ਹੁਕਮਨਾਮਾ ਸਾਹਿਬ

Hukamnama Sahib

Friday, 04 August 2006

ਸ਼ੁੱਕਰਵਾਰ, ੨੦ ਸਾਵਣ (ਸੰਮਤ ੫੩੮ ਨਾਨਕਸ਼ਾਹੀ)

Ang 669 · Raag Dhanaasree · Guru Raam Daas Ji

Reading: Permalink

ਗੁਰਮੁਖੀ (Gurmukhi)

ਧਨਾਸਰੀ ਮਹਲਾ ੪ ॥

dhanaasaree mahalaa chauthhaa ||

ਇਛਾ ਪੂਰਕੁ ਸਰਬ ਸੁਖਦਾਤਾ ਹਰਿ ਜਾ ਕੈ ਵਸਿ ਹੈ ਕਾਮਧੇਨਾ ॥

eichhaa poorak sarab sukhadhaataa har jaa kai vas hai kaamadhenaa ||

ਸੋ ਐਸਾ ਹਰਿ ਧਿਆਈਐ ਮੇਰੇ ਜੀਅੜੇ ਤਾ ਸਰਬ ਸੁਖ ਪਾਵਹਿ ਮੇਰੇ ਮਨਾ ॥੧॥

so aaisaa har dhiaaieeaai mere jeeaRe taa sarab sukh paaveh mere manaa ||1||

ਜਪਿ ਮਨ ਸਤਿ ਨਾਮੁ ਸਦਾ ਸਤਿ ਨਾਮੁ ॥

jap man sat naam sadhaa sat naam ||

ਹਲਤਿ ਪਲਤਿ ਮੁਖ ਊਜਲ ਹੋਈ ਹੈ ਨਿਤ ਧਿਆਈਐ ਹਰਿ ਪੁਰਖੁ ਨਿਰੰਜਨਾ ॥ ਰਹਾਉ ॥

halat palat mukh uoojal hoiee hai nit dhiaaieeaai har purakh nira(n)janaa || rahaau ||

ਜਹ ਹਰਿ ਸਿਮਰਨੁ ਭਇਆ ਤਹ ਉਪਾਧਿ ਗਤੁ ਕੀਨੀ ਵਡਭਾਗੀ ਹਰਿ ਜਪਨਾ ॥

jeh har simaran bhiaa teh upaadh gat keenee vaddabhaagee har japanaa ||

ਜਨ ਨਾਨਕ ਕਉ ਗੁਰਿ ਇਹ ਮਤਿ ਦੀਨੀ ਜਪਿ ਹਰਿ ਭਵਜਲੁ ਤਰਨਾ ॥੨॥੬॥੧੨॥

jan naanak kau gur ieh mat dheenee jap har bhavajal taranaa ||2||6||12||

English Translation

Dhanaasaree, Fourth Mehla:

The Lord is the Fulfiller of desires, the Giver of total peace; the Kaamadhaynaa, the wish-fulfilling cow, is in His power.

So meditate on such a Lord, O my soul. Then, you shall obtain total peace, O my mind. ||1||

Chant, O my mind, the True Name, Sat Naam, the True Name.

In this world, and in the world beyond, your face shall be radiant, by meditating continually on the immaculate Lord God. ||Pause||

Wherever anyone remembers the Lord in meditation, disaster runs away from that place. By great good fortune, we meditate on the Lord.

The Guru has blessed servant Nanak with this understanding, that by meditating on the Lord, we cross over the terrifying world-ocean. ||2||6||12||

ਪੰਜਾਬੀ ਵਿਆਖਿਆ (Punjabi Explanation)

ਧਨਾਸਰੀ ਚੌਥੀ ਪਾਤਿਸ਼ਾਹੀ।

ਹੇ ਮੇਰੀ ਜਿੰਦੇ! ਜੇਹੜਾ ਹਰੀ ਸਾਰੀਆਂ ਕਾਮਨਾਂ ਪੂਰੀਆਂ ਕਰਨ ਵਾਲਾ ਹੈ, ਜੇਹੜਾ ਸਾਰੇ ਸੁਖ ਦੇਣ ਵਾਲਾ ਹੈ, ਜਿਸ ਦੇ ਵੱਸ ਵਿਚ (ਸ੍ਵਰਗ ਵਿਚ ਰਹਿਣ ਵਾਲੀ ਸਮਝੀ ਗਈ) ਕਾਮਧੇਨ ਹੈ

ਉਸ ਅਜੇਹੀ ਸਮਰਥਾ ਵਾਲੇ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ । ਹੇ ਮੇਰੇ ਮਨ! (ਜਦੋਂ ਤੂੰ ਪਰਮਾਤਮਾ ਦਾ ਸਿਮਰਨ ਕਰੇਂਗਾ) ਤਦੋਂ ਸਾਰੇ ਸੁਖ ਹਾਸਲ ਕਰ ਲਏਂਗਾ

ਹੇ ਮਨ! ਸਦਾ-ਥਿਰ ਪ੍ਰਭੂ ਦਾ ਨਾਮ ਸਦਾ ਜਪਿਆ ਕਰ

ਹੇ ਭਾਈ! ਸਰਬ-ਵਿਆਪਕ ਨਿਰਲੇਪ ਹਰੀ ਦਾ ਸਦਾ ਧਿਆਨ ਧਰਨਾ ਚਾਹੀਦਾ ਹੈ, (ਇਸ ਤਰ੍ਹਾਂ) ਲੋਕ ਪਰਲੋਕ ਵਿਚ ਇੱਜ਼ਤ ਖੱਟ ਲਈਦੀ ਹੈ ।ਰਹਾਉ।

ਹੇ ਭਾਈ! ਜਿਸ ਹਿਰਦੇ ਵਿਚ ਪਰਮਾਤਮਾ ਦੀ ਭਗਤੀ ਹੁੰਦੀ ਹੈ ਉਸ ਵਿਚੋਂ ਹਰੇਕ ਕਿਸਮ ਦਾ ਝਗੜਾ-ਬਖੇੜਾ ਚਾਲੇ ਪਾ ਜਾਂਦਾ ਹੈ । (ਫਿਰ ਭੀ) ਵੱਡੇ ਭਾਗਾਂ ਨਾਲ ਹੀ ਪਰਮਾਤਮਾ ਦਾ ਭਜਨ ਹੋ ਸਕਦਾ ਹੈ

ਹੇ ਭਾਈ! ਦਾਸ ਨਾਨਕ ਨੂੰ (ਤਾਂ) ਗੁਰੂ ਨੇ ਇਹ ਸਮਝ ਬਖ਼ਸ਼ੀ ਹੈ ਕਿ ਪਰਮਾਤਮਾ ਦਾ ਨਾਮ ਜਪ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ ।੨।੬।੧੨

Source: BaniDB · Read Ang 669 in Sri Guru Granth Sahib Ji

On this day in earlier years

  • Thursday, 04 August 2005 ਭਰਿ ਜੋਬਨਿ ਮੈ ਮਤ ਪੇਈਅੜੈ ਘਰਿ ਪਾਹੁਣੀ ਬਲਿ ਰਾਮ ਜੀਉ ॥ Ang 763 · Raag Soohee
  • Wednesday, 04 August 2004 ਜਬ ਹਮ ਹੋਤੇ ਤਬ ਤੂ ਨਾਹੀ ਅਬ ਤੂਹੀ ਮੈ ਨਾਹੀ ॥ Ang 657 · Raag Sorath
  • Monday, 04 August 2003 ਬਖਸਿਆ ਪਾਰਬ੍ਰਹਮ ਪਰਮੇਸਰਿ ਸਗਲੇ ਰੋਗ ਬਿਦਾਰੇ ॥ Ang 620 · Raag Sorath
  • Sunday, 04 August 2002 ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ Ang 584 · Raag Vadhans