ਹੁਕਮਨਾਮਾ ਸਾਹਿਬ

Hukamnama Sahib

Monday, 06 February 2006

ਸੋਮਵਾਰ, ੨੪ ਮਾਘ (ਸੰਮਤ ੫੩੭ ਨਾਨਕਸ਼ਾਹੀ)

Ang 625 · Raag Sorath · Guru Arjan Dev Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੫ ॥

soraTh mahalaa panjavaa ||

ਜਿਤੁ ਪਾਰਬ੍ਰਹਮੁ ਚਿਤਿ ਆਇਆ ॥ ਸੋ ਘਰੁ ਦਯਿ ਵਸਾਇਆ ॥

jit paarabraham chit aaiaa || so ghar dhay vasaiaa ||

ਸੁਖ ਸਾਗਰੁ ਗੁਰੁ ਪਾਇਆ ॥ ਤਾ ਸਹਸਾ ਸਗਲ ਮਿਟਾਇਆ ॥੧॥

sukh saagar gur paiaa || taa sahasaa sagal miTaiaa ||1||

ਹਰਿ ਕੇ ਨਾਮ ਕੀ ਵਡਿਆਈ ॥

har ke naam kee vaddiaaiee ||

ਆਠ ਪਹਰ ਗੁਣ ਗਾਈ ॥

aaTh pahar gun gaiee ||

ਗੁਰ ਪੂਰੇ ਤੇ ਪਾਈ ॥ ਰਹਾਉ ॥

gur poore te paiee || rahaau ||

ਪ੍ਰਭ ਕੀ ਅਕਥ ਕਹਾਣੀ ॥

prabh kee akath kahaanee ||

ਜਨ ਬੋਲਹਿ ਅੰਮ੍ਰਿਤ ਬਾਣੀ ॥

jan boleh a(n)mirat baanee ||

ਨਾਨਕ ਦਾਸ ਵਖਾਣੀ ॥

naanak dhaas vakhaanee ||

ਗੁਰ ਪੂਰੇ ਤੇ ਜਾਣੀ ॥੨॥੨॥੬੬॥

gur poore te jaanee ||2||2||66||

English Translation

Sorat'h, Fifth Mehla:

The Supreme Lord God has established that home, in which He comes to mind.

I found the Guru, the ocean of peace, and all my doubts were dispelled. ||1||

This is the glorious greatness of the Naam.

Twenty-four hours a day, I sing His Glorious Praises.

I obtained this from the Perfect Guru. ||Pause||

God's sermon is inexpressible.

His humble servants speak words of Ambrosial Nectar.

Slave Nanak has spoken.

Through the Perfect Guru, it is known. ||2||2||66||

ਪੰਜਾਬੀ ਵਿਆਖਿਆ (Punjabi Explanation)

ਸੋਰਠਿ ਪੰਜਵੀਂ ਪਾਤਿਸ਼ਾਹੀ।

ਹੇ ਭਾਈ! ਜਿਸ ਦੇ ਹਿਰਦੇ-ਘਰ ਵਿਚ ਪਰਮਾਤਮਾ ਆ ਵੱਸਿਆ ਹੈ, ਪੀ੍ਰਤਮ-ਪ੍ਰਭੂ ਨੇ ਉਹ ਹਿਰਦਾ-ਘਰ (ਆਤਮਕ ਗੁਣਾਂ ਨਾਲ) ਭਰਪੂਰ ਕਰ ਦਿੱਤਾ

ਹੇ ਭਾਈ! (ਜਦੋਂ ਕਿਸੇ ਵਡ-ਭਾਗੀ ਨੂੰ) ਸੁਖਾਂ ਦਾ ਸਮੁੰਦਰ ਗੁਰੂ ਮਿਲ ਪਿਆ, ਤਦੋਂ ਉਸ ਨੇ ਆਪਣਾ ਸਾਰਾ ਸਹਿਮ ਦੂਰ ਕਰ ਲਿਆ ।੧।

ਹੇ ਭਾਈ! ਪਰਮਾਤਮਾ ਦੇ ਨਾਮ ਦੀ ਸਿਫ਼ਤਿ-ਸਾਲਾਹ ਕਰਨੀ

ਅੱਠੇ ਪਹਿਰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਣੇ

ਇਹ ਦਾਤਿ) ਪੂਰੇ ਗੁਰੂ ਤੋਂ ਹੀ ਮਿਲਦੀ ਹੈ ।ਰਹਾਉ।

ਹੇ ਭਾਈ! ਪਰਮਾਤਮਾ ਦੇ ਸਰੂਪ ਦੀ ਗੱਲ-ਬਾਤ ਦੱਸੀ ਨਹੀਂ ਜਾ ਸਕਦੀ

ਪ੍ਰਭੂ ਦੇ ਸੇਵਕ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਦੀ ਬਾਣੀ ਉਚਾਰਦੇ ਰਹਿੰਦੇ ਹਨ ।

ਹੇ ਨਾਨਕ! ਉਹੀ ਸੇਵਕ ਇਹ ਬਾਣੀ ਉਚਾਰਦੇ ਹਨ

ਜਿਨ੍ਹਾਂ ਨੇ ਪੂਰੇ ਗੁਰੂ ਪਾਸੋਂ ਇਹ ਸਮਝ ਹਾਸਲ ਕੀਤੀ ਹੈ

Source: BaniDB · Read Ang 625 in Sri Guru Granth Sahib Ji

On this day in earlier years

  • Sunday, 06 February 2005 ਬ੍ਰਹਮੁ ਬਿੰਦੈ ਤਿਸ ਦਾ ਬ੍ਰਹਮਤੁ ਰਹੈ ਏਕ ਸਬਦਿ ਲਿਵ ਲਾਇ ॥ Ang 649 · Raag Sorath
  • Friday, 06 February 2004 ਦਰਸਨ ਪਿਆਸੀ ਦਿਨਸੁ ਰਾਤਿ ਚਿਤਵਉ ਅਨਦਿਨੁ ਨੀਤ ॥ Ang 703 · Raag Jaithsree
  • Thursday, 06 February 2003 ਕਾਇਆ ਕਾਮਣਿ ਅਤਿ ਸੁਆਲਿੑਉ ਪਿਰੁ ਵਸੈ ਜਿਸੁ ਨਾਲੇ ॥ Ang 754 · Raag Soohee