ਹੁਕਮਨਾਮਾ ਸਾਹਿਬ

Hukamnama Sahib

Friday, 14 July 2006

ਸ਼ੁੱਕਰਵਾਰ, ੩੦ ਹਾੜ (ਸੰਮਤ ੫੩੮ ਨਾਨਕਸ਼ਾਹੀ)

Ang 630 · Raag Sorath · Guru Arjan Dev Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੫ ॥

soraTh mahalaa panjavaa ||

ਨਾਲਿ ਨਰਾਇਣੁ ਮੇਰੈ ॥

naal narain merai ||

ਜਮਦੂਤੁ ਨ ਆਵੈ ਨੇਰੈ ॥

jamadhoot na aavai nerai ||

ਕੰਠਿ ਲਾਇ ਪ੍ਰਭ ਰਾਖੈ ॥

ka(n)Th lai prabh raakhai ||

ਸਤਿਗੁਰ ਕੀ ਸਚੁ ਸਾਖੈ ॥੧॥

satigur kee sach saakhai ||1||

ਗੁਰਿ ਪੂਰੈ ਪੂਰੀ ਕੀਤੀ ॥

gur poorai pooree keetee ||

ਦੁਸਮਨ ਮਾਰਿ ਵਿਡਾਰੇ ਸਗਲੇ ਦਾਸ ਕਉ ਸੁਮਤਿ ਦੀਤੀ ॥੧॥ ਰਹਾਉ ॥

dhusaman maar viddaare sagale dhaas kau sumat dheetee ||1|| rahaau ||

ਪ੍ਰਭਿ ਸਗਲੇ ਥਾਨ ਵਸਾਏ ॥

prabh sagale thaan vasaae ||

ਸੁਖਿ ਸਾਂਦਿ ਫਿਰਿ ਆਏ ॥

sukh saa(n)dh fir aae ||

ਨਾਨਕ ਪ੍ਰਭ ਸਰਣਾਏ ॥

naanak prabh saranaae ||

ਜਿਨਿ ਸਗਲੇ ਰੋਗ ਮਿਟਾਏ ॥੨॥੨੪॥੮੮॥

jin sagale rog miTaae ||2||24||88||

English Translation

Sorat'h, Fifth Mehla:

The Lord is always with me.

The Messenger of Death does not approach me.

God holds me close in His embrace, and protects me.

True are the Teachings of the True Guru. ||1||

The Perfect Guru has done it perfectly.

He has beaten and driven off my enemies, and given me, His slave, the sublime understanding of the neutral mind. ||1||Pause||

God has blessed all places with prosperity.

I have returned again safe and sound.

Nanak has entered God's Sanctuary.

It has eradicated all disease. ||2||24||88||

ਪੰਜਾਬੀ ਵਿਆਖਿਆ (Punjabi Explanation)

ਸੋਰਠਿ ਪੰਜਵੀਂ ਪਾਤਿਸ਼ਾਹੀ।

ਹੇ ਭਾਈ! ਪਰਮਾਤਮਾ ਮੇਰੇ ਨਾਲ (ਮੇਰੇ ਹਿਰਦੇ ਵਿਚ ਵੱਸ ਰਿਹਾ) ਹੈ

(ਉਸ ਦੀ ਬਰਕਤਿ ਨਾਲ) ਜਮਦੂਤ ਮੇਰੇ ਨੇੜੇ ਨਹੀਂ ਢੁੱਕਦਾ (ਮੈਨੂੰ ਮੌਤ ਦਾ, ਆਤਮਕ ਮੌਤ ਦਾ ਖ਼ਤਰਾ ਨਹੀਂ ਰਿਹਾ)

ਪ੍ਰਭੂ ਉਸ ਮਨੁੱਖ ਨੂੰ ਆਪਣੇ ਗਲ ਨਾਲ ਲਾ ਰੱਖਦਾ ਹੈ

ਜਿਸ ਨੂੰ ਗੁਰੂ ਦੀ ਸਦਾ-ਥਿਰ ਹਰਿ-ਨਾਮ ਸਿਮਰਨ ਦੀ ਸਿੱਖਿਆ ਮਿਲ ਜਾਂਦੀ ਹੈ ॥੧॥

ਹੇ ਭਾਈ! ਜਿਸ ਮਨੁੱਖ ਨੂੰ ਪੂਰੇ ਗੁਰੂ ਨੇ (ਜੀਵਨ ਵਿਚ) ਸਫਲਤਾ ਬਖ਼ਸ਼ੀ,

ਪ੍ਰਭੂ ਨੇ (ਕਾਮਾਦਿਕ ਉਸ ਦੇ) ਸਾਰੇ ਹੀ ਵੈਰੀ ਮਾਰ ਮੁਕਾਏ; ਤੇ, ਉਸ ਸੇਵਕ ਨੂੰ (ਨਾਮ ਸਿਮਰਨ ਦੀ) ਸ੍ਰੇਸ਼ਟ ਅਕਲ ਦੇ ਦਿੱਤੀ ।੧।ਰਹਾਉ।

ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਗੁਰੂ ਨੇ ਜੀਵਨ-ਸਫਲਤਾ ਬਖ਼ਸ਼ੀ) ਪ੍ਰਭੂ ਨੇ ਉਹਨਾਂ ਦੇ ਸਾਰੇ ਗਿਆਨ-ਇੰਦ੍ਰੇ ਆਤਮਕ ਗੁਣਾਂ ਨਾਲ ਭਰਪੂਰ ਕਰ ਦਿੱਤੇ

ਉਹ ਮਨੁੱਖ (ਕਾਮਾਦਿਕ ਵਲੋਂ) ਪਰਤ ਕੇ ਆਤਮਕ ਆਨੰਦ ਵਿਚ ਆ ਟਿਕੇ

ਹੇ ਨਾਨਕ! ਉਸ ਪ੍ਰਭੂ ਦੀ ਸ਼ਰਨ ਪਿਆ ਰਹੁ

ਜਿਸ ਨੇ (ਸ਼ਰਨ ਪਿਆਂ ਦੇ) ਸਾਰੇ ਰੋਗ ਦੂਰ ਕਰ ਦਿੱਤੇ ।੨।੨੪।੮੮।

Source: BaniDB · Read Ang 630 in Sri Guru Granth Sahib Ji

On this day in earlier years

  • Thursday, 14 July 2005 ਪੂਰਨ ਕਰਮੁ ਹੋਇ ਪ੍ਰਭ ਮੇਰਾ ॥੧॥ Ang 742 · Raag Soohee
  • Wednesday, 14 July 2004 ਜੇ ਲੋੜਹਿ ਵਰੁ ਬਾਲੜੀਏ ਤਾ ਗੁਰ ਚਰਣੀ ਚਿਤੁ ਲਾਏ ਰਾਮ ॥ Ang 771 · Raag Soohee
  • Monday, 14 July 2003 ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥ Ang 636 · Raag Sorath