ਹੁਕਮਨਾਮਾ ਸਾਹਿਬ

Hukamnama Sahib

Sunday, 26 March 2006

ਐਤਵਾਰ, ੧੩ ਚੇਤ (ਸੰਮਤ ੫੩੮ ਨਾਨਕਸ਼ਾਹੀ)

Ang 823 · Raag Bilaaval · Guru Arjan Dev Ji

Reading: Permalink

ਗੁਰਮੁਖੀ (Gurmukhi)

ਬਿਲਾਵਲੁ ਮਹਲਾ ੫ ॥

bilaaval mahalaa panjavaa ||

ਗੁਰਿ ਪੂਰੈ ਮੇਰੀ ਰਾਖਿ ਲਈ ॥

gur poorai meree raakh liee ||

ਅੰਮ੍ਰਿਤ ਨਾਮੁ ਰਿਦੇ ਮਹਿ ਦੀਨੋ ਜਨਮ ਜਨਮ ਕੀ ਮੈਲੁ ਗਈ ॥੧॥ ਰਹਾਉ ॥

a(n)mirat naam ridhe meh dheeno janam janam kee mail giee ||1|| rahaau ||

ਨਿਵਰੇ ਦੂਤ ਦੁਸਟ ਬੈਰਾਈ ਗੁਰ ਪੂਰੇ ਕਾ ਜਪਿਆ ਜਾਪੁ ॥

nivare dhoot dhusaT bairaiee gur poore kaa japiaa jaap ||

ਕਹਾ ਕਰੈ ਕੋਈ ਬੇਚਾਰਾ ਪ੍ਰਭ ਮੇਰੇ ਕਾ ਬਡ ਪਰਤਾਪੁ ॥੧॥

kahaa karai koiee bechaaraa prabh mere kaa badd parataap ||1||

ਸਿਮਰਿ ਸਿਮਰਿ ਸਿਮਰਿ ਸੁਖੁ ਪਾਇਆ ਚਰਨ ਕਮਲ ਰਖੁ ਮਨ ਮਾਹੀ ॥

simar simar simar sukh paiaa charan kamal rakh man maahee ||

ਤਾ ਕੀ ਸਰਨਿ ਪਰਿਓ ਨਾਨਕ ਦਾਸੁ ਜਾ ਤੇ ਊਪਰਿ ਕੋ ਨਾਹੀ ॥੨॥੧੨॥੯੮॥

taa kee saran pario naanak dhaas jaa te uoopar ko naahee ||2||12||98||

English Translation

Bilaaval, Fifth Mehla:

The Perfect Guru has saved me.

He has enshrined the Ambrosial Name of the Lord within my heart, and the filth of countless incarnations has been washed away. ||1||Pause||

The demons and wicked enemies are driven out, by meditating, and chanting the Chant of the Perfect Guru.

What can any wretched creature do to me? The radiance of my God is gloriously great. ||1||

Meditating, meditating, meditating in remembrance, I have found peace; I have enshrined His Lotus Feet within my mind.

Slave Nanak has entered His Sanctuary; there is none above Him. ||2||12||98||

ਪੰਜਾਬੀ ਵਿਆਖਿਆ (Punjabi Explanation)

ਬਿਲਾਵਲ ਪੰਜਵੀਂ ਪਾਤਿਸ਼ਾਹੀ।

ਹੇ ਭਾਈ! (ਵਿਕਾਰਾਂ ਦੇ ਟਾਕਰੇ ਤੇ) ਪੂਰੇ ਗੁਰੂ ਨੇ ਮੇਰੀ ਇੱਜ਼ਤ ਰੱਖ ਲਈ ਹੈ ।

ਗੁਰੂ ਨੇ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਮੇਰੇ ਹਿਰਦੇ ਵਿਚ ਵਸਾ ਦਿੱਤਾ ਹੈ, (ਉਸ ਨਾਮ ਦੀ ਬਰਕਤਿ ਨਾਲ) ਅਨੇਕਾਂ ਜਨਮਾਂ ਦੇ ਕੀਤੇ ਕਰਮਾਂ ਦੀ ਮੈਲ ਮੇਰੇ ਮਨ ਵਿਚੋਂ ਦੂਰ ਹੋ ਗਈ ਹੈ ।੧।ਰਹਾਉ।

ਹੇ ਭਾਈ! ਪੂਰੇ ਗੁਰੂ ਦਾ ਦੱਸਿਆ ਹੋਇਆ ਹਰਿ-ਨਾਮ ਦਾ ਜਾਪ ਜਦੋਂ ਤੋਂ ਮੈਂ ਜਪਣਾ ਸ਼ੁਰੂ ਕੀਤਾ ਹੈ, (ਕਾਮਾਦਿਕ) ਸਾਰੇ ਵੈਰੀ ਦੁਰਜਨ ਨੱਸ ਗਏ ਹਨ ।

ਮੇਰੇ ਪ੍ਰਭੂ ਦੀ ਬੜੀ ਤਾਕਤ ਹੈ, ਹੁਣ (ਇਹਨਾਂ ਵਿਚੋਂ) ਕੋਈ ਭੀ ਮੇਰਾ ਕੁਝ ਵਿਗਾੜ ਨਹੀਂ ਸਕਦਾ ।੧।

(ਹੇ ਭਾਈ! ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦੇ ਸੋਹਣੇ ਚਰਨ) ਮੇਰੇ ਮਨ ਵਿਚ ਆਸਰਾ ਬਣ ਗਏ ਹਨ, ਉਸ ਦਾ ਨਾਮ (ਹਰ ਵੇਲੇ) ਸਿਮਰ ਸਿਮਰ ਕੇ ਮੈਂ ਆਤਮਕ ਆਨੰਦ ਪ੍ਰਾਪਤ ਕੀਤਾ ਹੈ ।

ਹੇ ਭਾਈ! (ਪ੍ਰਭੂ ਦਾ) ਦਾਸ ਨਾਨਕ ਉਸ (ਪ੍ਰਭੂ) ਦੀ ਸਰਨ ਪੈ ਗਿਆ ਹੈ ਜਿਸ ਤੋਂ ਵੱਡਾ ਹੋਰ ਕੋਈ ਨਹੀਂ ।੨।੧੨।੯੮।

Source: BaniDB · Read Ang 823 in Sri Guru Granth Sahib Ji

On this day in earlier years

  • Saturday, 26 March 2005 ਇਛਾ ਪੂਰਕੁ ਸਰਬ ਸੁਖਦਾਤਾ ਹਰਿ ਜਾ ਕੈ ਵਸਿ ਹੈ ਕਾਮਧੇਨਾ ॥ Ang 669 · Raag Dhanaasree
  • Friday, 26 March 2004 ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ Ang 609 · Raag Sorath
  • Wednesday, 26 March 2003 ਅਨਦ ਮੂਲੁ ਧਿਆਇਓ ਪੁਰਖੋਤਮੁ ਅਨਦਿਨੁ ਅਨਦ ਅਨੰਦੇ ॥ Ang 800 · Raag Bilaaval