ਹੁਕਮਨਾਮਾ ਸਾਹਿਬ

Hukamnama Sahib

Tuesday, 07 March 2006

ਮੰਗਲਵਾਰ, ੨੪ ਫੱਗਣ (ਸੰਮਤ ੫੩੭ ਨਾਨਕਸ਼ਾਹੀ)

Ang 747 · Raag Soohee · Guru Arjan Dev Ji

Reading: Permalink

ਗੁਰਮੁਖੀ (Gurmukhi)

ਸੂਹੀ ਮਹਲਾ ੫ ॥

soohee mahalaa panjavaa ||

ਕਰਮ ਧਰਮ ਪਾਖੰਡ ਜੋ ਦੀਸਹਿ ਤਿਨ ਜਮੁ ਜਾਗਾਤੀ ਲੂਟੈ ॥

karam dharam paakha(n)dd jo dheeseh tin jam jaagaatee looTai ||

ਨਿਰਬਾਣ ਕੀਰਤਨੁ ਗਾਵਹੁ ਕਰਤੇ ਕਾ ਨਿਮਖ ਸਿਮਰਤ ਜਿਤੁ ਛੂਟੈ ॥੧॥

nirabaan keeratan gaavahu karate kaa nimakh simarat jit chhooTai ||1||

ਸੰਤਹੁ ਸਾਗਰੁ ਪਾਰਿ ਉਤਰੀਐ ॥

sa(n)tahu saagar paar utareeaai ||

ਜੇ ਕੋ ਬਚਨੁ ਕਮਾਵੈ ਸੰਤਨ ਕਾ ਸੋ ਗੁਰ ਪਰਸਾਦੀ ਤਰੀਐ ॥੧॥ ਰਹਾਉ ॥

je ko bachan kamaavai sa(n)tan kaa so gur parasaadhee tareeaai ||1|| rahaau ||

ਕੋਟਿ ਤੀਰਥ ਮਜਨ ਇਸਨਾਨਾ ਇਸੁ ਕਲਿ ਮਹਿ ਮੈਲੁ ਭਰੀਜੈ ॥

koT teerath majan isanaanaa is kal meh mail bhareejai ||

ਸਾਧਸੰਗਿ ਜੋ ਹਰਿ ਗੁਣ ਗਾਵੈ ਸੋ ਨਿਰਮਲੁ ਕਰਿ ਲੀਜੈ ॥੨॥

saadhasa(n)g jo har gun gaavai so niramal kar leejai ||2||

ਬੇਦ ਕਤੇਬ ਸਿਮ੍ਰਿਤਿ ਸਭਿ ਸਾਸਤ ਇਨੑ ਪੜਿਆ ਮੁਕਤਿ ਨ ਹੋਈ ॥

bedh kateb simirat sabh saasat in(h) paRiaa mukat na hoiee ||

ਏਕੁ ਅਖਰੁ ਜੋ ਗੁਰਮੁਖਿ ਜਾਪੈ ਤਿਸ ਕੀ ਨਿਰਮਲ ਸੋਈ ॥੩॥

ek akhar jo gurmukh jaapai tis kee niramal soiee ||3||

ਖਤ੍ਰੀ ਬ੍ਰਾਹਮਣ ਸੂਦ ਵੈਸ ਉਪਦੇਸੁ ਚਹੁ ਵਰਨਾ ਕਉ ਸਾਝਾ ॥

khatree braahaman soodh vais upadhes chahu varanaa kau saajhaa ||

ਗੁਰਮੁਖਿ ਨਾਮੁ ਜਪੈ ਉਧਰੈ ਸੋ ਕਲਿ ਮਹਿ ਘਟਿ ਘਟਿ ਨਾਨਕ ਮਾਝਾ ॥੪॥੩॥੫੦॥

gurmukh naam japai udharai so kal meh ghaT ghaT naanak maajhaa ||4||3||50||

English Translation

Soohee, Fifth Mehla:

The religious rites, rituals and hypocrisies which are seen, are plundered by the Messenger of Death, the ultimate tax collector.

In the state of Nirvaanaa, sing the Kirtan of the Creator's Praises; contemplating Him in meditation, even for an instant, one is saved. ||1||

O Saints, cross over the world-ocean.

One who practices the Teachings of the Saints, by Guru's Grace, is carried across. ||1||Pause||

Millions of cleansing baths at sacred shrines of pilgrimage only fill the mortal with filth in this Dark Age of Kali Yuga.

One who sings the Glorious Praises of the Lord in the Saadh Sangat, the Company of the Holy, becomes spotlessly pure. ||2||

One may read all the books of the Vedas, the Bible, the Simritees and the Shaastras, but they will not bring liberation.

One who, as Gurmukh, chants the One Word, acquires a spotlessly pure reputation. ||3||

The four castes - the Kh'shaatriyas, Brahmins, Soodras and Vaishyas - are equal in respect to the teachings.

One who, as Gurmukh, chants the Naam, the Name of the Lord, is saved. In this Dark Age of Kali Yuga, O Nanak, God is permeating the hearts of each and every being. ||4||3||50||

ਪੰਜਾਬੀ ਵਿਆਖਿਆ (Punjabi Explanation)

ਸੂਹੀ ਪੰਜਵੀਂ ਪਾਤਿਸ਼ਾਹੀ।

ਹੇ ਭਾਈ! (ਤੀਰਥ-ਇਸ਼ਨਾਨ ਆਦਿਕ ਮਿਥੇ ਹੋਏ) ਧਾਰਮਿਕ ਕੰਮ ਵਿਖਾਵੇ ਦੇ ਕੰਮ ਹਨ, ਇਹ ਕੰਮ ਜਿਤਨੇ ਭੀ ਲੋਕ ਕਰਦੇ ਦਿੱਸਦੇ ਹਨ, ਉਹਨਾਂ ਨੂੰ ਮਸੂਲੀਆ ਜਮ ਲੱੁਟ ਲੈਂਦਾ ਹੈ ।

ਵਾਸਨਾ-ਰਹਿਤ ਹੋ ਕੇ ਕਰਤਾਰ ਦੀ ਸਿਫ਼ਤਿ-ਸਾਲਾਹ ਕਰਿਆ ਕਰੋ, ਕਿਉਂਕਿ ਇਸ ਦੀ ਬਰਕਤਿ ਨਾਲ ਛਿਨ-ਭਰ ਨਾਮ ਸਿਮਰਿਆਂ ਹੀ ਮਨੁੱਖ ਵਿਕਾਰਾਂ ਤੋਂ ਖ਼ਲਾਸੀ ਪਾ ਲੈਂਦਾ ਹੈ ।੧।

ਹੇ ਸੰਤ ਜਨੋ! (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਸਕੀਦਾ ਹੈ ।

ਜੇ ਕੋਈ ਮਨੱੁਖ ਸੰਤ ਜਨਾਂ ਦੇ ਉਪਦੇਸ਼ ਨੂੰ (ਜੀਵਨ ਵਿਚ) ਕਮਾ ਲਏ, ਉਹ ਮਨੁੱਖ ਗੁਰੂ ਦੀ ਕਿਰਪਾ ਨਾਲ ਪਾਰ ਲੰਘ ਜਾਂਦਾ ਹੈ ।੧।ਰਹਾਉ।

ਹੇ ਭਾਈ! ਕੋ੍ਰੜਾਂ ਤੀਰਥਾਂ ਦੇ ਇਸ਼ਨਾਨ (ਕਰਦਿਆਂ ਤਾਂ) ਜਗਤ ਵਿਚ (ਵਿਕਾਰਾਂ ਦੀ) ਮੈਲ ਨਾਲ ਲਿਬੜ ਜਾਈਦਾ ਹੈ ।

ਪਰ ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ (ਟਿਕ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਉਹ ਪਵਿਤ੍ਰ ਜੀਵਨ ਵਾਲਾ ਬਣ ਜਾਂਦਾ ਹੈ ।੨।

ਹੇ ਭਾਈ! ਵੇਦ ਪੁਰਾਣ ਸਿੰਮ੍ਰਤੀਆਂ ਇਹ ਸਾਰੇ (ਹਿੰਦੂ ਧਰਮ ਦੇ ਪੁਸਤਕ) (ਕੁਰਾਨ ਅੰਜੀਲ ਆਦਿਕ) ਇਹ ਸਾਰੇ (ਸ਼ਾਮੀ ਮਤਾਂ ਦੇ ਪੁਸਤਕ) ਨਿਰੇ ਪੜ੍ਹਨ ਨਾਲ ਵਿਕਾਰਾਂ ਤੋਂ ਖ਼ਲਾਸੀ ਨਹੀਂ ਮਿਲਦੀ ।

ਪਰ ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਇਕ ਅਬਿਨਾਸੀ ਪ੍ਰਭੂ ਦਾ ਨਾਮ ਜਪਦਾ ਹੈ, ਉਸ ਦੀ (ਲੋਕ ਪਰਲੋਕ ਵਿਚ) ਪਵਿਤ੍ਰ ਸੋਭਾ ਬਣ ਜਾਂਦੀ ਹੈ ।੩।

ਹੇ ਭਾਈ! (ਪਰਮਾਤਮਾ ਦਾ ਨਾਮ ਸਿਮਰਨ ਦਾ) ਉਪਦੇਸ਼ ਖੱਤ੍ਰੀ ਬ੍ਰਾਹਮਣ ਵੈਸ਼ ਸ਼ੂਦਰ ਚੌਹਾਂ ਵਰਨਾਂ ਦੇ ਲੋਕਾਂ ਵਾਸਤੇ ਇਕੋ ਜਿਹਾ ਹੈ।

ਜੇਹੜਾ ਮਨੁੱਖ ਗੁਰੂ ਦੇ ਦੱਸੇ ਰਸਤੇ ਉਤੇ ਤੁਰ ਕੇ ਪ੍ਰਭੂ ਦਾ ਨਾਮ ਜਪਦਾ ਹੈ ਉਹ ਜਗਤ ਵਿਚ ਵਿਕਾਰਾਂ ਤੋਂ ਬਚ ਨਿਕਲਦਾ ਹੈ । ਹੇ ਨਾਨਕ! ਉਸ ਮਨੁੱਖ ਨੂੰ ਪਰਮਾਤਮਾ ਹਰੇਕ ਸਰੀਰ ਵਿਚ ਵੱਸਦਾ ਦਿੱਸਦਾ ਹੈ ।੪।੩।੫੦।

Source: BaniDB · Read Ang 747 in Sri Guru Granth Sahib Ji

On this day in earlier years

  • Monday, 07 March 2005 ਤੀਰਥਿ ਨਾਵਣ ਜਾਉ ਤੀਰਥੁ ਨਾਮੁ ਹੈ ॥ Ang 687 · Raag Dhanaasree
  • Sunday, 07 March 2004 ਜਾ ਕਉ ਹਰਿ ਰੰਗੁ ਲਾਗੋ ਇਸੁ ਜੁਗ ਮਹਿ ਸੋ ਕਹੀਅਤ ਹੈ ਸੂਰਾ ॥ Ang 679 · Raag Dhanaasree
  • Friday, 07 March 2003 ਜਪ ਤਪ ਕਾ ਬੰਧੁ ਬੇੜੁਲਾ ਜਿਤੁ ਲੰਘਹਿ ਵਹੇਲਾ ॥ Ang 729 · Raag Soohee
  • Thursday, 07 March 2002 ਹਰਿ ਕਾ ਏਕੁ ਅਚੰਭਉ ਦੇਖਿਆ ਮੇਰੇ ਲਾਲ ਜੀਉ ਜੋ ਕਰੇ ਸੁ ਧਰਮ ਨਿਆਏ ਰਾਮ ॥ Ang 541 · Raag Bihaagraa