ਹੁਕਮਨਾਮਾ ਸਾਹਿਬ

Hukamnama Sahib

Monday, 07 August 2006

ਸੋਮਵਾਰ, ੨੩ ਸਾਵਣ (ਸੰਮਤ ੫੩੮ ਨਾਨਕਸ਼ਾਹੀ)

Ang 671 · Raag Dhanaasree · Guru Arjan Dev Ji

Reading: Permalink

ਗੁਰਮੁਖੀ (Gurmukhi)

ਧਨਾਸਰੀ ਮਃ ੫ ॥

dhanaasaree mahalaa panjavaa ||

ਜਬ ਤੇ ਦਰਸਨ ਭੇਟੇ ਸਾਧੂ ਭਲੇ ਦਿਨਸ ਓਇ ਆਏ ॥

jab te dharasan bheTe saadhoo bhale dhinas oi aae ||

ਮਹਾ ਅਨੰਦੁ ਸਦਾ ਕਰਿ ਕੀਰਤਨੁ ਪੁਰਖ ਬਿਧਾਤਾ ਪਾਏ ॥੧॥

mahaa ana(n)dh sadhaa kar keeratan purakh bidhaataa paae ||1||

ਅਬ ਮੋਹਿ ਰਾਮ ਜਸੋ ਮਨਿ ਗਾਇਓ ॥

ab moh raam jaso man gaio ||

ਭਇਓ ਪ੍ਰਗਾਸੁ ਸਦਾ ਸੁਖੁ ਮਨ ਮਹਿ ਸਤਿਗੁਰੁ ਪੂਰਾ ਪਾਇਓ ॥੧॥ ਰਹਾਉ ॥

bhio pragaas sadhaa sukh man meh satigur pooraa paio ||1|| rahaau ||

ਗੁਣ ਨਿਧਾਨੁ ਰਿਦ ਭੀਤਰਿ ਵਸਿਆ ਤਾ ਦੂਖੁ ਭਰਮ ਭਉ ਭਾਗਾ ॥

gun nidhaan ridh bheetar vasiaa taa dhookh bharam bhau bhaagaa ||

ਭਈ ਪਰਾਪਤਿ ਵਸਤੁ ਅਗੋਚਰ ਰਾਮ ਨਾਮਿ ਰੰਗੁ ਲਾਗਾ ॥੨॥

bhiee paraapat vasat agochar raam naam ra(n)g laagaa ||2||

ਚਿੰਤ ਅਚਿੰਤਾ ਸੋਚ ਅਸੋਚਾ ਸੋਗੁ ਲੋਭੁ ਮੋਹੁ ਥਾਕਾ ॥

chi(n)t achi(n)taa soch asochaa sog lobh moh thaakaa ||

ਹਉਮੈ ਰੋਗ ਮਿਟੇ ਕਿਰਪਾ ਤੇ ਜਮ ਤੇ ਭਏ ਬਿਬਾਕਾ ॥੩॥

haumai rog miTe kirapaa te jam te bhe bibaakaa ||3||

ਗੁਰ ਕੀ ਟਹਲ ਗੁਰੂ ਕੀ ਸੇਵਾ ਗੁਰ ਕੀ ਆਗਿਆ ਭਾਣੀ ॥

gur kee Tahal guroo kee sevaa gur kee aagiaa bhaanee ||

ਕਹੁ ਨਾਨਕ ਜਿਨਿ ਜਮ ਤੇ ਕਾਢੇ ਤਿਸੁ ਗੁਰ ਕੈ ਕੁਰਬਾਣੀ ॥੪॥੪॥

kahu naanak jin jam te kaadde tis gur kai kurabaanee ||4||4||

English Translation

Dhanaasaree, Fifth Mehla:

Ever since I obtained the Blessed Vision of the Darshan of the Holy, my days have been blessed and prosperous.

I have found lasting bliss, singing the Kirtan of the Praises of the Primal Lord, the Architect of destiny. ||1||

Now, I sing the Praises of the Lord within my mind.

My mind has been illumined and enlightened, and it is always at peace; I have found the Perfect True Guru. ||1||Pause||

The Lord, the treasure of virtue, abides deep within the heart, and so pain, doubt and fear have been dispelled.

I have obtained the most incomprehensible thing, enshrining love for the Name of the Lord. ||2||

I was anxious, and now I am free of anxiety; I was worried, and now I am free of worry; my grief, greed and emotional attachments are gone.

By His Grace, I am cured of the disease of egotism, and the Messenger of Death no longer terrifies me. ||3||

Working for the Guru, serving the Guru and the Guru's Command, all are pleasing to me.

Says Nanak, He has released me from the clutches of Death; I am a sacrifice to that Guru. ||4||4||

ਪੰਜਾਬੀ ਵਿਆਖਿਆ (Punjabi Explanation)

ਧਨਾਸਰੀ ਪੰਜਵੀਂ ਪਾਤਿਸ਼ਾਹੀ।

ਹੇ ਭਾਈ! ਜਦੋਂ ਤੋਂ ਗੁਰੂ ਦੇ ਦਰਸਨ ਪ੍ਰਾਪਤ ਹੋਏ ਹਨ, ਮੇਰੇ ਇਹੋ ਜਿਹੇ ਚੰਗੇ ਦਿਨ ਆ ਗਏ

ਕਿ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰ ਕਰ ਕੇ ਸਦਾ ਮੇਰੇ ਅੰਦਰ ਸੁਖ ਬਣਿਆ ਰਹਿੰਦਾ ਹੈ, ਮੈਨੂੰ ਸਰਬ-ਵਿਆਪਕ ਕਰਤਾਰ ਮਿਲ ਪਿਆ ਹੈ ।੧।

ਮੇਰੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋ ਗਿਆ ਹੈ, ਮੇਰੇ ਮਨ ਵਿਚ ਸਦਾ ਆਨੰਦ ਬਣਿਆ ਰਹਿੰਦਾ ਹੈ ।੧।ਰਹਾਉ।

ਹੇ ਭਾਈ! ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, (ਇਸ ਵਾਸਤੇ ਉਸ ਦੀ ਕਿਰਪਾ ਨਾਲ) ਹੁਣ ਮੈਂ ਪਰਮਾਤਮਾ ਦੀ ਸਿਫ਼ਤਿ-ਸਾਲਾਹ (ਆਪਣੇ) ਮਨ ਵਿਚ ਗਾ ਰਿਹਾ ਹਾਂ,

ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਦੋਂ ਤੋਂ) ਗੁਣਾਂ ਦਾ ਖ਼ਜ਼ਾਨਾ ਪਰਮਾਤਮਾ ਮੇਰੇ ਹਿਰਦੇ ਵਿਚ ਆ ਵੱਸਿਆ ਹੈ, ਤਦੋਂ ਤੋਂ ਮੇਰਾ ਦੁੱਖ ਭਰਮ ਡਰ ਦੂਰ ਹੋ ਗਿਆ ਹੈ ।

ਪਰਮਾਤਮਾ ਦੇ ਨਾਮ ਵਿਚ ਮੇਰਾ ਪਿਆਰ ਬਣ ਗਿਆ ਹੈ, ਮੈਨੂੰ (ਉਹ ਉੱਤਮ) ਚੀਜ਼ ਪ੍ਰਾਪਤ ਹੋ ਗਈ ਹੈ ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਸੀ ਹੋ ਸਕਦੀ ।੨

ਹੇ ਭਾਈ! ਗੁਰੂ ਦੇ ਦਰਸਨ ਦੀ ਬਰਕਤਿ ਨਾਲ) ਮੈਂ ਸਾਰੀਆਂ ਚਿੰਤਾਂ ਤੇ ਸੋਚਾਂ ਤੋਂ ਬਚ ਗਿਆ ਹਾਂ, (ਮੇਰੇ ਅੰਦਰੋਂ) ਗ਼ਮ ਮੁੱਕ ਗਿਆ ਹੈ, ਲੋਭ ਖ਼ਤਮ ਹੋ ਗਿਆ ਹੈ, ਮੋਹ ਦੂਰ ਹੋ ਗਿਆ ਹੈ ।

ਗੁਰੂ ਦੀ) ਕਿਰਪਾ ਨਾਲ (ਮੇਰੇ ਅੰਦਰੋਂ) ਹਉਮੈ ਆਦਿਕ ਰੋਗ ਮਿਟ ਗਏ ਹਨ, ਮੈਂ ਜਮ-ਰਾਜ ਤੋਂ ਭੀ ਕੋਈ ਡਰ ਨਹੀਂ ਕਰਦਾ ।੩।

ਹੇ ਭਾਈ! ਹੁਣ ਮੈਨੂੰ ਗੁਰੂ ਦੀ ਟਹਲ-ਸੇਵਾ, ਗੁਰੂ ਦੀ ਰਜ਼ਾ ਹੀ ਪਿਆਰੀ ਲੱਗਦੀ ਹੈ

ਹੇ ਨਾਨਕ! ਆਖ—(ਹੇ ਭਾਈ! ਮੈਂ ਉਸ ਗੁਰੂ ਤੋਂ ਸਦਕੇ ਜਾਂਦਾ ਹਾਂ, ਜਿਸ ਨੇ ਮੈਨੂੰ ਜਮਾਂ ਤੋਂ ਬਚਾ ਲਿਆ ਹੈ ।੪।੪।

Source: BaniDB · Read Ang 671 in Sri Guru Granth Sahib Ji

On this day in earlier years

  • Sunday, 07 August 2005 ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ Ang 641 · Raag Sorath
  • Saturday, 07 August 2004 ਸਿਮਰਿ ਸੁਆਮੀ ਸਤਿਗੁਰੁ ਅਪੁਨਾ ਕਾਰਜ ਸਫਲ ਹਮਾਰੇ ॥੧॥ ਰਹਾਉ ॥ Ang 718 · Raag Todee
  • Thursday, 07 August 2003 ਜੇ ਭੁਲੀ ਜੇ ਚੁਕੀ ਸਾੲਂੀ ਭੀ ਤਹਿੰਜੀ ਕਾਢੀਆ ॥ Ang 761 · Raag Soohee
  • Wednesday, 07 August 2002 ਸੁਖੀਏ ਕਉ ਪੇਖੈ ਸਭ ਸੁਖੀਆ ਰੋਗੀ ਕੈ ਭਾਣੈ ਸਭ ਰੋਗੀ ॥ Ang 610 · Raag Sorath