ਹੁਕਮਨਾਮਾ ਸਾਹਿਬ

Hukamnama Sahib

Saturday, 16 September 2006

ਸ਼ਨਿੱਚਰਵਾਰ, ੩੧ ਭਾਦੋਂ (ਸੰਮਤ ੫੩੮ ਨਾਨਕਸ਼ਾਹੀ)

Ang 625 · Raag Sorath · Guru Arjan Dev Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੫ ॥

soraTh mahalaa panjavaa ||

ਸਿਮਰਿ ਸਿਮਰਿ ਪ੍ਰਭ ਭਏ ਅਨੰਦਾ ਦੁਖ ਕਲੇਸ ਸਭਿ ਨਾਠੇ ॥

simar simar prabh bhe ana(n)dhaa dhukh kales sabh naaThe ||

ਗੁਨ ਗਾਵਤ ਧਿਆਵਤ ਪ੍ਰਭੁ ਅਪਨਾ ਕਾਰਜ ਸਗਲੇ ਸਾਂਠੇ ॥੧॥

gun gaavat dhiaavat prabh apanaa kaaraj sagale saa(n)The ||1||

ਜਗਜੀਵਨ ਨਾਮੁ ਤੁਮਾਰਾ ॥

jagajeevan naam tumaaraa ||

ਗੁਰ ਪੂਰੇ ਦੀਓ ਉਪਦੇਸਾ ਜਪਿ ਭਉਜਲੁ ਪਾਰਿ ਉਤਾਰਾ ॥ ਰਹਾਉ ॥

gur poore dheeo upadhesaa jap bhaujal paar utaaraa || rahaau ||

ਤੂਹੈ ਮੰਤ੍ਰੀ ਸੁਨਹਿ ਪ੍ਰਭ ਤੂਹੈ ਸਭੁ ਕਿਛੁ ਕਰਣੈਹਾਰਾ ॥

toohai ma(n)tree suneh prabh toohai sabh kichh karanaihaaraa ||

ਤੂ ਆਪੇ ਦਾਤਾ ਆਪੇ ਭੁਗਤਾ ਕਿਆ ਇਹੁ ਜੰਤੁ ਵਿਚਾਰਾ ॥੨॥

too aape dhaataa aape bhugataa kiaa ih ja(n)t vichaaraa ||2||

ਕਿਆ ਗੁਣ ਤੇਰੇ ਆਖਿ ਵਖਾਣੀ ਕੀਮਤਿ ਕਹਣੁ ਨ ਜਾਈ ॥

kiaa gun tere aakh vakhaanee keemat kahan na jaiee ||

ਪੇਖਿ ਪੇਖਿ ਜੀਵੈ ਪ੍ਰਭੁ ਅਪਨਾ ਅਚਰਜੁ ਤੁਮਹਿ ਵਡਾਈ ॥੩॥

pekh pekh jeevai prabh apanaa acharaj tumeh vaddaiee ||3||

ਧਾਰਿ ਅਨੁਗ੍ਰਹੁ ਆਪਿ ਪ੍ਰਭ ਸ੍ਵਾਮੀ ਪਤਿ ਮਤਿ ਕੀਨੀ ਪੂਰੀ ॥

dhaar anugrahu aap prabh savaiaamee pat mat keenee pooree ||

ਸਦਾ ਸਦਾ ਨਾਨਕ ਬਲਿਹਾਰੀ ਬਾਛਉ ਸੰਤਾ ਧੂਰੀ ॥੪॥੧੩॥੬੩॥

sadhaa sadhaa naanak balihaaree baachhau sa(n)taa dhooree ||4||13||63||

English Translation

Sorat'h, Fifth Mehla:

Remembering, remembering God in meditation, bliss ensues, and one is rid of all suffering and pain.

Singing the Glorious Praises of God, and meditating on Him, all my affairs are brought into harmony. ||1||

Your Name is the Life of the world.

The Perfect Guru has taught me, that by meditating, I cross over the terrifying world-ocean. ||Pause||

You are Your own advisor; You hear everything, God, and You do everything.

You Yourself are the Giver, and You Yourself are the Enjoyer. What can this poor creature do? ||2||

Which of Your Glorious Virtues should I describe and speak of? Your value cannot be described.

I live by beholding, beholding You, O God. Your glorious greatness is wonderful and amazing! ||3||

Granting His Grace, God my Lord and Master Himself saved my honor, and my intellect has been made perfect.

Forever and ever, Nanak is a sacrifice, longing for the dust of the feet of the Saints. ||4||13||63||

ਪੰਜਾਬੀ ਵਿਆਖਿਆ (Punjabi Explanation)

ਸੋਰਠਿ ਪੰਜਵੀਂ ਪਾਤਿਸ਼ਾਹੀ।

ਹੇ ਪ੍ਰਭੂ! ਤੇਰਾ ਨਾਮ ਸਿਮਰ ਸਿਮਰ ਕੇ (ਸਿਮਰਨ ਕਰਨ ਵਾਲੇ ਮਨੁੱਖ) ਪ੍ਰਸੰਨਚਿੱਤ ਹੋ ਜਾਂਦੇ ਹਨ, (ਉਹਨਾਂ ਦੇ ਅੰਦਰੋਂ) ਸਾਰੇ ਦੁੱਖ-ਕਲੇਸ਼ ਦੂਰ ਹੋ ਜਾਂਦੇ ਹਨ

। (ਹੇ ਭਾਈ! ਵਡ-ਭਾਗੀ ਮਨੁੱਖ) ਆਪਣੇ ਪ੍ਰਭੂ ਦੇ ਗੁਣ ਗਾਂਦਿਆਂ ਅਤੇ ਉਸ ਦਾ ਧਿਆਨ ਧਰਦਿਆਂ ਆਪਣੇ ਸਾਰੇ ਕੰਮ ਸਵਾਰ ਲੈਂਦੇ ਹਨ ।

ਹੇ ਪ੍ਰਭੂ! ਤੇਰਾ ਨਾਮ ਜਗਤ (ਦੇ ਜੀਵਾਂ) ਨੂੰ ਆਤਮਕ ਜੀਵਨ ਦੇਣ ਵਾਲਾ ਹੈ ।

ਪੂਰੇ ਸਤਿਗੁਰੂ ਨੇ (ਜਿਸ ਮਨੁੱਖ ਨੂੰ ਤੇਰਾ ਨਾਮ ਸਿਮਰਨ ਦਾ) ਉਪਦੇਸ਼ ਦਿੱਤਾ, (ਉਹ ਮਨੁੱਖ) ਨਾਮ ਜਪ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਿਆ ।ਰਹਾਉ।

ਪ੍ਰਭੂ! ਤੂੰ ਆਪ ਹੀ ਆਪਣਾ ਸਲਾਹਕਾਰ ਹੈਂ, ਤੂੰ ਆਪ ਹੀ (ਹਰੇਕ ਜੀਵ ਨੂੰ) ਦਾਤਾਂ ਦੇਣ ਵਾਲਾ ਹੈਂ

ਤੂੰ ਆਪ ਹੀ (ਹਰੇਕ ਜੀਵ ਵਿਚ ਬੈਠਾ ਪਦਾਰਥਾਂ ਨੂੰ) ਭੋਗਣ ਵਾਲਾ ਹੈਂ । ਇਸ ਜੀਵ ਦੀ ਕੋਈ ਪਾਂਇਆਂ ਨਹੀਂ ਹੈ ।੨।

ਹੇ ਪ੍ਰਭੂ! ਮੈਂ ਤੇਰੇ ਗੁਣ ਆਖ ਕੇ ਬਿਆਨ ਕਰਨ ਜੋਗਾ ਨਹੀਂ ਹਾਂ । ਤੇਰੀ ਕਦਰ-ਕੀਮਤ ਦੱਸੀ ਨਹੀਂ ਜਾ ਸਕਦੀ

ਤੇਰਾ ਵਡੱਪਣ ਹੈਰਾਨ ਕਰ ਦੇਣ ਵਾਲਾ ਹੈ । (ਹੇ ਭਾਈ! ਮਨੁੱਖ) ਆਪਣੇ ਪ੍ਰਭੂ ਦਾ ਦਰਸ਼ਨ ਕਰ ਕਰ ਕੇ ਆਤਮਕ ਜੀਵਨ ਪ੍ਰਾਪਤ ਕਰ ਲੈਂਦਾ ਹੈ ।੩।

ਪ੍ਰਭੂ! ਹੇ ਸੁਆਮੀ! ਤੂੰ ਆਪ ਹੀ (ਜੀਵ ਉਤੇ) ਕਿਰਪਾ ਕਰ ਕੇ ਉਸ ਨੂੰ (ਲੋਕ ਪਰਲੋਕ ਵਿਚ) ਇੱਜ਼ਤ ਬਖ਼ਸ਼ਦਾ ਹੈਂ, ਉਸ ਨੂੰ ਪੂਰੀ ਅਕਲ ਦੇ ਦੇਂਦਾ ਹੈਂ

ਹੇ ਨਾਨਕ! (ਆਖ—ਹੇ ਪ੍ਰਭੂ!) ਮੈਂ ਸਦਾ ਹੀ ਤੈਥੋਂ ਕੁਰਬਾਨ ਜਾਂਦਾ ਹਾਂ । ਮੈਂ (ਤੇਰੇ ਦਰ ਤੋਂ) ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ

Source: BaniDB · Read Ang 625 in Sri Guru Granth Sahib Ji

On this day in earlier years

  • Friday, 16 September 2005 ਪਿਰ ਸੰਗਿ ਮੂਠੜੀਏ ਖਬਰਿ ਨ ਪਾਈਆ ਜੀਉ ॥ Ang 689 · Raag Dhanaasree
  • Thursday, 16 September 2004 ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ Ang 654 · Raag Sorath
  • Tuesday, 16 September 2003 ਤੀਰਥਿ ਨਾਵਣ ਜਾਉ ਤੀਰਥੁ ਨਾਮੁ ਹੈ ॥ Ang 687 · Raag Dhanaasree