ਹੁਕਮਨਾਮਾ ਸਾਹਿਬ

Hukamnama Sahib

Monday, 30 October 2006

ਸੋਮਵਾਰ, ੧੪ ਕੱਤਕ (ਸੰਮਤ ੫੩੮ ਨਾਨਕਸ਼ਾਹੀ)

Ang 602 · Raag Sorath · Guru Amar Daas Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਃ ੩ ਦੁਤੁਕੇ ॥

soraTh mahalaa teejaa dhutuke ||

ਸਤਿਗੁਰ ਮਿਲਿਐ ਉਲਟੀ ਭਈ ਭਾਈ ਜੀਵਤ ਮਰੈ ਤਾ ਬੂਝ ਪਾਇ ॥

satigur miliaai ulaTee bhiee bhaiee jeevat marai taa boojh pai ||

ਸੋ ਗੁਰੂ ਸੋ ਸਿਖੁ ਹੈ ਭਾਈ ਜਿਸੁ ਜੋਤੀ ਜੋਤਿ ਮਿਲਾਇ ॥੧॥

so guroo so sikh hai bhaiee jis jotee jot milai ||1||

ਮਨ ਰੇ ਹਰਿ ਹਰਿ ਸੇਤੀ ਲਿਵ ਲਾਇ ॥

man re har har setee liv lai ||

ਮਨ ਹਰਿ ਜਪਿ ਮੀਠਾ ਲਾਗੈ ਭਾਈ ਗੁਰਮੁਖਿ ਪਾਏ ਹਰਿ ਥਾਇ ॥ ਰਹਾਉ ॥

man har jap meeThaa laagai bhaiee gurmukh paae har thai || rahaau ||

ਬਿਨੁ ਗੁਰ ਪ੍ਰੀਤਿ ਨ ਊਪਜੈ ਭਾਈ ਮਨਮੁਖਿ ਦੂਜੈ ਭਾਇ ॥

bin gur preet na uoopajai bhaiee manmukh dhoojai bhai ||

ਤੁਹ ਕੁਟਹਿ ਮਨਮੁਖ ਕਰਮ ਕਰਹਿ ਭਾਈ ਪਲੈ ਕਿਛੂ ਨ ਪਾਇ ॥੨॥

tuh kuTeh manmukh karam kareh bhaiee palai kichhoo na pai ||2||

ਗੁਰ ਮਿਲਿਐ ਨਾਮੁ ਮਨਿ ਰਵਿਆ ਭਾਈ ਸਾਚੀ ਪ੍ਰੀਤਿ ਪਿਆਰਿ ॥

gur miliaai naam man raviaa bhaiee saachee preet piaar ||

ਸਦਾ ਹਰਿ ਕੇ ਗੁਣ ਰਵੈ ਭਾਈ ਗੁਰ ਕੈ ਹੇਤਿ ਅਪਾਰਿ ॥੩॥

sadhaa har ke gun ravai bhaiee gur kai het apaar ||3||

ਆਇਆ ਸੋ ਪਰਵਾਣੁ ਹੈ ਭਾਈ ਜਿ ਗੁਰ ਸੇਵਾ ਚਿਤੁ ਲਾਇ ॥

aaiaa so paravaan hai bhaiee j gur sevaa chit lai ||

ਨਾਨਕ ਨਾਮੁ ਹਰਿ ਪਾਈਐ ਭਾਈ ਗੁਰ ਸਬਦੀ ਮੇਲਾਇ ॥੪॥੮॥

naanak naam har paieeaai bhaiee gur sabadhee melai ||4||8||

English Translation

Sorat'h, Third Mehla, Dho-Thukay:

Meeting the True Guru, one turns away from the world, O Siblings of Destiny; when he remains dead while yet alive, he obtains true understanding.

He alone is the Guru, and he alone is a Sikh, O Siblings of Destiny, whose light merges in the Light. ||1||

O my mind, be lovingly attuned to the Name of the Lord, Har, Har.

Chanting the Name of the Lord, it seems so sweet to the mind, O Siblings of Destiny; the Gurmukhs obtain a place in the Court of the Lord. ||Pause||

Without the Guru, love for the Lord does not well up, O Siblings of Destiny; the self-willed manmukhs are engrossed in the love of duality.

Actions performed by the manmukh are like the threshing of the chaff - they obtain nothing for their efforts. ||2||

Meeting the Guru, the Naam comes to permeate the mind, O Siblings of Destiny, with true love and affection.

He always sings the Glorious Praises of the Lord, O Siblings of Destiny, with infinite love for the Guru. ||3||

How blessed and approved is his coming into the world, O Siblings of Destiny, who focuses his mind on serving the Guru.

O Nanak, the Name of the Lord is obtained, O Siblings of Destiny, through the Word of the Guru's Shabad, and we merge with the Lord. ||4||8||

ਪੰਜਾਬੀ ਵਿਆਖਿਆ (Punjabi Explanation)

ਸੋਰਠਿ ਤੀਜੀ ਪਾਤਿਸ਼ਾਹੀ। ਦੁਤੁਕੇ।

ਹੇ ਭਾਈ! ਜੇ ਗੁਰੂ ਮਿਲ ਪਏ, ਤਾਂ ਮਨੁੱਖ ਆਤਮਕ ਜੀਵਨ ਦੀ ਸਮਝ ਹਾਸਲ ਕਰ ਲੈਂਦਾ ਹੈ, ਮਨੁੱਖ ਦੀ ਸੁਰਤਿ ਵਿਕਾਰਾਂ ਵਲੋਂ ਪਰਤ ਪੈਂਦੀ ਹੈ, ਦੁਨੀਆ ਦੇ ਕਾਰ-ਵਿਹਾਰ ਕਰਦਾ ਹੋਇਆ ਹੀ ਮਨੁੱਖ ਵਿਕਾਰਾਂ ਵਲੋਂ ਅਛੋਹ ਹੋ ਜਾਂਦਾ ਹੈ ।

ਹੇ ਭਾਈ! ਜਿਸ ਮਨੁੱਖ ਦੀ ਆਤਮਾ ਨੂੰ ਗੁਰੂ ਪਰਮਾਤਮਾ ਵਿਚ ਮਿਲਾ ਦੇਂਦਾ ਹੈ, ਉਹ (ਅਸਲ) ਸਿੱਖ ਬਣ ਜਾਂਦਾ ਹੈ ।੧।

ਹੇ ਮਨ! ਸਦਾ ਪਰਮਾਤਮਾ ਨਾਲ ਸੁਰਤਿ ਜੋੜੀ ਰੱਖ ।

ਹੇ ਮਨ! ਮੁੜ ਮੁੜ ਜਪ ਜਪ ਕੇ ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ । ਹੇ ਭਾਈ! ਗੁਰੂ ਦੀ ਸ਼ਰਨ ਪੈਣ ਵਾਲਾ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ (ਥਾਂ) ਲੱਭ ਲੈਂਦਾ ਹੈ ।ਰਹਾਉ।

ਹੇ ਭਾਈ! ਗੁਰੂ ਤੋਂ ਬਿਨਾ (ਮਨੁੱਖ ਦਾ ਪ੍ਰਭੂ ਵਿਚ) ਪਿਆਰ ਪੈਦਾ ਨਹੀਂ ਹੰੁਦਾ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਪ੍ਰਭੂ ਨੂੰ ਛੱਡ ਕੇ) ਹੋਰ ਹੋਰ ਦੇ ਪਿਆਰ ਵਿਚ ਟਿਕਿਆ ਰਹਿੰਦਾ ਹੈ ।

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਜੋ ਭੀ ਧਾਰਮਿਕ) ਕੰਮ ਕਰਦੇ ਹਨ ਉਹ (ਮਾਨੋ) ਤੁਹ ਹੀ ਕੁੱਟਦੇ ਹਨ, (ਉਹਨਾਂ ਨੂੰ ਉਹਨਾਂ ਕਰਮਾਂ ਵਿਚੋਂ) ਹਾਸਲ ਕੁਝ ਨਹੀਂ ਹੰੁਦਾ (ਜਿਵੇਂ ਤੁਹਾਂ ਵਿਚੋਂ ਕੁਝ ਨਹੀਂ ਮਿਲਦਾ) ।੨।

ਹੇ ਭਾਈ! ਜੇ ਮਨੁੱਖ ਨੂੰ ਗੁਰੂ ਮਿਲ ਪਏ, ਤਾਂ ਪਰਮਾਤਮਾ ਦਾ ਨਾਮ ਉਸ ਦੇ ਮਨ ਵਿਚ ਸਦਾ ਵੱਸਿਆ ਰਹਿੰਦਾ ਹੈ, ਮਨੁੱਖ ਸਦਾ-ਥਿਰ ਪ੍ਰਭੂ ਦੀ ਪ੍ਰੀਤਿ ਵਿਚ ਪਿਆਰ ਵਿਚ ਮਗਨ ਰਹਿੰਦਾ ਹੈ ।

ਹੇ ਭਾਈ! ਗੁਰੂ ਦੇ ਬਖ਼ਸ਼ੇ ਅਤੁੱਟ ਪਿਆਰ ਦੀ ਬਰਕਤਿ ਨਾਲ ਉਹ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ ।੩।

ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਦੱਸੀ ਸੇਵਾ ਵਿਚ ਚਿੱਤ ਜੋੜਦਾ ਹੈ ਉਸ ਦਾ ਜਗਤ ਵਿਚ ਆਉਣਾ ਸਫਲ ਹੋ ਜਾਂਦਾ ਹੈ ।

ਹੇ ਨਾਨਕ! ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਪ੍ਰਾਪਤ ਹੋ ਜਾਂਦਾ ਹੈ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਪ੍ਰਭੂ ਨਾਲ ਮਿਲਾਪ ਹੋ ਜਾਂਦਾ ਹੈ ।੪।੮।

Source: BaniDB · Read Ang 602 in Sri Guru Granth Sahib Ji

On this day in earlier years

  • Sunday, 30 October 2005 ਕਿਆ ਸੋਚਹਿ ਬਾਰੰ ਬਾਰਾ ॥੧॥ ਰਹਾਉ ॥ Ang 655 · Raag Sorath
  • Saturday, 30 October 2004 ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ਰਾਮ ॥ Ang 573 · Raag Vadhans
  • Thursday, 30 October 2003 ਬ੍ਰਹਮੁ ਬਿੰਦਹਿ ਤੇ ਬ੍ਰਾਹਮਣਾ ਜੇ ਚਲਹਿ ਸਤਿਗੁਰ ਭਾਇ ॥ Ang 850 · Raag Bilaaval
  • Wednesday, 30 October 2002 ਗੁਰਮੁਖਿ ਭਗਤਿ ਕਰਹਿ ਪ੍ਰਭ ਭਾਵਹਿ ਅਨਦਿਨੁ ਨਾਮੁ ਵਖਾਣੇ ॥ Ang 601 · Raag Sorath