ਹੁਕਮਨਾਮਾ ਸਾਹਿਬ

Hukamnama Sahib

Tuesday, 10 October 2006

ਮੰਗਲਵਾਰ, ੨੪ ਅੱਸੂ (ਸੰਮਤ ੫੩੮ ਨਾਨਕਸ਼ਾਹੀ)

Ang 633 · Raag Sorath · Guru Tegh Bahaadur Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੯ ॥

soraTh mahalaa nauvaa ||

ਇਹ ਜਗਿ ਮੀਤੁ ਨ ਦੇਖਿਓ ਕੋਈ ॥

eeh jag meet na dhekhio koiee ||

ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥

sagal jagat apanai sukh laagio dhukh mai sa(n)g na hoiee ||1|| rahaau ||

ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥

dhaaraa meet poot sanaba(n)dhee sagare dhan siau laage ||

ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥

jab hee niradhan dhekhio nar kau sa(n)g chhaadd sabh bhaage ||1||

ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥

kaha(n)au kahaa yiaa man baure kau in siau neh lagaio ||

ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥

dheenaa naath sakal bhai bha(n)jan jas taa ko bisaraio ||2||

ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥

suaan poochh jiau bhio na soodhau bahut jatan mai keenau ||

ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥

naanak laaj biradh kee raakhahu naam tuhaarau leenau ||3||9||

English Translation

Sorat'h, Ninth Mehla:

In this world, I have not found any true friend.

The whole world is attached to its own pleasures, and when trouble comes, no one is with you. ||1||Pause||

Wives, friends, children and relatives - all are attached to wealth.

When they see a poor man, they all forsake his company and run away. ||1||

So what should I say to this crazy mind, which is affectionately attached to them?

The Lord is the Master of the meek, the Destroyer of all fears, and I have forgotten to praise Him. ||2||

Like a dog's tail, which will never straighten out, the mind will not change, no matter how many things are tried.

Says Nanak, please, Lord, uphold the honor of Your innate nature; I chant Your Name. ||3||9||

ਪੰਜਾਬੀ ਵਿਆਖਿਆ (Punjabi Explanation)

ਸੋਰਠਿ ਨੌਵੀਂ ਪਾਤਿਸ਼ਾਹੀ।

ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ

ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ । ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ ।੧।ਰਹਾਉ।

ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ—ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ ।

ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ ।੧।

ਹੇ ਭਾਈ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ? (ਇਸ ਨੇ) ਇਹਨਾਂ (ਕੱਚੇ ਸਾਥੀਆਂ) ਨਾਲ ਪਿਆਰ ਪਾਇਆ ਹੋਇਆ ਹੈ ।

(ਜੇਹੜਾ ਪਰਮਾਤਮਾ) ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤਿ-ਸਾਲਾਹ (ਇਸ ਨੇ) ਭੁਲਾਈ ਹੋਈ ਹੈ ।੨।

ਹੇ ਭਾਈ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ (ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ ਨਹੀਂ) ਮੈਂ ਬਹੁਤ ਜਤਨ ਕੀਤਾ ਹੈ ।

ਹੇ ਨਾਨਕ! (ਆਖ—ਹੇ ਪ੍ਰਭੂ! ਆਪਣੇ) ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਦੀ ਲਾਜ ਰੱਖ (ਮੇਰੀ ਮਦਦ ਕਰ, ਤਾਂ ਹੀ) ਮੈਂ ਤੇਰਾ ਨਾਮ ਜਪ ਸਕਦਾ ਹਾਂ ।੩।੯।

Source: BaniDB · Read Ang 633 in Sri Guru Granth Sahib Ji

On this day in earlier years

  • Monday, 10 October 2005 ਭਾਂਡਾ ਧੋਇ ਬੈਸਿ ਧੂਪੁ ਦੇਵਹੁ ਤਉ ਦੂਧੈ ਕਉ ਜਾਵਹੁ ॥ Ang 728 · Raag Soohee
  • Sunday, 10 October 2004 ਰਸਨਾ ਉਚਰੰਤਿ ਨਾਮੰ ਸ੍ਰਵਣੰ ਸੁਨੰਤਿ ਸਬਦ ਅੰਮ੍ਰਿਤਹ ॥ Ang 709 · Raag Jaithsree
  • Friday, 10 October 2003 ਬਹੁ ਪਰਪੰਚ ਕਰਿ ਪਰ ਧਨੁ ਲਿਆਵੈ ॥ Ang 656 · Raag Sorath
  • Thursday, 10 October 2002 ਨਿੰਦਕੁ ਗੁਰ ਕਿਰਪਾ ਤੇ ਹਾਟਿਓ ॥ Ang 714 · Raag Todee