ਹੁਕਮਨਾਮਾ ਸਾਹਿਬ

Hukamnama Sahib

Saturday, 22 April 2006

ਸ਼ਨਿੱਚਰਵਾਰ, ੯ ਵੈਸਾਖ (ਸੰਮਤ ੫੩੮ ਨਾਨਕਸ਼ਾਹੀ)

Ang 629 · Raag Sorath · Guru Arjan Dev Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੫ ॥

soraTh mahalaa panjavaa ||

ਹਰਿ ਮਨਿ ਤਨਿ ਵਸਿਆ ਸੋਈ ॥

har man tan vasiaa soiee ||

ਜੈ ਜੈ ਕਾਰੁ ਕਰੇ ਸਭੁ ਕੋਈ ॥

jai jai kaar kare sabh koiee ||

ਗੁਰ ਪੂਰੇ ਕੀ ਵਡਿਆਈ ॥

gur poore kee vaddiaaiee ||

ਤਾ ਕੀ ਕੀਮਤਿ ਕਹੀ ਨ ਜਾਈ ॥੧॥

taa kee keemat kahee na jaiee ||1||

ਹਉ ਕੁਰਬਾਨੁ ਜਾਈ ਤੇਰੇ ਨਾਵੈ ॥

hau kurabaan jaiee tere naavai ||

ਜਿਸ ਨੋ ਬਖਸਿ ਲੈਹਿ ਮੇਰੇ ਪਿਆਰੇ ਸੋ ਜਸੁ ਤੇਰਾ ਗਾਵੈ ॥੧॥ ਰਹਾਉ ॥

jis no bakhas laih mere piaare so jas teraa gaavai ||1|| rahaau ||

ਤੂੰ ਭਾਰੋ ਸੁਆਮੀ ਮੇਰਾ ॥

too(n) bhaaro suaamee meraa ||

ਸੰਤਾਂ ਭਰਵਾਸਾ ਤੇਰਾ ॥

sa(n)taa(n) bharavaasaa teraa ||

ਨਾਨਕ ਪ੍ਰਭ ਸਰਣਾਈ ॥

naanak prabh saranaiee ||

ਮੁਖਿ ਨਿੰਦਕ ਕੈ ਛਾਈ ॥੨॥੨੨॥੮੬॥

mukh ni(n)dhak kai chhaiee ||2||22||86||

English Translation

Sorat'h, Fifth Mehla:

The Lord abides in my mind and body.

Everyone congratulates me on my victory.

This is the glorious greatness of the Perfect Guru.

His value cannot be described. ||1||

I am a sacrifice to Your Name.

He alone, whom You have forgiven, O my Beloved, sings Your Praises. ||1||Pause||

You are my Great Lord and Master.

You are the support of the Saints.

Nanak has entered God's Sanctuary.

The faces of the slanderers are blackened with ashes. ||2||22||86||

ਪੰਜਾਬੀ ਵਿਆਖਿਆ (Punjabi Explanation)

ਸੋਰਠਿ ਪੰਜਵੀਂ ਪਾਤਿਸ਼ਾਹੀ।

ਹੇ ਭਾਈ! ਜਿਸ ਮਨੁੱਖ ਦੇ ਮਨ ਵਿਚ ਤਨ ਵਿਚ ਉਹ ਪਰਮਾਤਮਾ ਹੀ ਵੱਸਿਆ ਰਹਿੰਦਾ ਹੈ

ਹਰੇਕ ਜੀਵ ਉਸ ਦੀ ਸੋਭਾ ਕਰਦਾ ਹੈ ।

ਪਰ ਇਹ) ਪੂਰੇ ਗੁਰੂ ਦੀ ਹੀ ਬਖ਼ਸ਼ਸ਼ ਹੈ

ਗੁਰੂ ਦੀ ਬਖ਼ਸ਼ਸ਼ ਦਾ ਮੁੱਲ ਨਹੀਂ ਪੈ ਸਕਦਾ ।੧।

ਹੇ ਮੇਰੇ ਪਿਆਰੇ ਪ੍ਰਭੂ! ਮੈਂ ਤੇਰੇ ਨਾਮ ਤੋਂ ਸਦਕੇ ਜਾਂਦਾ ਹਾਂ

ਤੂੰ ਜਿਸ ਮਨੁੱਖ ਉੱਤੇ ਬਖ਼ਸ਼ਸ਼ ਕਰਦਾ ਹੈਂ, ਉਹ ਸਦਾ ਤੇਰੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦਾ ਹੈ ।੧।ਰਹਾਉ।

ਹੇ ਪ੍ਰਭੂ! ਤੂੰ ਮੇਰਾ ਵੱਡਾ ਮਾਲਕ ਹੈਂ

ਤੇਰੇ ਸੰਤਾਂ ਨੂੰ (ਭੀ) ਤੇਰਾ ਹੀ ਸਹਾਰਾ ਰਹਿੰਦਾ ਹੈ

ਹੇ ਨਾਨਕ! ਜੇਹੜਾ ਮਨੁੱਖ ਪ੍ਰਭੂ ਦੀ ਸ਼ਰਨ ਪਿਆ ਰਹਿੰਦਾ ਹੈ

(ਉਸ ਦਾ ਦੁੱਖ ਕਰਨ ਵਾਲੇ) ਦੋਖੀ ਦੇ ਮੂੰਹ ਉਤੇ ਸੁਆਹ ਹੀ ਪੈਂਦੀ ਹੈ (ਪ੍ਰਭੂ ਦੀ ਸ਼ਰਨ ਪਏ ਮਨੁੱਖ ਦਾ ਕੋਈ ਕੁਝ ਵਿਗਾੜ ਨਹੀਂ ਸਕਦਾ)

Source: BaniDB · Read Ang 629 in Sri Guru Granth Sahib Ji

On this day in earlier years

  • Friday, 22 April 2005 ਐਸੋ ਗੁਨੁ ਮੇਰੋ ਪ੍ਰਭ ਜੀ ਕੀਨ ॥ Ang 716 · Raag Todee
  • Thursday, 22 April 2004 ਕੋਈ ਆਣਿ ਮਿਲਾਵੈ ਮੇਰਾ ਪ੍ਰੀਤਮੁ ਪਿਆਰਾ ਹਉ ਤਿਸੁ ਪਹਿ ਆਪੁ ਵੇਚਾਈ ॥੧॥ Ang 757 · Raag Soohee
  • Tuesday, 22 April 2003 ਨੈਨਹੁ ਨੀਰੁ ਬਹੈ ਤਨੁ ਖੀਨਾ ਭਏ ਕੇਸ ਦੁਧ ਵਾਨੀ ॥ Ang 659 · Raag Sorath
  • Monday, 22 April 2002 ਪੁੜੁ ਧਰਤੀ ਪੁੜੁ ਪਾਣੀ ਆਸਣੁ ਚਾਰਿ ਕੁੰਟ ਚਉਬਾਰਾ ॥ Ang 596 · Raag Sorath