ਹੁਕਮਨਾਮਾ ਸਾਹਿਬ

Hukamnama Sahib

Thursday, 06 July 2006

ਵੀਰਵਾਰ, ੨੨ ਹਾੜ (ਸੰਮਤ ੫੩੮ ਨਾਨਕਸ਼ਾਹੀ)

Ang 727 · Raag Tilang · Bhagat Naam Dev Ji

Reading: Permalink

ਗੁਰਮੁਖੀ (Gurmukhi)

ਨਾਮਦੇਵ ਜੀ ॥

naamadhev jee ||

ਮੈ ਅੰਧੁਲੇ ਕੀ ਟੇਕ ਤੇਰਾ ਨਾਮੁ ਖੁੰਦਕਾਰਾ ॥

mai a(n)dhule kee Tek teraa naam khu(n)dhakaaraa ||

ਮੈ ਗਰੀਬ ਮੈ ਮਸਕੀਨ ਤੇਰਾ ਨਾਮੁ ਹੈ ਅਧਾਰਾ ॥੧॥ ਰਹਾਉ ॥

mai gareeb mai masakeen teraa naam hai adhaaraa ||1|| rahaau ||

ਕਰੀਮਾਂ ਰਹੀਮਾਂ ਅਲਾਹ ਤੂ ਗਨਂੀ ॥

kareemaa(n) raheemaa(n) alaeh too gana(n)ee ||

ਹਾਜਰਾ ਹਜੂਰਿ ਦਰਿ ਪੇਸਿ ਤੂੰ ਮਨਂੀ ॥੧॥

haajaraa hajoor dhar pes too(n) mana(n)ee ||1||

ਦਰੀਆਉ ਤੂ ਦਿਹੰਦ ਤੂ ਬਿਸੀਆਰ ਤੂ ਧਨੀ ॥

dhareeaau too dhiha(n)dh too biseeaar too dhanee ||

ਦੇਹਿ ਲੇਹਿ ਏਕੁ ਤੂੰ ਦਿਗਰ ਕੋ ਨਹੀ ॥੨॥

dheh leh ek too(n) dhigar ko nahee ||2||

ਤੂੰ ਦਾਨਾਂ ਤੂੰ ਬੀਨਾਂ ਮੈ ਬੀਚਾਰੁ ਕਿਆ ਕਰੀ ॥

too(n) dhaanaa(n) too(n) beenaa(n) mai beechaar kiaa karee ||

ਨਾਮੇ ਚੇ ਸੁਆਮੀ ਬਖਸੰਦ ਤੂੰ ਹਰੀ ॥੩॥੧॥੨॥

naame che suaamee bakhasa(n)dh too(n) haree ||3||1||2||

English Translation

Naam Dayv Jee:

I am blind; Your Name, O Creator Lord, is my only anchor and support.

I am poor, and I am meek. Your Name is my only support. ||1||Pause||

O beautiful Lord, benevolent and merciful Lord, You are so wealthy and generous.

You are ever-present in every presence, within and before me. ||1||

You are the river of life, You are the Giver of all; You are so very wealthy.

You alone give, and You alone take away; there is no other at all. ||2||

You are wise, You are the supreme seer; how could I make You an object of thought?

O Lord and Master of Naam Dayv, You are the merciful Lord of forgiveness. ||3||1||2||

ਪੰਜਾਬੀ ਵਿਆਖਿਆ (Punjabi Explanation)

ਮਹਾਰਾਜ ਨਾਮ ਦੇਵ।

ਹੇ ਮੇਰੇ ਪਾਤਿਸ਼ਾਹ! ਤੇਰਾ ਨਾਮ ਮੈਂ ਅੰਨ੍ਹੇ ਦੀ ਡੰਗੋਰੀ ਹੈ, ਸਹਾਰਾ ਹੈ;

ਮੈਂ ਕੰਗਾਲ ਹਾਂ, ਮੈਂ ਆਜਿਜ਼ ਹਾਂ, ਤੇਰਾ ਨਾਮ (ਹੀ) ਮੇਰਾ ਆਸਰਾ ਹੈ ।੧।ਰਹਾਉ।

ਹੇ ਅੱਲਾਹ! ਹੇ ਕਰੀਮ! ਹੇ ਰਹੀਮ! ਤੂੰ (ਹੀ) ਅਮੀਰ ਹੈਂ,

ਤੂੰ ਹਰ ਵੇਲੇ ਮੇਰੇ ਸਾਹਮਣੇ ਹੈਂ (ਫਿਰ, ਮੈਨੂੰ ਕਿਸੇ ਹੋਰ ਦੀ ਕੀਹ ਮੁਥਾਜੀ?) ।੧।

ਤੂੰ (ਰਹਿਮਤ ਦਾ) ਦਰੀਆ ਹੈਂ, ਤੂੰ ਦਾਤਾ ਹੈਂ, ਤੂੰ ਬਹੁਤ ਹੀ ਧਨ ਵਾਲਾ ਹੈਂ;

ਇੱਕ ਤੂੰ ਹੀ (ਜੀਵਾਂ ਨੂੰ ਪਦਾਰਥ) ਦੇਂਦਾ ਹੈਂ, ਤੇ ਮੋੜ ਲੈਂਦਾ ਹੈਂ, ਕੋਈ ਹੋਰ ਐਸਾ ਨਹੀਂ (ਜੋ ਇਹ ਸਮਰੱਥਾ ਰੱਖਦਾ ਹੋਵੇ) ।੨।

ਤੂੰ (ਸਭ ਦੇ ਦਿਲ ਦੀ) ਜਾਣਨ ਵਾਲਾ ਹੈਂ ਤੇ (ਸਭ ਦੇ ਕੰਮ) ਵੇਖਣ ਵਾਲਾ ਹੈਂ; ਹੇ ਹਰੀ! ਮੈਂ ਤੇਰਾ ਕਿਹੜਾ ਕਿਹੜਾ ਗੁਣ ਬਿਆਨ ਕਰਾਂ?

ਹੇ ਨਾਮਦੇਵ ਦੇ ਖਸਮ! ਹੇ ਹਰੀ! ਤੂੰ ਸਭ ਬਖ਼ਸ਼ਸ਼ਾਂ ਕਰਨ ਵਾਲਾ ਹੈਂ।

Source: BaniDB · Read Ang 727 in Sri Guru Granth Sahib Ji

On this day in earlier years

  • Wednesday, 06 July 2005 ਕਾਚਾ ਧਨੁ ਸੰਚਹਿ ਮੂਰਖ ਗਾਵਾਰ ॥ Ang 665 · Raag Dhanaasree
  • Tuesday, 06 July 2004 ਬੋਲਿ ਸੁਧਰਮੀੜਿਆ ਮੋਨਿ ਕਤ ਧਾਰੀ ਰਾਮ ॥ Ang 547 · Raag Bihaagraa
  • Sunday, 06 July 2003 ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥ Ang 615 · Raag Sorath
  • Saturday, 06 July 2002 ਬੰਧਨ ਕਾਟੇ ਆਪਿ ਪ੍ਰਭਿ ਹੋਆ ਕਿਰਪਾਲ ॥ Ang 814 · Raag Bilaaval