ਹੁਕਮਨਾਮਾ ਸਾਹਿਬ

Hukamnama Sahib

Tuesday, 12 September 2006

ਮੰਗਲਵਾਰ, ੨੭ ਭਾਦੋਂ (ਸੰਮਤ ੫੩੮ ਨਾਨਕਸ਼ਾਹੀ)

Ang 737 · Raag Soohee · Guru Arjan Dev Ji

Reading: Permalink

ਗੁਰਮੁਖੀ (Gurmukhi)

ਸੂਹੀ ਮਹਲਾ ੫ ॥

soohee mahalaa panjavaa ||

ਉਮਕਿਓ ਹੀਉ ਮਿਲਨ ਪ੍ਰਭ ਤਾਈ ॥

aumakio heeau milan prabh taiee ||

ਖੋਜਤ ਚਰਿਓ ਦੇਖਉ ਪ੍ਰਿਅ ਜਾਈ ॥

khojat chario dhekhau pria jaiee ||

ਸੁਨਤ ਸਦੇਸਰੋ ਪ੍ਰਿਅ ਗ੍ਰਿਹਿ ਸੇਜ ਵਿਛਾਈ ॥

sunat sadhesaro pria gireh sej vichhaiee ||

ਭ੍ਰਮਿ ਭ੍ਰਮਿ ਆਇਓ ਤਉ ਨਦਰਿ ਨ ਪਾਈ ॥੧॥

bhram bhram aaio tau nadhar na paiee ||1||

ਕਿਨ ਬਿਧਿ ਹੀਅਰੋ ਧੀਰੈ ਨਿਮਾਨੋ ॥

kin bidh heearo dheerai nimaano ||

ਮਿਲੁ ਸਾਜਨ ਹਉ ਤੁਝੁ ਕੁਰਬਾਨੋ ॥੧॥ ਰਹਾਉ ॥

mil saajan hau tujh kurabaano ||1|| rahaau ||

ਏਕਾ ਸੇਜ ਵਿਛੀ ਧਨ ਕੰਤਾ ॥

ekaa sej vichhee dhan ka(n)taa ||

ਧਨ ਸੂਤੀ ਪਿਰੁ ਸਦ ਜਾਗੰਤਾ ॥

dhan sootee pir sadh jaaga(n)taa ||

ਪੀਓ ਮਦਰੋ ਧਨ ਮਤਵੰਤਾ ॥

peeo madharo dhan matava(n)taa ||

ਧਨ ਜਾਗੈ ਜੇ ਪਿਰੁ ਬੋਲੰਤਾ ॥੨॥

dhan jaagai je pir bola(n)taa ||2||

ਭਈ ਨਿਰਾਸੀ ਬਹੁਤੁ ਦਿਨ ਲਾਗੇ ॥

bhiee niraasee bahut dhin laage ||

ਦੇਸ ਦਿਸੰਤਰ ਮੈ ਸਗਲੇ ਝਾਗੇ ॥

dhes dhisa(n)tar mai sagale jhaage ||

ਖਿਨੁ ਰਹਨੁ ਨ ਪਾਵਉ ਬਿਨੁ ਪਗ ਪਾਗੇ ॥

khin rahan na paavau bin pag paage ||

ਹੋਇ ਕ੍ਰਿਪਾਲੁ ਪ੍ਰਭ ਮਿਲਹ ਸਭਾਗੇ ॥੩॥

hoi kirapaal prabh mileh sabhaage ||3||

ਭਇਓ ਕ੍ਰਿਪਾਲੁ ਸਤਸੰਗਿ ਮਿਲਾਇਆ ॥

bhio kirapaal satasa(n)g milaiaa ||

ਬੂਝੀ ਤਪਤਿ ਘਰਹਿ ਪਿਰੁ ਪਾਇਆ ॥

boojhee tapat ghareh pir paiaa ||

ਸਗਲ ਸੀਗਾਰ ਹੁਣਿ ਮੁਝਹਿ ਸੁਹਾਇਆ ॥

sagal seegaar hun mujheh suhaiaa ||

ਕਹੁ ਨਾਨਕ ਗੁਰਿ ਭਰਮੁ ਚੁਕਾਇਆ ॥੪॥

kahu naanak gur bharam chukaiaa ||4||

ਜਹ ਦੇਖਾ ਤਹ ਪਿਰੁ ਹੈ ਭਾਈ ॥

jeh dhekhaa teh pir hai bhaiee ||

ਖੋਲਿੑਓ ਕਪਾਟੁ ਤਾ ਮਨੁ ਠਹਰਾਈ ॥੧॥ ਰਹਾਉ ਦੂਜਾ ॥੫॥

kholi(h)o kapaaT taa man Thaharaiee ||1|| rahaau dhoojaa ||5||

English Translation

Soohee, Fifth Mehla:

An intense yearning to meet God has welled up in my heart.

I have gone out searching to find my Beloved Husband Lord.

Hearing news of my Beloved, I have laid out my bed in my home.

Wandering, wandering all around, I came, but I did not even see Him. ||1||

How can this poor heart be comforted?

Come and meet me, O Friend; I am a sacrifice to You. ||1||Pause||

One bed is spread out for the bride and her Husband Lord.

The bride is asleep, while her Husband Lord is always awake.

The bride is intoxicated, as if she has drunk wine.

The soul-bride only awakens when her Husband Lord calls to her. ||2||

She has lost hope - so many days have passed.

I have travelled through all the lands and the countries.

I cannot survive, even for an instant, without the feet of my Beloved.

When God becomes Merciful, I become fortunate, and then I meet Him. ||3||

Becoming Merciful, He has united me with the Sat Sangat, the True Congregation.

The fire has been quenched, and I have found my Husband Lord within my own home.

I am now adorned with all sorts of decorations.

Says Nanak, the Guru has dispelled my doubt. ||4||

Wherever I look, I see my Husband Lord there, O Siblings of Destiny.

When the door is opened, then the mind is restrained. ||1||Second Pause||5||

ਪੰਜਾਬੀ ਵਿਆਖਿਆ (Punjabi Explanation)

ਸੂਹੀ ਪੰਜਵੀਂ ਪਾਤਿਸ਼ਾਹੀ।

ਮੇਰਾ ਹਿਰਦਾ ਪ੍ਰਭੂ ਨੂੰ ਮਿਲਣ ਵਾਸਤੇ ਖ਼ੁਸ਼ੀ ਨਾਲ ਨੱਚ ਪਿਆ,

ਲੱਭਣ ਚੜ੍ਹ ਪਿਆ (ਕਿ) ਮੈਂ ਪਿਆਰੇ ਦੇ ਰਹਿਣ ਦੀ ਥਾਂ (ਕਿਤੇ) ਵੇਖਾਂ ।

ਹੇ ਸਖੀ! ਪਿਆਰੇ ਦਾ ਸਨੇਹਾ ਸੁਣਦਿਆਂ ਮੈਂ ਹਿਰਦੇ-ਘਰ ਵਿਚ ਸੇਜ ਵਿਛਾ ਦਿੱਤੀ ।

ਭਟਕ ਭਟਕ ਕੇ ਮੁੜ ਆਇਆ, ਤਦੋਂ (ਪ੍ਰਭੂ ਦੀ ਮੇਹਰ ਦੀ) ਨਿਗਾਹ ਹਾਸਲ ਨਾਹ ਹੋਈ ।੧।

ਮੇਰਾ ਇਹ ਨਿਮਾਣਾ ਦਿਲ ਕਿਵੇਂ ਧੀਰਜ ਫੜੇ?

ਹੇ ਸੱਜਣ ਪ੍ਰਭੂ! (ਮੈਨੂੰ) ਮਿਲ, ਮੈਂ ਤੈਥੋਂ ਸਦਕੇ ਜਾਂਦੀ ਹਾਂ । ੧।ਰਹਾਉ।

ਹੇ ਸਖੀ! ਜੀਵ-ਇਸਤ੍ਰੀ ਅਤੇ ਪ੍ਰਭੂ-ਪਤੀ ਦੀ ਇਕੋ ਹੀ ਸੇਜ (ਜੀਵ-ਇਸਤ੍ਰੀ ਦੇ ਹਿਰਦੇ ਵਿਚ) ਵਿਛੀ ਹੋਈ ਹੈ;

ਪਰ ਜੀਵ-ਇਸਤ੍ਰੀ (ਸਦਾ ਮਾਇਆ ਦੇ ਮੋਹ ਦੀ ਨੀਂਦ ਵਿਚ) ਸੁੱਤੀ ਰਹਿੰਦੀ ਹੈ, ਪ੍ਰਭੂ-ਪਤੀ ਸਦਾ ਜਾਗਦਾ ਰਹਿੰਦਾ ਹੈ ।

ਜੀਵ-ਇਸਤ੍ਰੀ ਇਉਂ ਮਸਤ ਰਹਿੰਦੀ ਹੈ ਜਿਵੇਂ ਇਸ ਨੇ ਸ਼ਰਾਬ ਪੀਤੀ ਹੋਈ ਹੈ ।

ਜੀਵ-ਇਸਤ੍ਰੀ ਜਾਗ ਭੀ ਸਕਦੀ ਹੈ, ਜੇ ਪ੍ਰਭੂ-ਪਤੀ (ਆਪ) ਜਗਾਏ ।੨।

ਹੇ ਸਖੀ! (ਉਮਰ ਦੇ) ਬਹੁਤ ਸਾਰੇ ਦਿਨ ਬੀਤ ਗਏ ਹਨ,

ਮੈਂ (ਬਾਹਰ) ਹੋਰ ਹੋਰ ਸਾਰੇ ਦੇਸ ਭਾਲ ਵੇਖੇ ਹਨ (ਪਰ ਬਾਹਰ ਪ੍ਰਭੂ-ਪਤੀ ਕਿਤੇ ਲੱਭਾ ਨਹੀਂ । ਹੁਣ) ਮੈਂ (ਬਾਹਰ ਭਾਲ ਭਾਲ ਕੇ) ਨਿਰਾਸ ਹੋ ਗਈ ਹਾਂ ।

ਉਸ ਪ੍ਰਭੂ-ਪਤੀ ਦੇ ਚਰਨਾਂ ਉਤੇ ਪੈਣ ਤੋਂ ਬਿਨਾ ਮੈਨੂੰ ਇਕ ਛਿਨ ਵਾਸਤੇ ਭੀ ਸ਼ਾਂਤੀ ਪ੍ਰਾਪਤ ਨਹੀਂ ਹੁੰਦੀ ।

ਜੇ ਉਹ ਆਪ ਕਿਰਪਾਲ ਹੋਵੇ, ਤਾਂ ਸਹੀ ਜੀਵ-ਇਸਤ੍ਰੀਆਂ ਚੰਗੇ ਭਾਗ ਜਾਗਣ ਨਾਲ ਉਸ ਪ੍ਰਭੂ ਨੂੰ ਮਿਲ ਸਕਦੀਆਂ ਹਾਂ ।੩।

ਹੇ ਨਾਨਕ! ਆਖ—ਪ੍ਰਭੂ ਮੇਰੇ ਉਤੇ ਦਇਆਵਾਨ ਹੋ ਗਿਆ ਹੈ । ਮੈਨੂੰ ਉਸ ਨੇ ਸਤਸੰਗ ਵਿਚ ਮਿਲਾ ਦਿੱਤਾ ਹੈ ।

ਮੇਰੀ (ਵਿਕਾਰਾਂ ਦੀ) ਤਪਸ਼ ਮਿਟ ਗਈ ਹੈ, ਮੈਂ ਉਸ ਪ੍ਰਭੂ-ਪਤੀ ਨੂੰ ਹਿਰਦੇ-ਘਰ ਵਿਚ ਹੀ ਲੱਭ ਲਿਆ ਹੈ ।

ਹੁਣ ਮੈਨੂੰ (ਆਪਣੇ) ਸਾਰੇ ਸਿੰਗਾਰ (ਉੱਦਮ) ਸੋਹਣੇ ਲੱਗ ਰਹੇ ਹਨ ।

ਹੇ ਨਾਨਕ! ਗੁਰੂ ਨੇ ਮੇਰੀ ਭਟਕਣਾ ਦੂਰ ਕਰ ਦਿੱਤੀ ਹੈ ।੪।

ਹੁਣ ਮੈਂ ਜਿਧਰ ਵੇਖਦਾ ਹਾਂ, ਮੈਨੂੰ ਪ੍ਰਭੂ ਹੀ ਦਿੱਸਦਾ ਹੈ ।

ਹੇ ਭਾਈ! (ਗੁਰੂ ਨੇ ਮੇਰੇ ਅੰਦਰੋਂ) ਭਰਮ ਦਾ ਪਰਦਾ ਲਾਹ ਦਿੱਤਾ ਹੈ, ਮੇਰਾ ਮਨ ਟਿਕ ਗਿਆ ਹੈ ।

Source: BaniDB · Read Ang 737 in Sri Guru Granth Sahib Ji

On this day in earlier years

  • Monday, 12 September 2005 ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ Ang 671 · Raag Dhanaasree
  • Sunday, 12 September 2004 ਗਹਰੀ ਕਰਿ ਕੈ ਨੀਵ ਖੁਦਾਈ ਊਪਰਿ ਮੰਡਪ ਛਾਏ ॥ Ang 692 · Raag Dhanaasree
  • Friday, 12 September 2003 ਯਕ ਅਰਜ ਗੁਫਤਮ ਪੇਸਿ ਤੋ ਦਰ ਗੋਸ ਕੁਨ ਕਰਤਾਰ ॥ Ang 721 · Raag Tilang