ਹੁਕਮਨਾਮਾ ਸਾਹਿਬ

Hukamnama Sahib

Tuesday, 22 August 2006

ਮੰਗਲਵਾਰ, ੬ ਭਾਦੋਂ (ਸੰਮਤ ੫੩੮ ਨਾਨਕਸ਼ਾਹੀ)

Ang 729 · Raag Soohee · Guru Nanak Dev Ji

Reading: Permalink

ਗੁਰਮੁਖੀ (Gurmukhi)

ਸੂਹੀ ਮਹਲਾ ੧ ॥

soohee mahalaa pehilaa ||

ਜਪ ਤਪ ਕਾ ਬੰਧੁ ਬੇੜੁਲਾ ਜਿਤੁ ਲੰਘਹਿ ਵਹੇਲਾ ॥

jap tap kaa ba(n)dh beRulaa jit la(n)gheh vahelaa ||

ਨਾ ਸਰਵਰੁ ਨਾ ਊਛਲੈ ਐਸਾ ਪੰਥੁ ਸੁਹੇਲਾ ॥੧॥

naa saravar naa uoochhalai aaisaa pa(n)th suhelaa ||1||

ਤੇਰਾ ਏਕੋ ਨਾਮੁ ਮੰਜੀਠੜਾ ਰਤਾ ਮੇਰਾ ਚੋਲਾ ਸਦ ਰੰਗ ਢੋਲਾ ॥੧॥ ਰਹਾਉ ॥

teraa eko naam ma(n)jeeThaRaa rataa meraa cholaa sadh ra(n)g ddolaa ||1|| rahaau ||

ਸਾਜਨ ਚਲੇ ਪਿਆਰਿਆ ਕਿਉ ਮੇਲਾ ਹੋਈ ॥

saajan chale piaariaa kiau melaa hoiee ||

ਜੇ ਗੁਣ ਹੋਵਹਿ ਗੰਠੜੀਐ ਮੇਲੇਗਾ ਸੋਈ ॥੨॥

je gun hoveh ga(n)ThaReeaai melegaa soiee ||2||

ਮਿਲਿਆ ਹੋਇ ਨ ਵੀਛੁੜੈ ਜੇ ਮਿਲਿਆ ਹੋਈ ॥

miliaa hoi na veechhuRai je miliaa hoiee ||

ਆਵਾ ਗਉਣੁ ਨਿਵਾਰਿਆ ਹੈ ਸਾਚਾ ਸੋਈ ॥੩॥

aavaa gaun nivaariaa hai saachaa soiee ||3||

ਹਉਮੈ ਮਾਰਿ ਨਿਵਾਰਿਆ ਸੀਤਾ ਹੈ ਚੋਲਾ ॥

haumai maar nivaariaa seetaa hai cholaa ||

ਗੁਰ ਬਚਨੀ ਫਲੁ ਪਾਇਆ ਸਹ ਕੇ ਅੰਮ੍ਰਿਤ ਬੋਲਾ ॥੪॥

gur bachanee fal paiaa seh ke a(n)mirat bolaa ||4||

ਨਾਨਕੁ ਕਹੈ ਸਹੇਲੀਹੋ ਸਹੁ ਖਰਾ ਪਿਆਰਾ ॥

naanak kahai saheleeho sahu kharaa piaaraa ||

ਹਮ ਸਹ ਕੇਰੀਆ ਦਾਸੀਆ ਸਾਚਾ ਖਸਮੁ ਹਮਾਰਾ ॥੫॥੨॥੪॥

ham seh kereeaa dhaaseeaa saachaa khasam hamaaraa ||5||2||4||

English Translation

Soohee, First Mehla:

Build the raft of meditation and self-discipline, to carry you across the river.

There will be no ocean, and no rising tides to stop you; this is how comfortable your path shall be. ||1||

Your Name alone is the color, in which the robe of my body is dyed. This color is permanent, O my Beloved. ||1||Pause||

My beloved friends have departed; how will they meet the Lord?

If they have virtue in their pack, the Lord will unite them with Himself. ||2||

Once united with Him, they will not be separated again, if they are truly united.

The True Lord brings their comings and goings to an end. ||3||

One who subdues and eradicates egotism, sews the robe of devotion.

Following the Word of the Guru's Teachings, she receives the fruits of her reward, the Ambrosial Words of the Lord. ||4||

Says Nanak, O soul-brides, our Husband Lord is so dear!

We are the servants, the hand-maidens of the Lord; He is our True Lord and Master. ||5||2||4||

ਪੰਜਾਬੀ ਵਿਆਖਿਆ (Punjabi Explanation)

ਸੂਹੀ ਪਹਿਲੀ ਪਾਤਿਸ਼ਾਹੀ।

ਹੇ ਜੀਵਨ-ਸਫ਼ਰ ਦੇ ਰਾਹੀ!) ਪ੍ਰਭੂ-ਸਿਮਰਨ ਦਾ ਸੋਹਣਾ ਜੇਹਾ ਬੇੜਾ ਤਿਆਰ ਕਰ, ਜਿਸ (ਬੇੜੇ) ਵਿਚ ਤੂੰ (ਇਸ ਸੰਸਾਰ-ਸਮੁੰਦਰ ਵਿਚੋਂ) ਛੇਤੀ ਪਾਰ ਲੰਘ ਜਾਵੇਂਗਾ

ਸਿਮਰਨ ਦੀ ਬਰਕਤਿ ਨਾਲ) ਤੇਰਾ ਜੀਵਨ-ਰਸਤਾ ਐਸਾ ਸੌਖਾ ਹੋ ਜਾਇਗਾ ਕਿ (ਤੇਰੇ ਰਸਤੇ ਵਿਚ) ਨਾਹ ਇਹ (ਸੰਸਾਰ-) ਸਰੋਵਰ ਆਵੇਗਾ ਅਤੇ ਨਾਹ ਹੀ (ਇਸ ਦਾ ਮੋਹ) ਉਛਾਲੇ ਮਾਰੇਗਾ ।੧।

ਹੇ ਮਿੱਤਰ (-ਪ੍ਰਭੂ!) ਤੇਰਾ ਨਾਮ ਹੀ ਸੋਹਣੀ ਮਜੀਠ ਹੈ ਜਿਸ ਦੇ ਪੱਕੇ ਰੰਗ ਨਾਲ ਮੇਰਾ (ਆਤਮਕ ਜੀਵਨ ਦਾ) ਚੋਲਾ ਰੰਗਿਆ ਗਿਆ ਹੈ ।੧।ਰਹਾਉ।

ਹੇ ਸੱਜਣ! ਜੀਵਨ-ਸਫ਼ਰ ਦੇ ਹੇ ਪਿਆਰੇ ਪਾਂਧੀ! (ਕੀ ਤੈਨੂੰ ਪਤਾ ਹੈ ਕਿ) ਪ੍ਰਭੂ ਨਾਲ ਮਿਲਾਪ ਕਿਵੇਂ ਹੁੰਦਾ ਹੈ?

ਵੇਖ!) ਜੇ ਪੱਲੇ ਗੁਣ ਹੋਣ ਤਾਂ ਉਹ ਆਪ ਹੀ (ਆਪਣੇ ਨਾਲ) ਮਿਲਾ ਲੈਂਦਾ ਹੈ ।੨।

ਜੇਹੜਾ ਜੀਵ ਪ੍ਰਭੂ-ਚਰਨਾਂ ਵਿਚ ਜੁੜ ਜਾਏ ਜੇ ਉਹ ਸਚ-ਮੁਚ ਦਿਲੋਂ ਮਿਲਿਆ ਹੋਇਆ ਹੈ ਤਾਂ ਫਿਰ ਕਦੇ ਉਹ ਉਸ ਮਿਲਾਪ ਵਿਚੋਂ ਵਿਛੁੜਦਾ ਨਹੀਂ

ਉਸ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ, ਉਸ ਨੂੰ ਹਰ ਥਾਂ ਉਹ ਸਦਾ-ਥਿਰ ਪ੍ਰਭੂ ਹੀ ਦਿੱਸਦਾ ਹੈ ।੩।

ਜਿਸ ਜੀਵ ਨੇ ਹਉਮੈ ਮਾਰ ਕੇ ਆਪਾ-ਭਾਵ ਦੂਰ ਕੀਤਾ ਹੈ ਤੇ (ਇਸ ਤਰ੍ਹਾਂ) ਆਪਣਾ ਆਪਾ ਸੰਵਾਰ ਲਿਆ ਹੈ,

ਸਤਿਗੁਰੂ ਦੇ ਬਚਨਾਂ ਤੇ ਤੁਰ ਕੇ ਫਲ ਵਜੋਂ ਉਸ ਨੂੰ ਖਸਮ-ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਬੋਲ ਪ੍ਰਾਪਤ ਹੁੰਦੇ ਹਨ ਜੋ ਆਤਮਕ ਜੀਵਨ ਦੇਣ ਦੇ ਸਮਰੱਥ ਹਨ ।੪।

ਨਾਨਕ ਆਖਦਾ ਹੈ—ਹੇ ਸਤਸੰਗੀ ਸਹੇਲੀਹੋ! (ਸਿਮਰਨ ਦੀ ਬਰਕਤਿ ਨਾਲ) ਖਸਮ-ਪ੍ਰਭੂ ਬਹੁਤ ਪਿਆਰਾ ਲੱਗਣ ਲੱਗ ਪੈਂਦਾ ਹੈ

ਫਿਰ ਇਉਂ ਯਕੀਨ ਬਣਿਆ ਰਹਿੰਦਾ ਹੈ ਕਿ) ਅਸੀ ਖਸਮ ਦੀਆਂ ਗੋਲੀਆਂ ਹਾਂ, ਤੇ ਉਹ ਖਸਮ-ਪ੍ਰਭੂ ਸਦਾ ਸਾਡੇ (ਸਿਰ ਉਤੇ) ਕਾਇਮ ਹੈ ।੫।੨।੪।

Source: BaniDB · Read Ang 729 in Sri Guru Granth Sahib Ji

On this day in earlier years

  • Monday, 22 August 2005 ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥ Ang 677 · Raag Dhanaasree
  • Sunday, 22 August 2004 ਬ੍ਰਹਮੁ ਬਿੰਦੈ ਤਿਸ ਦਾ ਬ੍ਰਹਮਤੁ ਰਹੈ ਏਕ ਸਬਦਿ ਲਿਵ ਲਾਇ ॥ Ang 649 · Raag Sorath
  • Friday, 22 August 2003 ਜੋ ਜੋ ਕਰਮ ਕੀਓ ਲਾਲਚ ਲਗਿ ਤਿਹ ਤਿਹ ਆਪੁ ਬੰਧਾਇਓ ॥੧॥ ਰਹਾਉ ॥ Ang 702 · Raag Jaithsree