ਹੁਕਮਨਾਮਾ ਸਾਹਿਬ

Hukamnama Sahib

Saturday, 21 October 2006

ਸ਼ਨਿੱਚਰਵਾਰ, ੫ ਕੱਤਕ (ਸੰਮਤ ੫੩੮ ਨਾਨਕਸ਼ਾਹੀ)

Ang 606 · Raag Sorath · Guru Raam Daas Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੪ ॥

soraTh mahalaa chauthhaa ||

ਆਪੇ ਸ੍ਰਿਸਟਿ ਉਪਾਇਦਾ ਪਿਆਰਾ ਕਰਿ ਸੂਰਜੁ ਚੰਦੁ ਚਾਨਾਣੁ ॥

aape sirasaT upaidhaa piaaraa kar sooraj cha(n)dh chaanaan ||

ਆਪਿ ਨਿਤਾਣਿਆ ਤਾਣੁ ਹੈ ਪਿਆਰਾ ਆਪਿ ਨਿਮਾਣਿਆ ਮਾਣੁ ॥

aap nitaaniaa taan hai piaaraa aap nimaaniaa maan ||

ਆਪਿ ਦਇਆ ਕਰਿ ਰਖਦਾ ਪਿਆਰਾ ਆਪੇ ਸੁਘੜੁ ਸੁਜਾਣੁ ॥੧॥

aap dhiaa kar rakhadhaa piaaraa aape sughaR sujaan ||1||

ਮੇਰੇ ਮਨ ਜਪਿ ਰਾਮ ਨਾਮੁ ਨੀਸਾਣੁ ॥

mere man jap raam naam neesaan ||

ਸਤਸੰਗਤਿ ਮਿਲਿ ਧਿਆਇ ਤੂ ਹਰਿ ਹਰਿ ਬਹੁੜਿ ਨ ਆਵਣ ਜਾਣੁ ॥ ਰਹਾਉ ॥

satasa(n)gat mil dhiaai too har har bahuR na aavan jaan || rahaau ||

ਆਪੇ ਹੀ ਗੁਣ ਵਰਤਦਾ ਪਿਆਰਾ ਆਪੇ ਹੀ ਪਰਵਾਣੁ ॥

aape hee gun varatadhaa piaaraa aape hee paravaan ||

ਆਪੇ ਬਖਸ ਕਰਾਇਦਾ ਪਿਆਰਾ ਆਪੇ ਸਚੁ ਨੀਸਾਣੁ ॥

aape bakhas karaidhaa piaaraa aape sach neesaan ||

ਆਪੇ ਹੁਕਮਿ ਵਰਤਦਾ ਪਿਆਰਾ ਆਪੇ ਹੀ ਫੁਰਮਾਣੁ ॥੨॥

aape hukam varatadhaa piaaraa aape hee furamaan ||2||

ਆਪੇ ਭਗਤਿ ਭੰਡਾਰ ਹੈ ਪਿਆਰਾ ਆਪੇ ਦੇਵੈ ਦਾਣੁ ॥

aape bhagat bha(n)ddaar hai piaaraa aape dhevai dhaan ||

ਆਪੇ ਸੇਵ ਕਰਾਇਦਾ ਪਿਆਰਾ ਆਪਿ ਦਿਵਾਵੈ ਮਾਣੁ ॥

aape sev karaidhaa piaaraa aap dhivaavai maan ||

ਆਪੇ ਤਾੜੀ ਲਾਇਦਾ ਪਿਆਰਾ ਆਪੇ ਗੁਣੀ ਨਿਧਾਨੁ ॥੩॥

aape taaRee laidhaa piaaraa aape gunee nidhaan ||3||

ਆਪੇ ਵਡਾ ਆਪਿ ਹੈ ਪਿਆਰਾ ਆਪੇ ਹੀ ਪਰਧਾਣੁ ॥

aape vaddaa aap hai piaaraa aape hee paradhaan ||

ਆਪੇ ਕੀਮਤਿ ਪਾਇਦਾ ਪਿਆਰਾ ਆਪੇ ਤੁਲੁ ਪਰਵਾਣੁ ॥

aape keemat paidhaa piaaraa aape tul paravaan ||

ਆਪੇ ਅਤੁਲੁ ਤੁਲਾਇਦਾ ਪਿਆਰਾ ਜਨ ਨਾਨਕ ਸਦ ਕੁਰਬਾਣੁ ॥੪॥੫॥

aape atul tulaidhaa piaaraa jan naanak sadh kurabaan ||4||5||

English Translation

Sorat'h, Fourth Mehla:

The Beloved Himself created the Universe; He made the light of the sun and the moon.

The Beloved Himself is the power of the powerless; He Himself is the honor of the dishonored.

The Beloved Himself grants His Grace and protects us; He Himself is wise and all-knowing. ||1||

O my mind, chant the Name of the Lord, and receive His Insignia.

Join the Sat Sangat, the True Congregation, and meditate on the Lord, Har, Har; you shall not have to come and go in reincarnation again. ||Pause||

The Beloved Himself pervades His Glorious Praises, and He Himself approves them.

The Beloved Himself grants His forgiveness, and He Himself bestows the Insignia of Truth.

The Beloved Himself obeys His Will, and He Himself issues His Command. ||2||

The Beloved Himself is the treasure of devotion; He Himself gives His gifts.

The Beloved Himself commits some to His service, and He Himself blesses them with honor.

The Beloved Himself is absorbed in Samaadhi; He Himself is the treasure of excellence. ||3||

The Beloved Himself is the greatest; He Himself is supreme.

The Beloved Himself appraises the value; He Himself is the scale, and the weights.

The Beloved Himself is unweighable - He weighs Himself; servant Nanak is forever a sacrifice to Him. ||4||5||

ਪੰਜਾਬੀ ਵਿਆਖਿਆ (Punjabi Explanation)

ਸੋਰਠਿ ਚੌਥੀ ਪਾਤਿਸ਼ਾਹੀ।

ਹੇ ਭਾਈ! ਉਹ ਪਿਆਰਾ ਪ੍ਰਭੂ ਆਪ ਹੀ ਸ੍ਰਿਸ਼ਟੀ ਪੈਦਾ ਕਰਦਾ ਹੈ, ਤੇ (ਸ੍ਰਿਸ਼ਟੀ ਨੂੰ) ਸੂਰਜ ਚੰਦ ਚਾਨਣ ਕਰਨ ਲਈ ਬਣਾਂਦਾ ਹੈ ।

ਪ੍ਰਭੂ ਆਪ ਹੀ ਨਿਆਸਰਿਆਂ ਦਾ ਆਸਰਾ ਹੈ, ਜਿਨ੍ਹਾਂ ਨੂੰ ਕੋਈ ਆਦਰ-ਮਾਣ ਨਹੀਂ ਦੇਂਦਾ ਉਹਨਾਂ ਨੂੰ ਆਦਰ-ਮਾਣ ਦੇਣ ਵਾਲਾ ਹੈ ।

ਉਹ ਪਿਆਰਾ ਪ੍ਰਭੂ ਸੋਹਣੀ ਆਤਮਕ ਘਾੜਤ ਵਾਲਾ ਹੈ, ਸਭ ਦੇ ਦਿਲ ਦੀ ਜਾਣਨ ਵਾਲਾ ਹੈ, ਉਹ ਮੇਹਰ ਕਰ ਕੇ ਆਪ ਸਭ ਦੀ ਰਖਿਆ ਕਰਦਾ ਹੈ ।੧।

ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਸਿਮਰਿਆ ਕਰ । (ਨਾਮ ਹੀ ਜੀਵਨ-ਸਫ਼ਰ ਵਾਸਤੇ) ਰਾਹਦਾਰੀ ਹੈ ।

ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਤੂੰ ਪਰਮਾਤਮਾ ਦਾ ਧਿਆਨ ਧਰਿਆ ਕਰ, (ਧਿਆਨ ਦੀ ਬਰਕਤਿ ਨਾਲ) ਮੁੜ ਜਨਮ ਮਰਨ ਦਾ ਗੇੜ ਨਹੀਂ ਰਹੇਗਾ ।ਰਹਾਉ।

ਹੇ ਭਾਈ! ਉਹ ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ ਆਪਣੇ) ਗੁਣਾਂ ਦੀ ਦਾਤਿ ਦੇਂਦਾ ਹੈ, ਆਪ ਹੀ ਜੀਵਾਂ ਨੂੰ ਆਪਣੀ ਹਜ਼ੂਰੀ ਵਿਚ ਕਬੂਲ ਕਰਦਾ ਹੈ ।

ਪ੍ਰਭੂ ਆਪ ਹੀ ਸਭ ਉਤੇ ਬਖ਼ਸ਼ਸ਼ ਕਰਦਾ ਹੈ, ਉਹ ਆਪ ਹੀ (ਜੀਵਾਂ ਵਾਸਤੇ) ਸਦਾ ਕਾਇਮ ਰਹਿਣ ਵਾਲਾ ਚਾਨਣ-ਮੁਨਾਰਾ ਹੈ ।

ਉਹ ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ) ਹੁਕਮ ਵਿਚ ਤੋਰਦਾ ਹੈ, ਆਪ ਹੀ ਹਰ ਥਾਂ ਹੁਕਮ ਚਲਾਂਦਾ ਹੈ ।੨।

ਹੇ ਭਾਈ! ਉਹ ਪਿਆਰਾ ਪ੍ਰਭੂ (ਆਪਣੀ) ਭਗਤੀ ਦੇ ਖ਼ਜ਼ਾਨਿਆਂ ਵਾਲਾ ਹੈ, ਆਪ ਹੀ (ਜੀਵਾਂ ਨੂੰ ਆਪਣੀ ਭਗਤੀ ਦੀ) ਦਾਤਿ ਦੇਂਦਾ ਹੈ ।

ਪ੍ਰਭੂ ਆਪ ਹੀ (ਜੀਵਾਂ ਪਾਸੋਂ) ਸੇਵਾ-ਭਗਤੀ ਕਰਾਂਦਾ ਹੈ, ਤੇ ਆਪ ਹੀ (ਸੇਵਾ-ਭਗਤੀ ਕਰਨ ਵਾਲਿਆਂ ਨੂੰ ਜਗਤ ਪਾਸੋਂ) ਇੱਜ਼ਤ ਦਿਵਾਂਦਾ ਹੈ ।

ਉਹ ਪ੍ਰਭੂ ਆਪ ਹੀ ਗੁਣਾਂ ਦਾ ਖ਼ਜ਼ਾਨਾ ਹੈ, ਤੇ ਆਪ ਹੀ (ਆਪਣੇ ਗੁਣਾਂ ਵਿਚ) ਸਮਾਧੀ ਲਾਂਦਾ ਹੈ ।੩।

ਹੇ ਭਾਈ! ਉਹ ਪ੍ਰਭੂ ਪਿਆਰਾ ਆਪ ਹੀ ਸਭ ਤੋਂ ਵੱਡਾ ਹੈ ਤੇ ਮੰਨਿਆ-ਪ੍ਰਮੰਨਿਆ ਹੋਇਆ ਹੈ ।

ਉਹ ਆਪ ਹੀ (ਆਪਣਾ) ਤੇਲ ਤੇ ਪੈਮਾਨਾ ਵਰਤ ਕੇ (ਆਪਣੇ ਪੈਦਾ ਕੀਤੇ ਜੀਵਾਂ ਦੇ ਜੀਵਨ ਦਾ) ਮੁੱਲ ਪਾਂਦਾ ਹੈ ।

ਉਹ ਪ੍ਰਭੂ ਆਪ ਅਤੁੱਲ ਹੈ (ਉਸ ਦੀ ਬਜ਼ੁਰਗੀ ਦਾ ਮਾਪ ਨਹੀਂ ਹੋ ਸਕਦਾ) ਉਹ (ਜੀਵਾਂ ਦੇ ਜੀਵਨ ਸਦਾ) ਤੋਲਦਾ ਹੈ । ਹੇ ਦਾਸ ਨਾਨਕ! (ਆਖ—) ਮੈਂ ਸਦਾ ਉਸ ਤੋਂ ਸਦਕੇ ਜਾਂਦਾ ਹਾਂ ।੪।੫।

Source: BaniDB · Read Ang 606 in Sri Guru Granth Sahib Ji

On this day in earlier years

  • Friday, 21 October 2005 ਮਾਤ ਗਰਭ ਦੁਖ ਸਾਗਰੋ ਪਿਆਰੇ ਤਹ ਅਪਣਾ ਨਾਮੁ ਜਪਾਇਆ ॥ Ang 640 · Raag Sorath
  • Thursday, 21 October 2004 ਸਭਨਾ ਮਰਣਾ ਆਇਆ ਵੇਛੋੜਾ ਸਭਨਾਹ ॥ Ang 595 · Raag Sorath
  • Tuesday, 21 October 2003 ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ Ang 637 · Raag Sorath
  • Monday, 21 October 2002 ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ Ang 685 · Raag Dhanaasree