ਹੁਕਮਨਾਮਾ ਸਾਹਿਬ

Hukamnama Sahib

Monday, 08 May 2006

ਸੋਮਵਾਰ, ੨੫ ਵੈਸਾਖ (ਸੰਮਤ ੫੩੮ ਨਾਨਕਸ਼ਾਹੀ)

Ang 701 · Raag Jaithsree · Guru Arjan Dev Ji

Reading: Permalink

ਗੁਰਮੁਖੀ (Gurmukhi)

ਜੈਤਸਰੀ ਮਹਲਾ ੫ ॥

jaitasaree mahalaa panjavaa ||

ਕੋਈ ਜਨੁ ਹਰਿ ਸਿਉ ਦੇਵੈ ਜੋਰਿ ॥

koiee jan har siau dhevai jor ||

ਚਰਨ ਗਹਉ ਬਕਉ ਸੁਭ ਰਸਨਾ ਦੀਜਹਿ ਪ੍ਰਾਨ ਅਕੋਰਿ ॥੧॥ ਰਹਾਉ ॥

charan gahau bakau subh rasanaa dheejeh praan akor ||1|| rahaau ||

ਮਨੁ ਤਨੁ ਨਿਰਮਲ ਕਰਤ ਕਿਆਰੋ ਹਰਿ ਸਿੰਚੈ ਸੁਧਾ ਸੰਜੋਰਿ ॥

man tan niramal karat kiaaro har si(n)chai sudhaa sa(n)jor ||

ਇਆ ਰਸ ਮਹਿ ਮਗਨੁ ਹੋਤ ਕਿਰਪਾ ਤੇ ਮਹਾ ਬਿਖਿਆ ਤੇ ਤੋਰਿ ॥੧॥

eiaa ras meh magan hot kirapaa te mahaa bikhiaa te tor ||1||

ਆਇਓ ਸਰਣਿ ਦੀਨ ਦੁਖ ਭੰਜਨ ਚਿਤਵਉ ਤੁਮੑਰੀ ਓਰਿ ॥

aaio saran dheen dhukh bha(n)jan chitavau tum(h)ree or ||

ਅਭੈ ਪਦੁ ਦਾਨੁ ਸਿਮਰਨੁ ਸੁਆਮੀ ਕੋ ਪ੍ਰਭ ਨਾਨਕ ਬੰਧਨ ਛੋਰਿ ॥੨॥੫॥੯॥

abhai padh dhaan simaran suaamee ko prabh naanak ba(n)dhan chhor ||2||5||9||

English Translation

Jaitsree, Fifth Mehla:

If only someone would unite me with the Lord!

I hold tight to His feet, and utter sweet words with my tongue; I make my breath of life an offering to Him. ||1||Pause||

I make my mind and body into pure little gardens, and irrigate them with the sublime essence of the Lord.

I am drenched with this sublime essence by His Grace, and the powerful hold of Maya's corruption has been broken. ||1||

I have come to Your Sanctuary, O Destroyer of the suffering of the innocent; I keep my consciousness focused on You.

Bless me with the gifts of the state of fearlessness, and meditative remembrance, Lord and Master; O Nanak, God is the Breaker of bonds. ||2||5||9||

ਪੰਜਾਬੀ ਵਿਆਖਿਆ (Punjabi Explanation)

ਜੈਤਸਰੀ ਪੰਜਵੀਂ ਪਾਤਿਸ਼ਾਹੀ।

ਹੇ ਭਾਈ! ਜੇ ਕੋਈ ਮਨੁੱਖ ਮੈਨੂੰ ਪਰਮਾਤਮਾ (ਦੇ ਚਰਨਾਂ) ਨਾਲ ਜੋੜ ਦੇਵੇ,

ਮੈਂ ਉਸ ਦੇ ਚਰਨ ਫੜ ਲਵਾਂ, ਮੈਂ ਜੀਭ ਨਾਲ (ਉਸ ਦੇ ਧੰਨਵਾਦ ਦੇ) ਮਿੱਠੇ ਬੋਲ ਬੋਲਾਂ । ਮੇਰੇ ਇਹ ਪ੍ਰਾਣ ਉਸ ਅੱਗੇ ਭੇਟਾ ਦੇ ਤੌਰ ਤੇ ਦਿੱਤੇ ਜਾਣ ।੧।ਰਹਾਉ।

ਹੇ ਭਾਈ! ਕੋਈ ਵਿਰਲਾ ਮਨੁੱਖ ਪਰਮਾਤਮਾ ਦੀ ਕਿਰਪਾ ਨਾਲ ਆਪਣੇ ਮਨ ਨੂੰ ਸਰੀਰ ਨੂੰ, ਪਵਿਤ੍ਰ ਕਿਆਰਾ ਬਣਾਂਦਾ ਹੈ, ਉਸ ਵਿਚ ਪ੍ਰਭੂ ਦਾ ਨਾਮ-ਜਲ ਚੰਗੀ ਤਰ੍ਹਾਂ ਸਿੰਜਦਾ ਹੈ,

ਵੱਡੀ (ਮੋਹਣੀ) ਮਾਇਆ ਨਾਲੋਂ (ਸੰਬੰਧ) ਤੋੜ ਕੇ ਇਸ (ਨਾਮ-) ਰਸ ਵਿਚ ਮਸਤ ਰਹਿੰਦਾ ਹੈ ।੧।

ਹੇ ਦੀਨਾਂ ਦੇ ਦੁੱਖ ਨਾਸ ਕਰਨ ਵਾਲੇ! ਮੈਂ ਤੇਰੀ ਸਰਨ ਆਇਆ ਹਾਂ, ਮੈਂ ਤੇਰਾ ਹੀ ਆਸਰਾ (ਆਪਣੇ ਮਨ ਵਿਚ) ਚਿਤਾਰਦਾ ਰਹਿੰਦਾ ਹਾਂ ।

ਹੇ ਪ੍ਰਭੂ! (ਮੈਂ) ਨਾਨਕ ਦੇ (ਮਾਇਆ ਵਾਲੇ) ਬੰਧਨ ਛੁਡਾ ਕੇ ਮੈਨੂੰ ਆਪਣੇ ਨਾਮ ਦਾ ਸਿਮਰਨ ਦੇਹ, ਮੈਨੂੰ (ਵਿਕਾਰਾਂ ਦੇ ਟਾਕਰੇ ਤੇ) ਨਿਰਭੈਤਾ ਵਾਲੀ ਅਵਸਥਾ ਬਖ਼ਸ਼ ।੨।੫।੯।

Source: BaniDB · Read Ang 701 in Sri Guru Granth Sahib Ji

On this day in earlier years

  • Sunday, 08 May 2005 ਕ੍ਰਿਸ੍ਨਾ ਤੇ ਜਾਨਊ ਹਰਿ ਹਰਿ ਨਾਚੰਤੀ ਨਾਚਨਾ ॥੧॥ Ang 693 · Raag Dhanaasree
  • Saturday, 08 May 2004 ਸਾਂਤਿ ਸਹਜੁ ਰਹਸੁ ਮਨਿ ਉਪਜਿਓ ਸਗਲੇ ਦੂਖ ਪਲਾਇਣ ॥੧॥ ਰਹਾਉ ॥ Ang 713 · Raag Todee
  • Thursday, 08 May 2003 ਚੋਰਾ ਜਾਰਾ ਰੰਡੀਆ ਕੁਟਣੀਆ ਦੀਬਾਣੁ ॥ ਵੇਦੀਨਾ ਕੀ ਦੋਸਤੀ ਵੇਦੀਨਾ ਕਾ ਖਾਣੁ ॥ Ang 790 · Raag Soohee
  • Wednesday, 08 May 2002 ਗੁਰ ਕੇ ਚਰਨ ਬਸੇ ਰਿਦ ਭੀਤਰਿ ਸੁਭ ਲਖਣ ਪ੍ਰਭਿ ਕੀਨੇ ॥ Ang 618 · Raag Sorath