ਹੁਕਮਨਾਮਾ ਸਾਹਿਬ

Hukamnama Sahib

Thursday, 13 July 2006

ਵੀਰਵਾਰ, ੨੯ ਹਾੜ (ਸੰਮਤ ੫੩੮ ਨਾਨਕਸ਼ਾਹੀ)

Ang 617 · Raag Sorath · Guru Arjan Dev Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੫ ਘਰੁ ੨ ਦੁਪਦੇ

soraTh mahalaa panjavaa ghar doojaa dhupadhe

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥

sagal banasapat meh baisa(n)tar sagal dhoodh meh gheeaa ||

ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥

uooch neech meh jot samaanee ghaT ghaT maadhau jeeaa ||1||

ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥

sa(n)tahu ghaT ghaT rahiaa samaahio ||

ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥

pooran poor rahio sarab meh jal thal ramieeaa aahio ||1|| rahaau ||

ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥

gun nidhaan naanak jas gaavai satigur bharam chukaio ||

ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥

sarab nivaasee sadhaa alepaa sabh meh rahiaa samaio ||2||1||29||

English Translation

Sorat'h, Fifth Mehla, Second House, Dho-Padhay:

One Universal Creator God. By The Grace Of The True Guru:

Fire is contained in all firewood, and butter is contained in all milk.

God's Light is contained in the high and the low; the Lord is in the hearts of all beings. ||1||

O Saints, He is pervading and permeating each and every heart.

The Perfect Lord is completely permeating everyone, everywhere; He is diffused in the water and the land. ||1||Pause||

Nanak sings the Praises of the Lord, the treasure of excellence; the True Guru has dispelled his doubt.

The Lord is pervading everywhere, permeating all, and yet, He is unattached from all. ||2||1||29||

ਪੰਜਾਬੀ ਵਿਆਖਿਆ (Punjabi Explanation)

ਸੋਰਠਿ ਪੰਜਵੀਂ ਪਾਤਿਸ਼ਾਹੀ। ਦੁਪਦੇ।

ਵਾਹਿਗੁਰੂ ਕੇਵਲ ਇਕ ਹੈ। ਸੱਚੇ ਗੁਰਾਂ ਦੀ ਦਇਆ ਦੁਆਰਾ ਉਹ ਪ੍ਰਾਪਤ ਹੁੰਦਾ ਹੈ।

ਹੇ ਭਾਈ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ ਕਿਸਮ ਦੇ ਦੁੱਧ ਵਿਚ ਘਿਉ (ਮੱਖਣ) ਗੁਪਤ ਮੌਜੂਦ ਹੈ,

ਤਿਵੇਂ ਚੰਗੇ ਮੰਦੇ ਸਭ ਜੀਵਾਂ ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ ਵਿਚ ਹੈ ।੧।

ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ ।

ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸੋਹਣਾ ਰਾਮ ਪਾਣੀ ਵਿਚ ਹੈ ਧਰਤੀ ਵਿਚ ਹੈ ।੧।ਰਹਾਉ।

ਹੇ ਭਾਈ! ਨਾਨਕ (ਉਸ) ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦਾ ਹੈ । ਗੁਰੂ ਨੇ (ਨਾਨਕ ਦਾ) ਭੁਲੇਖਾ ਦੂਰ ਕਰ ਦਿੱਤਾ ਹੈ

(ਤਾਂਹੀਏਂ ਨਾਨਕ ਨੂੰ ਯਕੀਨ ਹੈ ਕਿ) ਪਰਮਾਤਮਾ ਸਭ ਜੀਵਾਂ ਵਿਚ ਵੱਸਦਾ ਹੈ (ਫਿਰ ਭੀ) ਸਦਾ (ਮਾਇਆ ਦੇ ਮੋਹ ਤੋਂ) ਨਿਰਲੇਪ ਹੈ, ਸਭ ਜੀਵਾਂ ਵਿਚ ਸਮਾ ਰਿਹਾ ਹੈ ।੨।੧।੨੯।

Source: BaniDB · Read Ang 617 in Sri Guru Granth Sahib Ji

On this day in earlier years

  • Wednesday, 13 July 2005 ਊਠਤ ਬੈਠਤ ਹਰਿ ਹਰਿ ਧਿਆਈਐ ਅਨਦਿਨੁ ਸੁਕ੍ਰਿਤੁ ਕਰੀਐ ॥੧॥ ਰਹਾਉ ॥ Ang 621 · Raag Sorath
  • Tuesday, 13 July 2004 ਘਟ ਮਹਿ ਸਿੰਧੁ ਕੀਓ ਪਰਗਾਸੁ ॥੧॥ Ang 900 · Raag Raamkalee
  • Sunday, 13 July 2003 ਗੁਰਮੁਖਿ ਭਗਤਿ ਕਰਹਿ ਪ੍ਰਭ ਭਾਵਹਿ ਅਨਦਿਨੁ ਨਾਮੁ ਵਖਾਣੇ ॥ Ang 601 · Raag Sorath
  • Saturday, 13 July 2002 ਝਿਮਿ ਝਿਮੇ ਝਿਮਿ ਝਿਮਿ ਵਰਸੈ ਅੰਮ੍ਰਿਤ ਧਾਰਾ ਰਾਮ ॥ Ang 442 · Raag Aasaa