ਹੁਕਮਨਾਮਾ ਸਾਹਿਬ

Hukamnama Sahib

Tuesday, 04 April 2006

ਮੰਗਲਵਾਰ, ੨੨ ਚੇਤ (ਸੰਮਤ ੫੩੮ ਨਾਨਕਸ਼ਾਹੀ)

Ang 740 · Raag Soohee · Guru Arjan Dev Ji

Reading: Permalink

ਗੁਰਮੁਖੀ (Gurmukhi)

ਸੂਹੀ ਮਹਲਾ ੫ ॥

soohee mahalaa panjavaa ||

ਰਹਣੁ ਨ ਪਾਵਹਿ ਸੁਰਿ ਨਰ ਦੇਵਾ ॥

rahan na paaveh sur nar dhevaa ||

ਊਠਿ ਸਿਧਾਰੇ ਕਰਿ ਮੁਨਿ ਜਨ ਸੇਵਾ ॥੧॥

uooTh sidhaare kar mun jan sevaa ||1||

ਜੀਵਤ ਪੇਖੇ ਜਿਨੑੀ ਹਰਿ ਹਰਿ ਧਿਆਇਆ ॥

jeevat pekhe jin(h)ee har har dhiaaiaa ||

ਸਾਧਸੰਗਿ ਤਿਨੑੀ ਦਰਸਨੁ ਪਾਇਆ ॥੧॥ ਰਹਾਉ ॥

saadhasa(n)g tin(h)ee dharasan paiaa ||1|| rahaau ||

ਬਾਦਿਸਾਹ ਸਾਹ ਵਾਪਾਰੀ ਮਰਨਾ ॥

baadhisaeh saeh vaapaaree maranaa ||

ਜੋ ਦੀਸੈ ਸੋ ਕਾਲਹਿ ਖਰਨਾ ॥੨॥

jo dheesai so kaaleh kharanaa ||2||

ਕੂੜੈ ਮੋਹਿ ਲਪਟਿ ਲਪਟਾਨਾ ॥

kooRai moh lapaT lapaTaanaa ||

ਛੋਡਿ ਚਲਿਆ ਤਾ ਫਿਰਿ ਪਛੁਤਾਨਾ ॥੩॥

chhodd chaliaa taa fir pachhutaanaa ||3||

ਕ੍ਰਿਪਾ ਨਿਧਾਨ ਨਾਨਕ ਕਉ ਕਰਹੁ ਦਾਤਿ ॥

kirapaa nidhaan naanak kau karahu dhaat ||

ਨਾਮੁ ਤੇਰਾ ਜਪੀ ਦਿਨੁ ਰਾਤਿ ॥੪॥੮॥੧੪॥

naam teraa japee dhin raat ||4||8||14||

English Translation

Soohee, Fifth Mehla:

The angelic beings and demi-gods are not permitted to remain here.

The silent sages and humble servants also must arise and depart. ||1||

Only those who meditate on the Lord, Har, Har, are seen to live on.

In the Saadh Sangat, the Company of the Holy, they obtain the Blessed Vision of the Lord's Darshan. ||1||Pause||

Kings, emperors and merchants must die.

Whoever is seen shall be consumed by death. ||2||

Mortal beings are entangled, clinging to false worldly attachments.

And when they must leave them behind, then they regret and grieve. ||3||

O Lord, O treasure of mercy, please bless Nanak with this gift,

that he may chant Your Name, day and night. ||4||8||14||

ਪੰਜਾਬੀ ਵਿਆਖਿਆ (Punjabi Explanation)

ਸੂਹੀ ਪੰਜਵੀਂ ਪਾਤਿਸ਼ਾਹੀ।

ਕੋਈ ਭੀ ਇਥੇ ਸਦਾ ਲਈ ਟਿਕੇ ਨਹੀਂ ਰਹਿ ਸਕਦੇ ।

ਹੇ ਭਾਈ! (ਅਨੇਕਾਂ ਮਨੁੱਖ ਆਪਣੇ ਆਪ ਨੂੰ) ਦੈਵੀ ਮਨੁੱਖ, ਦੇਵਤੇ (ਅਖਵਾ ਗਏ, ਅਨੇਕਾਂ ਆਪਣੇ ਆਪ ਨੂੰ) ਰਿਸ਼ੀ ਮੁਨੀ (ਅਖਵਾ ਗਏ, ਅਨੇਕਾਂ ਹੀ ਉਹਨਾਂ ਦੀ) ਸੇਵਾ ਕਰ ਕੇ (ਜਗਤ ਤੋਂ ਆਖ਼ਰ ਆਪੋ ਆਪਣੀ ਵਾਰੀ) ਚਲੇ ਜਾਂਦੇ ਰਹੇ,

ਹੇ ਭਾਈ! ਆਤਮਕ ਜੀਵਨ ਵਾਲੇ (ਸਫਲ ਜੀਵਨ ਵਾਲੇ ਸਿਰਫ਼ ਉਹੀ) ਵੇਖੇ ਜਾਂਦੇ ਹਨ ਜਿਨ੍ਹਾਂ ਨੇ ਪਰਮਾਤਮਾ ਦਾ ਸਿਮਰਨ ਕੀਤਾ ਹੈ,

ਉਹਨਾਂ ਨੇ ਹੀ ਸਾਧ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਦਰਸਨ ਕੀਤਾ ਹੈ ।੧।ਰਹਾਉ।

ਹੇ ਭਾਈ! ਸ਼ਾਹ, ਵਾਪਾਰੀ, ਬਾਦਸ਼ਾਹ (ਸਭਨਾਂ ਨੇ ਆਖ਼ਰ) ਮਰਨਾ ਹੈ ।

ਜੇਹੜਾ ਭੀ ਕੋਈ (ਇਥੇ) ਦਿੱਸਦਾ ਹੈ, ਹਰੇਕ ਨੂੰ ਮੌਤ ਨੇ ਲੈ ਜਾਣਾ ਹੈ ।੨।

ਹੇ ਭਾਈ! ਮਨੁੱਖ ਝੂਠੇ ਮੋਹ ਵਿਚ ਸਦਾ ਫਸਿਆ ਰਹਿੰਦਾ ਹੈ (ਤੇ, ਪਰਮਾਤਮਾ ਨੂੰ ਭੁਲਾਈ ਰੱਖਦਾ ਹੈ,

ਪਰ ਜਦੋਂ ਦੁਨੀਆ ਦੇ ਪਦਾਰਥ) ਛੱਡ ਕੇ ਤੁਰਦਾ ਹੈ, ਤਾਂ ਤਦੋਂ ਪਛੁਤਾਂਦਾ ਹੈ ।੩।

ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! (ਮੈਨੂੰ) ਨਾਨਕ ਨੂੰ (ਇਹ) ਦਾਤਿ ਦੇਹ ।

ਮੈਂ (ਨਾਨਕ) ਦਿਨ ਰਾਤ ਤੇਰਾ ਨਾਮ ਜਪਦਾ ਰਹਾਂ ।੪।੮।੧੪।

Source: BaniDB · Read Ang 740 in Sri Guru Granth Sahib Ji

On this day in earlier years

  • Monday, 04 April 2005 ਪਿਰ ਸੰਗਿ ਮੂਠੜੀਏ ਖਬਰਿ ਨ ਪਾਈਆ ਜੀਉ ॥ Ang 689 · Raag Dhanaasree
  • Sunday, 04 April 2004 ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ Ang 603 · Raag Sorath
  • Friday, 04 April 2003 ਵਡੈ ਭਾਗਿ ਦੇਵੈ ਪਰਮੇਸਰੁ ਕੋਟਿ ਫਲਾ ਦਰਸਨ ਗੁਰ ਡੀਠੇ ॥ ਰਹਾਉ ॥ Ang 717 · Raag Todee
  • Thursday, 04 April 2002 ਬ੍ਰਹਮੁ ਬਿੰਦੈ ਤਿਸ ਦਾ ਬ੍ਰਹਮਤੁ ਰਹੈ ਏਕ ਸਬਦਿ ਲਿਵ ਲਾਇ ॥ Ang 649 · Raag Sorath