹਾਉ ॥ Ang 674 · Raag Dhanaasree
  • Friday, 26 December 2003 ਕਾਚਾ ਧਨੁ ਸੰਚਹਿ ਮੂਰਖ ਗਾਵਾਰ ॥ Ang 665
  • Thursday, 26 December 2002 ਭਾਗ ਸੁਲਖਣਾ ਹਰਿ ਕੰਤੁ ਹਮਾਰਾ ਰਾਮ ॥ Ang 846 · Raag Bilaaval