ਹੁਕਮਨਾਮਾ ਸਾਹਿਬ

Hukamnama Sahib

Saturday, 05 August 2006

ਸ਼ਨਿੱਚਰਵਾਰ, ੨੧ ਸਾਵਣ (ਸੰਮਤ ੫੩੮ ਨਾਨਕਸ਼ਾਹੀ)

Ang 598 · Raag Sorath · Guru Nanak Dev Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੧ ਪੰਚਪਦੇ ॥

soraTh mahalaa pehilaa pa(n)chapadhe ||

ਅਪਨਾ ਘਰੁ ਮੂਸਤ ਰਾਖਿ ਨ ਸਾਕਹਿ ਕੀ ਪਰ ਘਰੁ ਜੋਹਨ ਲਾਗਾ ॥

apanaa ghar moosat raakh na saakeh kee par ghar johan laagaa ||

ਘਰੁ ਦਰੁ ਰਾਖਹਿ ਜੇ ਰਸੁ ਚਾਖਹਿ ਜੋ ਗੁਰਮੁਖਿ ਸੇਵਕੁ ਲਾਗਾ ॥੧॥

ghar dhar raakheh je ras chaakheh jo gurmukh sevak laagaa ||1||

ਮਨ ਰੇ ਸਮਝੁ ਕਵਨ ਮਤਿ ਲਾਗਾ ॥

man re samajh kavan mat laagaa ||

ਨਾਮੁ ਵਿਸਾਰਿ ਅਨ ਰਸ ਲੋਭਾਨੇ ਫਿਰਿ ਪਛੁਤਾਹਿ ਅਭਾਗਾ ॥ ਰਹਾਉ ॥

naam visaar an ras lobhaane fir pachhutaeh abhaagaa || rahaau ||

ਆਵਤ ਕਉ ਹਰਖ ਜਾਤ ਕਉ ਰੋਵਹਿ ਇਹੁ ਦੁਖੁ ਸੁਖੁ ਨਾਲੇ ਲਾਗਾ ॥

aavat kau harakh jaat kau roveh ih dhukh sukh naale laagaa ||

ਆਪੇ ਦੁਖ ਸੁਖ ਭੋਗਿ ਭੋਗਾਵੈ ਗੁਰਮੁਖਿ ਸੋ ਅਨਰਾਗਾ ॥੨॥

aape dhukh sukh bhog bhogaavai gurmukh so anaraagaa ||2||

ਹਰਿ ਰਸ ਊਪਰਿ ਅਵਰੁ ਕਿਆ ਕਹੀਐ ਜਿਨਿ ਪੀਆ ਸੋ ਤ੍ਰਿਪਤਾਗਾ ॥

har ras uoopar avar kiaa kaheeaai jin peeaa so tirapataagaa ||

ਮਾਇਆ ਮੋਹਿਤ ਜਿਨਿ ਇਹੁ ਰਸੁ ਖੋਇਆ ਜਾ ਸਾਕਤ ਦੁਰਮਤਿ ਲਾਗਾ ॥੩॥

maiaa mohit jin ih ras khoiaa jaa saakat dhuramat laagaa ||3||

ਮਨ ਕਾ ਜੀਉ ਪਵਨਪਤਿ ਦੇਹੀ ਦੇਹੀ ਮਹਿ ਦੇਉ ਸਮਾਗਾ ॥

man kaa jeeau pavanapat dhehee dhehee meh dheau samaagaa ||

ਜੇ ਤੂ ਦੇਹਿ ਤ ਹਰਿ ਰਸੁ ਗਾਈ ਮਨੁ ਤ੍ਰਿਪਤੈ ਹਰਿ ਲਿਵ ਲਾਗਾ ॥੪॥

je too dheh ta har ras gaiee man tirapatai har liv laagaa ||4||

ਸਾਧਸੰਗਤਿ ਮਹਿ ਹਰਿ ਰਸੁ ਪਾਈਐ ਗੁਰਿ ਮਿਲਿਐ ਜਮ ਭਉ ਭਾਗਾ ॥

saadhasa(n)gat meh har ras paieeaai gur miliaai jam bhau bhaagaa ||

ਨਾਨਕ ਰਾਮ ਨਾਮੁ ਜਪਿ ਗੁਰਮੁਖਿ ਹਰਿ ਪਾਏ ਮਸਤਕਿ ਭਾਗਾ ॥੫॥੧੦॥

naanak raam naam jap gurmukh har paae masatak bhaagaa ||5||10||

English Translation

Sorat'h, First Mehla, Panch-Padhay:

You cannot save your own home from being plundered; why do you spy on the houses of others?

That Gurmukh who joins himself to the Guru's service, saves his own home, and tastes the Lord's Nectar. ||1||

O mind, you must realize what your intellect is focused on.

Forgetting the Naam, the Name of the Lord, one is involved with other tastes; the unfortunate wretch shall come to regret it in the end. ||Pause||

When things come, he is pleased, but when they go, he weeps and wails; this pain and pleasure remains attached to him.

The Lord Himself causes him to enjoy pleasure and endure pain; the Gurmukh, however, remains unaffected. ||2||

What else can be said to be above the subtle essence of the Lord? One who drinks it in is satisfied and satiated.

One who is lured by Maya loses this juice; that faithless cynic is tied to his evil-mindedness. ||3||

The Lord is the life of the mind, the Master of the breath of life; the Divine Lord is contained in the body.

If You so bless us, Lord, then we sing Your Praises; the mind is satisfied and fulfilled, lovingly attached to the Lord. ||4||

In the Saadh Sangat, the Company of the Holy, the subtle essence of the Lord is obtained; meeting the Guru, the fear of death departs.

O Nanak, chant the Name of the Lord, as Gurmukh; you shall obtain the Lord, and realize your pre-ordained destiny. ||5||10||

ਪੰਜਾਬੀ ਵਿਆਖਿਆ (Punjabi Explanation)

ਸੋਰਠਿ ਪਹਿਲੀ ਪਾਤਿਸ਼ਾਹੀ। ਪੰਚਪਦੇ।

ਹੇ ਮਨ! ਤੇਰਾ ਆਪਣਾ ਆਤਮਕ ਜੀਵਨ ਲੁੱਟਿਆ ਜਾ ਰਿਹਾ ਹੈ ਉਸ ਨੂੰ ਤੂੰ ਬਚਾ ਨਹੀਂ ਸਕਦਾ, ਪਰਾਏ ਐਬ ਕਿਉਂ ਫੋਲਦਾ ਫਿਰਦਾ ਹੈਂ?

ਆਪਣਾ ਘਰ ਬਾਰ (ਲੁੱਟੇ ਜਾਣ ਤੋਂ ਤਦੋਂ ਹੀ) ਬਚਾ ਸਕੇਂਗਾ ਜੇ ਤੂੰ ਪ੍ਰਭੂ ਦੇ ਨਾਮ ਦਾ ਸੁਆਦ ਚੱਖੇਂਗਾ (ਨਾਮ-ਰਸ ਉਹੀ) ਸੇਵਕ (ਚੱਖਦਾ ਹੈ) ਜੋ ਗੁਰੂ ਦੇ ਸਨਮੁਖ ਰਹਿ ਕੇ (ਸੇਵਾ ਵਿਚ) ਲੱਗਦਾ ਹੈ ।੧।

ਹੇ ਮਨ! ਹੋਸ਼ ਕਰ, ਕਿਸ ਭੈੜੀ ਮਤ ਵਿਚ ਲਗ ਪਿਆ ਹੈਂ?

ਹੇ ਭਾਗ-ਹੀਣ! ਪਰਮਾਤਮਾ ਦਾ ਨਾਮ ਭੁਲਾ ਕੇ ਹੋਰ ਹੋਰ ਸੁਆਦਾਂ ਵਿਚ ਮਸਤ ਹੋ ਰਿਹਾ ਹੈਂ, (ਵੇਲਾ ਬੀਤ ਜਾਣ ਤੇ) ਫਿਰ ਪਛਤਾਵੇਂਗਾ ।ਰਹਾਉ।

ਹੇ ਮਨ! ਤੂੰ ਆਉਂਦੇ ਧਨ ਨੂੰ ਵੇਖ ਕੇ ਖ਼ੁਸ਼ ਹੰੁਦਾ ਹੈਂ, ਜਾਂਦੇ ਨੂੰ ਵੇਖ ਕੇ ਰੋਂਦਾ ਹੈਂ, ਇਹ ਦੁੱਖ ਤੇ ਸੁਖ ਤੇਰੇ ਨਾਲ ਹੀ ਚੰਬੜਿਆ ਚਲਿਆ ਆ ਰਿਹਾ ਹੈ (ਪਰ ਤੇਰੇ ਭੀ ਕੀਹ ਵੱਸ?)

ਪ੍ਰਭੂ ਆਪ ਹੀ (ਜੀਵ ਨੂੰ ਉਸ ਦੇ ਕੀਤੇ ਕਰਮਾਂ ਅਨੁਸਾਰ) ਦੁੱਖਾਂ ਤੇ ਸੁਖਾਂ ਦੇ ਭੋਗ ਵਿਚ ਰੁਝਾ ਕੇ (ਦੁੱਖ ਸੁਖ) ਭੋਗਾਂਦਾ ਹੈ । (ਸਿਰਫ਼) ਉਹ ਮਨੁੱਖ ਨਿਰਮੋਹ ਰਹਿੰਦਾ ਹੈ ਜੋ ਗੁਰੂ ਦੇ ਦੱਸੇ ਰਸਤੇ ਉਤੇ ਤੁਰਦਾ ਹੈ ।੨।

(ਹੇ ਮਨ!) ਪਰਮਾਤਮਾ ਦੇ ਨਾਮ ਦੇ ਰਸ ਤੋਂ ਵਧੀਆ ਹੋਰ ਕੋਈ ਰਸ ਕਿਹਾ ਨਹੀਂ ਜਾ ਸਕਦਾ । ਜਿਸ ਮਨੁੱਖ ਨੇ ਇਹ ਰਸ ਪੀਤਾ ਹੈ ਉਹ (ਦੁਨੀਆ ਦੇ ਹੋਰ ਰਸਾਂ ਵਲੋਂ) ਰੱਜ ਜਾਂਦਾ ਹੈ ।

ਪਰ ਜਿਸ ਮਨੁੱਖ ਨੇ ਮਾਇਆ ਦੇ ਮੋਹ ਵਿਚ ਫਸ ਕੇ ਇਹ (ਨਾਮ-) ਰਸ ਗਵਾ ਲਿਆ ਹੈ ਉਹ ਮਾਇਆ-ਵੇੜ੍ਹੇ ਬੰਦਿਆਂ ਦੀ ਭੈੜੀ ਮਤਿ ਵਿਚ ਜਾ ਲੱਗਦਾ ਹੈ ।੩।

ਜੋ ਪ੍ਰਕਾਸ਼-ਰੂਪ ਪਰਮਾਤਮਾ ਸਾਡੇ ਮਨ ਦਾ ਸਹਾਰਾ ਹੈ, ਪ੍ਰਾਣਾਂ ਦਾ ਮਾਲਕ ਹੈ, ਸਰੀਰ ਦਾ ਮਾਲਕ ਹੈ ਉਹ ਸਾਡੇ ਸਰੀਰ ਵਿਚ ਹੀ ਮੌਜੂਦ ਹੈ (ਪਰ ਸਾਨੂੰ ਇਹ ਸਮਝ ਨਹੀਂ ਪੈਂਦੀ, ਅਸੀ ਬਾਹਰ ਹੀ ਭਟਕਦੇ ਰਹਿੰਦੇ ਹਾਂ) ।

ਹੇ ਪ੍ਰਭੂ! ਜੇ ਤੂੰ ਆਪ ਮੈਨੂੰ ਆਪਣੇ ਨਾਮ ਦਾ ਰਸ ਬਖ਼ਸ਼ੇ ਤਾਂ ਹੀ ਮੈਂ ਤੇਰੇ ਗੁਣ ਗਾ ਸਕਦਾ ਹਾਂ । ਜਿਸ ਮਨੁੱਖ ਦੀ ਸੁਰਤਿ ਹਰੀ-ਸਿਮਰਨ ਵਿਚ ਜੁੜਦੀ ਹੈ ਉਸ ਦਾ ਮਨ ਮਾਇਆ ਵਲੋਂ ਰੱਜ ਜਾਂਦਾ ਹੈ ।੪।

ਸਾਧ ਸੰਗਤਿ ਵਿਚ ਹੀ ਪਰਮਾਤਮਾ ਦੇ ਨਾਮ ਦਾ ਰਸ ਪ੍ਰਾਪਤ ਹੋ ਸਕਦਾ ਹੈ (ਸਾਧ ਸੰਗਤਿ ਵਿਚ) ਜੇ ਗੁਰੂ ਮਿਲ ਪਏ ਤਾਂ ਮੌਤ ਦਾ (ਭੀ) ਡਰ ਦੂਰ ਹੋ ਜਾਂਦਾ ਹੈ ।

ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ ਚੰਗਾ ਲੇਖ ਉੱਘੜ ਪਏ, ਉਹ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਪਰਮਾਤਮਾ ਦਾ ਨਾਮ ਸਿਮਰ ਕੇ ਪਰਮਾਤਮਾ ਨਾਲ ਮਿਲਾਪ ਹਾਸਲ ਕਰ ਲੈਂਦਾ ਹੈ ।੫।੧੦।

Source: BaniDB · Read Ang 598 in Sri Guru Granth Sahib Ji

On this day in earlier years

  • Friday, 05 August 2005 ਅਬਿਨਾਸੀ ਜੀਅਨ ਕੋ ਦਾਤਾ ਸਿਮਰਤ ਸਭ ਮਲੁ ਖੋਈ ॥ Ang 617 · Raag Sorath
  • Thursday, 05 August 2004 ਕਰਿ ਕਿਰਪਾ ਗੁਰ ਪਾਰਬ੍ਰਹਮ ਪੂਰੇ ਅਨਦਿਨੁ ਨਾਮੁ ਵਖਾਣਾ ਰਾਮ ॥ Ang 696 · Raag Bihaagraa
  • Tuesday, 05 August 2003 ਤਜੀ ਸਿਆਨਪ ਚਿੰਤ ਵਿਸਾਰੀ ਅਹੰ ਛੋਡਿਓ ਹੈ ਤਿਆਗੵਿ ॥੧॥ ਰਹਾਉ ॥ Ang 701 · Raag Jaithsree
  • Monday, 05 August 2002 ਜੁਗ ਚਾਰੇ ਧਨ ਜੇ ਭਵੈ ਬਿਨੁ ਸਤਿਗੁਰ ਸੋਹਾਗੁ ਨ ਹੋਈ ਰਾਮ ॥ Ang 769 · Raag Soohee